Sunday, September 13
Shadow

Author: Harvinder Singh

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਹੂਲਤਾਂ ਦੇਣ ਵਾਲੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਤਹਿਤ ਹੋਣ ਰਜਿਸਟਰਡ

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਹੂਲਤਾਂ ਦੇਣ ਵਾਲੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਤਹਿਤ ਹੋਣ ਰਜਿਸਟਰਡ

Punjab News
ਫਰੀਦਕੋਟ 10 ਦਸੰਬਰ ()  ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਪੱਤਰ ਰਾਹੀਂ ਜਿਲ੍ਹਾ ਫਰੀਦਕੋਟ ਦੇ ਅੰਦਰ ਕੋਈ ਵੀ ਅਜਿਹੀ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਨੁਸਾਰ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮੁਫਤ ਰਿਹਾਇਸ਼, ਭੋਜਨ, ਸਿੱਖਿਆ, ਮੈਡੀਕਲ ਸਹੂਲਤਾਂ ਦੇ ਰਹੀ ਹਨ, ਦਾ ਐਕਟ ਤਹਿਤ ਰਜਿਸ਼ਟਰਡ ਹੋਣਾ ਲਾਜਮੀ ਹੈ।                ਇਸ ਸਬੰਧੀ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੇਕਰ ਜਿਲ੍ਹਾ ਫਰੀਦਕੋਟ ਅੰਦਰ ਕੋਈ ਵੀ ਗੈਰ ਸਰਕਾਰੀ ਸੰਸਥਾਂ ਜੋ ਉਪਰੋਕਤ ਕਾਰਜ ਕਰ ਰਹੀ ਹੈ, ਪ੍ਰੰਤੂ ਅਜੇ ਤੱਕ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਹਾਲੇ ਤੱਕ ਰਜਿਸਟਰਡ ਨਹੀਂ ਹੋਈ ਹੈ, ਅਜਿਹੀਆਂ ਸੰਸਥਾਵਾਂ ਦੇ ਪ੍ਰਬੰਧਕ ਜਲਦ ਤੋ ਜਲਦ ਆਪਣੀ ਸੰਸਥਾਂ ਨੂੰ ਰਜਿ...
ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ,ਪੋਸਟਰ,ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ

ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ,ਪੋਸਟਰ,ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ

Health
ਤਰਨ ਤਾਰਨ, 10 ਦਸੰਬਰ (         )- ਵਿਦਿਆਰਥੀਆਂ ਵਿਚ ਆਪਣੇ ਅਧਿਕਾਰਾਂ ਦੀ ਸਮਝ ਅਤੇ ਜਾਗਰੂਕਤਾ ਵਿਕਸਿਤ ਕਰਨ ਹਿਤ 77ਵੇਂ ਮਨੁੱਖੀ ਅਧਿਕਾਰ ਦਿਵਸ ਮੌਕੇ ਸਕੂਲ ਪੱਧਰੀ ਪੇਂਟਿੰਗ, ਪੋਸਟਰ, ਲੈਕਚਰ, ਰੋਲ ਪਲੇਅ ਆਦਿਕ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਜੀ ਬਾਠ ਵੱਲੋਂ ਜੇਤੂ ਵਿਦਿਆਰਥੀਆਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲਾ ਸਿੱਖਿਆ ਅਫਸਰ ਜੀ ਨੇ ਕਿਹਾ ਕਿ ਸਮੇਂ ਦੇ ਹਾਣੀ ਬਣਾਉਣ ਲਈ ਵਿਦਿਆਰਥੀਆਂ ਨੂੰ ਮਨੁੱਖੀ ਅਧਿਕਾਰਾਂ ਦੀ ਸਮਝ ਦੀ ਅਤੀ ਜਰੂਰੀ ਲੋੜ ਹੈ ਅਤੇ ਉਹਨਾਂ ਨੂੰ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਜ਼ਿਲ੍ਹਾ ਤਰਨ ਤਾਰਨ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਇਸ ਮੌਕੇ ਨੋਡਲ ਅਫ਼ਸਰ ਐੱਲ ਏ ਮੈਡਮ ਰਜਨੀ ਬਾਲਾ ਜੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਧੰਨਵਾਦੀ ਸ਼ਬਦ ਕਹੇ। ਇਸ ਸਮੇਂ ਸਮੂਹ ਸਟਾਫ ਹਾਜਰ ਸਨ।...
ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੀ ਦਾਖਲਾ ਪ੍ਰੀਖਿਆ ਦੇ ਤਿੰਨ ਪ੍ਰੀਖਿਆ ਕੇਦਰ ਬਦਲੇ ਗਏ

