Thursday, July 30
Shadow

Author: Harvinder Singh

ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਪੁਲਿਸ ਆਬਜ਼ਰਵਰ ਨਿਯੁਕਤ

ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਪੁਲਿਸ ਆਬਜ਼ਰਵਰ ਨਿਯੁਕਤ

Local news
ਹੁਸ਼ਿਆਰਪੁਰ, 4 ਜੁਲਾਈ : ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ-2026 ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਕਰਵਾਉਣ ਲਈ ਉਘੇ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਹੈ। ਕਮਿਸ਼ਨ ਵਲੋਂ ਆਈ.ਏ.ਐਸ. ਅਧਿਕਾਰੀ ਡਾ. ਸੇਨੂ ਦੁੱਗਲ ਨੂੰ ਚੋਣ ਆਬਜ਼ਰਵਰ ਅਤੇ ਆਈ.ਪੀ.ਐਸ. ਅਧਿਕਾਰੀ ਗੁਰਪ੍ਰੀਤ ਸਿੰਘ ਨੂੰ ਪੁਲਿਸ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ।ਚੋਣ ਆਬਜ਼ਰਵਰ ਦੇ ਰੂਪ ਵਿਚ ਡਾ. ਸੇਨੂੰ ਦੁੱਗਲ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨ ਦੇ ਨਾਲ-ਨਾਲ ਚੋਣਾਂ ਸਬੰਧੀ ਵਿਵਸਥਾ ’ਤੇ ਨਜ਼ਰ ਰੱਖਣਗੇ ਅਤੇ ਚੋਣਾਂ ਨਾਲ ਜੁੜੀਆ ਸ਼ਿਕਾਇਤਾਂ ਅਤੇ ਹੋਰ ਮਾਮਲਿਆਂ ਦਾ ਨੋਟਿਸ ਲੈਣਗੇ। ਉਨ੍ਹਾਂ ਦਾ ਕੈਂਪ ਆਫਿਸ ਪੀ.ਡਬਲਯੂ.ਡੀ. ਰੈਸਟ ਹਾਊਸ, ਸਿਵਲ ਲਾਇਨਜ਼, ਹੁਸ਼ਿਆਰਪੁਰ ਵਿਚ ਸਥਾਪਿਤ ਕੀਤਾ ਗਿਆ ਹੈ। ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਅਤੇ ਜਾਣਕਾਰੀ ਲਈ ਉਨ੍ਹਾਂ ਦੇ ਮੋਬਾਇਲ ਨੰਬਰ 94787-84338 ’ਤੇ ਸੰਪਰਕ ਕੀਤਾ ਜਾ ਸਕਦਾ ਹੈ।ਇਸੇ ਤਰ੍ਹਾਂ ਪੁਲਿਸ ਆਬਜਰਵਰ ਦੇ ਤੌਰ ‘ਤੇ ਗੁਰਪ੍ਰੀਤ ਸਿੰਘ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰਨਗੇ। ਇਸ ਤੋਂ ਇਲ...
ਹਲਕਾ ਵਿਧਾਇਕ ਗਿੱਦੜਬਾਹਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਹਲਕਾ ਵਿਧਾਇਕ ਗਿੱਦੜਬਾਹਾ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Local news
ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 04 ਜੁਲਾਈ ਸਰਕਾਰ ਵਲੋਂ ਚਲਾਈ ਜਾ ਰਹੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਗਿੱਦੜਬਾਹਾ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਆਪਣੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਗੁਰੂਸਰ, ਲੁੰਡੇਵਾਲਾ, ਭੂੰਦੜ, ਕਰਨੀਵਾਲਾ ਅਤੇ ਗਿੱਦੜਬਾਹਾ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰੀ ਸਕੀਮਾਂ ਸਬੰਧੀ ਜਾਣੂੰ ਕਰਵਾਇਆ।                 ਇਸ ਮੌਕੇ ਉਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਔਰਤਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਮਾਵਾਂ—ਧੀਆਂ ਸਤਿਕਾਰ ਯੋਜਨਾ ਚਲਾਈ ਗਈ ਹੈ, ਜਿਸ ਦਾ ਉਹਨਾਂ ਨੂੰ ਪੂਰਾ ਲਾਭ ਮਿਲਣਾ ਸ਼ੁਰੂ ਹੋ ਗਿਆ ਹੈ।                 ਇਸ ਮੌਕੇ ਉਹਨਾਂ ਨੇ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਚਲਾਈਆਂ ਜਾ ਰਹੀਆਂ ਹੋਰ ਲੋਕ ਭਲਾਈ ਸਕੀਮਾਂ ਅਤੇ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ।...
ਵਿਸ਼ੇਸ ਗਹਿਰੀ ਸੁਧਾਈ: ਪਿੰਡ ਸ਼ਹਿਣਾ ਦੇ 96 ਸਾਲ ਦੇ ਜੀਤ ਸਿੰਘ ਨੇ ਭਰਿਆ ਗਣਨਾ ਫਾਰਮ

