ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ
ਚੰਡੀਗੜ੍ਹ 23 ਦਸੰਬਰ :- ਪੰਜਾਬ ਸਰਕਾਰ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਦੇ ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ।ਅੱਜ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ (ਐਚ.ਐਮ.ਈ.ਐਲ.) ਦੇ ਮਹੱਤਵਪੂਰਨ ਉਦਯੋਗਿਕ ਯੋਗਦਾਨ ਅਤੇ ਭਵਿੱਖੀ ਵਿਸਥਾਰ ਯੋਜਨਾਵਾਂ ਨੂੰ ਉਜਾਗਰ ਕੀਤਾ ਤਾਂ ਜੋ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਐਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਰਾਜ ਸਰਕਾਰ ਦੀ ਵਚਨਬੱਧਤਾ ਤਹਿਤ ਵੱਡੇ ਪੱਧਰ ’ਤੇ ਨਿਵੇਸ਼ਾਂ ਦਾ ਸਮਰਥਨ ਅਤੇ ਪੰਜਾਬ ਦੇ ਉਦਯੋਗਿਕ ਵਾਤਾਵਰਣ ਨੂੰ ਮਜ਼ਬੂਤ ਕੀਤਾ ਜਾ ਸਕੇ।
ਐਚ.ਐਮ.ਈ.ਐਲ. ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸ਼੍ਰੀ ਪ੍ਰਭ ਦਾਸ ਨੇ ਦੱਸਿਆ ਕਿ ਅਸੀਂ ਬਠਿੰਡਾ ਵਿੱਚ ਇੱਕ ਰਿਫਾਇਨਰੀ ਅਤੇ ਪੈਟਰੋਕੈਮੀਕਲ ਕੰਪਲੈਕਸ ਵਿੱਚ ਨਿਵੇਸ਼ ਕਰਨ ਜਾ ਰਹੇ ਹਾਂ। ਅਸੀਂ ਪੈਟਰੋਲ, ਡੀਜ਼ਲ, ਐਲਪੀਜੀ, ਏਟੀਐਫ ਵਰਗੇ ਬਾਲਣਾਂ ਦੇ ਨਾਲ-ਨਾਲ ਪੋਲੀਥਿਾਲੀਨ ਅਤੇ ਪੌਲੀਪ੍ਰੋਪਾਈਲੀਨ ਸਮੇਤ ਪੋਲੀਮਰ ਵੀ ਪੈਦਾ ਕਰਦੇ ਹਾਂ। ਇਸ ਵਿਸ਼ਾਲ ਕੰਪਲੈਕਸ ਦੇ ਨਿਰਮਾਣ ਅਤੇ ਸੰਚਾਲਨ ਦੌਰਾਨ ਸਾਨੂੰ ਪੰਜਾਬ...








