Thursday, July 30
Shadow

Author: Harvinder Singh

‘ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਵਧਿਆ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ

‘ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚਕਾਰ ਵਧਿਆ ਸਿੱਧਾ ਸੰਵਾਦ: ਦਲਵੀਰ ਸਿੰਘ ਢਿੱਲੋਂ

Punjab News
ਧੂਰੀ, 5 ਜੁਲਾਈ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਧੂਰੀ ਹਲਕੇ ਦੇ ਪਿੰਡ ਈਸਾਪੁਰ (ਲੰਡਾ) ਅਤੇ ਰੂੜਗੜ੍ਹ ਵਿਖੇ ਕਰਵਾਏ ਗਏ 'ਲੋਕ ਮਿਲਣੀ' ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਅਤੇ ਸਮਾਂਬੱਧ ਨਿਪਟਾਰੇ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ 'ਲੋਕ ਮਿਲਣੀ' ਪ੍ਰੋਗਰਾਮਾਂ ਨੇ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧੇ ਸੰਵਾਦ ਨੂੰ ਹੋਰ ਮਜ਼ਬੂਤ ਕੀਤਾ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਧੂਰੀ ਹਲਕੇ ਵਿੱਚ ਸੜਕਾਂ, ਪੀਣ ਵਾਲੇ ਪਾਣੀ, ਸੀਵਰੇਜ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ...
ਨਗਰ ਨਿਗਮ ਚੋਣਾਂ : 50 ਵਾਰਡਾਂ ’ਚੋਂ 35 ’ਚ ’ਆਮ ਆਦਮੀ ਪਾਰਟੀ’, 9 ਵਾਰਡਾਂ ’ਚ ਕਾਂਗਰਸ ਪਾਰਟੀ ਦੀ ਜਿੱਤ

ਨਗਰ ਨਿਗਮ ਚੋਣਾਂ : 50 ਵਾਰਡਾਂ ’ਚੋਂ 35 ’ਚ ’ਆਮ ਆਦਮੀ ਪਾਰਟੀ’, 9 ਵਾਰਡਾਂ ’ਚ ਕਾਂਗਰਸ ਪਾਰਟੀ ਦੀ ਜਿੱਤ

Punjab News
ਹੁਸ਼ਿਆਰਪੁਰ, 5 ਜੁਲਾਈ : ਸਥਾਨਕ ਨਗਰ ਨਿਗਮ ਦੇ 50 ਵਾਰਡਾਂ ਲਈ ਅੱਜ ਪਈਆਂ ਵੋਟਾਂ ਦੀ ਗਿਣਤੀ ਉਪਰੰਤ 35 ਵਾਰਡਾਂ ਵਿਚ ਆਮ ਆਦਮੀ ਪਾਰਟੀ, 9 ਵਾਰਡਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ, 3 ਵਾਰਡਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ 3 ਵਾਰਡਾਂ ਵਿਚ ਆਜ਼ਾਦ ਉਮੀਦਵਾਰ ਜੇਤੂ ਰਹੇ।ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਮੁੱਚੀ ਚੋਣ ਪ੍ਰਕਿਰਿਆ ਪੂਰੇ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜੀ। ਉਨ੍ਹਾਂ ਦੱਸਿਆ ਕਿ ਸਵੇਰੇ 8:00 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਸ਼ਾਮ 4:00 ਵਜੇ ਤੱਕ ਜਾਰੀ ਰਹਿਣ ਪਿੱਛੋਂ ਵੋਟਾਂ ਦੀ ਗਿਣਤੀ ਕਰਵਾਈ ਗਈ। ਨਤੀਜਿਆਂ ਅਨੁਸਾਰ ਵਾਰਡ ਨੰਬਰ 1 ਤੋਂ ਆਜ਼ਾਦ ਉਮੀਦਵਾਰ ਰਜਨੀ ਬਾਲਾ ਕੁੱਲ 887 ਵੋਟ ਲੈ ਕੇ ਜੇਤੂ ਰਹੇ। ਇਸੇ ਤਰ੍ਹਾਂ ਵਾਰਡ ਨੰਬਰ 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਮੇਸ਼ ਕੁਮਾਰ 765 ਵੋਟਾਂ,  ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਜਨੀ ਕੌਰ 774 ਵੋਟਾਂ, ਵਾਰਡ ਨੰਬਰ 4 ਤੋਂ ਭਾਜਪਾ ਦੇ ਉਮੀਦਵਾਰ ਜਤਿੰਦਰ ਸਿੰਘ ਸੈਣੀ 815 ਵੋਟਾਂ, ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰਵੀਨ ਸੈਣੀ 13...
ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ਸੀਐਮ ਭਗਵੰਤ ਸਿੰਘ ਮਾਨ ਨੂੰ ਘੇਰਨ ਲਈ ‘ਟੀਮ ਏ, ਬੀ, ਸੀ’ ਬਣਾ ਲਈ ਹੈ ਕਿਉਂਕਿ ਉਨ੍ਹਾਂ ਕੋਲ ਆਪ ਸਰਕਾਰ ਦੇ ਕੰਮਾਂ ਦਾ ਕੋਈ ਜਵਾਬ ਨਹੀਂ ਹੈ: ਬਲਤੇਜ ਪੰਨੂ

