ਹਰੇਕ ਨਾਗਰਿਕ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀ.ਓ. ਨੇ ਰਜਿਸਟ੍ਰੇਸ਼ਨ ਦਾ ਲਿਆ ਜਾਇਜ਼ਾ
ਜੰਡਿਆਲਾ ਗੁਰੂ/ਅੰਮ੍ਰਿਤਸਰ, 6 ਫਰਵਰੀ ( ) - ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਚੌਹਾਨ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਚੱਲ ਰਹੀ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੌਕੇ ’ਤੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਰਜਿਸਟ੍ਰੇਸ਼ਨ ਦੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ।
ਇਸ ਮੌਕੇ ਹਾਜ਼ਰ ਲੋਕਾਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਯੋਜਨਾ ਅਧੀਨ ਹਰ ਯੋਗ ਵਿਅਕਤੀ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਹਤ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ ਅਤੇ ਲੋਕਾਂ ਨੂੰ ਘਰ ਦੇ ਨੇੜੇ ਉੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਸ. ਹਰਭਜਨ ਸਿੰਘ ...








