ਪਿੰਜੌਰ ਦੇ ਯਾਦਵਿੰਦਰਾ ਗਾਰਡਨ ਅਤੇ ਟਿੱਕਰਤਾਲ ਦਾ 90 ਕਰੋੜ ਰੁਪਏ ਨਾਲ ਹੋਵੇਗਾ ਕਾਇਆ-ਕਲਪ
ਚੰਡੀਗੜ੍ਹ, 4 ਜੁਲਾਈ - ਹਰਿਆਣਾ ਨੂੰ ਦੇਸ਼ ਦੇ ਪ੍ਰਮੁੱਖ ਸੈਰ-ਸਪਾਟਾ ਨਕਸ਼ੇ 'ਤੇ ਸਥਾਪਿਤ ਕਰਨ ਦੀ ਦਿਸ਼ਾ ਵਿੱਚ ਰਾਜ ਸਰਕਾਰ ਨੇ ਇੱਕ ਬਹੁਤ ਵੱਡਾ ਕਦਮ ਚੁੱਕਿਆ ਹੈ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੈਰ-ਸਪਾਟਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਯੋਜਿਤ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਵਿੱਚ ਪਿੰਜੌਰ ਦੇ ਇਤਿਹਾਸਕ ਯਾਦਵਿੰਦਰਾ ਗਾਰਡਨ ਅਤੇ ਮੋਰਨੀ ਹਿਲਸ ਦੇ ਖੂਬਸੂਰਤ ਟਿੱਕਰਤਾਲ ਨੂੰ ਆਧੁਨਿਕ ਅਤੇ ਅੰਤਰਰਾਸ਼ਟਰੀ ਮਾਪਦੰਡਾਂ ਦੇ ਅਨੁਸਾਰ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਮਹੱਤਵਕਾਂਖੀ ਪ੍ਰੋਜੈਕਟ ਤਹਿਤ ਦੋਵਾਂ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਦੇ ਨਵੀਨੀਕਰਨ ਅਤੇ ਆਧੁਨਿਕੀਕਰਨ 'ਤੇ ਕਰੀਬ 90 ਕਰੋੜ ਰੁਪਏ ਖਰਚ ਕੀਤੇ ਜਾਣ ਦਾ ਪ੍ਰਸਤਾਵ ਤਿਆਰ ਕੀਤਾ ਗਿਆ ਹੈ। ਸਰਕਾਰ ਦੀ ਇਸ ਪਹਿਲ ਨਾਲ ਨਾ ਸਿਰਫ਼ ਹਰਿਆਣਾ ਵਿੱਚ ਸੈਰ-ਸਪਾਟੇ ਨੂੰ ਨਵੇਂ ਖੰਭ ਲੱਗਣਗੇ, ਸਗੋਂ ਸਥਾਨਕ ਪੱਧਰ 'ਤੇ ਰੁਜ਼ਗਾਰ ਅਤੇ ਰਾਜ ਦੇ ਮਾਲੀਏ ਵਿੱਚ ਵੀ ਭਾਰੀ ਵਾਧਾ ਹੋਵੇਗਾ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ '...