ਵਿਸ਼ੇਸ ਗਹਿਰੀ ਸੁਧਾਈ: ਪਿੰਡ ਸ਼ਹਿਣਾ ਦੇ 96 ਸਾਲ ਦੇ ਜੀਤ ਸਿੰਘ ਨੇ ਭਰਿਆ ਗਣਨਾ ਫਾਰਮ

Local news
ਸ਼ਹਿਣਾ/ਬਰਨਾਲਾ, 4 ਜੁਲਾਈ- ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਵੋਟਾਂ ਦੀ ਵਿਸ਼ੇਸ਼ ਸੁਧਾਈ ਦਾ ਕੰਮ ਜਾਰੀ ਹੈ। ਇਸ ਸਬੰਧੀ ਅੱਜ ਵਿਧਾਨ ਸਭਾ ਹਲਕਾ 102 ਭਦੌੜ ਦੇ ਪਿੰਡ ਸ਼ਹਿਣਾ ਦੇ ਬੂਥ ਨੰਬਰ 39 ਦੇ 96 ਸਾਲ ਦੇ ਵੋਟਰ ਜੀਤ ਸਿੰਘ ਵੱਲੋਂ ਆਪਣਾ ਗਣਨਾ ਫਾਰਮ ਭਰਿਆ ਗਿਆ। ਬੂਥ ਦੇ ਬੀ.ਐਲ.ਓ. ਗੁਰਪ੍ਰੀਤ ਸਿੰਘ ਵੱਲੋਂ ਜੀਤ ਸਿੰਘ ਦਾ ਗਣਨਾ ਫਾਰਮ ਡਿਜ਼ੀਟਾਇਜ਼ਡ ਵੀ ਕਰ ਦਿੱਤਾ ਗਿਆ ਹੈ।      ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ.ਏ.ਐਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਸ.ਆਈ.ਆਰ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ 96 ਸਾਲ ਦੇ ਜੀਤ ਸਿੰਘ ਵੱਲੋਂ ਭਰਿਆ ਗਿਆ ਗਣਨਾ ਫਾਰਮ ਇਹ ਸੁਨੇਹਾ ਦੇ ਰਿਹਾ ਕਿ ਹਰ ਇੱਕ ਯੋਗ ਵੋਟਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਦਾ ਵੀ ਇਹ ਹੀ ਉਦੇਸ਼ ਹੈ ਕਿ ਹਰ ਯੋਗ ਵੋਟਰ ਦਾ ਨਵੀਂ ਬਣਾਈ ਜਾ ਰਹੀ ਵੋਟਰ ਲਿਸਟ ਵਿੱਚ ਨਾਮ ਜ਼ਰੂਰ ਸ਼ਾਮਲ...
‘ਮੋਰਿੰਡਾ ਮੰਥਨ’: ਕਾਂਗਰਸੀ ਹਾਈਕਮਾਂਡ ਨੂੰ ਹਫ਼ਤੇ ਦਾ ਅਲਟੀਮੇਟਮ

