Sunday, November 1
Shadow

Author: Harvinder Singh

ਬਾਲਿਕਾ ਦਿਵਸ ‘ਤੇ ਆਂਗਣਵਾੜੀ ਪੱਧਰ ‘ਤੇ ਸਹੁੰ ਚੁਕਾਈ ਗਈ

Himachal
ਮੰਡੀ, 24 ਜਨਵਰੀ:- ਰਾਸ਼ਟਰੀ ਬਾਲਿਕਾ ਦਿਵਸ ਦੇ ਮੌਕੇ 'ਤੇ, ਬਾਲ ਵਿਕਾਸ ਪ੍ਰੋਜੈਕਟ ਮੰਡੀ-ਸਦਰ ਅਧੀਨ ਚਲਾਏ ਜਾ ਰਹੇ ਸਾਰੇ 479 ਆਂਗਣਵਾੜੀ ਕੇਂਦਰਾਂ ਵਿੱਚ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ ਅਤੇ ਮੌਜੂਦ ਲੋਕਾਂ ਨੂੰ ਬਾਲਿਕਾ ਦਿਵਸ ਦੀ ਸਹੁੰ ਚੁਕਾਈ ਗਈ। ਇਸ ਮੌਕੇ 'ਤੇ, ਆਂਗਣਵਾੜੀ ਵਰਕਰਾਂ ਨੇ ਲੋਕਾਂ ਨੂੰ ਬਾਲ ਵਿਆਹ ਰੋਕਥਾਮ ਐਕਟ, 2006 ਬਾਰੇ ਵੀ ਜਾਗਰੂਕ ਕੀਤਾ। 27.11.2025 ਤੋਂ 08.03.2026 ਤੱਕ ਪੂਰੇ ਭਾਰਤ ਵਿੱਚ ਚਲਾਈ ਜਾ ਰਹੀ ਬਾਲ ਵਿਆਹ ਮੁਕਤ ਭਾਰਤ ਮੁਹਿੰਮ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੌਰਾਨ, ਲੋਕਾਂ ਨੂੰ ਬਾਲ ਵਿਆਹ ਰੋਕਥਾਮ ਐਕਟ, 2006 ਬਾਰੇ ਵੀ ਸਹੁੰ ਚੁਕਾਈ ਗਈ। ਜ਼ਿਲ੍ਹੇ ਦੇ ਉੱਪਰੀ ਇਲਾਕਿਆਂ ਵਿੱਚ ਬਰਫ਼ਬਾਰੀ ਦੇ ਬਾਵਜੂਦ, ਲੋਕਾਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀਆਂ ਧੀਆਂ ਦੀ ਸਿੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਦਾ ਪ੍ਰਣ ਲਿਆ। ਬਾਲ ਵਿਕਾਸ ਪ੍ਰੋਜੈਕਟ ਅਫਸਰ ਜਤਿੰਦਰ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀ ਸਦਰ ਵਿੱਚ ਚਲਾਏ ਜਾ ਰਹੇ ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ...

ਡਿਪਟੀ ਕਮਿਸ਼ਨਰ ਅਪੂਰਵਾ ਦੇਵਗਨ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਲਾਭਪਾਤਰੀਆਂ ਦੀ ਚੋਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।

Himachal
ਮੰਡੀ, 24 ਜਨਵਰੀ। ਜਨਤਕ ਵੰਡ ਪ੍ਰਣਾਲੀ ਅਤੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਜ਼ਿਲ੍ਹਾ ਪੱਧਰੀ ਵਿਜੀਲੈਂਸ ਕਮੇਟੀ ਦੀ ਮੀਟਿੰਗ ਸ਼ੁੱਕਰਵਾਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਦੇ ਵੀਸੀ ਰੂਮ ਵਿੱਚ ਮੰਡੀ ਦੇ ਡਿਪਟੀ ਕਮਿਸ਼ਨਰ ਅਪੂਰਵ ਦੇਵਗਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਲਾਭਪਾਤਰੀਆਂ ਦੀ ਚੋਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਅਤੇ ਇਸ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਗਏ। ਡਿਪਟੀ ਕਮਿਸ਼ਨਰ ਨੇ ਬਾਕੀ ਯੋਗ ਲਾਭਪਾਤਰੀਆਂ ਦੀ ਚੋਣ ਵਿੱਚ ਤੇਜ਼ੀ ਲਿਆਉਣ ਲਈ ਜ਼ਿਲ੍ਹਾ ਪੰਚਾਇਤ ਅਧਿਕਾਰੀ ਨਾਲ ਤਾਲਮੇਲ ਕਰਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਜ਼ਿਲ੍ਹੇ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ 536,750 ਲਾਭਪਾਤਰੀਆਂ ਦਾ ਟੀਚਾ ਪ੍ਰਾਪਤ ਹੋਇਆ ਹੈ, ਜਿਸ ਵਿੱਚੋਂ ਹੁਣ ਤੱਕ 431,720 ਲਾਭਪਾਤਰੀਆਂ ਦੀ ਚੋਣ ਕੀਤੀ ਜਾ ਚੁੱਕੀ ਹੈ। 855 ਵਾਜਬ ਕੀਮਤ ਦੀਆਂ ਦੁਕਾਨਾਂ ਰਾਹੀਂ ਰਾਸ਼ਨ ਵੰਡ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਿਗਮ ਦੇ 19 ਗੁਦਾਮਾਂ ਰਾਹੀਂ ਮੰਡੀ ਜ਼ਿਲ੍ਹੇ ਵਿੱਚ 855 ਵਾਜਬ ਕੀਮਤ ਦੀਆਂ ਦੁਕ...

