Friday, July 31
Shadow

Author: Harvinder Singh

ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਨਿਰੀਖਣ

ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹਾ ਜੇਲ੍ਹ ਦਾ ਕੀਤਾ ਨਿਰੀਖਣ

Punjab News
ਮਾਨਸਾ, 25 ਦਸੰਬਰ-       ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ (ਪੀ ਐਸ ਐਚ ਆਰ ਸੀ) ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਇੱਥੇ ਜ਼ਿਲ੍ਹਾ ਜੇਲ੍ਹ ਦਾ ਨਿਰੀਖਣ ਕੀਤਾ ਅਤੇ ਕੈਦੀਆਂ ਤੇ ਹਵਾਲਾਤੀਆਂ ਲਈ ਸਹੂਲਤਾਂ ਦਾ ਜਾਇਜ਼ਾ ਲਿਆ।     ਕਮਿਸ਼ਨ ਮੈਂਬਰ ਜਤਿੰਦਰ ਸਿੰਘ ਸ਼ੰਟੀ ਸ਼ੰਟੀ ਨੇ ਬੈਰਕਾਂ, ਰਸੋਈ, ਭੋਜਨ ਸੇਵਾਵਾਂ, ਪਖਾਨੇ, ਸਫਾਈ, ਡਾਕਟਰੀ ਸਹੂਲਤਾਂ ਦਾ ਜਾਇਜ਼ਾ ਲਿਆ। ਓਨ੍ਹਾਂ ਕੈਦੀਆਂ ਅਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਉਨ੍ਹਾਂ ਸਫਾਈ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ, ਖਾਸ ਕਰਕੇ ਰਸੋਈ ਵਿੱਚ, ਜਿੱਥੇ ਉਨ੍ਹਾਂ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸਫਾਈ ਦਾ ਨਿੱਜੀ ਤੌਰ 'ਤੇ ਮੁਲਾਂਕਣ ਕੀਤਾ ਅਤੇ ਖੁਦ ਖਾਣਾ ਖਾ ਕੇ ਦੇਖਿਆ। ਉਨ੍ਹਾਂ ਜੇਲ੍ਹ ਅੰਦਰ ਕੈਦੀਆਂ ਲਈ ਮਨੋਵਿਗਿਆਨਕ ਡਾਕਟਰ ਦੀ ਰੋਜ਼ਾਨਾ ਮੌਜ਼ੂਦਗੀ ਦਾ ਮਸ਼ਵਰਾ ਵੀ ਦਿੱਤਾ ਅਤੇ ਕੈਦੀਆਂ ਵੱਲੋਂ ਖੇਡ ਮੈਦਾਨਾਂ ਅੰਦਰ ਹਾਜ਼ਰੀ ਨੂੰ ਸਰਾਹਿਆ।    ਓਨ੍ਹਾਂ ਜੇਲ੍ਹ ਅਧਿਕਾਰੀਆਂ ਨਾਲ ਮੀਟਿੰਗ ਵਿੱਚ ...
ਫੰਡ ਘਟਾ ਕੇ ਅਤੇ ਅਧਿਕਾਰ ਖੋਹ ਕੇ ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹੈ : ਡਾ. ਰਵਜੋਤ ਸਿੰਘ