Breaking News
ਚੰਡੀਗੜ੍ਹ, 5 ਜੁਲਾਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਦਿਸ਼ਾਹੀਣ ਹੋ ਚੁੱਕੀ ਹੈ ਅਤੇ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਦੀ ਬਜਾਏ ਅੰਦਰੂਨੀ ਸੱਤਾ ਦੀ ਲੜਾਈ ਵਿੱਚ ਹੀ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਚੱਲ ਰਹੀ ਆਪਸੀ ਲੜਾਈ ਨੇ ਪਾਰਟੀ ਦੇ ਮੁਕੰਮਲ ਸਿਆਸੀ ਦੀਵਾਲੀਆਪਨ ਨੂੰ ਜਨਤਕ ਕਰ ਦਿੱਤਾ ਹੈ। ਉਨ੍ਹਾਂ ਕਾਂਗਰਸ, ਭਾਜਪਾ ਅਤੇ ਸ਼ਿਰੋਮਣੀ ਅਕਾਲੀ ਦਲ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਿਸ਼ਾਨਾ ਬਣਾਉਣ ਲਈ ਹੱਥ ਮਿਲਾਉਣ ਦਾ ਦੋਸ਼ ਲਾਇਆ ਕਿਉਂਕਿ ਉਨ੍ਹਾਂ ਕੋਲ 'ਆਪ' ਸਰਕਾਰ ਵੱਲੋਂ ਕੀਤੇ ਬੇਮਿਸਾਲ ਕੰਮਾਂ ਦਾ ਕੋਈ ਜਵਾਬ ਨਹੀਂ ਹੈ। ਐਤਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਰਾਜ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਦਾ ਅੰਦਰੂਨੀ ਕਲੇਸ਼ ਉਸ ਦਾ ਆਪਣਾ ਮਾਮਲਾ ਹੈ, ਪਰ ਇਹ ਪਾਰਟੀ ਦੀ ਦਿਸ਼ਾਹੀਣਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, "ਹੈਰਾਨੀ ਦੀ ਗੱਲ ਇਹ ਹੈ ਕਿ ਕਾਂਗਰਸੀ ਆਗੂ ਇਹ ਸਮਝਾ ਰਹੇ ਹਨ ਕਿ ਭਾਜਪਾ ਦੇ ਅੰਦਰ ਕੀ ਹੋ ਰਿਹਾ ਹੈ...
4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

