Wednesday, July 29
Shadow

Author: Harvinder Singh

ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਪ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Punjab News
ਸੁਨਾਮ, 06 ਦਸੰਬਰ 2025 ਸੁਨਾਮ ਊਧਮ ਸਿੰਘ ਵਾਲਾ ਦੇ ਵਾਰਡ ਨੰ. 17 ਤੋਂ ਸਾਬਕਾ ਨਗਰ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਅੱਜ ਆਪਣੇ ਪਰਿਵਾਰ ਅਤੇ ਵੱਡੀ ਗਿਣਤੀ ਸਾਥੀਆਂ ਸਮੇਤ ਅਕਾਲੀ ਦਲ ਛੱਡ ਕੇ 'ਆਪ' ਵਿਚ ਸ਼ਾਮਿਲ ਹੋ ਗਏ। ਆਪ ਵਿਚ ਸ਼ਾਮਿਲ ਹੋਣ ਵਾਲੇ ਸਾਬਕਾ ਕੌਂਸਲਰ ਯਾਦਵਿੰਦਰ ਸਿੰਘ ਨਿਰਮਾਣ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਆਪ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ 'ਯੁੱਧ ਨਸਿਆਂ ਵਿਰੁੱਧ' ਤੇ ਭਰਿਸ਼ਟਾਚਾਰ ਖਿਲਾਫ ਵਿੱਢੀ ਮੁਹਿੰਮ ਤੋਂ ਪ੍ਰਭਾਵਿਤ ਹੋਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਯਾਦਵਿੰਦਰ ਸਿੰਘ ਨਿਰਮਾਣ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਨਵਾਂ ਆਸਰਾ ਦਿੱਤਾ ਹੈ। ਸਾਬਕਾ ਕੌਂਸਲਰ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨੇ ਅਤੇ ਲੋਕਾਂ ਦੇ ਦਰਵਾਜ਼ੇ 'ਤੇ ਸੁਵਿਧਾਵਾਂ ਪਹੁੰਚਾਉਣਾ—ਇਹੀ ਸੱਚੀ ਰਾਜਨੀਤੀ ਹੈ। ਉਹਨਾਂ ਕਿਹਾ ਕਿ ਸਾਬਕਾ ਸਰਕਾਰਾਂ ਨੇ ਸੁਨਾਮ ਹਲਕੇ ਦੀ ਅਣਦੇਖੀ ਕਰ ਕੇ ਵਿਕਾਸ ਰੋਕਿਆ, ...
ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਦੇ ਸਕੂਲਾਂ ਵਿੱਚ 3-ਰੋਜ਼ਾ ਵਿਦਿਅਕ ਪ੍ਰੋਗਰਾਮ

Health
ਚੰਡੀਗੜ੍ਹ, 6 ਦਸੰਬਰ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ- ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਭਰ ਦੇ ਸਕੂਲਾਂ ਵਿੱਚ ਤਿੰਨ-ਰੋਜ਼ਾ ਵਿਦਿਅਕ ਸੈਸ਼ਨ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਸ਼ਾਨਾਮੱਤੇ ਸਿੱਖ ਇਤਿਹਾਸ ਅਤੇ ਬਹਾਦਰੀ ਵਾਲੀ ਅਮੀਰ ਵਿਰਾਸਤ ਬਾਰੇ ਜਾਣੂ ਕਰਵਾਇਆ ਜਾ ਸਕੇ।   ਉਨ੍ਹਾਂ ਕਿਹਾ ਕਿ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਸ਼ਹਾਦਤ ਬਾਰੇ ਵਿਸ਼ੇਸ਼ ਤੌਰ ’ਤੇ ਵਿਦਿਅਕ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਤੇ ਏਡਿਡ) ਵਿੱਚ 22 ਤੋਂ 24 ਦਸੰਬਰ, 2025 ਤੱਕ ਸਵੇਰ ਦੀ ਸਭਾ ਵਿੱਚ 15 ਮਿੰਟ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਜਾਵੇਗਾ। ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਸੈਸ...
‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 280ਵੇਂ ਦਿਨ, ਪੰਜਾਬ ਪੁਲਿਸ ਨੇ 81 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