ਫੰਡ ਘਟਾ ਕੇ ਅਤੇ ਅਧਿਕਾਰ ਖੋਹ ਕੇ ਮਨਰੇਗਾ ਨੂੰ ਕਮਜ਼ੋਰ ਕੀਤਾ ਜਾ ਰਿਹੈ : ਡਾ. ਰਵਜੋਤ ਸਿੰਘ

Punjab News
ਹੁਸ਼ਿਆਰਪੁਰ, 25 ਦਸੰਬਰ :-        ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮਨਰੇਗਾ ਯੋਜਨਾ ਦਾ ਨਾਮ ਬਦਲਣਾ ਮਹਿਜ਼ ਇਕ ਬਹਾਨਾ ਹੈ; ਅਸਲ ਇਰਾਦਾ ਇਸ ਦੇ ਅੰਦਰ ਬਦਲਾਅ ਕਰਨਾ ਹੈ ਜੋ ਗ਼ਰੀਬਾਂ ਅਤੇ ਮਜ਼ਦੂਰ ਵਰਗ ਨੂੰ ਨੁਕਸਾਨ ਪਹੁੰਚੇ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਮਨਰੇਗਾ ਲਈ 90 ਪ੍ਰਤੀਸ਼ਤ ਫੰਡਿੰਗ ਦਿੰਦਾ ਸੀ, ਜਿਸ ਨੂੰ ਹੁਣ ਘਟਾ ਕੇ 60:40 ਕਰ ਦਿੱਤਾ ਗਿਆ ਹੈ। ਇਸ ਦੌਰਾਨ ਰਾਜਾਂ ਦੇ ਆਰ.ਡੀ.ਐਫ ਅਤੇ ਜੀ.ਐਸ.ਟੀ ਫੰਡ ਵੀ ਰੋਕੇ ਜਾ ਰਹੇ ਹਨ, ਜੋ ਰਾਜਾਂ ਦੇ ਅਧਿਕਾਰਾਂ 'ਤੇ ਸਿੱਧਾ ਹਮਲਾ ਹੈ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਇਹ ਵੀ ਤੈਅ ਕਰੇਗੀ ਕਿ ਪਿੰਡਾਂ ਵਿੱਚ ਕਿਹੜੇ ਕੰਮ ਹੋਣਗੇ ਅਤੇ ਕਿਹੜੇ ਨਹੀਂ। ਪਾਈਪਲਾਈਨਾਂ, ਬਾਜ਼ਾਰਾਂ, ਨਿਰਮਾਣ ਕਾਰਜਾਂ ਅਤੇ ਹੋਰ ਵਿਕਾਸ ਪ੍ਰੋਜੈਕਟਾਂ 'ਤੇ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪਿੰਡਾਂ ਦੇ ਤਲਾਬਾਂ ਦੀ ਸਫ਼ਾਈ ਪੰਜ ਸਾਲਾਂ ਵਿੱਚ ਸਿਰਫ ਇਕ ਵਾਰ ਦੀ ਸ਼ਰਤ ਕੀਤੀ ਜਾਵੇਗੀ, ਇਹ ਪੁੱਛਿਆ ਜਾਣਾ ਚਾਹੀਦਾ ਹੈ ਕਿ 125 ਦਿਨਾਂ ਦਾ ਰੁਜ਼ਗਾਰ ਕਿਵੇਂ ਦਿੱਤਾ ਜਾਵੇਗਾ। ਇਹ ਗ਼ਰੀਬਾਂ ਦੇ ਮੂੰਹੋਂ ਰੋਟੀ ਖੋਹ...
ਪਿਆਰ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ ਕ੍ਰਿਸਮਸ ਦਾ ਤਿਉਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

ਪਿਆਰ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ ਕ੍ਰਿਸਮਸ ਦਾ ਤਿਉਹਾਰ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

Punjab News
ਹੁਸ਼ਿਆਰਪੁਰ, 25 ਦਸੰਬਰ:- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕ੍ਰਿਸਮਸ ਦੇ ਸ਼ੁਭ ਮੌਕੇ 'ਤੇ ਸਾਰੇ ਹੁਸ਼ਿਆਰਪੁਰ ਵਾਸੀਆਂ, ਖਾਸ ਕਰਕੇ ਈਸਾਈ ਭਾਈਚਾਰੇ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਉਹ ਮੋਨਾ ਮੈਮੋਰੀਅਲ ਚਰਚ ਵਿਖੇ ਆਯੋਜਿਤ ਇਕ ਵਿਸ਼ੇਸ਼ ਪ੍ਰਾਰਥਨਾ ਸਭਾ (ਸਮਾਗਮ) ਵਿਚ ਸ਼ਾਮਲ ਹੋਏ ਅਤੇ ਪ੍ਰਭੂ ਯਿਸੂ ਮਸੀਹ ਦੇ ਸੁਨੇਹਿਆਂ ਨੂੰ ਯਾਦ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਪਿਆਰ, ਕੁਰਬਾਨੀ, ਦਇਆ ਅਤੇ ਸੇਵਾ ਦਾ ਪ੍ਰਤੀਕ ਹੈ। ਪ੍ਰਭੂ ਯਿਸੂ ਮਸੀਹ ਨੇ ਮਨੁੱਖਤਾ ਨੂੰ ਆਪਸੀ ਭਾਈਚਾਰੇ, ਸ਼ਾਂਤੀ ਅਤੇ ਸਦਭਾਵਨਾ ਦੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਧਾਰਮਿਕ ਸਦਭਾਵਨਾ ਅਤੇ ਆਪਸੀ ਸਤਿਕਾਰ ਦੀ ਉਦਾਹਰਨ ਰਹੀ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਇਕੱਠੇ ਹੋ ਕੇ ਤਿਉਹਾਰ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ, ਸਤਿਕਾਰ ਅਤੇ ਵਿਕਾਸ ਸਰਕ...
ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 31 ਦਸੰਬਰ ਨੂੰ