Breaking News
ਗੁਰਦਾਸਪੁਰ,10 ਦਸਬੰਰ (    ) ਜਵਾਹਰ ਨਵੋਦਿਆ ਵਿਦਿਆਲਿਆ, ਦਬੂੜੀ ਦੇ ਪਿ੍ੰਸੀਪਲ ਨਰੇਸ਼ ਕੁਮਾਰ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਦੀ ਦਾਖਲਾ ਪ੍ਰੀਖਿਆ ਜੋ ਕਿ 13 ਦਸੰਬਰ 2025 ਨੂੰ ਹੋ ਰਹੀ ਹੈ  ਪ੍ਰਸ਼ਾਸ਼ਨਿਕ ਕਾਰਨ ਕਰਕੇ, ਜਿਲਾ ਗੁਰਦਾਸਪੁਰ ਦੇ ਤਿੰਨ ਪ੍ਰੀਖਿਆ ਕੇਂਦਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਾਹਨੂੰਵਾਨ ਤੋਂ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟ ਧੰਦਲ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਫਤਿਹਗੜ੍ਹ ਚੂੜੀਆਂ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਫਤਿਹਗੜ੍ਹ ਚੂੜੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਨੌਰ ਤੋਂ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭਿਖਾਰੀਵਾਲ ਬਦਲ ਦਿੱਤੇ ਗਏ ਹਨ।...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ‘ਚ ਮਨਾਇਆ ਮਨੁੱਖੀ ਅਧਿਕਾਰ ਦਿਵਸ

Punjab News
ਹੁਸ਼ਿਆਰਪੁਰ, 10 ਦਸੰਬਰ :-        ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ, ਹੁਸ਼ਿਆਰਪੁਰ ਵੱਲੋਂ ਅੱਜ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਵਿਖੇ ਮਨੁੱਖੀ ਅਧਿਕਾਰ ਦਿਵਸ ਬਹੁਤ ਹੀ ਸੁਚੇਤ ਢੰਗ ਨਾਲ ਮਨਾਇਆ ਗਿਆ। ਇਸ ਸਾਲ ਦਾ ਵਿਸ਼ਾ 'ਮਨੁੱਖੀ ਅਧਿਕਾਰ, ਸਾਡੀਆਂ ਰੋਜ਼ਾਨਾ ਦੀਆਂ ਜ਼ਰੂਰੀ ਚੀਜ਼ਾਂ' ਹੈ, ਜਿਸ ਦੇ ਤਹਿਤ ਲੋਕਾਂ ਨੂੰ ਰੋਜ਼ਾਨਾ ਜੀਵਨ ਵਿੱਚ ਮਨੁੱਖੀ ਅਧਿਕਾਰਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ।ਪ੍ਰੋਗਰਾਮ ਦਾ ਆਯੋਜਨ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਦੀ ਅਗਵਾਈ ਹੇਠ ਕੀਤਾ ਗਿਆ।    ਇਸ ਮੌਕੇ ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਕੇਂਦਰ ਵਿਚ ਐਡਵੋਕੇਟ ਰੂਪਿਕਾ ਠਾਕੁਰ ਅਸਿਸਟੈਂਟ ਕਾਊਂਂਸਲ ਨੇ ਮਨੁੱਖੀ ਅਧਿਕਾਰਾਂ, ਨਸ਼ਾ ਮੁਕਤ ਜੀਵਨ ਅਤੇ ਕਾਨੂੰਨੀ ਸਹਾਇਤਾ ਸਬੰਧੀ ਮਹੱਤਵਪੂਰਨ ਜਾਣ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਈਕੋਨਿਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਆਗਾਜ਼ ਕੀਤਾ ਗਿਆ – ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸਨ ਜੱਜ

