Thursday, July 30
Shadow

Author: Harvinder Singh

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਨੇ ਆਪ ਸਰਕਾਰ ਦੀਆਂ ਨੀਤੀਆਂ ਤੇ ਕਾਰਗੁਜ਼ਾਰੀ ਉੱਤੇ ਲਾਈ ਮੋਹਰ: ਬਰਿੰਦਰ ਕੁਮਾਰ ਗੋਇਲ

Punjab News
ਲਹਿਰਾਗਾਗਾ, 17 ਦਸੰਬਰ- ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ‘ਤੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਤੀਜੇ ਲੋਕਾਂ ਦੇ ਭਰੋਸੇ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਸਪਸ਼ਟ ਪ੍ਰਮਾਣ ਹਨ। ਉਨ੍ਹਾਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਕੁੱਲ 15 ਵਿੱਚੋਂ 12 ਸੀਟਾਂ ‘ਤੇ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ, ਜਿਨ੍ਹਾਂ ਵਿੱਚੋਂ 02 ਸੀਟਾਂ ‘ਤੇ ਉਮੀਦਵਾਰ ਨਿਰਵਿਰੋਧ ਚੁਣੇ ਗਏ। ਉਨ੍ਹਾਂ ਨੇ ਕਿਹਾ ਕਿ ਇਸ ਦੇ ਨਾਲ ਨਾਲ ਜ਼ਿਲ੍ਹਾ ਪ੍ਰੀਸ਼ਦ ਦੀਆਂ ਸੀਟਾਂ ‘ਤੇ ਆਮ ਆਦਮੀ ਪਾਰਟੀ ਵੱਲੋਂ ਜਿੱਤ ਹਾਸਲ ਕਰਨਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਨੇ ਵਿਕਾਸ, ਇਮਾਨਦਾਰ ਪ੍ਰਸ਼ਾਸਨ ਅਤੇ ਲੋਕ-ਹਿਤੈਸ਼ੀ ਨੀਤੀਆਂ ਨੂੰ ਤਰਜੀਹ ਦਿੱਤੀ ਹੈ। ਇਸ ਇਤਿਹਾਸਕ ਜਿੱਤ ਤੋਂ ਬਾਅਦ ਇਲਾਕੇ ਭਰ ਵਿੱਚ ਲੋਕਾਂ ਵੱਲੋਂ ਵੱਡੇ ਪੱਧਰ ਉੱਤੇ ਜਸ਼ਨ ਮਨਾਏ ਜਾ ਰਹੇ ਹਨ ਅਤੇ ਪਾਰਟੀ ਵਰਕਰਾਂ ਸਮੇਤ ਆਮ ਨਾਗਰਿਕ ਵੀ ਖੁਸ਼ੀ ਦਾ ਇਜ਼ਹਾਰ ਕਰ ਰਹੇ ਹਨ। ਸ਼੍ਰੀ ਗੋਇਲ ਨੇ ਕਿਹਾ ਕਿ ਹਲਕੇ ਵਿਚ ਕਾਂਗਰਸ, ਅਕਾਲੀ ...
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਕਟਰ-32 ਵਿਖੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸੈਕਟਰ-32 ਵਿਖੇ ਸਕੂਲੀ ਬੱਸਾਂ ਦੀ ਕੀਤੀ ਚੈਕਿੰਗ