Breaking News
ਚੰਡੀਗੜ੍ਹ, 5 ਜੁਲਾਈ- ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਸਿਹਤ ਖੇਤਰ ਦੀ ਤਸਵੀਰ ਬਦਲ ਰਹੀ ਹੈ। ਸਟੇਟ ਹੈਲਥ ਏਜੰਸੀ (ਐੱਸਐੱਚਏ) ਪੰਜਾਬ ਅਨੁਸਾਰ, ਪਟਿਆਲਾ ਜ਼ਿਲ੍ਹਾ ਇਸ ਯੋਜਨਾ ਨੂੰ ਅਪਣਾਉਣ ਅਤੇ ਇਸਦੀ ਵਰਤੋਂ ਵਿੱਚ ਸਭ ਤੋਂ ਅੱਗੇ ਹੈ ਅਤੇ ਪ੍ਰੋਗਰਾਮ ਅਧੀਨ ਰਾਜ ਵਿੱਚ ਸਭ ਤੋਂ ਵੱਧ ਮਰੀਜ਼ਾਂ ਅਤੇ ਖਰਚ ਦੇ ਮਾਮਲੇ ਵਿੱਚ ਸਿਖ਼ਰ ’ਤੇ ਹੈ। ਪੂਰੇ ਪੰਜਾਬ ਵਿੱਚ 4,43,906 ਤੋਂ ਵੱਧ ਮਰੀਜ਼ ਲਾਭ ਲੈ ਚੁੱਕੇ ਹਨ ਅਤੇ ਜਿਸ ਦੇ ਕੁੱਲ 782.79 ਕਰੋੜ ਤੋਂ ਵੱਧ ਦਾ ਖਰਚ ਹੋਇਆ ਹੈ। ਸਰਕਾਰੀ ਅਤੇ ਸੂਚੀਬੱਧ ਕੀਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਲਈ ਡਿਜ਼ਾਈਨ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ , ਸੂਬੇ ਦੀਆਂ ਸਭ ਤੋਂ ਵਧੀਆ ਲੋਕ ਭਲਾਈ ਯੋਜਨਾਵਾਂ ਵਿੱਚੋਂ ਇੱਕ ਬਣ ਚੁੱਕੀ ਹੈ। ਐੱਸ.ਐੱਚ.ਏ. ਪੰਜਾਬ ਦੇ ਤਾਜ਼ਾ ਅੰਕੜਿਆਂ ਮੁਤਾਬਿਕ (23 ਜੂਨ ਤੱਕ) ਇਸ ਯੋਜਨਾ ਨੇ ਵੱਡੇ ਪੱਧਰ ’ਤੇ ਤਬਦੀਲੀ ਲਿਆਂਦੀ ਹੈ। ਪਟਿਆਲਾ ਯੋਜਨਾ ਦਾ ਲਾਭ ਲੈਣ ਵਿੱਚ ਸਭ ਤੋਂ ਅੱਗੇ ਹੈ, ਜਿੱਥੇ 52,672 ਮਰੀਜ਼ਾਂ ਦੇ ਇਲਾਜ਼ ਉੱਪਰ ਲਗਭਗ 79.15 ਕਰੋੜ ਰੁਪਏ ਖਰਚੇ ਗਏ ਹਨ। ਇਸ ਤੋ...
ਦਾਨਿਸ਼ ਸ਼ਾਹ ਦੇ ਦੇਹਾਂਤ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ

ਦਾਨਿਸ਼ ਸ਼ਾਹ ਦੇ ਦੇਹਾਂਤ ’ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੁੱਖ ਦਾ ਪ੍ਰਗਟਾਵਾ