Punjab News
ਚੰਡੀਗੜ੍ਹ, 25 ਦਸੰਬਰ:- ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਟੇਬਲ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 12 ਤੋਂ 16 ਜਨਵਰੀ, 2026 ਤੱਕ ਟੇਬਲ ਟੈਨਿਸ ਹਾਲ, ਸੈਕਟਰ-23, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਪੁਰਸ਼ ਤੇ ਮਹਿਲਾ ਟੇਬਲ ਟੈਨਿਸ ਟੀਮਾਂ ਲਈ ਟਰਾਇਲ 31 ਦਸੰਬਰ ਨੂੰ ਪੋਲੋ ਗਰਾਊਂਡ ਪਟਿਆਲਾ ਵਿਖੇ ਸਵੇਰੇ 11 ਵਜੇ ਲਏ ਜਾਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ  ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵ...
‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 299ਵੇਂ ਦਿਨ, ਪੰਜਾਬ ਪੁਲਿਸ ਵੱਲੋਂ 115 ਨਸ਼ਾ ਤਸਕਰ ਗ੍ਰਿਫ਼ਤਾਰ

Punjab News
ਚੰਡੀਗੜ੍ਹ, 25 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 299ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 285 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 87 ਐਫਆਈਆਰਜ਼ ਦਰਜ ਕਰਕੇ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 299 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,775 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 268 ਗ੍ਰਾਮ ਹੈਰੋਇਨ, 1860 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ...
ਸਾਲ 2022 ਤੋਂ ਹੁਣ ਤੱਕ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਹੋਇਆ ਅਹਿਮ ਨਿਵੇਸ਼

