Sunday, November 1
Shadow

Author: Harvinder Singh

ਸਮੂਹ ਬੀ.ਐੱਲ.ਓਜ ਵੋਟਰ ਸੂਚੀਆਂ ਸਬੰਧੀ ਮਿਲੇ ਕੰਮ ਨੂੰ ਮੁਕੰਮਲ ਕਰਕੇ 23 ਜਨਵਰੀ ਨੂੰ ਆਪਣੇ ਸਬੰਧਤ ਚੋਣਕਾਰ ਰਜਿਸਟ੍ਰੇਸਨ ਅਫਸਰਾਂ ਨੂੰ ਸੌਂਪਣ

Local news
ਗੁਰਦਾਸਪੁਰ, 21 ਜਨਵਰੀ (  ) ਸ੍ਰੀ ਗੁਰਸਿਮਰਨ ਸਿੰਘ ਢਿੱਲੋਂ, ਵਧੀਕ ਜ਼ਿਲਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਨਯੋਗ ਮੁੱਖ ਚੋਣ ਅਫਸਰ ਵਲੋਂ ਪ੍ਰਾਪਤ ਹੋਈਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ ਬੀ.ਐਲ.ਓਜ. ਦੁਆਰਾ ਵੋਟਰ ਸੂਚੀਆਂ ਵਿਚੋਂ ਵੋਟਰਾਂ ਦੀਆਂ ਧੁੰਦਲੀਆਂ, ਬਹੁਤ ਛੋਟੀਆਂ ਜਾਂ ਗਲਤ ਤਸਵੀਰਾਂ ਅਤੇ ਵੋਟਰਾਂ ਦੇ ਨਾਮ ਲਿੰਗ ਪਤੇ ਵਰਗੇ Typographical errors ਦੀ ਪਛਾਣ ਕਰਕੇ ਇਹਨਾਂ ਦੀ ਸੋਧ ਕਰਨ ਲਈ ਫਾਰਮ ਨੰਬਰ 8 ਭਰਵਾਏ ਜਾ ਰਹੇ ਹਨ। ਇਸ ਕੰਮ ਲਈ ਬੀ.ਐਲ.ਓਜ਼. ਨੂੰ ਮੌਜੂਦਾ ਰੰਗੀਨ ਫੋਟੋ ਵੋਟਰ ਸੂਚੀ ਮੁਹਈਆ ਕਰਵਾਈ ਗਈ ਹੈ ਅਤੇ ਇਹ ਕੰਮ Table-top exercise ਰਾਹੀਂ ਕਰਵਾਇਆ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਹਦਾਇਤਾਂ ਅਨੁਸਾਰ ਉਕਤ ਕੰਮ ਨਿਰਧਾਰਤ ਸਮੇਂ ਅੰਦਰ 100% ਮੁਕੰਮਲ ਕਰਨ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਸਮੂਹ ਬੀ.ਐਲ.ਓਜ਼. ਨੂੰ ਦੋ ਦਿਨ 21 ਅਤੇ 22 ਜਨਵਰੀ 2026 ਨੂੰ ਆਪਣੇ ਪਿਤਰੀ ਵਿਭਾਗ ਦੇ ਕੰਮਾਂ ਤੋਂ ਛੋਟ ਦਿੱਤੀ ਜਾਂਦੀ ਹੈ ਅਤੇ ਹਦਾਇਤ ਕੀਤੀ ਜਾਂਦੀ ਹ...

ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੀ ਕੀਤੀ ਗਈ ਚੈਕਿੰਗ

Local news
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ:-               ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਹਾਈ ਸਕੂਲ, ਵੜਿੰਗ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਝਬੇਲਵਾਲੀ ਅਤੇ ਉਦੇਕਰਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਉਦੇਕਰਨ ਅਤੇ ਚੌਂਤਰਾ ਅਤੇ ਆਂਗਣਵਾੜੀ ਸੈਂਟਰ ਕੋਡ ਨੰ. 203,206 ਪਿੰਡ ਉਦੇਕਰਨ ਅਤੇ ਰਾਸ਼ਨ ਡਿਪੂ ਉਦੇਕਰਨ ਅਤੇ ਚੌਤਰਾਂ ਆਦਿ ਦਾ ਦੌਰਾ ਕੀਤਾ ਗਿਆ।           ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਮਿਡ ਡੇ ਮੀਲ ਸਕੀਮ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਮਿਡ ਡੇ ਮੀਲ ਅਤੇ ਅਨਾਜ ਭੰਡਾਰ ਘਰ ਦਾ ਨਿਰੀਖਣ ਕੀਤਾ ਗਿਆ। ਚੈਕਿੰਗ ਦੌਰਾਨ ਬੱਚਿਆਂ ਨੂੰ ਮਿਡ ਡੇ ਮੀਲ ਵਧਿਆ ਤਰੀਕੇ ਨਾਲ ਦਿੱਤਾ ਜਾ ਰਿਹਾ...

ਪਿੰਡ ਕਰਮਗੜ੍ਹ ਵਿੱਚ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ

Local news
ਬਰਨਾਲਾ, 21 ਜਨਵਰੀ-ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ. ਅਮਨ ਕੌਂਸਲ, ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਬਰਨਾਲਾ ਡਾ. ਰਾਜੀਵ ਜਿੰਦੀਆ ਦੀ ਯੋਗ ਅਗਵਾਈ ਵਿੱਚ ਅੱਜ ਗੁਰਦੁਆਰਾ ਸਿੰਘ ਸਭਾ ਪਿੰਡ ਕਰਮਗੜ੍ਹ ਵਿਖੇ ਆਯੂਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।  ਇਸ ਕੈਂਪ ਦਾ ਆਗਾਜ਼ ਪਿੰਡ ਦੇ ਸਰਪੰਚ ਸ੍ਰੀਮਤੀ ਹਰਪ੍ਰੀਤ ਕੌਰ, ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਬਰਨਾਲਾ ਡਾ.ਅਮਨ ਕੌਂਸਲ ਅਤੇ ਸੁਪਰਡੈਂਟ ਸ੍ਰ. ਗੁਰਜੀਤ ਸਿੰਘ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ।  ਇਸ ਕੈਂਪ ਵਿੱਚ ਆਯੂਰਵੈਦਿਕ ਵਿਭਾਗ ਵੱਲੋਂ 335 ਅਤੇ ਹੋਮਿਓਪੈਥਿਕ ਵਿਭਾਗ ਵੱਲੋਂ 248 ਮਰੀਜ਼ਾਂ ਦਾ ਚੈੱਕ ਅੱਪ ਕੀਤਾ ਗਿਆ। ਇਸ ਕੈਂਪ ਵਿੱਚ ਆਯੂਰਵੈਦਿਕ ਵਿਭਾਗ ਵੱਲੋਂ ਡਾ.ਅਮਨਦੀਪ ਸਿੰਘ ਨੋਡਲ ਅਫ਼ਸਰ, ਡਾ. ਨਵਨੀਤ ਬਾਂਸਲ ਏ ਐਮ ਓ, ਡਾ. ਸੀਮਾਂ ਬਾਂਸਲ ਏ ਐਮ ਓ ਅਤੇ ਡਾ. ਪੂਨਮ ਰਾਣੀ ਏ ਐਮ ਓ ਨੇ ਮਰੀਜ਼ਾਂ ਦਾ ਨਿਰੀਖਣ ਕੀਤਾ। ਉੱਪਵੈਦ ਸੁਖਚੈਨ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਜਗਸੀਰ ਸਿੰਘ ਨੇ  ਦਵਾਈਆਂ ਦੀ ਵੰਡ ਕੀਤੀ। ਹੋਮਿਓਪੈਥਿਕ ਵਿਭਾਗ ਵੱਲੋਂ ਡਾ. ਅਨੁਪਮ ਰੁਪਾਲ ਐੱਚ ਐੱਮ...