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

Local news
ਮਾਨਸਾ, 24 ਜਨਵਰੀ-            ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ 'ਚ  26 ਜਨਵਰੀ 2026 ਨੂੰ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਫੁੱਲ ਡਰੈੱਸ ਰਿਹਰਸਲ ਮੌਕੇ ਕੀਤਾ।           ਅੱਜ ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਿਸ ਮਗਰੋਂ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਹੋਮਗਾਰਡਜ਼ ਤੋਂ ਇਲਾਵਾ ਵੱਖ ਵੱਖ ਸਕੂਲਾਂ ਦੀਆਂ ਐੱਨ.ਸੀ.ਸੀ., ਸਕਾਊਟਸ ਅਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਲ ਸਨ। ਇਸ ਦੌਰਾਨ ਵੱਖ ਵੱਖ ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ ਅਤੇ ਕੌਮੀ ਗਾਣ ਪੇਸ਼ ਕੀਤਾ ਗਿਆ।        ...

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ

Local news
ਫਰੀਦਕੋਟ 24 ਜਨਵਰੀ -ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ  26 ਜਨਵਰੀ 2026 ਨੂੰ  ਗਣਤੰਤਰ ਦਿਵਸ ਸਮਾਗਮ ਪੂਰੇ ਉਤਸਾਹ ਨਾਲ ਮਨਾਇਆ ਜਾਵੇਗਾ ਤੇ ਇਸ ਸਮਾਗਮ ਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਹੋਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਫੁੱਲ ਡਰੈਸ ਰਿਹਸਲ ਦਾ ਜਾਇਜਾ ਲੈਣ ਦੌਰਾਨ ਕੀਤਾ। ਡਿਪਟੀ ਕਮਿਸ਼ਨਰ  ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਦੌਰਾਨ ਸਭਿਆਚਾਰਕ ਪ੍ਰੋਗਰਾਮ ਦੇਸ਼ ਭਗਤੀ ਨਾਲ ਭਰਪੂਰ ਹੋਵੇਗਾ, ਇਸ ਲਈ ਵੱਖ-ਵੱਖ ਸਕੂਲਾਂ ਵੱਲੋਂ ਪੇਸ਼ ਕੀਤੀਆਂ ਜਾ ਰਹੀਆਂ ਕੋਰੀਓਗ੍ਰਾਫੀਆਂ, ਪੀ.ਟੀ.ਸ਼ੋਅ ਦੀ ਰਿਹਰਸਲ ਕਰਵਾਈ ਜਾ ਰਹੀ ਹੈ। । ਉਨ੍ਹਾਂ ਕਿਹਾ ਕਿ ਸਕੂਲ ਮੁੱਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਪੋ—ਆਪਣੇ ਵਿਭਾਗ ਨਾਲ ਸਬੰਧਤ ਡਿਉਟੀ ਤੈਅ ਸਮੇਂ ਅੰਦਰ ਮੁਕੰਮਲ ਕਰ ਲੈਣ।  ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਭਿਆਚਰਕ ਪ੍ਰੋਗਰਾਮ ਜਿਸ ਵਿਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕ...

