ਯੁੱਧ ਨਸ਼ਿਆਂ ਵਿਰੁੱਧ ਦੇ 19 ਮਹੀਨੇ: 81 ਹਜ਼ਾਰ ਤੋਂ ਵੱਧ ਨਸ਼ਾ ਤਸਕਰ 4161 ਕਿਲੋ ਹੈਰੋਇਨ ਸਮੇਤ ਕਾਬੂ
ਚੰਡੀਗੜ੍ਹ, 1 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿੱਢੀ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ’ਯੁੱਧ ਨਸ਼ਿਆਂ ਵਿਰੁੱਧ’ ਦੇ 19 ਮਹੀਨੇ ਪੂਰੇ ਹੋ ਗਏ ਹਨ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 1 ਮਾਰਚ, 2023 ਤੋਂ ਹੁਣ ਤੱਕ 63,616 ਐਫ.ਆਈ.ਆਰ. ਦਰਜ ਕਰਕੇ 81,107 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4161 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਪੰਜਾਬ ਪੁਲਿਸ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਚੱਲ ਰਹੀ ਇਸ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਰੋਜ਼ਾਨਾ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਅਤੇ ਵਿਵਸਥਾ )ਪ੍ਰਵੀਨ ਕੁਮਾਰ ਸਿਨਹਾ ਨੇ ਦੱਸਿਆ ਕਿ 4161 ਕਿਲੋ ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ ਪੁਲਿਸ ਨੇ 10 ਕੁਇੰਟਲ ਅਫ਼ੀਮ, 476 ਕੁਇੰਟਲ ਭੁੱਕੀ, 130 ਕਿਲੋ ਚਰਸ, 1747 ਕਿਲੋ ਗਾਂਜਾ, 77 ਕਿਲੋ ਆਈਸੀਈ , 65.75 ਲੱਖ ਨਸ਼ੀਲੀਆਂ ਗੋਲੀਆਂ ਅਤੇ 22.2 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤ...