Breaking News
ਚੰਡੀਗੜ੍ਹ, 6 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 280ਵੇਂ ਦਿਨ , ਪੰਜਾਬ ਪੁਲਿਸ ਨੇ 251 ਥਾਵਾਂ ’ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਉਪਰੰਤ 60 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਨਾਲ, 280 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 39,443 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.2 ਕਿਲੋ ਹੈਰੋਇਨ, 6 ਕਿਲੋ ਭੁੱਕੀ, 198 ਨਸ਼ੀਲੀਆਂ ਗੋਲੀਆਂ ਅਤੇ 4310 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ...
ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ

ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਰੂਪਨਗਰ ‘ਚ ਹੋਇਆ ਆਗਾਜ਼, ਡਿਪਟੀ ਕਮਿਸ਼ਨਰ ਤੇ ਹੋਰ ਉੱਚ ਅਧਿਕਾਰੀਆਂ ਨੂੰ ਲਗਾਇਆ ਝੰਡਾ

Punjab News
ਰੂਪਨਗਰ, 05 ਦਸੰਬਰ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਰੂਪਨਗਰ ਵੱਲੋਂ ਜ਼ਿਲ੍ਹਾ ਰੂਪਨਗਰ ਵਿੱਚ ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਸ. ਅਰਵਿੰਦਰਪਾਲ ਸਿੰਘ ਸੋਮਲ ਅਤੇ ਐੱਸਪੀ ਸ਼੍ਰੀ ਅਰਵਿੰਦ ਮੀਨਾ ਦੇ ਟੋਕਨ ਫਲੈਗ ਲਗਾ ਕੇ ਹਥਿਆਰਬੰਦ ਸੈਨਾ ਝੰਡਾ ਦਿਵਸ ਦਾ ਆਗਾਜ਼ ਕੀਤਾ ਗਿਆ।  ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੰਡਾ ਦਿਵਸ ਦੇਸ਼ ਦੇ ਉਨ੍ਹਾਂ ਅਮਰ ਸ਼ਹੀਦਾਂ ਦੀ ਯਾਦ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਭਾਰਤ ਦੀ ਸੁਰੱਖਿਆ ਲਈ ਆਪਣੇ ਪ੍ਰਾਣ ਨਿਛਾਵਰ ਕੀਤੇ। ਉਨ੍ਹਾਂ ਨੇ ਕਿਹਾ ਕਿ ਸੈਨਾ ਦੇ ਜ਼ਵਾਨਾਂ ਅਤੇ ਅਫਸਰਾਂ ਨੇ ਅੱਤਵਾਦ, ਸਰਹਦੀ ਚੁਣੌਤੀਆਂ ਅਤੇ ਲੜਾਈਆਂ ਦੌਰਾਨ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ, ਜੋ ਸਾਰੇ ਦੇਸ਼ ਵਾਸੀਆਂ ਲਈ ਪ੍ਰੇਰਣਾਦਾਇਕ ਹਨ। ਸ਼੍ਰੀ ਵਰਜੀਤ ਵਾਲੀਆ ਨੇ ਕਿਹਾ ਕਿ ਕਈ ਸੈਨਿਕ ਸ਼ਹੀਦ ਹੋਏ ਹਨ ਅਤੇ ਕਈ ਸਦਾ ਲਈ ਨਕਾਰਾ, ਇਸ ਲਈ ਉਹਨਾਂ ਦੇ ਪਰਿਵਾਰਾਂ ਦੀ ਦੇਖਭਾਲ ਕਰਨਾ ਸਰਕਾਰ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਹਥਿਆਰਬੰਦ ਸੈਨਾ ਝੰਡਾ ਦਿਵਸ ਹਰ ਨਾਗਰਿਕ ਨੂੰ ਇਹ ਮੌਕਾ ਦਿੰਦਾ ਹੈ ਕਿ ਉਹ ਸੁਰਬੀਰ ਸੈਨਿਕਾਂ ਅਤੇ ਉਹਨਾਂ ਦੇ ਪ...
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ

Health
ਧੂਰੀ/ਸੰਗਰੂਰ, 5 ਦਸੰਬਰ:- ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਹਰੇਕ ਘਰ ਤੱਕ ਪਹੁੰਚ ਬਣਾ ਕੇ ਪਿਛਲੇ ਪੌਣੇ ਚਾਰ ਸਾਲ 'ਚ ਕੀਤੇ ਵਿਕਾਸ ਕਾਰਜਾਂ ਤੇ ਲੋਕਾਂ ਦੇ ਕੀਤੇ ਕੰਮ ਦੇ ਆਧਾਰ 'ਤੇ ਵੋਟਾਂ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਜਾਵੇਗੀ। ਇਹ ਪ੍ਰਗਟਾਵਾਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਵਲੰਟੀਅਰਜ਼ ਨਾਲ ਬੈਠਕ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿਛਲੇ ਪੌਣੇ ਚਾਰ ਸਾਲ ਵਿੱਚ ਸੂਬੇ ਦਾ ਸਰਵਪੱਖੀ ਵਿਕਾਸ ਹੋਇਆ ਹੈ ਅਤੇ ਇਸ ਵਿਕਾਸ ਦੇ ਏਜੰਡੇ ਉੱਤੇ ਹੀ ਚੋਣ ਲੜੀ ਜਾਵੇਗੀ। ਉਹਨਾਂ ਵਲੰਟੀਅਰਜ਼ ਨੂੰ ਚੋਣਾਂ ਲਈ ਲਾਮਬੰਦ ਕਰਦਿਆਂ ਕਿਹਾ ਕਿ ਵਿਕਾਸ ਦੇ ਪਹੀਏ ਨੂੰ ਹੋਰ ਤੇਜ਼ ਕਰਨ ਲਈ ਇਨ੍ਹਾਂ ਚੋਣਾਂ ਦੀ ਖ਼ਾਸ ਅਹਿਮੀਅਤ ਹੈ ਕਿਉਂਕਿ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦ ਲੋਕਤੰਤਰ ਦੀਆਂ ਅਹਿਮ ਇਕਾਈਆਂ ਹਨ ਤੇ ਇੱਥੋਂ ਭੇਜੇ ਪ੍ਰੋਜੈਕਟ ਹੀ ਉਪਰ ਸਰਕਾਰ ਵੱਲੋਂ ਪਾਸ ਕੀਤੇ ਜਾਂਦੇ ਹਨ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵ...
ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ 

ਮਿਤੀ 05.12.2025 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਬੱਚੇ ਨੂੰ ਸਹਾਰਾ ਦਿਵਾਇਆ ਗਿਆ – ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ 

