ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਸਬੰਧੀ ਚੈਕਿੰਗ, 09 ਬੱਚੇ ਬਾਲ ਭਲਾਈ ਕਮੇਟੀ ਅੱਗੇ ਪੇਸ਼
ਬੁਢਲਾਡਾ/ਸਰਦੂਲਗੜ੍ਹ/ਮਾਨਸਾ, 24 ਦਸੰਬਰ:- ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ.ਏ.ਐੱਸ ਦੇ ਆਦੇਸ਼ਾਂ 'ਤੇ ਬਾਲ ਸੁਰੱਖਿਆ ਵਿਭਾਗ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਸਰਗਰਮ ਹੈ ਜਿਸ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਮਾਨਸਾ, ਬੁਢਲਾਡਾ ਅਤੇ ਸਰਦੂਲਗੜ੍ਹ ਵਿਖੇ ਬਾਲ ਭੀਖਿਆ ਅਤੇ ਬਾਲ ਮਜ਼ਦੂਰੀ ਰੋਕਣ ਸਬੰਧੀ ਚੈਕਿੰਗ ਕੀਤੀ ਗਈ।
ਇਸ ਦੌਰਾਨ 09 ਬੱਚੇ ਭੀਖ ਮੰਗਦੇ ਪਾਏ ਗਏ ਜਿੰਨ੍ਹਾਂ ਨੂੰ ਬਾਲ ਭਲਾਈ ਕਮੇਟੀ ਅੱਗੇ ਪੇਸ਼ ਕਰਕੇ ਬੱਚਿਆਂ ਅਤੇ ਮਾਪਿਆਂ ਦੀ ਕਾਊਂਸਲਿੰਗ ਕਰਨ ਉਪਰੰਤ ਬੱਚਿਆਂ ਨੂੰ ਮਾਪਿਆਂ ਦੇ ਹਵਾਲੇ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਕੂਲ ਭੇਜਣ ਦੀ ਹਦਾਇਤ ਕੀਤੀ ਗਈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਤੋਂ ਭੀਖ ਮੰਗਵਾਉਣਾ ਇੱਕ ਗੰਭੀਰ ਸਮਾਜਿਕ ਅਪਰਾਧ ਹੈ। ਸਾਡੇ ਸਮਾਜ ਵਿੱਚ ਬੱਚਿਆਂ ਤੋਂ ਭੀਖ ਮੰਗਵਾਉਣ ਦੀ ਪ੍ਰਥਾ ਤੇਜ਼ੀ ਨਾਲ ਵਧ ਰਹੀ ਹੈ, ਜੋ ਕਿ ਇੱਕ ਬਹੁਤ ਹੀ ਚਿੰਤਾਜਨਕ ਅਤੇ ਸ਼ਰਮਨਾਕ ਸਥਿਤੀ ਹੈ। ਨਿ...