ਸ੍ਰੀ ਗੁਰਮੰਦਰ ਸਿੰਘ ਐੱਸ.ਡੀ.ਐੱਮ. ਬਟਾਲਾ, 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ ਝੰਡਾ

Local news
ਬਟਾਲਾ, 24 ਜਨਵਰੀ (  ) ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਅੱਜ ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਗਈ। ਫੁੱਲ ਡਰੈੱਸ ਰਿਹਰਸਲ ਦੌਰਾਨ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਵਲੋਂ  ਅਤੇ ਐਸ.ਆਈ ਸਕੱਤਰ ਸਿੰਘ ਵਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਉਪਰੰਤ ਪਰੇਡ ਕਮਾਂਡਰ ਐਸ.ਆਈ ਸਕੱਤਰ ਸਿੰਘ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ। ਗਣਤੰਤਰ ਦਿਵਸ ਸਮਾਗਮ ਦੀਆਂ ਤਿਆਰੀਆਂ ’ਤੇ ਤਸੱਲੀ ਪ੍ਰਗਟ ਕਰਦਿਆਂ ਤਹਿਸੀਲਦਾਰ ਬਟਾਲਾ ਨੇ ਕਿਹਾ ਕਿ 26 ਜਨਵਰੀ ਨੂੰ ਬਟਾਲਾ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਜਾਵੇਗਾ।  ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਨੇ ਦੱਸਿਆ ਕਿ ਬਟਾਲਾ ਵਿਖੇ 26 ਜਨਵਰੀ ਨੂੰ ਸਵੇਰ...

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈੱਸਰਿਹਰਸਲ

Local news
ਫਿਰੋਜ਼ਪੁਰ 24 ਜਨਵਰੀ 2026.-                ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਵਾਰ 26 ਜਨਵਰੀ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਸਵੇਰੇ 09:58 ਵਜੇ ਫ਼ਿਰੋਜ਼ਪੁਰ ਛਾਉਣੀ ਵਿਖੇ ਸਥਿਤ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਹੋਣ ਉਪਰੰਤ ਮੀਟਿੰਗ ਕਰਨ ਮੌਕੇ ਦਿੱਤੀ।                 ਗਣਤੰਤਰ ਦਿਵਸ ਦੇ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦੌਰਾਨ ਐਸ.ਡੀ.ਐਮ ਫਿਰੋਜ਼ਪੁਰ ਸ੍ਰੀਮਤੀ ਲਿੰਦਿਆ ਆਈ.ਏ.ਐਸ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਸਹਾਇਕ ਕਮਿਸ਼ਨਰ ਰਾਜਬੀਰ ਸਿੰਘ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਇਸ ਦੌਰਾਨ ...

‘ਗੈਂਗਸਟਰਾਂ ’ਤੇ ਵਾਰ’ ਦਾ ਚੌਥਾ ਦਿਨ: ਪੰਜਾਬ ਪੁਲਿਸ ਨੇ ਵਿਸ਼ੇਸ਼ ਕਾਰਵਾਈ ਦੌਰਾਨ 8328 ਕਿਰਾਏਦਾਰਾਂ ਦੀ ਕੀਤੀ ਜਾਂਚ ; 132 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ

Punjab News
ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਦੇ ਚੌਥੇ ਦਿਨ , ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਸੂਬੇ ਭਰ ਦੇ ਉਪ-ਸ਼ਹਿਰੀ ਖੇਤਰਾਂ ਅਤੇ ਸ਼ਹਿਰਾਂ ਅਤੇ ਕਸਬਿਆਂ ਦੇ ਬਾਹਰਵਾਰ ਸਥਾਪਿਤ ਕਲੋਨੀਆਂ ਵਿੱਚ ਰਹਿਣ ਵਾਲੇ ਕਿਰਾਏਦਾਰਾਂ ਦੀ ਪਛਾਣ ਕਰਨ ਅਤੇ ਪਿਛੋਕੜ ਦੀ ਪੁਸ਼ਟੀ ਕਰਨ ਲਈ  ਸੂਬਾ ਪੱਧਰੀ ਮੁਹਿੰਮ ਚਲਾਈ। ਇਹ ਕਾਰਵਾਈ 72 ਘੰਟਿਆਂ ਦੇ ‘ਆਪ੍ਰੇਸ਼ਨ ਪ੍ਰਹਾਰ’, ਜੋ ਮੰਗਲਵਾਰ ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਹਿੱਸੇ  ਵਜੋਂ ਸ਼ੁਰੂ ਕੀਤਾ ਸੀ, ਦੇ ਮੁਕੰਮਲ ਹੋਣ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ ।  ਆਪ੍ਰੇਸ਼ਨ ਪ੍ਰਹਾਰ ਤਹਿਤ 12,000 ਕਰਮਚਾਰੀਆਂ ਦੀ ਨਫ਼ਰੀ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੂੰ ਪੰਜਾਬ ਭਰ ਵਿੱਚ 60 ਵਿਦੇਸ਼ੀ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਲਈ ਸੂਬੇ ਭਰ ਵਿੱਚ ਤਾਇਨਾਤ ਕੀਤਾ ਗਿਆ ਸੀ। ਇਸ ਸਬੰਧੀ ਵੇਰਵੇ ਸਾਂਝੇ ਕ...