Punjab News
ਸ੍ਰੀ ਮੁਕਤਸਰ ਸਾਹਿਬ, 05 ਦਸੰਬਰ-  ਨਾਲਸਾ ਦੀ (Child Friendly Legal Services for Children) ਸਕੀਮ-2024 ਦੇ ਤਹਿਤ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਤਹਿਤ ਅੱਜ ਮਿਤੀ 05.12.2025 ਨੂੰ ਪੈਰਾ ਲੀਗਲ ਵਲੰਟੀਅਰਜ਼ ਸ੍ਰੀਮਤੀ ਸੁੰਦਰਜੀਤ ਕੌਰ, ਸ੍ਰੀ ਭੁਪਿੰਦਰ ਸਿੰਘ ਸੇਖੋਂ ਅਤੇ ਡਾ. ਸਿਵਾਨੀ ਨਾਗਪਾਲ, ਜਿਲ੍ਹਾ ਬਾਲ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਯਤਨਾਂ ਸਦਕਾ ਪਿੰਡ ਕੋਟਭਾਈ, ਤਹਿਸੀਲ ਗਿੱਦੜਬਾਹਾ ਵਿਖੇ ਇੱਕ ਬੱਚੇ ਦੀ ਪਛਾਣ ਕੀਤੀ ਗਈ ਜਿਸ ਦਾ ਕੋਈ ਵੀ ਪਰਿਵਾਰਿਕ ਮੈਂਬਰ ਉਸਦੀ ਦੇਖਭਾਲ ਕਰਨ ਵਾਲਾ ਨਹੀਂ ਸੀ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਟੀਮ ਵੱਲੋਂ ਚੈਕਿੰਗ ਦੌਰਾਨ ਬੱਚੇ ਨੂੰ ਦਫਤਰ ਵਿੱਚ ਲਿਆਂਦਾ ਗਿਆ। ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀਨੀਅਰ ਡਿਵੀਜਨ)/ਚੀਫ ਜੂਡੀਸ਼ੀਅਲ ਮੈਜਿਸਟ੍ਰੇਟ/ਸਕੱਤਰ ਸਾਹਿਬ ਵੱਲੋਂ ਉਸ ਬੱਚੇ ਨਾਲ ਗੱਲਬਾਤ ਕੀਤੀ ਗਈ, ਜਿਸ ਦੌਰਾਨ ਇਹ ਉਜਾਗਰ ਹੋਇਆ ਕਿ ਇਸ ਬੱਚੇ ਨੂੰ ਮਾਨਵਤਾ ਬਾਲ ਆਸ਼ਰਮ(ਸੀ.ਸੀ.ਆਈ) ਵਿੱਚ ਭੇਜਣ ਦੀ ਜਰੂਰਤ ਹੈ ਕਿਉਂਕਿ ਇਸ ਨਾਲ ਬੱਚੇ ਦੀ...
ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

ਪੈਨਸ਼ਨਰ ਸੇਵਾ ਮੇਲੇ ਦੇ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ- ਜ਼ਿਲ੍ਹਾ ਖ਼ਜ਼ਾਨਾ ਅਫ਼ਸਰ

Punjab News
ਫ਼ਰੀਦਕੋਟ, 4 ਦਸੰਬਰ ( ): ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਵੱਲੋਂ ਪੈਨਸ਼ਨਰਾਂ ਦੀ ਸਹੂਲਤ ਲਈ “ਪੈਨਸ਼ਨਰ ਸੇਵਾ ਮੇਲੇ” ਦਾ ਆਯੋਜਨ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਰੀਦਕੋਟ ਤੇ ਖ਼ਜ਼ਾਨਾ ਦਫ਼ਤਰ ਜੈਤੋ ਵਿਖੇ ਕੀਤਾ ਗਿਆ । ਪੈਨਸ਼ਨਰ ਸੇਵਾ ਮੇਲੇ ਦੇ ਅੱਜ ਦੂਸਰੇ ਦਿਨ ਲਗਭਗ 150 ਦੇ ਕਰੀਬ ਪੈਨਸ਼ਨਰਾਂ ਦੀ ਈ-ਕੇ-ਵਾਈ-ਸੀ ਪ੍ਰਕ੍ਰਿਆ ਮੁਕੰਮਲ ਕੀਤੀ ਗਈ ।ਇਹ ਜਾਣਕਾਰੀ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਫ਼ਰੀਦਕੋਟ ਸ਼੍ਰੀਮਤੀ ਵੀਰਪਾਲ ਕੌਰ ਬਾਠ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੇਲਿਆਂ ਦੌਰਾਨ ਸਾਰੇ ਪੈਨਸ਼ਨਰਾਂ ਨੂੰ ਆਪਣੀ ਈ-ਕੇ.ਵਾਈ.ਸੀ ਪ੍ਰਕਿਰਿਆ ਪੂਰੀ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜਿਨ੍ਹਾਂ ਪੈਨਸ਼ਨਰਾਂ ਦੀ ਈ-ਕੇ.ਵਾਈ.ਸੀ ਬਾਕੀ ਹੈ, ਉਨ੍ਹਾਂ ਦੀ ਪ੍ਰਕਿਰਿਆ ਸਥਾਨਕ ਤੌਰ ‘ਤੇ ਪੂਰੀ ਕੀਤੀ ਜਾ ਰਹੀ ਹੈ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਅਤੇ ਫੈਮਲੀ ਪੈਨਸ਼ਨਰਾਂ ਦੀ ਸਹੂਲਤ ਲਈ “ਪੈਨਸ਼ਨਰ ਸੇਵਾ ਪੋਰਟਲ” ਸ਼ੁਰ...
ਤਹਿਸੀਲ ਭਵਾਨੀਗੜ੍ਹ ਵਿਖੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਜਾਗਰੂਕਤਾ ਕੈਂਪ ਲਗਾਇਆ