Health
ਸ੍ਰੀ ਮੁਕਤਸਰ ਸਾਹਿਬ, 10 ਦਸੰਬਰ:- ਭਾਰਤ ਦੇ ਮਾਣਯੋਗ ਚੀਫ ਜਸਟਿਸ ਸ੍ਰੀ ਸੂਰਯਾ ਕਾਂਤ ਵੱਲੋਂ ਉਦਘਾਟਿਤ ‘ਯੂਥ ਅਗੇਂਸਟ ਡਰੱਗਸ’ ਮੁਹਿੰਮ ਦਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿਛਲੇ ਦਿਨੀਂ ਆਈਕੋਨਿੰਕ ਇੰਟਰਨੈਸ਼ਨਲ ਸਕੂਲ, ਸ੍ਰੀ ਮੁਕਤਸਰ ਸਾਹਿਬ ਵਿਖੇ ਆਗਾਜ਼ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ, ਸ੍ਰੀ ਰਾਜ ਕੁਮਾਰ ਜੀਆਂ ਵੱਲੋਂ ਕੀਤੀ ਗਈ। ਉਹਨਾਂ ਦੇ ਨਾਲ ਸ੍ਰੀ ਹਿਮਾਂਸ਼ੂ ਅਰੋੜਾ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਨੇ ਵੀ ਭਾਗ ਲਿਆ ।        ਇਸ ਦੌਰਾਨ ਸ੍ਰੀ ਹਿਮਾਂਸ਼ੂ ਅਰੋੜਾ ਵੱਲੋਂ ਉੱਥੇ ਹਾਜ਼ਰ ਨੌਜਵਾਨਾਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ੇ ਛੱਡ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਯੂਵਾ ਪੀੜ੍ਹੀ ਨੂੰ ਨਸ਼ਿਆਂ ਖਿਲਾਫ਼ ਇਕ ਸਖ਼ਤ ਨਾਂਹ ਉਚਾਰਨ ਦੀ ਲੋੜ ਹੈ।  ਉਹਨਾਂ ਨੇ ਗਿੱਲੀ ਮਿੱਟੀ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਜਿਵੇਂ ਭੱਠੀ ਵਿੱਚੋਂ ਉਸ ਆਕਾਰ ਦਾ ਘੜ੍ਹਾ ਹੀ ਬਾਹਰ ਆਉਂਦਾ ਹੈ ...
ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ – ਵਧੀਕ ਜ਼ਿਲ੍ਹਾ ਮੈਜਿਸਟਰੇਟ

ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾ ਦੇ ਮੱਦੇਨਜਰ ਡਰਾਈ ਡੇਅ ਘੋਸ਼ਿਤ – ਵਧੀਕ ਜ਼ਿਲ੍ਹਾ ਮੈਜਿਸਟਰੇਟ

Breaking News
ਮਾਲੇਰਕੋਟਲਾ 10 ਦਸੰਬਰ  -                        ਵਧੀਕ ਜਿਲਾ ਮੈਜਿਸਟਰੇਟ ਨਵਰੀਤ ਕੌਰ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ 14 ਦਸੰਬਰ ਦਿਨ ਐਂਤਵਾਰ ਨੂੰ ਕਰਵਾਉਣੀਆਂ ਨਿਸਚਿਤ ਕੀਤੀਆਂ ਗਈਆ ਹਨ। ਚੋਣਾਂ ਦੇ ਮੱਦੇਨਜ਼ਰ ਉਨਾਂ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਚੋਣਾਂ ਵਾਲੇ ਦਿਨ 14 ਦਸੰਬਰ ਤੋਂ 15 ਦਸੰਬਰ ਨੂੰ ਸਵੇਰੇ 10 ਵਜੇ ਤੱਕ ਚੋਣਾਂ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਪਿੰਡਾਂ ਵਿੱਚ ਡਰਾਈ ਡੇ ਘੋਸ਼ਿਤ ਕੀਤਾ ਗਿਆ ਹੈ।                      ਇਨ੍ਹਾਂ ਹੁਕਮਾਂ ਤਹਿਤ ਡਰਾਈ ਡੇਅ ਦੌਰਾਨ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਵਿੱਚ ਕਿਸੇ ਹੋਟਲ, ਅਹਾਤੇ,  ਦੁਕਾਨ, ਠੇਕਿਆਂ ਜਾਂ ਕਿਸੇ ਹੋਰ ਜਗ੍ਹਾ ਸ਼ਰਾਬ ਜਾਂ ਨਸ਼ਾ ਕਰਨ ਵਾਲੀ ਸਮਾਨ ਪ੍ਰਕਿਰਤੀ ਦਾ ਕੋਈ ਹੋਰ ਪਦਾਰਥ ਵੇਚਿਆ, ਦਿੱਤਾ ਜਾਂ ਵੰਡਿ...
ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਦੇ ਰਾਜਪਾਲ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੁਲੰਦਪੁਰੀ ਸਾਹਿਬ ਵਿਖੇ ਹੋਏ ਨਤਮਸਤਕ