ਪੀ.ਐਸ.ਪੀ.ਸੀ.ਐਲ. ਸਟਾਫ਼ ਬਿਜਲੀ ਸਪਲਾਈ ਦੀ ਬਹਾਲੀ ਲਈ 24 ਘੰਟੇ ਸਰਗਰਮ

Punjab News
ਚੰਡੀਗੜ੍ਹ 23 ਜਨਵਰੀ:-ਪੰਜਾਬ ਭਰ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਕਾਰਨ ਰਾਜ ਦੇ ਕਈ ਹਿੱਸਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਈ। ਦੱਸਣਯੋਗ ਹੈ ਕਿ ਸਪਲਾਈ ਬੰਦ ਹੋਣ ਦਾ ਮੁੱਖ ਕਾਰਨ ਬਿਜਲੀ ਦੀਆਂ ਲਾਈਨਾਂ 'ਤੇ ਦਰੱਖਤ ਡਿੱਗਣਾ ਹੈ, ਜਿਸ ਨਾਲ ਖੰਭੇ ਅਤੇ ਟ੍ਰਾਂਸਫਾਰਮਰ ਢਾਂਚਿਆਂ ਦਾ ਨੁਕਸਾਨ ਹੋਇਆ । ਬਿਜਲੀ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਬਨੂੜ ਭਬਾਤ 66 ਕੇਵੀ ਲਾਈਨ 'ਤੇ ਇੱਕ ਨਿਰਮਾਣ ਅਧੀਨ ਟ੍ਰਾਂਸਮਿਸ਼ਨ ਟਾਵਰ ਡਿੱਗ ਗਿਆ, ਜਿਸ ਕਾਰਨ ਜ਼ੀਰਕਪੁਰ ਖੇਤਰ ਵਿੱਚ ਸਪਲਆਈ ‘ਚ ਵੱਡਾ ਵਿਘਨ ਪਿਆ। ਪ੍ਰਾਪਤ ਰਿਪੋਰਟਾਂ ਅਨੁਸਾਰ ਰਾਜ ਵਿੱਚ ਲਗਭਗ 600 ਤੋਂ ਵੱਧ ਖੰਭੇ ਟੁੱਟਣ ਦੀ ਰਿਪੋਰਟ ਹੈ ਅਤੇ ਡਿਸਟ੍ਰੀਬਿਊਸ਼ਨ ਟ੍ਰਾਂਸਫਾਰਮਰਾਂ ਨੂੰ ਵੀ ਵੱਡਾ ਨੁਕਸਾਨ ਹੋਇਆ ਹੈ। ਪੀ.ਐਸ.ਪੀ.ਸੀ.ਐਲ. ਦੇ ਸਟਾਫ਼ ਨੇ ਸਪਲਾਈ ਨੂੰ ਬਹਾਲ ਕਰਨ ਲਈ ਦਿਨ ਭਰ ਮੁਸ਼ਕਲ ਹਾਲਾਤਾਂ ਵਿੱਚ ਕੰਮ ਕੀਤਾ।...

ਮਿੱਥਿਆ ਅੱਤਵਾਦੀ ਹਮਲਾ ਟਲ਼ਿਆ; ਹੁਸ਼ਿਆਰਪੁਰ ਤੋਂ ਚਾਰ ਬੀ.ਕੇ.ਆਈ. ਕਾਰਕੁੰਨ ਆਈ.ਈ.ਡੀ. ਅਤੇ ਦੋ ਪਿਸਤੌਲਾਂ ਸਮੇਤ ਕਾਬੂ