‘ਮੋਰਿੰਡਾ ਮੰਥਨ’: ਕਾਂਗਰਸੀ ਹਾਈਕਮਾਂਡ ਨੂੰ ਹਫ਼ਤੇ ਦਾ ਅਲਟੀਮੇਟਮ

Punjab News
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ‘ਮੋਰਿੰਡਾ ਮੰਥਨ’ ’ਚ ਪਾਰਟੀ ਦੇ ਫ਼ੈਸਲੇ ਤੋਂ ਨਾਰਾਜ਼ ਆਗੂਆਂ ਨੇ ਕਾਂਗਰਸ ਹਾਈਕਮਾਂਡ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦੇ ਦਿੱਤਾ ਹੈ। ਕਈ ਘੰਟਿਆਂ ਦੇ ਸਿਆਸੀ ਮੰਥਨ ਮਗਰੋਂ ਨਾਰਾਜ਼ ਆਗੂਆਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਹਾਈਕਮਾਂਡ ਨੂੰ ਇੱਕ ਹਫ਼ਤੇ ਦੇ ਅੰਦਰ ਮਸਲੇ ਨੂੰ ਨਜਿੱਠਣ ਲਈ ਕਿਹਾ ਹੈ। ਸਾਬਕਾ ਮੁੱਖ ਮੰਤਰੀ ਚੰਨੀ ਦੀ ਮੋਰਿੰਡਾ ਵਿਚਲੀ ਰਿਹਾਇਸ਼ ’ਤੇ ਅੱਜ ਕਈ ਘੰਟੇ ਲੰਮੀ ਮੀਟਿੰਗ ਚੱਲੀ ਜਿਸ ’ਚ ਪੰਜਾਬ ਕਾਂਗਰਸ ਦੇ ਆਗੂਆਂ ਤੇ ਵਰਕਰਾਂ ਦੀਆਂ ਸ਼ਿਕਾਇਤਾਂ ਨੂੰ ਕੇਂਦਰੀ ਲੀਡਰਸ਼ਿਪ ਅੱਗੇ ਰੱਖਣ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ’ਚ ਸ਼ਾਮਲ ਆਗੂਆਂ ਨੇ ਸਾਬਕਾ ਮੁੱਖ ਮੰਤਰੀ ਚੰਨੀ ਦੀ ਅਗਵਾਈ ’ਚ ਇੱਕ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਅਤੇ ਇਹ ਕਮੇਟੀ ਹਾਈਕਮਾਂਡ ਨੂੰ ਮਿਲੇਗੀ। ਮੀਟਿੰਗ ’ਚ ਚੰਨੀ ਨੂੰ ਭਵਿੱਖ ਦੀ ਰਣਨੀਤੀ ਤੈਅ ਕਰਨ ਦੇ ਵੀ ਪੂਰੇ ਅਧਿਕਾਰ ਦੇ ਦਿੱਤੇ ਗਏ ਹਨ। ਅੱਜ ਦੀ ਮੀਟਿੰਗ ਤੋਂ ਪਹਿਲਾਂ ਅਤੇ ਬਾਅਦ ’ਚ ਚੰਨੀ ਨੇ ਖ਼ੁਦ ਪੂਰੇ ਮਾਹੌਲ ’ਤੇ ਚੁੱਪ ਧਾਰੀ ਹੋਈ ਹੈ। ਅੱਜ ਦੀ ਮੀਟਿੰਗ ਦੇ ਫ਼ੈਸਲੇ ਤੋਂ ਸੰ...
ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ ਕੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਹੋਰ ਮਜ਼ਬੂਤ ਕੀਤਾ