Punjab News
ਮਹਿਤਪੁਰ (ਜਲੰਧਰ), 9 ਦਸੰਬਰ : ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅਧਿਆਤਮਿਕਤਾ ਦੇ ਕੇਂਦਰ ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਬੁਲੰਦਪੁਰੀ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਦੁਨੀਆ ਦੇ ਸਭ ਤੋਂ ਉੱਚੇ ਨਿਸ਼ਾਨ ਸਾਹਿਬ ਦੇ ਦਰਸ਼ਨ ਕੀਤੇ। ਫੇਰੀ ਦੌਰਾਨ ਰਾਜਪਾਲ ਪੰਜਾਬ ਨੂੰ ਬਾਬਾ ਬਲਦੇਵ ਸਿੰਘ ਜੀ, ਸਟੇਟ ਇਨਫਰਮੇਸ਼ਨ ਕਮਿਸ਼ਨਰ ਪੰਜਾਬ ਹਰਪ੍ਰੀਤ ਸੰਧੂ ਅਤੇ ਉਘੇ ਆਰਕੀਟੈਕਟ ਰਾਜੋਧ ਸਿੰਘ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਪਹਿਲਕਦਮੀਆਂ ਅਤੇ ਅਧਿਆਤਮਿਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਅਧਿਆਤਮਿਕ ਮਿਸ਼ਨ ਨੂੰ ਸਾਲ 2021 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਏਕਤਾ, ਸ਼ਾਂਤੀ ਅਤੇ ਮਾਨਵਤਾ ਨੂੰ ਪ੍ਰੇਮ ਕਰਨ ਦੀਆਂ ਸਿੱਖਿਆਵਾਂ ਦਾ ਪ੍ਰਚਾਰ ਕਰਨ ਲਈ ਗੋਬਿੰਦ ਸਾਗਰ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਸੀ, ਜੋ ਕਿ ਮਨੁੱਖਤਾ ਦੀ ਭਲਾਈ ਲਈ ਵਿਸ਼ਵ ਪੱਧਰ ’ਤੇ ਸੇਵਾ ਨਿਭਾਅ ਰਿਹਾ ਹੈ। ਇਸ ਮੌਕੇ ਰਾਜਪਾਲ ਪੰਜਾਬ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਸ਼ਵ ਵਿਆਪੀ ਭਾਈਚਾਰਕ ਸਾਂਝ ਤੇ ਦਇਆ ਦੇ ਸੰਦੇਸ਼ ਦੇ ਪ੍ਰਚਾਰ ਲਈ ਬਾਬਾ ਬਲਦੇਵ ਸਿੰਘ ਜੀ ਵੱ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜਬਾ ਤਹਿਸੀਲ ਕੰਪਲੈਕਸ ਦੀ ਅਚਨਚੇਤ ਚੈਕਿੰਗ; ਗੈਰਹਾਜ਼ਰ ਪਾਏ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜਬਾ ਤਹਿਸੀਲ ਕੰਪਲੈਕਸ ਦੀ ਅਚਨਚੇਤ ਚੈਕਿੰਗ; ਗੈਰਹਾਜ਼ਰ ਪਾਏ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

Health
ਦਿੜਬਾ,  09 ਦਸੰਬਰ  - ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਤਹਿਸੀਲ ਕੰਪਲੈਕਸ ਦਿੜਬਾ ਵਿੱਚ ਅਚਨਚੇਤ ਚੈਕਿੰਗ ਕਰਦਿਆਂ ਪ੍ਰਸ਼ਾਸਕੀ ਪ੍ਰਬੰਧਾਂ ਦੀ ਖੁਦ ਸਮੀਖਿਆ ਕੀਤੀ। ਚੈਕਿੰਗ ਦੌਰਾਨ ਕਈ ਮੁਲਾਜ਼ਮ ਦਫ਼ਤਰ ਵਿੱਚ ਹਾਜ਼ਰ ਨਹੀਂ ਮਿਲੇ, ਜਿਸ ‘ਤੇ ਕੈਬਨਿਟ ਮੰਤਰੀ ਨੇ ਕੜੀ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਲੋਕਾਂ ਵੱਲੋਂ ਇਹ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕੁਝ ਮੁਲਾਜ਼ਮ ਅਤੇ ਅਧਿਕਾਰੀ ਦੁਪਹਿਰ ਤੋਂ ਬਾਅਦ ਦਫਤਰ ਨਹੀਂ ਬੈਠਦੇ, ਜਿਸ ਕਾਰਨ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਖ਼ਾਸ ਤੌਰ ‘ਤੇ ਅੱਜ ਅਚਾਨਕ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਸਰਵਜਨਿਕ ਸੇਵਾਵਾਂ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿਹੜੇ ਮੁਲਾਜ਼ਮ ਗੈਰਹਾਜ਼ਰ ਮਿਲੇ ਹਨ, ਉਨ੍ਹਾਂ ਖ਼ਿਲਾਫ਼ ਬਣਦੀ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜਬਾ ਵਿੱਚ ਕਰੀਬ 08 ਕਰੋੜ ਰੁਪਏ ਤੋਂ ਵੱਧ ਦੀ...
ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