Crime News
ਚੰਡੀਗੜ੍ਹ/ਹੁਸ਼ਿਆਰਪੁਰ, 23 ਜਨਵਰੀ:-ਗਣਤੰਤਰ ਦਿਵਸ ਦੇ ਮੱਦੇਨਜ਼ਰ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਹੁਸ਼ਿਆਰਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀ.ਆਈ.), ਜਲੰਧਰ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪਾਬੰਦੀਸ਼ੁਦਾ ਸੰਗਠਨ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਸਬੰਧਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਮਾਡਿਊਲ ਦੇ ਚਾਰ ਕਾਰਕੁੰਨਾਂ ਨੂੰ, ਲਗਭਗ 2.5 ਕਿਲੋ ਵਜ਼ਨ ਵਾਲੇ ਆਰ.ਡੀ.ਐਕਸ.-ਅਧਾਰਤ ਇਮਪ੍ਰੋਵਾਈਜ਼ਡ ਵਿਸਫੋਟਕ ਡਿਵਾਈਸ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।   ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿਲਜੋਤ ਸਿੰਘ, ਹਰਮਨ ਸਿੰਘ ਉਰਫ਼ ਹੈਰੀ ਉਰਫ਼ ਹਰੀ, ਅਜੈ ਉਰਫ਼ ਮਹਿਰਾ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਕੰਡੋਲਾ ਵਜੋਂ ਹੋਈ ਹੈ, ਇਹ ਸਾਰੇ ਐਸ.ਬੀ.ਐਸ. ਨਗਰ ਦੇ ਰਾਹੋਂ ਦੇ ਰਹਿਣ ਵਾਲੇ ਹਨ। ਆਰਡੀਐਕਸ-ਅਧਾਰਤ ਆਈ.ਈ.ਡੀ. ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲ ਵੀ ਬਰਾਮਦ...

ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ, ਹਰੇਕ ਪਰਿਵਾਰ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ

Punjab News
ਚੰਡੀਗੜ੍ਹ, 23 ਜਨਵਰੀ, 2026 :-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਸੰਭਾਲ ਖੇਤਰ ਵਿੱਚ ਇੱਕ ਵੱਡਾ ਮੀਲ ਪੱਥਰ ਤੇ ਲੀਹੋ-ਹਟਵੀਂ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸਿਹਤ ਯੋਜਨਾ ਲਾਗੂ ਕੀਤੀ ਹੈ, ਜੋ ਇਹ ਯਕੀਨੀ ਬਣਾਉਂਦੀ ਹੈ ਕਿ ਸੂਬੇ ਦੇ ਹਰ ਨਿਵਾਸੀ ਨੂੰ ਵਿੱਤੀ ਤੰਗੀਆਂ-ਤੁਰਸ਼ੀਆਂ ਦੇ ਬੋਝ ਤੋਂ ਬਿਨਾਂ ਮਿਆਰੀ ਡਾਕਟਰੀ ਇਲਾਜ ਮਿਲੇ। ਇਹ ਯੋਜਨਾ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ, ਜੋ ਦੇਸ਼ ਦੇ ਸਭ ਤੋਂ ਵਿਸ਼ਾਲ ਅਤੇ ਵਿਆਪਕ ਸਿਹਤ ਸੰਭਾਲ ਪ੍ਰੋਗਰਾਮਾਂ ਵਿੱਚੋਂ ਇੱਕ ਹੈ। ਇਸ ਪਹਿਲਕਦਮੀ ਨਾਲ ਪੰਜਾਬ ਨੇ ਬਿਨਾਂ ਕਿਸੇ ਆਮਦਨ ਸੀਮਾ ਜਾਂ ਯੋਜਨਾ ਤੋਂ ਬਾਹਰ ਰੱਖਣ ਦੀ ਸ਼ਰਤ ਦੇ ਯੂਨੀਵਰਸਲ ਸਿਹਤ ਕਵਰੇਜ ਦੀ ਪੇਸ਼ਕਸ਼ ਕਰਕੇ ਇੱਕ ਨਵਾਂ ਕੌਮੀ ਮਾਪਦੰਡ ਸਥਾਪਤ ਕੀਤਾ ਹੈ, ਜੋ ਭਾਰਤ ਵਿੱਚ ਕਿਤੇ ਵੀ ਲਾਗੂ ਕਿਸੇ ਵੀ ਸਿਹਤ ਬੀਮਾ ਯੋਜਨਾ ਨਾਲੋਂ ਵਿਲੱਖਣ ਅਤੇ ਵਿਆਪਕ ਹੈ। ਮੁੱਖ ਮੰਤਰੀ ਸਿਹਤ ਯੋਜਨਾ ਕੀ ਹੈ? ਮੁੱਖ ਮੰਤਰੀ ਸਿਹਤ ਯੋਜਨਾ ਇੱਕ ਯੂਨੀਵਰਸਲ ਸਿਹਤ ਬੀਮਾ ਯੋਜਨਾ ਹੈ ਜੋ ਭਗਵੰਤ ਸਿੰਘ ਮਾਨ ਦੀ ਅਗ...