Punjab News
ਲੁਧਿਆਣਾ, 17 ਦਸੰਬਰ (000) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋ ਜਾਰੀ ਹੁਕਮਾਂ ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਦੀ ਅਗਵਾਈ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ, ਸਿੱਖਿਆ ਵਿਭਾਗ, ਟ੍ਰੈਫਿਕ ਪੁਲਿਸ ਦੇ ਮੁਲਾਜਮਾਂ ਦੀ ਟੀਮ ਵੱਲੋ ਸਾਂਝੇ ਤੌਰ 'ਤੇ ਸਥਾਨਕ ਸੈਕਟਰ-32 ਵਿਖੇ ਬੀ.ਸੀ.ਐਮ. ਸਕੂਲ ਅਤੇ ਬੀ.ਵੀ.ਐਮ. ਸਕੂਲ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਟੀਮ ਵੱਲੋਂ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਨੂੰ ਇਕ ਹਫਤੇ ਵਿੱਚ ਆਪਣੀ ਖਾਮੀਆਂ ਪੂਰੀਆਂ ਕਰਨ ਦੀ ਤਾਕੀਦ ਕੀਤੀ ਗਈ। ਇਸ ਮੌਕੇ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਲੁਧਿਆਣਾ ਰਸ਼ਮੀ ਨੇ ਕਿਹਾ ਕਿ ਆਉ...
ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ 

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ 

Punjab News
ਚੰਡੀਗੜ੍ਹ, 16 ਦਸੰਬਰ: ਦੇਸ਼ ਭਰ ਵਿੱਚ ਸਭ ਤੋਂ ਘੱਟ ਪੈਂਡੈਂਸੀ ਦੀ ਇਤਿਹਾਸਕ ਤੇ ਮਿਸਾਲੀ ਪ੍ਰਾਪਤੀ ਦਰਜ ਕਰਕੇ  ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  54 ਨਵੇਂ ਸੇਵਾ ਕੇਂਦਰ ਖੋਲ੍ਹਣ ਜਾ ਰਹੀ ਹੈ ਤਾਂ ਜੋ ਆਪਣੇ ਨਾਗਰਿਕ ਸੇਵਾ ਬੁਨਿਆਦੀ ਢਾਂਚੇ ਦਾ ਹੋਰ ਵਿਸਥਾਰ  ਕੀਤਾ ਜਾ ਸਕੇ। ਇਸ ਪੇਸ਼ਕਦਮੀ ਨਾਲ ਸੂਬੇ ਭਰ ਵਿੱਚ ਸੇਵਾ ਕੇਂਦਰਾਂ ਦੀ ਕੁੱਲ ਗਿਣਤੀ 598 ਹੋ ਜਾਵੇਗੀ।  ਇਹ ਐਲਾਨ ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ (ਜੀਜੀ ਅਤੇ ਆਈਟੀ) ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਕੀਤਾ। ਇਹ ਐਲਾਨ ਮਗਸੀਪਾ ਵਿਖੇ ਮੰਤਰੀ ਦੀ ਪ੍ਰਧਾਨਗੀ ਹੇਠ ਨਾਗਰਿਕ ਸੇਵਾ ਪ੍ਰਦਾਨ ਕਰਨ ਅਤੇ ਸੇਵਾ ਕੇਂਦਰ ਦੇ ਸੰਚਾਲਨ ਬਾਰੇ ਹੋਈ ਵਿਆਪਕ ਸਮੀਖਿਆ ਮੀਟਿੰਗ ਦੌਰਾਨ ਕੀਤਾ ਗਿਆI ਇਸ ਮੀਟਿੰਗ ਵਿੱਚ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਮੌਜੂਦ ਸਨ ਅਤੇ ਸਾਰੇ ਡਿਪਟੀ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ । ਇਸ ਦੌਰਾਨ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਅਤੇ ਡਾ...
ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