Punjab News
ਸ਼੍ਰੀ ਅਨੰਦਪੁਰ ਸਾਹਿਬ 05 ਜੁਲਾਈ: ਉਤਰੀ ਭਾਰਤ ਦੀ ਪ੍ਰਸਿੱਧ ਦਰਗਾਹ ਬਾਬਾ ਬੁੱਢਣ ਸ਼ਾਹ ਨਾਲ ਸੰਬੰਧਤ ਮੋਹਿਤਮਿਮ ਬਾਬਾ ਦਿਲਬਾਗ ਸ਼ਾਹ ਦੇ ਨੌਜਵਾਨ ਸਪੁੱਤਰ ਦਾਨਿਸ਼ ਸ਼ਾਹ ਦੇ ਅਚਾਨਕ ਦੇਹਾਂਤ ਨਾਲ ਪੂਰੇ ਇਲਾਕੇ ਵਿੱਚ ਗਹਿਰਾ ਦੁੱਖ ਛਾ ਗਿਆ ਹੈ। ਦਾਨਿਸ਼ ਸ਼ਾਹ ਦੇ ਸਵਰਗਵਾਸ ਦੀ ਖ਼ਬਰ ਮਿਲਦਿਆਂ ਹੀ ਧਾਰਮਿਕ ਅਤੇ ਸਮਾਜਿਕ ਵਰਗਾਂ ਵਿੱਚ ਸੋਗ ਦੀ ਲਹਿਰ ਦੌੜ ਗਈ। ਨੌਜਵਾਨ ਉਮਰ ਵਿੱਚ ਹੋਈ ਇਸ ਅਣਹੋਣੀ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਸੰਗਤ ਵਿੱਚ ਵੀ ਗਮਗੀਨ ਮਾਹੌਲ ਬਣ ਗਿਆ ਹੈ।     ਇਸ ਦੁਖਦਾਈ ਘੜੀ ਵਿੱਚ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਪਿੰਡ ਮਾਂਗੇਵਾਲ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਰੱਬ ਅੱਗੇ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਰਹਿ ਗਏ ਪਰਿਵਾਰਕ ਮੈਂਬਰਾਂ ਨੂੰ ਇਹ ਵੱਡਾ ਦੁੱਖ ਸਹਿਣ ਦੀ ਤਾਕਤ ਦੇਵੇ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੀ ਮੌਤ ਸਿਰਫ ਪਰਿਵਾਰ ਹੀ ਨਹੀਂ, ਸਗੋਂ ਸਮਾਜ ਲਈ ਵੀ ਵੱਡਾ ਨੁਕਸਾ...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ, ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਟੇਕਿਆ ਮੱਥਾ, ਸੰਗਤਾਂ ਨੂੰ ਦਿੱਤੀਆਂ ਵਧਾਈਆਂ

Punjab News
ਅੰਮ੍ਰਿਤਸਰ, 5 ਜੁਲਾਈ: ਸ੍ਰੀ ਸ੍ਰੀ 108 ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦਾ ਪਾਵਨ ਪ੍ਰਕਾਸ਼ ਦਿਹਾੜਾ ਅੱਜ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਮਾਨਾਵਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਸਤਿਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਧਾਰਮਿਕ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਵਿੱਚ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਦੇ ਚਰਨਾਂ ਵਿੱਚ ਮੱਥਾ ਟੇਕਿਆ ਅਤੇ ਸਮੂਹ ਸੰਗਤ ਨੂੰ ਪਾਵਨ ਪ੍ਰਕਾਸ਼ ਦਿਹਾੜੇ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਤਿਗੁਰੂ ਗਿਆਨ ਨਾਥ ਮਹਾਰਾਜ ਜੀ ਨੇ ਆਪਣੇ ਜੀਵਨ ਦੌਰਾਨ ਮਨੁੱਖਤਾ ਨੂੰ ਸੱਚ, ਸੇਵਾ, ਪ੍ਰੇਮ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਮਹਾਨ ਸੰਤਾਂ ਅਤੇ ਗੁਰੂਆਂ ਦੀਆ...
ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

Punjab News
ਚੰਡੀਗੜ੍ਹ, 5 ਜੁਲਾਈ: ਸੂਬੇ ਵਿੱਚ ਚੱਲ ਰਹੀ ਫੈਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 166ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 704 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। 166ਵੇਂ ਦਿਨ, ਪੁਲਿਸ ਟੀਮਾਂ ਨੇ 405 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 44102 ਹੋ ਗਈ ਹੈ। ਇਸ ਤੋਂ ਇਲਾਵਾ, 254 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ...
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

Breaking News
ਚੰਡੀਗੜ੍ਹ, 5 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ। ਇਹ ਪ੍ਰਗਟਾਵਾ ਆਜ਼ਾਦੀ ਘੁਲਾਟੀਆ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੇ ਦੇਸ਼ ਦੀ ਆਜ਼ਾਦੀ ਲਈ ਅਦੁੱਤੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਉਨ੍ਹਾਂ ਦਾ ਯੋਗਦਾਨ ਸਦਾ ਸਤਿਕਾਰ ਅਤੇ ਸਨਮਾਨ ਦਾ ਹੱਕਦਾਰ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਦੀਆਂ ਲੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ। ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਸੰਗਰਾਮੀਆਂ, ਉਨ੍ਹਾਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੋਜ਼ਗਾਰ ਧੀਆਂ ਅਤੇ ਬੇਰੋਜ਼ਗਾਰ ਪੁੱਤਰਾਂ ਨੂੰ 11,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਸਨਮਾਨਯੋਗ ਜੀਵਨ ...
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ ਕੈਂਪ ਲਗਾਉਣ ਦੇ ਹੁਕਮ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ ਕੈਂਪ ਲਗਾਉਣ ਦੇ ਹੁਕਮ