ਤਹਿਸੀਲ ਭਵਾਨੀਗੜ੍ਹ ਵਿਖੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਜਾਗਰੂਕਤਾ ਕੈਂਪ ਲਗਾਇਆ

Punjab News
ਭਵਾਨੀਗੜ੍ਹ, 5 ਦਸੰਬਰ (000) - ਸ਼ਹਿਰੀ ਸਥਾਨਕ ਸੰਸਥਾਵਾਂ ਲਈ ਮਿਊਂਸੀਪਲ ਠੋਸ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮਾਂ ਦੇ ਸੰਚਾਲਨ ਸੰਬੰਧੀ ਬੋਰਡ ਦੁਆਰਾ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਖੇਤਰੀ ਦਫ਼ਤਰ, ਸੰਗਰੂਰ ਦੇ ਅਧਿਕਾਰ ਖੇਤਰ ਅਧੀਨ ਸਾਰੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਕਾਰਜਕਾਰੀ ਅਧਿਕਾਰੀਆਂ ਅਤੇ ਸੈਨੇਟਰੀ ਅਫ਼ਸਰਾਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਅਧਿਕਾਰੀਆਂ ਨੂੰ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਿਯਮਾਂ, 2016 ਦੇ ਉਪਬੰਧਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਉਨ੍ਹਾਂ ਦੇ ਨਿਯੰਤਰਣ ਅਧੀਨ ਬਾਗਬਾਨੀ ਕਰਮਚਾਰੀਆਂ, ਸੁਪਰਵਾਈਜ਼ਰਾਂ, ਸੈਨੇਟਰੀ ਇੰਸਪੈਕਟਰਾਂ ਅਤੇ ਸਫਾਈ ਕਰਮਚਾਰੀਆਂ ਸਮੇਤ ਸਾਰੇ ਸਬੰਧਤ ਸਟਾਫ਼ ਨੂੰ ਸੰਵੇਦਨਸ਼ੀਲ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸੇ ਤਰ੍ਹਾਂ ਤਹਿਸੀਲ ਭਵਾਨੀਗੜ੍ਹ ਵਿਖੇ ਪ੍ਰਬੰਧਨ ਅਤੇ ਕੂੜਾ ਸਾੜਨ ਅਤੇ ਡੰਪਿੰਗ ਦੀ ਮਨਾਹੀ ਬਾਰੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਸੈਸ਼ਨ ਦਾ ਸੰਚਾਲਨ ਇੰਜੀਨੀਅਰ ਧਰਮਵੀਰ ਸਿੰਘ, ਐਸਡੀਓ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਖੇਤਰੀ ਦਫ਼ਤਰ, ਸੰਗਰੂਰ ਦੁਆਰਾ ਕੀਤਾ ਗ...
ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ  ਵਿਦਿਆਰਥੀਆਂ ਨੂੰ ਆਵਾਜਾਈ ਦੇੇ ਨਿਯਮਾਂ ਬਾਰੇ ਕੀਤਾ ਜਾਗਰੂਕ

ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਨੇ  ਵਿਦਿਆਰਥੀਆਂ ਨੂੰ ਆਵਾਜਾਈ ਦੇੇ ਨਿਯਮਾਂ ਬਾਰੇ ਕੀਤਾ ਜਾਗਰੂਕ

Punjab News
ਬਟਾਲਾ, 5 ਦਸੰਬਰ  (    ) ਡਾ. ਮਹਿਤਾਬ ਸਿੰਘ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਸਟਾਫ਼ ਵੱਲੋਂ ਸ਼ਿਵਾਲਿਕ ਸੀਨੀਅਰ ਸੈਕੰਡਰੀ ਸਕੂਲ, ਬਟਾਲਾ ਵਿਖੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ। ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ, ਸੜਕ ਸੁਰੱਖਿਆ ਅਤੇ 112 ਹੈਲਪਲਾਈਨ ਨੰਬਰ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਸੁਰਿੰਦਰ ਸਿੰਘ ਟਰੈਫਿਕ ਇੰਚਾਰਜ ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਦੇ ਟਰੈਫਿਕ ਸਟਾਫ਼ ਨੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਦੱਸਿਆ ਗਿਆ। ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਹੈਲਪ ਲਾਈਨ ਨੰਬਰ 112 ਬਾਰੇ ਵੀ ਬੱਚਿਆਂ ਨੂੰ ਦੱਸਿਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ । ਇਸ ਮੌ...
ਪੰਜਾਬ ਸਰਕਾਰ ਵੱਲੋਂ ਚਲਾਈ ਇੱਕ ਮੁਸ਼ਤ ਨਿਪਟਾਰਾ ਸਕੀਮ ਮਿੱਲਰਾਂ ਲਈ ਬਣੀ ਵਰਦਾਨ

ਪੰਜਾਬ ਸਰਕਾਰ ਵੱਲੋਂ ਚਲਾਈ ਇੱਕ ਮੁਸ਼ਤ ਨਿਪਟਾਰਾ ਸਕੀਮ ਮਿੱਲਰਾਂ ਲਈ ਬਣੀ ਵਰਦਾਨ

Punjab News
ਮਾਲੇਰਕੋਟਲਾ, 5 ਦਸੰਬਰ -                          ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਰਾਈਸ ਮਿੱਲਰਾਂ ਲਈ ਲਾਗੂ ਕੀਤੀ ਗਈ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦੇ ਸਕਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਸਕੀਮ ਖਾਸ ਤੌਰ ‘ਤੇ ਉਨ੍ਹਾਂ ਮਿੱਲਰਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਸਾਲਾਂ ਤੋਂ ਅਦਾਲਤਾਂ ਵਿੱਚ ਲੰਬੇ ਸਮੇਂ ਤੋਂ ਪੈਡਿੰਗ ਸਨ।                          ਪਨਸਪ ਜ਼ਿਲ੍ਹਾ ਮੈਨੇਜਰ ਗੁਰਮੀਤ ਸਿੰਘ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਚਲ ਰਹੇ ਕੇਸਾਂ ਕਾਰਨ ਜਿੱਥੇ ਮਿੱਲ ਮਾਲਕਾਂ ਨੂੰ ਮੁਸ਼ਕਲਾਂ ਅਤੇ ਖਰਚੇ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਹੀ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਨੂੰ ਵੀ ਇਨ੍ਹਾਂ ਕੇਸਾਂ ਦੀ ਪੈਰਵੀ ਲਈ ਆਪਣੇ ਸਰੋਤ ਵਰਤਣੇ ਪੈਂਦੇ ਸਨ। ਨਵੀਂ ਨਿਪਟਾਰਾ ਨੀਤੀ...