ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ ਦਾ ਮੁੱਦਾ ਚੁੱਕਿਆ
ਨਵੀਂ ਦਿੱਲੀ/ਚੰਡੀਗੜ੍ਹ, 15 ਦਸੰਬਰ
ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪਾਰਲੀਮੈਂਟ ਵਿੱਚ ਸਪਲੀਮੈਂਟਰੀ ਮੰਗਾਂ ਉਤੇ ਬੋਲਦਿਆਂ ਭਖਦੇ ਮੁੱਦੇ ਉਠਾਏ ਅਤੇ ਗ੍ਰਾਂਟਾਂ ਦੀ ਮੰਗ ਕੀਤੀ।
ਮੀਤ ਹੇਅਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੱਕੇ ਕਰਨ ਦੇ ਨਾਲ ਉਨ੍ਹਾਂ ਨੂੰ ਮਿਲਦੇ ਨਿਗੂਣੇ ਭੱਤੇ ਵਧਾਉਣ, ਪੰਜਾਬ ਨੂੰ ਹੜ੍ਹਾਂ ਦੇ ਐਲਾਨੇ 1600 ਕਰੋੜ ਰੁਪਏ ਦੇ ਪੈਕੇਜ ਦੇ ਨਾਲ ਪੰਜਾਬ ਦੇ ਹੋਏ ਅਸਲ ਨੁਕਸਾਨ ਦੀ ਭਰਪਾਈ ਲਈ 20 ਹਜ਼ਾਰ ਕਰੋੜ ਦੇਣ ਦੀ ਮੰਗ ਉਠਾਈ। ਜਨਗਣਨਾ ਨਾ ਹੋਣ ਕਾਰਨ ਵਧਦੀ ਆਬਾਦੀ ਦੇ ਮੱਦੇਨਜ਼ਰ ਜਨਤਕ ਵੰਡ ਪ੍ਰਣਾਲੀ ਤਹਿਤ ਨਵੇਂ ਰਾਸ਼ਨ ਕਾਰਡ ਤੁਰੰਤ ਬਣਾਉਣ ਦੀ ਵੀ ਮੰਗ ਕੀਤੀ। ਖੇਡਾਂ ਵਿੱਚ ਜਾਰੀ ਹੁੰਦੀਆਂ ਗ੍ਰਾਂਟਾਂ ਵਿੱਚ ਸੂਬਿਆਂ ਦੇ ਖੇਡ ਪ੍ਰਦਰਸ਼ਨ ਨੂੰ ਆਧਾਰ ਬਣਾਉਣ ਦੀ ਗੱਲ ਆਖੀ।
ਮੀਤ ਹੇਅਰ ਨੇ ਵਿਕਸਤ ਭਾਰਤ ਦੇ ਮਾਡਲ ਉੱਤੇ ਚੋਟ ਕਰਦਿਆਂ ਕਿਹਾ ਕਿ ਭੁੱਖਮਰੀ ਇੰਡੈਕਸ ਵਿੱਚ ਭਾਰਤ 123 ਮੁਲਕਾਂ ਵਿੱਚੋਂ 102 ਨੰਬਰ ਉੱਤੇ ਹੈ। ਬੱਚਿਆਂ ਦੇ ਪਾਲਣ ਪੋਸ਼ਣ ਵਿੱਚ ਆਂਗਣਵਾੜੀ ਵਰਕਰ ਸਭ ਤੋਂ ਅਹਿਮ ਹਨ ਪ੍ਰੰਤੂ ਉਨਾਂ ਦਾ ਸੋਸ਼ਣ ਕੀ...