Breaking News
ਚੰਡੀਗੜ੍ਹ, 5 ਜੁਲਾਈ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਤੱਕ ਉੱਚ ਸਿੱਖਿਆ ਦੀ ਪਹੁੰਚ ਯਕੀਨੀ ਬਣਾਉਣ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਹੈ ਕਿ **ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ (ਸਾਲ 2026-27) ਦਾ ਪੋਰਟਲ ਅਧਿਕਾਰਤ ਤੌਰ 'ਤੇ ਖੋਲ੍ਹ ਦਿੱਤਾ ਗਿਆ ਹੈ। ਪ੍ਰਕਿਰਿਆ ਨੂੰ ਸੁਚਾਰੂ, ਆਧੁਨਿਕ ਅਤੇ ਪਾਰਦਰਸ਼ੀ ਬਣਾਉਣ ਲਈ, ਇਹ ਸਕੀਮ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਲਾਗੂ ਕੀਤੀ ਜਾ ਰਹੀ ਹੈ, ਜੋ ਕਿ 1 ਜੁਲਾਈ, 2026 ਤੋਂ ਬਿਨੈਕਾਰਾਂ ਲਈ ਸਫਲਤਾਪੂਰਵਕ ਕਾਰਜਸ਼ੀਲ ਹੋ ਚੁੱਕਾ ਹੈ। ਵਿਦਿਆਰਥੀ-ਪੱਖੀ ਪਹੁੰਚ 'ਤੇ ਜ਼ੋਰ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਆਰਥਿਕ ਤੰਗੀ ਕਦੇ ਵੀ ਕਿਸੇ ਹੋਣਹਾਰ ਵਿਦਿਆਰਥੀ ਦੇ ਸੁਪਨਿਆਂ ਅਤੇ ਉੱਚੇ ਇਰਾਦਿਆਂ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਉਨ੍ਹਾਂ ਨੇ ਪੰਜਾਬ ਦੇ ਸਮੂਹ ਯੋਗ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਖਰੀ ਮਿਤੀ ਤੋਂ ਪਹਿਲਾਂ-ਪਹਿਲਾਂ ਅਪਲਾਈ...
राज्यपाल ने विकसित भारत-2047 के निर्माण के लिए बौद्ध मूल्यों और आधुनिक विज्ञान पर दिया बल

राज्यपाल ने विकसित भारत-2047 के निर्माण के लिए बौद्ध मूल्यों और आधुनिक विज्ञान पर दिया बल

Himachal
राज्यपाल कविन्द्र गुप्ता ने कहा कि वर्तमान में पूरा विश्व हिंसा, असहिष्णुता, युद्ध, पर्यावरण संकट तथा नैतिक मूल्यों में कमी जैसी गंभीर चुनौतियों का सामना कर रहा है, ऐसे समय में भगवान बुद्ध की करुणा, मध्यम मार्ग, अहिंसा और आत्म ज्ञान पर आधारित शिक्षाएं पहले से कहीं अधिक प्रासंगिक हो गई हैं। उन्होंने धम्मपद के शाश्वत संदेश का उल्लेख करते हुए कहा कि घृणा का अंत कभी घृणा से नहीं किया जा सकता, बल्कि केवल प्रेम और करुणा से इसे समाप्त किया जा सकता है और यही शाश्वत सत्य है।राज्यपाल ने आज बैजनाथ के ताशीजोंग में ‘फ्रॉम नालंदा टू हिमालयास्-दि अन ब्रोकन लिगेसी ऑफ द बुद्धिस्ट नॉलेज ट्रेडिशन’ विषय पर आयोजित राष्ट्रीय संगोष्ठी में बतौर मुख्य अतिथि भाग लिया।इस अवसर पर श्री गुप्ता ने कहा कि प्राचीन नालंदा विश्वविद्यालय केवल एक शैक्षणिक संस्थान नहीं था, बल्कि सम्पूर्ण विश्व के लिए ज्ञान का एक प्रकाश-स्तंभ थ...