Punjab News
ਚੰਡੀਗੜ੍ਹ: 3 ਜੁਲਾਈ , 2026- ਨਸ਼ਾ ਵਿਰੋਧੀ ਲੜਾਈ ਲਈ ਪੂਰੇ ਸਮਾਜ ਦੀ ਭਾਗੀਦਾਰੀ ਲੋੜੀਂਦੀ ਹੈ, ਇਸ ਭਾਵਨਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ‘ਸਾਂਝਾ ਸੁਨੇਹਾ – ਇਕਜੁੱਟ ਪੰਜਾਬ’ ਨਾਮੀ ਨਿਵੇਕਲੇ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਦਾ ਉਦੇਸ਼ ਸਰਕਾਰੀ ਏਜੰਸੀਆਂ, ਕਮਿਊਨਿਟੀ ਲੀਡਰਾਂ, ਸਿਵਲ ਸੁਸਾਇਟੀ ਸੰਸਥਾਵਾਂ ਅਤੇ ਸੋਸ਼ਲ ਮੀਡੀਆ ਇਨਫਲੂਐਂਸਰਾਂ ਵਿਚਾਲੇ ਟਿਕਾਊ ਭਾਈਵਾਲੀ ਕਾਇਮ ਕਰਨਾ ਹੈ ਤਾਂ ਜੋ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਿਆ ਜਾ ਸਕੇ। ਇਹ ਸੰਮੇਲਨ ਅੰਤਰਰਾਸ਼ਟਰੀ ਨਸ਼ਾ ਅਤੇ ਨਜਾਇਜ਼ ਤਸਕਰੀ ਵਿਰੋਧੀ ਦਿਵਸ ਮੌਕੇ ਡਾਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ (ਡਿਟਸੂ) ਵੱਲੋਂ ਆਯੋਜਿਤ ਕੀਤਾ ਗਿਆ, ਜੋ ਪੰਜਾਬ ਵਿਚ ਨਸ਼ਾ ਵਿਰੋਧੀ ਵਿਆਪਕ ਕਾਰਵਾਈ ਦਾ ਤਕਨੀਕੀ ਆਧਾਰ ਹੈ। ਇਸ ਸਮਾਗਮ ਵਿੱਚ 40 ਤੋਂ ਵੱਧ ਸੰਸਥਾਵਾਂ ਦੇ 80 ਤੋਂ ਵੱਧ ਡੈਲੀਗੇਟਾਂ ਨੇ ਹਿੱਸਾ ਲਿਆ। ਇਹ ਸੰਸਥਾਵਾਂ ਸਿੱਖਿਆ, ਮਾਨਸਿਕ ਸਿਹਤ, ਨਸ਼ਾ-ਛੁਡਾਉਣ, ਬੱਚਿਆਂ ਦੀ ਸੁਰੱਖਿਆ, ਯੁਵਕ ਭਲਾਈ, ਔਰਤ ਦੇ ਸਸ਼ਕਤੀਕਰਨ, ਕਮਿਊਨਿਟੀ ਆਊਟਰੀਚ ਅਤੇ ਖੇਡਾਂ ਵਿਚ ਕੰਮ ਕਰ ਰਹੀਆਂ ਹਨ। ਇਸ ਮੌਕੇ ਪੰਜਾਬ ਦੇ...
ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋਂ ਜਾਇਜ਼ਾ

ਨਗਰ ਨਿਗਮ ਚੋਣਾਂ ਦੀਆਂ ਤਿਆਰੀਆਂ ਦਾ ਆਬਜ਼ਰਵਰ ਸੇਨੂ ਦੁੱਗਲ ਵੱਲੋਂ ਜਾਇਜ਼ਾ

Punjab News
ਹੁਸ਼ਿਆਰਪੁਰ, 3 ਜੁਲਾਈ: 5 ਜੁਲਾਈ ਨੂੰ ਹੋਣ ਵਾਲੀਆਂ ਨਗਰ ਨਿਗਮ ਹੁਸ਼ਿਆਰਪੁਰ ਚੋਣਾਂ ਦੇ ਮੱਦੇਨਜ਼ਰ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਬਜ਼ਰਵਰ ਅਤੇ ਐਮ.ਡੀ. ਸ਼ੂਗਰਫੈੱਡ ਸੇਨੂ ਦੁੱਗਲ ਨੇ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨਾਲ ਮਿਲ ਕੇ ਚੋਣ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਨਗਰ ਨਿਗਮ ਦੇ 50 ਵਾਰਡਾਂ ਲਈ ਕੁੱਲ 1,33,569 ਵੋਟਰ 5 ਜੁਲਾਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਦੱਸਿਆ ਕਿ ਚੋਣਾਂ ਨੂੰ ਸੁਚਾਰੂ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ 139 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ 12 ਸੰਵੇਦਨਸ਼ੀਲ ਸਥਾਨਾਂ ਦੀ ਪਛਾਣ ਕੀਤੀ ਗਈ ਹੈ, ਜਿੱਥੇ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਗੁਰਕੰਵਲ ਸਿੰਘ ਵੀ ਮੌਜੂਦ ਸਨ। ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਆਈ.ਏ.ਐਸ. ਅਧਿਕਾਰੀ ਅਤ...
ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ ‘ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ- ਕੇਜਰੀਵਾਲ