ਬਾਲ ਵਿਆਹ ਰੋਕਣ ਲਈ ਬਾਲ ਸੁਰੱਖਿਆ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸ਼ੁਰੂ: ਡਿਪਟੀ ਕਮਿਸ਼ਨਰ

Local news
ਮਾਨਸਾ, 21 ਜਨਵਰੀ-  ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਵਿਆਹ ਰੋਕਣ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ ਵੱਖ ਥਾਵਾਂ 'ਤੇ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਦੀ ਟੀਮ ਵਲੋਂ ਗੁਰਦੁਆਰਾ ਮੋਤੀ ਮਹਿਰਾ ਸਾਹਿਬ, ਗੁਰਦਆਰਾ ਅਰਜਨ ਦੇਵ ਜੀ, ਗੁਰਦੁਆਰਾ ਬਾਹਮਣ ਬੁੱਗਾ ਸਾਹਿਬ ਅਤੇ ਆਸ਼ਾ ਹੋਟਲ ਵਿਚ ਜਾਗਰੂਕਤਾ ਕੈਪ ਲਗਾਇਆ ਗਿਆ।     ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਬਾਲ ਵਿਆਹ ਨਾ ਸਿਰਫ਼ ਕਾਨੂੰਨੀ ਅਪਰਾਧ ਹੈ, ਸਗੋਂ ਇਹ ਬੱਚਿਆਂ ਦੇ ਸਰੀਰਿਕ, ਮਾਨਸਿਕ ਅਤੇ ਵਿਦਿਅਕ ਵਿਕਾਸ ਵਿੱਚ ਵੱਡੀ ਰੁਕਾਵਟ ਬਣਦਾ ਹੈ।  ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਇਸ ਮੌਕੇ ਬਾਲ ਸੁਰੱਖਿਆ ਦਫ਼ਤਰ ਦੇ ਕਰਮਚਾਰੀ ਭੂਸ਼ਨ ਸਿੰਗਲਾ ਨੇ ਲੋਕਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ...

“ਅਪਰੇਸ਼ਨ ਪ੍ਰਹਾਰ” ਤਹਿਤ ਮਾਲੇਰਕੋਟਲਾ ਪੁਲਿਸ ਦੀ ਵੱਡੀ ਕਾਰਵਾਈ -ਐੱਸ.ਐੱਸ.ਪੀ. ਗਗਨ ਅਜੀਤ ਸਿੰਘ 

Punjab News
ਮਾਲੇਰਕੋਟਲਾ, 21 ਜਨਵਰੀ:-                ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਗੈਂਗਸਟਰਾਂ ਅਤੇ ਮਾੜੇ ਅਨਸਰਾਂ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ “ਅਪਰੇਸ਼ਨ ਪ੍ਰਹਾਰ” ਤਹਿਤ ਜਿਲ੍ਹਾ ਪੁਲਿਸ ਮਾਲੇਰਕੋਟਲਾ ਵੱਲੋਂ ਵੱਡੀ ਪੱਧਰ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।               ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ 07 ਗਜਟਡ ਅਫਸਰਾਂ ਅਤੇ 149 ਹੋਰ ਪੁਲਿਸ ਕਰਮਚਾਰੀਆਂ ਦੀ ਅਗਵਾਈ ਹੇਠ ਕੁੱਲ 28 ਪੁਲਿਸ ਪਾਰਟੀਆਂ ਬਣਾਈਆਂ ਗਈਆਂ, ਜਿਨ੍ਹਾਂ ਵੱਲੋਂ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਦਰਜ ਮੁਕੱਦਮਿਆਂ ਦੇ 31 ਦੋਸ਼ੀਆ...

ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਵਿੱਚ ਹਿੱਸਾ ਲਿਆ

Punjab News
ਚੰਡੀਗੜ੍ਹ, 21 ਜਨਵਰੀ:1. 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਮੁਖੀਆਂ ਨੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਵਿੱਚ ਹਿੱਸਾ ਲਿਆ। 2. ਇਸ ਸਬੰਧੀ ਸਮਾਗਮ ਦੀ ਸ਼ੁਰੂਆਤ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨੇ ਕੀਤੀ। 3. ਇਸ ਸਮਾਗਮ ਵਿੱਚ ਲਗਭਗ 60 ਕੌਮਾਂਤਰੀ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀ ਅਤੇ ਕਈ ਦੇਸ਼ਾਂ ਦੇ ਰਾਜਦੂਤ/ਹਾਈ ਕਮਿਸ਼ਨਰ ਸ਼ਾਮਲ ਸਨ। 4. ਚੋਣ ਪ੍ਰਬੰਧਨ ਸੰਸਥਾ ਪ੍ਰਤੀਭਾਗੀਆਂ ਲਈ ਇੱਕ ਅਜਿਹਾ ਮੰਚ ਹੈ ਜਿਸ ‘ਤੇ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਉੱਚ-ਪੱਧਰੀ ਵਿਚਾਰ-ਵਟਾਂਦਰੇ ਵਾਸਤੇ ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀ ਅਤੇ ਸੀਨੀਅਰ ਆਗੂ, ਰਾਜਦੂਤ/ਹਾਈ ਕਮਿਸ਼ਨਰ ਇੱਕੋ ਥਾਂ ‘ਤੇ ਇਕੱਠੇ ਹੁੰਦੇ ਹਨ। 5. ਭਾਰਤ ਵੱਲੋਂ ਸਾਲ 2026 ਦੌਰਾਨ ਅੰਤਰਰਾਸ਼ਟਰੀ ਆਈ.ਡੀ.ਈ.ਏ. ਦੇ ਚੇਅਰਪਰਸਨ ਵਜੋਂ ਵਿਸ਼ੇ ਸਬੰਧੀ ਤਰਜੀਹਾਂ ਸਾਂਝੀਆਂ ਕੀਤੀਆਂ ਗਈਆਂ। ਚੋ...

10000 ਰੁਪਏ  ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

Breaking News, Crime News
ਚੰਡੀਗੜ੍ਹ 21 ਜਨਵਰੀ:-ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਸਰੂਪ ਸਿੰਘ ਵਾਲਾ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਉਸ ਮਾਮਲੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਅਤੇ ਉਸਦੇ ਭਰਾ ਨੂੰ ਕਿਸੇ ਹੋਰ ਮਾਮਲੇ ਵਿੱਚ ਨਾਮਜ਼ਦ ਨਾ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ। ਇਸ ਸਬੰਧ ਵਿੱਚ ਦੋਸ਼ੀ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ 20000  ਰੁਪਏ  ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਅਤੇ ਬਾ...

ਪੰਜਾਬ ਪੁਲਿਸ ਅਤੇ ਐਨ.ਐਚ.ਏ.ਆਈ. ਨੇ ਹਾਈਵੇਅ ਸੁਰੱਖਿਆ ਅਤੇ ਆਵਾਜਾਈ ਪ੍ਰਬੰਧਨ ਨੂੰ ਹੋਰ ਬਿਹਤਰ ਬਣਾਉਣ ਲਈ ਆਪਸੀ ਤਾਲਮੇਲ ਕੀਤਾ ਮਜ਼ਬੂਤ