Breaking News
ਚੰਡੀਗੜ੍ਹ, 9 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ ਅੱਜ ਵਿਸ਼ੇਸ਼ ਆਪ੍ਰੇਸ਼ਨ 'ਓਪੀਐਸ ਸੀਲ-23' ਚਲਾਇਆ ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕਰਨਾ ਹੈ ਤਾਂ ਜੋ ਸਮਾਜ ਵਿਰੋਧੀ ਅਨਸਰਾਂ, ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਕੜੀ ਨਜ਼ਰ ਰੱਖੀ ਜਾ ਸਕੇ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਰਹੱਦੀ ਜ਼ਿਲ੍ਹਿਆਂ ਦੇ ਸਾਰੇ ਐਸਐਸਪੀਜ਼ ਨੂੰ ਆਪਣੇ-ਆਪਣੇ ਜ਼ਿਲ੍ਹਿਆਂ ਵਿੱਚ ਰਣਨੀਤਕ ਥਾਵਾਂ 'ਤੇ ਸਾਂਝੇ ਨਾਕੇ ਲਗਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ 'ਤੇ ਮਜ਼ਬੂਤ 'ਨਾਕੇ' ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਬਲ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ...
ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

Punjab News
ਚੰਡੀਗੜ੍ਹ, 9 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਦੱਖਣੀ ਕੋਰੀਆ ਦੇ ਦੌਰੇ ਦੇ ਆਖ਼ਰੀ ਦਿਨ ਕੀਤੇ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮੋਹਰੀ ਸਨਅਤੀ ਕੰਪਨੀਆਂ ਦੀ ਸ਼ਮੂਲੀਅਤ ਨਾਲ ਭਰਵਾਂ ਹੁੰਗਾਰਾ ਮਿਲਿਆ ਅਤੇ ਇਨ੍ਹਾਂ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਰੁਚੀ ਦਿਖਾਈ। ਇੱਥੇ ਵਪਾਰਕ ਮੋਹਰੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਪੰਜਾਬ ਦੀ ਸਥਿਰ ਤੇ ਪਾਰਦਰਸ਼ੀ ਸ਼ਾਸਨ ਅਤੇ ਭਵਿੱਖੀ ਨਿਵੇਸ਼ ਵਾਸਤੇ ਤਿਆਰ ਸਥਾਨ ਵਜੋਂ ਨਿਸ਼ਾਨਦੇਹੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮਜ਼ਬੂਤ ਉਦਯੋਗਿਕ ਈਕੋ-ਸਿਸਟਮ, ਭਰੋਸੇਯੋਗ ਅਤੇ ਸਸਤੀ ਬਿਜਲੀ, ਹੁਨਰਮੰਦ ਤੇ ਮਿਹਨਤੀ ਕਾਮੇ ਅਤੇ ਵੱਡੇ ਬਾਜ਼ਾਰਾਂ ਨਾਲ ਸੁਚਾਰੂ ਸੰਪਰਕ ਸਹੂਲਤ ਇਸ ਨੂੰ ਨਿਵੇਸ਼ ਲਈ ਸਭ ਤੋਂ ਵੱਧ ਤਰਜੀਹੀ ਸਥਾਨ ਬਣਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਦਾ ਸ਼ਾਸਨ ਮਾਡਲ ਨਿਵੇਸ਼ਕ ਅਨੁਕੂਲ ਹੈ, ਜੋ ਕਾਰਜ ਕੁਸ਼ਲਤਾ ਅਤੇ ਕਾਰੋਬਾਰੀ ਚੱਕਰ ਦੌਰਾਨ ਪੂਰੇ ਸਹਿਯੋਗ ਉੱਪਰ ਆਧਾਰਤ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਵਿਜ਼ਨ ਤਰਜੀਹੀ ਖ਼ੇਤਰਾਂ ਬਾਰੇ...