ਮੋਦੀ ਸਰਕਾਰ ਲਈ ਪੂਰਾ ਦੇਸ਼ ਪ੍ਰਯੋਗਸ਼ਾਲਾ, ਹੁਣ ਲੋਕਾਂ ‘ਤੇ ਜ਼ਬਰਦਸਤੀ ਥੋਪ ਰਹੀ ਹੈ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ- ਕੇਜਰੀਵਾਲ

Punjab News, Punjab Politics
ਨਵੀਂ ਦਿੱਲੀ, 3 ਜੁਲਾਈ-   ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ ਜ਼ਬਰਦਸਤੀ ਈ-20 ਪੈਟਰੋਲ ਥੋਪਣ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲਈ ਪੂਰਾ ਦੇਸ਼ ਇੱਕ ਪ੍ਰਯੋਗਸ਼ਾਲਾ ਹੈ। ਹੁਣ ਸਰਕਾਰ ਲੋਕਾਂ 'ਤੇ ਜ਼ਬਰਦਸਤੀ 20 ਫੀਸਦੀ ਇਥੇਨੌਲ ਮਿਸ਼ਰਿਤ ਪੈਟਰੋਲ ਥੋਪ ਰਹੀ ਹੈ। ਜਦਕਿ ਇਥੇਨੌਲ ਕਾਰਨ ਗੱਡੀਆਂ ਬੰਦ ਹੋ ਰਹੀਆਂ ਹਨ, ਪਾਰਟਸ ਖ਼ਰਾਬ ਹੋ ਰਹੇ ਹਨ ਅਤੇ ਮਾਈਲੇਜ ਵੀ 30 ਫੀਸਦੀ ਘੱਟ ਰਹੀ ਹੈ। ਇਸ ਨਾਲ ਦੇਸ਼ ਭਰ ਦੇ ਲੋਕਾਂ ਵਿੱਚ ਭਾਰੀ ਗੁੱਸਾ ਹੈ। ਜਦੋਂ ਗੱਡੀਆਂ ਦੀ ਮਾਈਲੇਜ 30 ਫੀਸਦੀ ਘੱਟ ਰਹੀ ਹੈ, ਤਾਂ ਇਥੇਨੌਲ ਮਿਸ਼ਰਿਤ ਪੈਟਰੋਲ ਵੀ 30 ਫੀਸਦੀ ਸਸਤਾ ਹੋਣਾ ਚਾਹੀਦਾ ਹੈ। ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ ਅਟਾਰਨੀ ਜਨਰਲ ਵੱਲੋਂ ਦਿੱਤੀ ਗਈ ਦਲੀਲ ਦੀ ਵੀਡੀਓ ਕਲਿੱਪ ਸਾਂਝੀ ਕਰਦਿਆਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਦੇ ਅਟਾਰਨੀ ਜਨਰਲ ਨੇ ਸੁਪਰੀਮ ਕੋਰਟ ਵਿੱਚ ਕਿਹਾ ਸੀ ਕਿ ਇਹ ਸਿਰਫ਼ ਇੱਕ ਪ੍ਰਯੋਗ ਹੈ, ਪਰ ਬਾਅਦ ਵਿੱਚ ਕੇਂਦਰ ਸਰਕਾਰ ਮੁਕਰ ਗਈ ਕਿ ਉਸ ਨੇ ਅਜਿਹਾ ਕੁਝ ਨਹੀਂ ਕਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਯੋ...
ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ, ਇਹ ਸਿਰਫ ਲੋਕਾਂ ਨੂੰ ਦਿਖਾਉਣ ਲਈ ਹੈ- ਕੇਜਰੀਵਾਲ

ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ, ਇਹ ਸਿਰਫ ਲੋਕਾਂ ਨੂੰ ਦਿਖਾਉਣ ਲਈ ਹੈ- ਕੇਜਰੀਵਾਲ