ਸਾਲ 2022 ਤੋਂ ਹੁਣ ਤੱਕ ਪੰਜਾਬ ਵਿੱਚ 1.50 ਲੱਖ ਕਰੋੜ ਰੁਪਏ ਦਾ ਹੋਇਆ ਅਹਿਮ ਨਿਵੇਸ਼

Breaking News
ਚੰਡੀਗੜ੍ਹ, 25 ਦਸੰਬਰ, 2025:- ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ 'ਆਪ' ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਹੁਣ ਤੱਕ ਪੰਜਾਬ ਰਾਜ ਵਿੱਚ 1.50 ਲੱਖ ਕਰੋੜ ਰੁਪਏ (ਲਗਭਗ 19 ਬਿਲੀਅਨ ਅਮਰੀਕੀ ਡਾਲਰ) ਦਾ ਨਿਵੇਸ਼ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ ਪੰਜ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਨੂੰ ਨਿਵੇਸ਼ਕਾਂ ਲਈ ਇੱਕ ਪਸੰਦੀਦਾ ਸਥਾਨ ਅਤੇ ਇੱਕ ਮੋਹਰੀ ਉਦਯੋਗਿਕ ਹੱਬ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 5 ਮਹੀਨਿਆਂ ਵਿੱਚ ਪੰਜਾਬ ਵਿੱਚ ਐਚ.ਪੀ.ਸੀ.ਐਲ. ਮਿੱਤਲ ਐਨਰਜੀ ਲਿਮ. (ਐਚ.ਐਮ.ਈ.ਐਲ.) ਵੱਲੋਂ 2,600 ਕਰੋੜ ਰੁਪਏ, ਵਰਧਮਾਨ ਸਟੀਲਜ਼ ਵੱਲੋਂ 3,000 ਕਰੋੜ ਰੁਪਏ, ਟ੍ਰਾਈਡੈਂਟ ਗਰੁੱਪ ਵੱਲੋਂ 2,000 ਕਰੋੜ ਰੁਪਏ, ਆਈ.ਓ.ਐਲ. ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮ. ਵੱਲੋਂ 1,400 ਕਰੋੜ ਰੁਪਏ, ਹੈਪੀ ਫੋਰਜਿੰਗਜ਼ ਲਿਮ. ਵੱਲੋਂ 1,000 ਕਰੋੜ ਰੁਪਏ, ਵੇਰਕਾ ਬੇਵਰੇਜਜ਼ ਪ੍ਰਾਈਵੇਟ ਲਿਮ. ਵੱਲੋਂ 987 ਕਰੋੜ ਰੁਪਏ, ਫੋਰਟਿਸ ਹੈਲਥਕੇਅਰ (ਮੋਹਾਲੀ) ਵੱਲੋਂ ...
ਪੰਜਾਬ ਦੇ ਸਾਰੇ ਪਰਿਵਾਰ 10 ਲੱਖ ਰੁਪਏ ਦਾ ਮੁਫਤ ਨਕਦ ਰਹਿਤ ਇਲਾਜ ਕਰਵਾਉਣ ਦੇ ਹੱਕਦਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਾਰੇ ਪਰਿਵਾਰ 10 ਲੱਖ ਰੁਪਏ ਦਾ ਮੁਫਤ ਨਕਦ ਰਹਿਤ ਇਲਾਜ ਕਰਵਾਉਣ ਦੇ ਹੱਕਦਾਰ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 25 ਦਸੰਬਰ 2025:- ਪੰਜਾਬ ਦੇ ਵਸਨੀਕਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਹਤ ਵਿਭਾਗ ਨੂੰ ਜਨਵਰੀ ਮਹੀਨੇ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ। ਅੱਜ ਇੱਥੇ ਸਿਹਤ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਸੂਬੇ ਦੇ ਲੋਕਾਂ ਨੂੰ ਇੱਕ ਵੀ ਪੈਸਾ ਖਰਚੇ ਬਿਨਾ ਵਿਆਪਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਹੈ। ਉਨ੍ਹਾਂ ਕਿਹਾ, “ਇਹ ਸਕੀਮ ਵਿਸ਼ਵ ਪੱਧਰੀ ਸਿਹਤ ਸੰਭਾਲ ਪ੍ਰਦਾਨ ਕਰਨ ਅਤੇ ਲੋਕਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਉਣ ਪ੍ਰਤੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਪਹਿਲਕਦਮੀ ਹੈ। ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੋਵੇਗਾ ਜਿੱਥੇ ਸੂਬੇ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਇਆ ਜਾਵੇਗਾ।” ਮੁੱਖ ਮੰਤਰੀ ਨੇ ਕ...
ਅਰੋੜਾ–ਮਾਂਝੀ ਮੀਟਿੰਗ ਤੋਂ ਬਾਅਦ ਐਮਐੱਸਐੱਮਈ ਮੰਤਰਾਲੇ ਵੱਲੋਂ ਜਲੰਧਰ ਵਿੱਚ ਖੇਡ ਤਕਨਾਲੋਜੀ ਵਿਸਤਾਰ ਕੇਂਦਰ ਨੂੰ ਮਨਜ਼ੂਰੀ

ਅਰੋੜਾ–ਮਾਂਝੀ ਮੀਟਿੰਗ ਤੋਂ ਬਾਅਦ ਐਮਐੱਸਐੱਮਈ ਮੰਤਰਾਲੇ ਵੱਲੋਂ ਜਲੰਧਰ ਵਿੱਚ ਖੇਡ ਤਕਨਾਲੋਜੀ ਵਿਸਤਾਰ ਕੇਂਦਰ ਨੂੰ ਮਨਜ਼ੂਰੀ