International
ਚੰਡੀਗੜ੍ਹ, 16 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪੰਜਾਬ-ਯੂ.ਕੇ. ਰਣਨੀਤਿਕ ਗੱਲਬਾਤ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਬਰਤਾਨੀਆ ਨਾਲ ਵਿਸ਼ੇਸ਼ ਕਰਕੇ ਹੁਣ ਤੱਕ ਅਣਛੋਹੇ ਰਹੇ ਖੇਤਰਾਂ ਵਿੱਚ ਮਜ਼ਬੂਤ ਅਤੇ ਵਿਆਪਕ ਰਣਨੀਤਿਕ ਤੇ ਕਾਰੋਬਾਰੀ ਸਬੰਧਾਂ 'ਤੇ ਜ਼ੋਰ ਦਿੱਤਾ।ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਅਤੇ ਯੂ.ਕੇ. ਨਾਲ ਸਬੰਧਤ ਵੱਖ-ਵੱਖ ਅਤੇ ਬਹੁ-ਕੌਮੀ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਵਾਇਤੀ ਅਤੇ ਨਵੇਂ ਉੱਭਰ ਰਹੇ ਖੇਤਰਾਂ ਵਿੱਚ ਯੂ.ਕੇ. ਨਾਲ ਮਜ਼ਬੂਤ ਕਾਰੋਬਾਰੀ ਸਬੰਧਾਂ ਦੀ ਸਾਂਝ ਪਾਉਣ ਦਾ ਇਛੁੱਕ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਸਹਿਯੋਗ ਦੇ ਪੰਜ ਮੁੱਖ ਖੇਤਰਾਂ ਜਿਨ੍ਹਾਂ ਵਿੱਚ ਉਚੇਰੀ ਸਿੱਖਿਆ, ਟੈਕਸਟਾਈਲ, ਇੰਜੀਨੀਅਰਿੰਗ, ਆਟੋ ਕੰਪੋਨੈਂਟਸ ਅਤੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਸ਼ਾਮਲ ਹਨ, ਦੇ ਨਾਲ-ਨਾਲ ਫਾਰਮਾਸਿਊਟੀਕਲ ਅਤੇ ਸਿਹਤ ਸੰਭਾਲ, ਸੂਚਨਾ ਤਕਨਾਲੋਜੀ ਅਤੇ ਵਪਾਰਕ ਸੇਵਾਵਾਂ ਸਮੇਤ ਨਵੇਂ ਉੱਭਰ ਰਹੇ ਖੇਤਰਾਂ ਦੀ ਪਛਾਣ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਸਮਰੱਥਾਵਾਂ ਨੂੰ ...
ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ-ਮੁੱਖ ਮੰਤਰੀ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ-ਮੁੱਖ ਮੰਤਰੀ

Breaking News
ਚੰਡੀਗੜ੍ਹ, 16 ਦਸੰਬਰ*:ਫਤਹਿਗੜ੍ਹ ਸਾਹਿਬ ਦੀ ਪਾਵਨ ਧਰਤੀ ’ਤੇ ਸ਼ਹੀਦੀ ਸਭਾ ਮੌਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਨੂੰ ਸਿਜਦਾ ਕਰਨ ਲਈ ਦੁਨੀਆਂ ਭਰ ਵਿੱਚੋਂ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਲਈ ਕੀਤੇ ਗਏ ਪ੍ਰਬੰਧਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੱਸਿਆ ਕਿ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਤੇ ਹੋਰ ਇੰਤਜ਼ਾਮ ਵਿਆਪਕ ਪੱਧਰ ’ਤੇ ਕੀਤੇ ਗਏ ਹਨ ਤਾਂ ਕਿ ਕਿਸੇ ਵੀ ਸ਼ਰਧਾਲੂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੰਗਤ ਦੀ ਵੱਡੀ ਆਮਦ ਦੇ ਮੱਦੇਨਜ਼ਰ ਸਿਹਤ ਸਹੂਲਤਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 20 ਆਮ ਆਦਮੀ ਕਲੀਨਿਕ ਅਤੇ 5 ਡਿਸਪੈਂਸਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਜਿੱਥੇ ਮਾਹਿਰ ਡਾਕਟਰ ਅਤੇ ਬਾਕੀ ਸਟਾਫ ਹਾਜ਼ਰ ਰਹੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਅਤੇ ਡਿਸਪੈਂਸਰੀਆਂ ਲਈ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੀ ਵਿਵਸਥਾ ਕਰ ਲਈ ਹੈ।ਦਸਮੇਸ਼ ਪਿਤਾ ਸਾਹਿਬ ਸ੍ਰੀ...
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

