ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦੀ ਸਮੀਖਿਆ
ਲੁਧਿਆਣਾ, 30 ਜੂਨ - ਆਗਾਮੀ ਮੌਨਸੂਨ ਸੀਜ਼ਨ ਦੌਰਾਨ ਅਗਾਂਊ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।
ਜ਼ਿਕਰਯੋਗ ਹੈ ਕਿ ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਫਲੱਡ ਕੰਟਰੋਲ ਰੂਮ ਸਥਾਪਤ (0161-2433100) ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਬ ਡਵੀਜ਼ਨ ਅਤੇ ਤਹਿਸੀਲ ਪੱਧਰ ’ਤੇ ਵੀ ਅਜਿਹੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ ਹੈ। ਇਹ ਫਲੱਡ ਕੰਟਰੋਲ ਰੂਮ 15 ਜੂਨ ਤੋਂ 30 ਸਤੰਬਰ ਤੱਕ ਨਿਰੰਤਰ 24 ਘੰਟੇ ਚੱਲਣਗੇ।
ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਮੀਂਹ ਕਾਰਨ ਜਿਹੜੇ ਪਿੰਡਾਂ ਵਿੱਚ ਸੰਭਾਵੀ ਪਾਣੀ ਭਰਨ ਦਾ ਖ਼ਤਰਾ ਹੈ ਉੱਥੇ ਅਗਾਉਂ ਤ੍ਰਿਪਾਲਾਂ ਦਾ ਇੰਤਜਾਮ ਕੀਤਾ ਜਾਵੇ, ਸਮੇਂ ਸਿਰ ਬਿਜਲੀ ਦੀ ਸਪਲਾਈ ਕੱਟੀ ਜਾਵੇ ਤਾਂ ਜੋ ਕਿਸੇ ਦਾ ਕੋਈ ਜਾਨੀ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦੀ ਸੁਰੱਖਿਆ ਲਈ ਵ...