Breaking News
ਚੰਡੀਗੜ੍ਹ 25 ਦਸੰਬਰ 2025:- ਪੰਜਾਬ ਸਰਕਾਰ ਦੇ ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਮਾਨਯੋਗ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ 21 ਜੁਲਾਈ, 2025 ਨੂੰ ਨਵੀਂ ਦਿੱਲੀ ਵਿੱਚ ਕੇਂਦਰੀ ਸੂਖਮ, ਛੋਟੇ ਅਤੇ ਦਰਮਿਆਨੇ ਉਦਯੋਗ (ਐਮਐੱਸਐੱਮਈ) ਮੰਤਰੀ ਸ਼੍ਰੀ ਜੀਤਨ ਰਾਮ ਮਾਂਝੀ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਐਮਐੱਸਐੱਮਈ ਇਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਤੁਰੰਤ ਸਹਿਯੋਗ ਦੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਜਲੰਧਰ ਵਿੱਚ ਕੇਂਦ੍ਰਿਤ ਖੇਡ ਸਾਮਾਨ ਉਦਯੋਗ ’ਤੇ ਜ਼ੋਰ ਦਿੱਤਾ। ਮੀਟਿੰਗ ਦੌਰਾਨ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਦਾ ਖੇਡ ਸਾਮਾਨ ਉਦਯੋਗ ਨਿਰਯਾਤ ਦੀਆਂ ਵੱਡੀਆਂ ਸੰਭਾਵਨਾਵਾਂ ਰੱਖਦਾ ਹੈ, ਪਰ ਇਸ ਖੇਤਰ ਨੂੰ ਤਕਨਾਲੋਜੀ ਅੱਪਗ੍ਰੇਡੇਸ਼ਨ, ਉਤਪਾਦ ਵਿਕਾਸ, ਟੈਸਟਿੰਗ ਸੁਵਿਧਾਵਾਂ ਅਤੇ ਅੰਤਰਰਾਸ਼ਟਰੀ ਗੁਣਵੱਤਾ ਮਿਆਰਾਂ ਦੀ ਪਾਲਣਾ ਵਰਗੀਆਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਜਲੰਧਰ ਵਿੱਚ ਪ੍ਰੋਸੈਸ ਕਮ ਪ੍ਰੋਡਕਟ ਡਿਵੈਲਪਮੈਂਟ ਸੈਂਟਰ (PPDC), ਮੇਰਠ ਦੇ ਅਧੀਨ ਇੱਕ ਟੈਕਨੋਲੋਜੀ ਐਕਸਟੈਂਸ਼ਨ ਸੈਂਟਰ (T...
ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

Punjab News
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 25 ਦਸੰਬਰ:- ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ ਸਾਲਾਨਾ ਸ਼ਹੀਦੀ ਸਭਾ ਸ਼ੁਰੂ ਹੋਣ ਦੇ ਮੱਦੇਨਜ਼ਰ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਅੱਜ ਇਸ ਪਵਿੱਤਰ ਸਥਾਨ 'ਤੇ ਨਤਮਸਤਕ ਹੋਏ ਅਤੇ ਧਾਰਮਿਕ ਸਮਾਗਮ ਦੇ ਸੁਚਾਰੂ, ਸੁਰੱਖਿਅਤ ਅਤੇ ਵਿਵਸਥਿਤ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਬਹੁ-ਪੱਧਰੀ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਨ ਯੋਜਨਾ ਦਾ ਨਿੱਜੀ ਤੌਰ 'ਤੇ ਜਾਇਜ਼ਾ ਲਿਆ। ਦਸਵੇਂ ਗੁਰੂ ਸਾਹਿਬ, ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਭਾ ਅੱਜ ਤੋਂ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ੁਰੂ ਹੋ ਗਈ ਹੈ। ਇਸ ਮੌਕੇ ਡੀਜੀਪੀ ਨੇ ਡੀਆਈਜੀ ਰੋਪੜ ਰੇਂਜ ਨਾਨਕ ਸਿੰਘ ਅਤੇ ਐਸਐਸਪੀ ਸ੍ਰੀ ਫ਼ਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਦੇ ਨਾਲ ਧਾਰਮਿਕ ਸਮਾਗਮ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ...
ਮੰਡੀ ਜ਼ਿਲ੍ਹੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਵਿੱਚ ਨਸ਼ਾ ਰੋਕਥਾਮ ਕਮੇਟੀਆਂ ਦੀਆਂ ਮੀਟਿੰਗਾਂ ਹੋਈਆਂ; ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਯਤਨਾਂ ਵਿੱਚ ਸਹਿਯੋਗ ਦੀ ਕੀਤੀ ਅਪੀਲ

