ਕਰਮਜੀਤ ਸਿੰਘ ਰਿੰਟੂ ਨੇ ਮਜੀਠਾ ਰੋਡ ‘ਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਕੀਤੀ
ਅੰਮ੍ਰਿਤਸਰ, 1 ਜੁਲਾਈ, 2026: ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਆਖਰੀ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਅੱਜ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅਨੁਸੂਚਿਤ ਜਾਤੀ (ਐਸ.ਸੀ.) ਸ਼੍ਰੇਣੀ ਦੀਆਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ 1,500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਅਤੇ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1,000 ਰੁਪਏ ਪ੍ਰਤੀ ਮਹੀਨਾ ਟ੍ਰਾਂਸਫਰ ਕੀਤੇ। ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਡਿਜੀਟਲ ਰੂਪ ਵਿੱਚ ਇੱਕ ਬਟਨ ਦਬਾ ਕੇ ਸਿੱਧੇ ਲਾਭ ਟ੍ਰਾਂਸਫਰ (ਡੀ.ਬੀ.ਟੀ.) ਰਾਹੀਂ ਪੰਜਾਬ ਦੀਆਂ ਲੱਖਾਂ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਕਰੋੜਾਂ ਰੁਪਏ ਸਿੱਧੇ ਟ੍ਰਾਂਸਫਰ ਕੀਤੇ।
ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ, ਸਗੋਂ ਸਾਡੀਆਂ ਮਾਵਾਂ ਅਤ...