Punjab News
ਚੰਡੀਗੜ੍ਹ, 21 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਦੀਆਂ ਸੜਕਾਂ ’ਤੇ ਸੁਰੱਖਿਅਤ ਮਾਹੌਲ ਅਤੇ ਬਿਹਤਰ ਆਵਾਜਾਈ ਪ੍ਰਬੰਧਨ ਯਕੀਨੀ ਬਣਾਉਣ ਲਈ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਨ ਲਈ ਪੰਜਾਬ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨੇ ਅੱਜ ਹਾਈਵੇਅ ਸੁਰੱਖਿਆ ਅਤੇ ਲਾਗੂਕਰਨ ਬਾਰੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ  ਉੱਚ-ਪੱਧਰੀ ਤਾਲਮੇਲ ਮੀਟਿੰਗ ਕੀਤੀ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਟ੍ਰੈਫਿਕ ਅਤੇ ਰੋਡ ਸੇਫਟੀ ਪੰਜਾਬ, ਏ.ਐਸ. ਰਾਏ ਅਤੇ ਐਨ.ਐਚ.ਏ.ਆਈ. ਚੰਡੀਗੜ੍ਹ ਦੇ ਰੀਜਨਲ ਅਫਸਰ ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੌਜੂਦਾ ਅਤੇ ਆਉਣ ਵਾਲੇ ਹਾਈਵੇਅ ਕੋਰੀਡੋਰਾਂ, ਜਿਸ ਵਿੱਚ ਨਵਾਂ ਚਾਲੂ ਕੀਤਾ ਗਿਆ ਕੁਰਾਲੀ-ਖਰੜ-ਮੋਹਾਲੀ ਬਾਈਪਾਸ ਵੀ ਸ਼ਾਮਲ ਹੈ, ’ਤੇ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਸਿਸਟਮ (ਏ.ਟੀ.ਐਮ.ਐਸ.) ਦੀ ਪ੍ਰਭਾਵੀ ਵਰਤੋਂ ’ਤੇ  ਵਿਚਾਰ ਚਰਚਾ ਕੀਤੀ ਗਈ । ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਏ.ਐਸ. ਰਾਏ ਨੇ ਦੱਸਿਆ ਕਿ ਦੋਵਾਂ ਏਜੰਸੀਆਂ ਨੇ ਅਸਲ-ਸਮੇਂ ਦੀ ਨਿਗਰਾਨ...

ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਅੰਤਰਰਾਸ਼ਟਰੀ ਸੰਮੇਲਨ -2026 ਸ਼ੁਰੂ

Punjab News
ਚੰਡੀਗੜ੍ਹ, 21 ਜਨਵਰੀ:-1. ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦਾ 3-ਦਿਨਾਂ ਸੰਮੇਲਨ ਲੋਕਤੰਤਰ ਅਤੇ ਚੋਣ ਪ੍ਰਬੰਧਨ 'ਤੇ ਅੰਤਰਰਾਸ਼ਟਰੀ ਸੰਮੇਲਨ (ਆਈ.ਆਈ.ਸੀ.ਡੀ.ਈ.ਐਮ.) 2026 ਅੱਜ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿਖੇ ਸ਼ੁਰੂ ਹੋਇਆ। 2. ਵਿਸ਼ੇਸ਼ ਤੌਰ 'ਤੇ ਕਰਵਾਏ ਸਵਾਗਤ ਸਮਾਰੋਹ ਵਿੱਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਈ.ਸੀ.ਈ.), ਸ੍ਰੀ ਗਿਆਨੇਸ਼ ਕੁਮਾਰ, ਚੋਣ ਕਮਿਸ਼ਨਰ (ਈਸੀਜ਼) ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਨਾਲ ਲਗਭਗ 60 ਕੌਮਾਂਤਰੀ ਨੁਮਾਇੰਦਿਆਂ ਦਾ ਸਵਾਗਤ ਕੀਤਾ ਗਿਆ। 3. ਕਾਨਫਰੰਸ ਇੱਕ ਸ਼ਾਨਦਾਰ ਉਦਘਾਟਨੀ ਸੈਸ਼ਨ ਨਾਲ ਸ਼ੁਰੂ ਹੋਈ ਜਿਸ ਵਿੱਚ ਦੇਸ਼ ਭਰ ਤੋਂ ਲਗਭਗ 1000 ਸਖ਼ਸ਼ੀਅਤਾਂ ਨੇ ਸ਼ਮੂਲੀਅਤ ਕੀਤੀ, ਜਿਸ ਵਿੱਚ 42 ਚੋਣ ਪ੍ਰਬੰਧਨ ਸੰਸਥਾਵਾਂ (ਈ.ਐਮ.ਬੀਜ਼) ਦੇ ਨੁਮਾਇੰਦੇ, 27 ਦੇਸ਼ਾਂ ਦੇ ਰਾਜਦੂਤ/ਹਾਈ ਕਮਿਸ਼ਨਰ, 70 ਤੋਂ ਵੱਧ ਕੌਮੀ ਸੰਸਥਾਵਾਂ ਦੇ ਮਾਹਰ ਅਤੇ ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਅਧਿਕਾਰੀ ਅਤੇ 36 ਮੁੱਖ ਚੋਣ ਅਧਿਕਾਰੀ (ਈ.ਸੀ.ਓਜ਼) ਸ਼ਾਮਲ ਸਨ। 4. ਸ਼ਮੂਲੀਅਤ ਕਰਨ ਵਾਲੀਆਂ ਸਾਰੀਆਂ ਸਖ਼ਸ਼ੀਅਤਾਂ ਦਾ ਸਵਾਗਤ ਕਰਦਿਆਂ ਮੁੱਖ ਚੋਣ ਕਮਿਸ਼ਨਰ ...

