ਟੀਮ ਇੰਡੀਆ ਦੀ ਹਾਰ ਤੋਂ ਬਾਅਦ ਗੌਤਮ ਗੰਭੀਰ ਨਾਲ ਭਿੜੇ ਹਾਰਦਿਕ ਪੰਡਯਾ? Video ਵਾਇਰਲ ਹੋਣ ‘ਤੇ ਹੰਗਾਮਾ
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਚੱਲ ਰਹੀ ਟੀ-20 ਸੀਰੀਜ਼ ਦੌਰਾਨ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਨਵੇਂ ਚੰਡੀਗੜ੍ਹ ਦੇ ਮੁੱਲਾਂਪੁਰ ਟੀ-20 ਮੈਚ ਵਿੱਚ ਹਾਰ ਤੋਂ ਬਾਅਦ ਗੌਤਮ ਗੰਭੀਰ ਅਤੇ ਹਾਰਦਿਕ ਪੰਡਯਾ ਵਿਚਕਾਰ ਤਿੱਖੀ ਬਹਿਸ ਹੋਈ ਸੀ।
ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਚੱਲ ਰਹੀ ਹੈ। ਪੰਜਾਬ ਦੇ ਮੁੱਲਾਂਪੁਰ ਵਿੱਚ ਟੀ-20 ਸੀਰੀਜ਼ ਦੇ ਦੂਜੇ ਮੈਚ ਵਿੱਚ ਭਾਰਤ ਨੂੰ 51 ਦੌੜਾਂ ਨਾਲ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਨਾਲ ਸੀਰੀਜ਼ 1-1 ਨਾਲ ਬਰਾਬਰ ਹੋ ਗਈ। ਇਸ ਮੈਚ ਵਿੱਚ, ਭਾਰਤੀ ਗੇਂਦਬਾਜ਼ਾਂ ਨੇ ਕਾਫ਼ੀ ਦੌੜਾਂ ਦਿੱਤੀਆਂ। ਜਿਸ ਤੋਂ ਬਾਅਦ ਉਨ੍ਹਾਂ ਦਾ ਬੱਲੇਬਾਜ਼ੀ ਪ੍ਰਦਰਸ਼ਨ ਵੀ ਘਟੀਆ ਰਿਹਾ। ਜਿਸ ਨੇ ਇੱਕ ਵਾਰ ਫਿਰ ਮੁੱਖ ਕੋਚ ਗੌਤਮ ਗੰਭੀਰ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆਂਦਾ ਹੈ। ਇਸ ਦੌਰਾਨ, ਗੰਭੀਰ ਅਤੇ ਹਾਰਦਿਕ ਪੰਡਯਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜੋ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ।
ਗੰਭੀਰ-ਪਾਂਡਿਆ ਵਿਚਾਕਾਰ ਬਹਿਸ?
ਦਰਅਸਲ, ਮੁੱਲਾ...