Breaking News
ਨਵੀਂ ਦਿੱਲੀ/ਗੋਆ, 3 ਜੁਲਾਈ -ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ ਵਿੱਚ ਹੋਏ ਚੰਦਾ ਚੋਰੀ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਗੋਆ ਦੌਰੇ 'ਤੇ ਆਏ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਤੁਹਾਡੇ ਤੋਂ ਪੂਰਾ ਦੇਸ਼ ਪੁੱਛ ਰਿਹਾ ਹੈ ਕਿ ਰਾਮ ਮੰਦਰ ਦੇ ਤਾਕਤਵਰ ਚੰਦਾ ਚੋਰਾਂ ਨੂੰ ਕਿਉਂ ਬਚਾ ਰਹੇ ਹੋ? ਰਾਮ ਮੰਦਰ ਵਿੱਚ ਕਰੋੜਾਂ ਦਾ ਜ਼ਮੀਨ ਘੁਟਾਲਾ, ਨਿਰਮਾਣ ਵਿੱਚ 40 ਫੀਸਦੀ ਕਮਿਸ਼ਨਖੋਰੀ ਅਤੇ ਚੜ੍ਹਾਵਾ ਚੋਰੀ ਹੋ ਗਿਆ। ਪ੍ਰਧਾਨ ਮੰਤਰੀ ਨੂੰ ਇਸ ਦਾ ਕਿਵੇਂ ਪਤਾ ਨਹੀਂ ਲੱਗਿਆ? ਪੀਐਮ ਨੇ ਹੀ ਰਾਮ ਮੰਦਰ ਟ੍ਰਸਟ ਬਣਾਇਆ, ਸਾਰੇ ਮੈਂਬਰਾਂ ਨੂੰ ਖੁਦ ਚੁਣਿਆ ਅਤੇ ਚੰਪਤ ਰਾਏ ਨੂੰ ਸਰਵੇਸਰਵਾ ਬਣਾਇਆ। ਹੁਣ ਜਦੋਂ ਘੁਟਾਲਾ ਸਾਹਮਣੇ ਆਇਆ ਹੈ, ਤਾਂ ਉਹ ਉਨ੍ਹਾਂ ਨੂੰ ਬਚਾਉਣ ਵਿੱਚ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ  ਅਤੇ ਐਫਆਈਆਰ  ਸਭ ਫਰਜ਼ੀ ਹਨ। ਇਹ ਸਿਰਫ ਲੋਕਾਂ ਨੂੰ ਦਿਖਾਉਣ ਲਈ ਕੀਤਾ ਜਾ ਰਿਹ...
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ – ਵਿਧਾਇਕਾ ਜੀਵਨ ਜੋਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਅਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ – ਵਿਧਾਇਕਾ ਜੀਵਨ ਜੋਤ ਕੌਰ

Punjab News
ਅੰਮ੍ਰਿਤਸਰ, 03 ਜੁਲਾਈ (         ) - ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਅਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇੱਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇੱਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸ...
ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ: ਵਧੀਕ ਡਿਪਟੀ ਕਮਿਸ਼ਨਰ

ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਜ਼ਿੰਮੇਵਾਰੀ: ਵਧੀਕ ਡਿਪਟੀ ਕਮਿਸ਼ਨਰ

Local news
ਰੂਪਨਗਰ, 3 ਜੁਲਾਈ: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਚੰਦਰਜਯੋਤੀ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।  ਮੀਟਿੰਗ ਦੌਰਾਨ ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਹਾ ਕਿ ਹਰ ਕੰਮ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਵਾਉਣਾ ਅਧਿਕਾਰੀਆਂ ਦੀ ਪਹਿਲੀ ਜ਼ਿੰਮੇਵਾਰੀ ਹੈ। ਮੀਟਿੰਗ ਦੌਰਾਨ ਐਮ.ਪੀ. ਲੈਡ ਸਕੀਮ ਅਤੇ ਵੱਖ-ਵੱਖ ਵਿਕਾਸ ਸਕੀਮਾਂ ਅਧੀਨ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਹਦਾਇਤ ਕੀਤੀ ਕਿ ਜਿਨ੍ਹਾਂ ਕੰਮਾਂ ਦੇ ਵਰਤੋਂ ਸਰਟੀਫਿਕੇਟ ਬਕਾਇਆ ਹਨ, ਉਹ ਬਿਨਾਂ ਦੇਰੀ ਜਮ੍ਹਾਂ ਕਰਵਾਏ ਜਾਣ ਤਾਂ ਜੋ ਭਵਿੱਖ ਵਿੱਚ ਫੰਡਾਂ ਦੀ ਪ੍ਰਾਪਤੀ ਵਿੱਚ ਕੋਈ ਰੁਕਾਵਟ ਨਾ ਆਵੇ। ਵਧੀਕ ਡਿਪਟੀ ਕ...