ਪੰਜਾਬ ਦੇ ਪਿੰਡਾਂ ਵਿੱਚ ਖੇਡ ਕ੍ਰਾਂਤੀ: ਆਪ ਸਰਕਾਰ ਤਿਆਰ ਕਰ ਰਹੀ 3100 ਮੈਦਾਨ, ਨੌਜਵਾਨਾਂ ਨੂੰ ਨਸ਼ਿਆਂ ਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਸਾਡਾ ਮਕਸਦ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ 21 ਜਨਵਰੀ-ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਵਿੱਚ ਬਣ ਰਹੇ ਪੇਂਡੂ ਖੇਡ ਮੈਦਾਨਾਂ ਦੀ ਪ੍ਰਗਤੀ ਅਤੇ ਗੁਣਵੱਤਾ ਨੂੰ ਲੈ ਕੇ ਸਰਕਾਰ ਦੇ ਸਖ਼ਤ ਰੁਖ਼ ਨੂੰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ 3,100 ਪੇਂਡੂ ਖੇਡ ਮੈਦਾਨ ਤਿਆਰ ਕਰ ਰਹੀ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵੱਲ ਉਤਸਾਹਿਤ ਕਰਨਾ ਹੈ। ਬੁਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ਮੰਤਰੀ ਸੌਂਦ ਨੇ ਦੱਸਿਆ ਕਿ ਪ੍ਰੋਜੈਕਟ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਨੇ ਤਿੰਨ ਵਿਸ਼ੇਸ਼ ਫਲਾਇੰਗ ਸਕੁਆਡ ਤਾਇਨਾਤ ਕੀਤੇ ਹਨ। ਇਹ ਦਸਤੇ ਸਰਕਾਰ ਦੀਆਂ ‘ਅੱਖਾਂ ਅਤੇ ਕੰਨ’ ਵਜੋਂ ਕੰਮ ਕਰਨਗੇ ਅਤੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਜਮੀਨੀ ਪੱਧਰ ’ਤੇ ਜਾਂਚ ਕਰਨਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਹੁਣ ਸਿਰਫ਼ ਕਾਗਜ਼ੀ ਕਾਰਵਾਈ ਨਹੀਂ ਚੱਲੇਗੀ, ਜ਼ਮੀਨ 'ਤੇ ਕੰਮ ਦੀ ਗੁਣਵੱਤਾ ਦਿਖਣੀ ਲਾਜ਼ਮੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਖੇਡ ਮੈਦਾਨਾਂ ਦੀ ਜਮੀਨੀ ਰਿਪੋਰਟ ਲਈ...