ਪੰਜਾਬ ਸਖੀ ਸ਼ਕਤੀ ਮੇਲੇ` ਦੇ ਦੂਸਰੇ ਦਿਨ ਗ੍ਰਾਹਕਾਂ ਦੀ ਲੱਗੀ ਭੀੜ, ਲੋਕਾਂ ਨੇ ਆਪਣੀਆਂ ਪਸੰਦੀਦਾ ਵਸਤਾਂ ਦੀ ਖਰੀਦਾਰੀ ਕੀਤੀ
ਤਰਨ ਤਾਰਨ, 19 ਦਸੰਬਰ ( ) - ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਤਰਨ ਤਾਰਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸ਼ਿਹਰਾ ਗਰਾਊਂਡ, ਤਰਨ ਤਾਰਨ ਵਿਖੇ ਲਗਾਏ ਗਏ ਪੰਜਾਬ ਸਖੀ ਸ਼ਕਤੀ ਮੇਲੇ ਦੇ ਦੂਜੇ ਦਿਨ ਗਰਾਕਾਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ ਅਤੇ ਗ੍ਰਾਹਕਾਂ ਵੱਲੋਂ ਵੱਖ-ਵੱਖ ਸਟਾਲਾਂ ਤੋਂ ਆਪਣੀ ਪਸੰਦੀਦਾ ਸਮਾਨ ਖਰੀਦਿਆ ਗਿਆ।
ਅੱਜ ਮੇਲੇ ਦੌਰਾਨ ਤਰਨ ਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਦੇ ਭਰਾਤਾ ਰਾਜਬੀਰ ਸਿੰਘ ਸੰਧੂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਸੈਲਫ ਹੈਲਪ ਗਰੁੱਪਾਂ ਦੀਆਂ ਮਹਿਲਾਵਾਂ ਦੀ ਹੌਸਲਾ ਅਫ਼ਜਾਈ ਕੀਤੀ।
ਸ. ਰਾਜਬੀਰ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਰਾਜ ਦਿਹਾਤੀ ਆਜੀਵਕਾ ਮਿਸ਼ਨ, ਤਰਨ ਤਾਰਨ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ, ਪੰਜਾਬ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਦੁਸ਼ਿਹਰਾ ਗਰਾਊਂਡ, ਤਰਨ ਤਾਰਨ ਵਿਖੇ ਲਗਾਇਆ ਗਿਆ ਇਹ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ- ਮਹਿਲਾ ਉੱਦਮੀਆਂ ਦੇ ਸਸ਼ਕਤੀਕਰਨ ਵਿੱਚ ਅਹਿਮ ਰੋਲ ਅਦਾ ਕਰੇਗਾ। &...