Breaking News
ਚੰਡੀਗੜ੍ਹ, 16 ਦਸੰਬਰ 2025: ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਸ੍ਰੀ ਰਾਜ ਚੌਹਾਨ ਨੇ ਅੱਜ ਪੰਜਾਬ ਵਿਧਾਨ ਸਭਾ ਦਾ ਦੌਰਾ ਕੀਤਾ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ, ਬੇਟੀ ਅਤੇ ਭਰਾ ਵੀ ਮੌਜੂਦ ਸਨ। ਇਸ ਮੌਕੇ ਉਹ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨਾਲ ਮਿਲ ਕੇ ਬੇਹੱਦ ਖੁਸ਼ ਹੋਏ ਅਤੇ ਉਨ੍ਹਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਮੁੱਦਿਆਂ 'ਤੇ ਚਰਚਾ ਕੀਤੀ। ਉਹ ਬ੍ਰਿਟਿਸ਼ ਕੋਲੰਬੀਆ ਦੇ ਪਹਿਲੇ ਪੰਜਾਬੀ ਸਪੀਕਰ ਹਨ ਅਤੇ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਰਹੇ ਭਾਰਤੀਆਂ ਦਾ ਮਾਰਗਦਰਸ਼ਨ ਵੀ ਕਰ ਰਹੇ ਹਨ। ਉਹ ਕੈਨੇਡਾ ਵਿੱਚ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਹਨ, ਜੋ ਕਿ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ। ਸ. ਸੰਧਵਾਂ ਨੇ ਕਿਹਾ ਕਿ ਕੈਨੇਡਾ ਦੀ ਧਰਤੀ ‘ਤੇ ਦੂਜਾ ਪੰਜਾਬ ਵਸਦਾ ਹੈ ਜੋ ਕੈਨੇਡਾ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਸਾਬਤ ਹੋਇਆ ਹੈ। ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਨਾਲ ਵਪਾਰ ਵਧਾਉਣ ਅਤੇ ਤਕਨਾਲੋਜੀ ਦੇ ਅਦਾਨ-ਪ੍ਰਦਾਨ ਦੀ ਇੱਛਾ ਪ੍ਰਗਟਾਈ ਤਾਂ ਜੋ ਦੋਵੇਂ ਦੇਸ਼ ਇਸ ਦਾ ਲਾਭ ਲੈ ਸਕਣ। ਬ੍ਰਿਟਿਸ਼ ਕੋਲੰਬੀਆ ਦ...
ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

Breaking News
ਚੰਡੀਗੜ੍ਹ, ਦਸੰਬਰ 16 :ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਸਬੰਧੀ ਮਸਲਿਆਂ ਬਾਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਸਥਾਰ ਪੂਰਵਕ ਸਮੀਖਿਆ ਮੀਟਿੰਗ ਕੀਤੀ। ਇਸ ਵਿਸ਼ੇਸ਼ ਮੀਟਿੰਗ ਦੌਰਾਨ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼੍ਰੀ ਜੇ.ਐਮ. ਬਾਲਾਮੁਰੂਗਨ ਨੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਕੰਮਾਂ ਦੀ ਪ੍ਰਗਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮੰਤਰੀ ਨਾਲ ਸਾਂਝੀ ਕੀਤੀ।  ਸਮੀਖਿਆ ਮੀਟਿੰਗ ਵਿੱਚ ਜੰਗੀ ਯਾਦਗਾਰਾਂ ਦੀ ਉਸਾਰੀ ਅਤੇ ਵਿਕਾਸ, ਸੈਨਿਕ ਸਕੂਲਾਂ ਦੀ ਕਾਰਗੁਜ਼ਾਰੀ, ਵਿਭਾਗੀ ਬਜਟ ਉਪਬੰਧ, ਸਾਬਕਾ ਸੈਨਿਕਾਂ ਦੀ ਪੈਨਸ਼ਨ ਨਾਲ ਜੁੜੇ ਮਾਮਲੇ ਅਤੇ ਰੈਸਟ ਹਾਊਸਾਂ ਦੀਆਂ ਸੁਵਿਧਾਵਾਂ ਬਾਰੇ ਵਿਸਤ੍ਰਿਤ ਚਰਚਾ ਕੀਤੀ ਗਈ। ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਦੇ ਲੰਬਿਤ ਮਸਲਿਆਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕੀਤਾ ਜਾਵੇ। ਉਨ੍ਹਾ ਕਿਹਾ ਕਿ ਮੁੱਖ...
ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਪਹਿਲੀ ਤਰਜੀਹ – ਸਿਵਲ ਸਰਜਨ 

ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾਉਣਾ ਸਿਹਤ ਵਿਭਾਗ ਦੀ ਪਹਿਲੀ ਤਰਜੀਹ – ਸਿਵਲ ਸਰਜਨ 

Uncategorized
ਰੂਪਨਗਰ, 16 ਦਸੰਬਰ: ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸੁਰਜਨ ਦਫ਼ਤਰ ਰੂਪਨਗਰ ਵਿਖੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ (ਐਸਐਮਓਜ਼) ਅਤੇ ਵੱਖ-ਵੱਖ ਪ੍ਰੋਗਰਾਮ ਅਫਸਰਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਚੱਲ ਰਹੇ ਸਮੂਹ ਨੈਸ਼ਨਲ ਪ੍ਰੋਗਰਾਮਾਂ ਅਤੇ ਸਿਹਤ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਰਿਵਿਊ ਕਰਨਾ ਅਤੇ ਆਉਣ ਵਾਲੇ ਸਮੇਂ ਲਈ ਕਾਰਜ ਯੋਜਨਾ ਤਿਆਰ ਕਰਨਾ ਸੀ। ਮੀਟਿੰਗ ਦੌਰਾਨ ਡਾ. ਸੁਖਵਿੰਦਰਜੀਤ ਸਿੰਘ ਨੇ ਟੀਬੀ ਮੁਕਤ ਭਾਰਤ ਅਭਿਆਨ, ਮਾਤਾ ਅਤੇ ਸ਼ਿਸ਼ੁ ਸਿਹਤ ਸੇਵਾਵਾਂ, ਆਭਾ ਆਈ.ਡੀ., ਟੀਕਾਕਰਨ ਪ੍ਰੋਗਰਾਮ, ਪਰਿਵਾਰ ਕਲਿਆਣ, ਗੈਰ-ਸੰਕਰਾਮਕ ਰੋਗਾਂ (ਐਨਸੀਡੀ), ਆਯੁਸ਼ਮਾਨ ਭਾਰਤ-ਆਰੋਗਿਆ ਕੇਂਦਰਾਂ, ਨੈਸ਼ਨਲ ਮੈਂਟਲ ਹੈਲਥ ਪ੍ਰੋਗਰਾਮ, ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਨੈਸ਼ਨਲ ਏਡਜ਼ ਕੰਟਰੋਲ ਪ੍ਰੋਗਰਾਮ ਅਤੇ ਪੀ.ਐਨ.ਡੀ.ਟੀ. ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਣਾ ਯਕੀਨੀ ਬਣਾ...
ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ – ਡਿਪਟੀ ਕਮਿਸ਼ਨਰ

ਵੋਟਾਂ ਦੀ ਗਿਣਤੀ ਲਈ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ – ਡਿਪਟੀ ਕਮਿਸ਼ਨਰ