ਮੰਡੀ ਜ਼ਿਲ੍ਹੇ ਦੀਆਂ ਸਾਰੀਆਂ ਗ੍ਰਾਮ ਪੰਚਾਇਤਾਂ ਵਿੱਚ ਨਸ਼ਾ ਰੋਕਥਾਮ ਕਮੇਟੀਆਂ ਦੀਆਂ ਮੀਟਿੰਗਾਂ ਹੋਈਆਂ; ਡਿਪਟੀ ਕਮਿਸ਼ਨਰ ਨੇ ਨਸ਼ਾ ਛੁਡਾਊ ਯਤਨਾਂ ਵਿੱਚ ਸਹਿਯੋਗ ਦੀ ਕੀਤੀ ਅਪੀਲ

Himachal
ਮੰਡੀ, 24 ਦਸੰਬਰ। ਡਿਪਟੀ ਕਮਿਸ਼ਨਰ ਅਪੂਰਵ ਦੇਵਗਨ ਨੇ ਅੱਜ ਇੱਥੇ ਦੱਸਿਆ ਕਿ ਮੰਡੀ ਜ਼ਿਲ੍ਹੇ ਦੀਆਂ ਸਾਰੀਆਂ 555 ਪੰਚਾਇਤਾਂ ਵਿੱਚ ਨਸ਼ਾ ਵਿਰੋਧੀ ਕਮੇਟੀਆਂ ਦੀਆਂ ਮੀਟਿੰਗਾਂ ਕੀਤੀਆਂ ਗਈਆਂ ਹਨ। ਇਹ ਮੀਟਿੰਗਾਂ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਸ਼ੁਰੂ ਕੀਤੀ ਗਈ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਚਿੱਟਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਪਿੰਡ ਪੱਧਰੀ ਤਾਲਮੇਲ ਅਤੇ ਨਸ਼ਾ ਛੁਡਾਊ ਮੁਹਿੰਮ 'ਤੇ ਕੇਂਦ੍ਰਿਤ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੀਟਿੰਗਾਂ ਮੰਡੀ ਜ਼ਿਲ੍ਹੇ ਵਿੱਚ ਤਿੰਨ ਪੜਾਵਾਂ ਵਿੱਚ ਕੀਤੀਆਂ ਗਈਆਂ। ਪਹਿਲੇ ਪੜਾਅ ਵਿੱਚ, ਇਹ ਮੀਟਿੰਗਾਂ 15 ਦਸੰਬਰ ਨੂੰ ਸਥਾਨਕ ਸਕੂਲਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ 24 ਅਤਿ ਸੰਵੇਦਨਸ਼ੀਲ ਗ੍ਰਾਮ ਪੰਚਾਇਤਾਂ ਵਿੱਚ ਹੋਈਆਂ। ਇਨ੍ਹਾਂ 24 ਪੰਚਾਇਤਾਂ ਵਿੱਚ, ਸਬੰਧਤ ਸਕੂਲਾਂ ਦੇ ਅਧਿਆਪਕਾਂ ਦੀ ਪ੍ਰਧਾਨਗੀ ਹੇਠ ਨਸ਼ਾ ਵਿਰੋਧੀ ਕਮੇਟੀਆਂ ਬਣਾਈਆਂ ਗਈਆਂ। ਇਸ ਤੋਂ ਬਾਅਦ, ਦੂਜੇ ਅਤੇ ਤੀਜੇ ਪੜਾਅ ਵਿੱਚ, ਬਾਕੀ ਸਾਰੀਆਂ ਗ੍ਰਾਮ ਪੰਚਾਇਤਾਂ ਵਿੱਚ 22 ਅਤੇ 24 ਦਸੰਬਰ, 2025 ਨੂੰ ਨਸ਼ਾ ਵਿਰੋਧੀ ਕਮੇਟੀਆਂ ਦੀਆਂ ਮੀਟਿੰਗ...