Punjab News
ਤਰਨ ਤਾਰਨ, 16 ਦਸੰਬਰ (            ) - ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੀਆਂ 14 ਦਸੰਬਰ ਨੂੰ ਕਰਵਾਈਆਂ ਚੋਣਾਂ ਦਾ ਨਤੀਜਾ 17 ਦਸੰਬਰ 2026 ਨੂੰ ਐਲਾਨਿਆ ਜਾਵੇਗਾ। ਵੋਟਾਂ ਦੀ ਗਿਣਤੀ ਲਈ ਜ਼ਿਲਾ ਤਰਨ ਤਾਰਨ ਦੇ ਵੱਖ-ਵੱਖ ਬਲਾਕਾਂ ਵਿੱਚ 8 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ, ਸ੍ਰੀ ਰਾਹੁਲ, ਆਈਏਐਸ ਨੇ ਦੱਸਿਆ ਕਿ ਬੈਲਟ ਬਕਸਿਆਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਗਿਣਤੀ ਕੇਂਦਰਾਂ ਦੇ ਨਾਲ ਹੀ ਬਣੇ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ ਅਤੇ 17 ਦਸੰਬਰ ਨੂੰ ਇੱਥੇ ਹੀ ਸਥਾਪਿਤ ਕੀਤੇ ਗਿਣਤੀ ਕੇਂਦਰਾਂ ਵਿੱਚ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।   ਜ਼ਿਲੇ ਵਿੱਚ ਸਥਾਪਿਤ ਕੀਤੇ ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਤਰਨ ਤਾਰਨ ਦਾ ਗਿਣਤੀ ਕੇਂਦਰ ਸ੍ਰੀ ਗੁਰੂ ਅਰਜਨ ਦੇਵ ਕਾਲਜ, ਨੂਰਦੀ ਰੋਡ, ਤਰਨ ਤਾਰਨ ਵਿਖੇ ਬਣਾਇਆ ਗਿਆ ਹੈ। ਇਸੇ ਤਰ੍ਹਾਂ ਪੰਚਾਇਤ ਸੰਮਤ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਤੇ ਬਾਲ ਵਿਆਹ ਮੁਕਤ ਭਾਰਤ ਸਿਰਜਣ ਦਾ ਦਿੱਤਾ ਸੱਦਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਨਸ਼ਾ ਤੇ ਬਾਲ ਵਿਆਹ ਮੁਕਤ ਭਾਰਤ ਸਿਰਜਣ ਦਾ ਦਿੱਤਾ ਸੱਦਾ

Punjab News
ਹੁਸ਼ਿਆਰਪੁਰ, 16 ਦਸੰਬਰ :        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਨੀਰਜ ਗੋਇਲ ਵੱਲੋਂ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।ਇਸੇ ਤਹਿਤ ਨੌਜਵਾਨਾਂ ਨੂੰ ਨਸ਼ਿਆਂ ਤੋ ਦੂਰ ਰੱਖਣ , ਜਾਗਰੂਕ ਕਰਨ ਲਈ ਵੱਖ-ਵੱਖ ਪਿੰਡਾਂ, ਸਕੂਲਾਂ, ਸਿਵਲ ਹਸਪਤਾਲ, ਨਸ਼ਾ ਛੁਡਾਊ ਕੇਂਦਰ, ਮੁੜ-ਵਸੇਬਾ ਕੇਂਦਰ, ਕੇਂਦਰੀ ਜੇਲ੍ਹ ਹੁਸ਼ਿਆਰਪੁਰ, ਆਬਜ਼ਰਵੇਸ਼ਨ ਹੋਮ, ਹੁਸ਼ਿਆਰਪੁਰ ਅਤੇ ਸਾਂਝ ਕੇਂਦਰ ਵਿੱਚ ਖੋਲ੍ਹੇ ਗਏ ਲੀਗਲ ਏਡ ਕਲੀਨਿਕਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੌਕੇ ਪੈਨਲ ਐਡਵੋਕੇਟਾਂ ਵੱਲੋਂ ਨੌਜਵਾਨ ਪੀੜ੍ਹੀ ਨੂੰ ਭਵਿੱਖ ਵਿਚ ਨਸ਼ੇ ਨੂੰ ਤਿਆਗ ਕੇ, ਚੰਗੇ ਕੰਮ ਕਰਨ ਲਈ ਪ੍ਰੇਰਿਤ ਕਰਨਾ ਹੈ, ਤਾਂ ਜੋ ਚੰਗੇ ਸਮਾਜ ਦੀ ਰਚਨਾ ਕੀਤੀ ਜਾ ਸਕੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਨਸ਼...