Sunday, November 1
Shadow

Author: Harvinder Singh

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; ‘ਆਪ’ ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ; ਕਿਹਾ, ਹੁਣ ਉਨ੍ਹਾਂ ਨੂੰ ਦਫ਼ਤਰਾਂ ਦੇ ਗੇੜੇ ਲਾਉਣ ਦੀ ਲੋੜ ਨਹੀਂ; ‘ਆਪ’ ਸਰਕਾਰ ਖੁਦ ਉਨ੍ਹਾਂ ਤੱਕ ਪਹੁੰਚ ਕਰੇਗੀ

Punjab News
ਮੁਹਾਲੀ, 8 ਜਨਵਰੀਐਸ.ਏ.ਐਸ. ਨਗਰ ਵਿੱਚ ਹੋਈ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੀ ਪਹਿਲੀ ਮੀਟਿੰਗ ਦੌਰਾਨ, ਆਮ ਆਦਮੀ ਪਾਰਟੀ  ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਮਿਸ਼ਨ ਨੂੰ, ਸਾਲਾਂ ਤੋਂ ਵਪਾਰੀਆਂ ਪ੍ਰਤੀ ਅਣਗਹਿਲੀ ਅਤੇ ਨੌਕਰਸ਼ਾਹਾਂ ਵੱਲੋਂ ਕੀਤੀ ਜਾਂਦੀ ਖੱਜਲ-ਖੁਆਰੀ ਨੂੰ ਖਤਮ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਦੱਸਿਆ। ‘ਆਪ’ ਮੁਖੀ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਹੁਣ ਇੱਕ ਦਫਤਰ ਤੋਂ ਦੂਜੇ ਦਫਤਰ ਜਾ ਕੇ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਕਿਉਂਕਿ ’ਆਪ’ ਸਰਕਾਰ ਨੇ ਪ੍ਰਬੰਧਨ ਨੂੰ ਸਿੱਧਾ ਬਾਜ਼ਾਰ ਵਿੱਚ ਲੈ ਆਂਦਾ ਹੈ। ਇਸ ਪਹਿਲਕਦਮੀ ਨੂੰ ਪੰਜਾਬ ਵਿੱਚ ਵਪਾਰਕ ਸੁਧਾਰਾਂ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਾਰ ਦਿੰਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਮਿਸ਼ਨ ਟੈਕਸ ਪ੍ਰਣਾਲੀ ਨੂੰ ਆਸਾਨ ਬਣਾਏਗਾ, ਟੈਕਸ ਅੱਤਵਾਦ ਨੂੰ ਖਤਮ ਕਰੇਗਾ ਅਤੇ ਬੇਲੋੜੀਆਂ ਪ੍ਰਕਿਰਿਆਤਮਕ ਰੁਕਾਵਟਾਂ ਨੂੰ ਦੂਰ ਕਰੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਭਾਵਨਾ ਨੂੰ ਦੁਹਰਾਉਂਦੇ ਹੋਏ ਜ਼ੋਰ ਦਿੱਤਾ ਕਿ ਦੁਕਾਨਦਾਰ ਸੱਚੇ ਦੇਸ਼ ਭਗਤ ਹਨ ਜੋ ਆਰਥਿਕਤਾ ਨ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਲਾਇਬ੍ਰੇਰੀ ਦਾ ਉਦਘਾਟਨ

Punjab News
ਚੰਡੀਗੜ੍ਹ, ਜਨਵਰੀ 8:- ਇੱਕ ਇਤਿਹਾਸਕ ਪਹਿਲਕਦਮੀ ਤਹਿਤ, ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਨਵੀਂ ਸਥਾਪਿਤ ਲਾਇਬ੍ਰੇਰੀ ਦਾ ਉਦਘਾਟਨ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ (ਮਗਸੀਪਾ) ਦੇ ਮੁੱਖ ਦਫਤਰ, ਸੈਕਟਰ 26, ਚੰਡੀਗੜ੍ਹ ਵਿਖੇ ਕੀਤਾ ਗਿਆ। ਲਾਇਬ੍ਰੇਰੀ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਾਂਝੇ ਤੌਰ 'ਤੇ ਕੀਤਾ। ਮੁੱਖ ਮਹਿਮਾਨ ਕੁਲਤਾਰ ਸਿੰਘ ਸੰਧਵਾਂ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਲਾਇਬ੍ਰੇਰੀਆਂ ਸੰਵਿਧਾਨਕ ਸੰਸਥਾਵਾਂ ਨੂੰ ਬੌਧਿਕ ਤੌਰ 'ਤੇ ਮਜ਼ਬੂਤ ਕਰਦੀਆਂ ਹਨ ਅਤੇ ਜਨਤਕ ਹਿੱਤਾਂ ਨਾਲ ਸਬੰਧਤ ਮਾਮਲਿਆਂ ਵਿੱਚ ਸਹੀ ਦਿਸ਼ਾ ਪ੍ਰਦਾਨ ਕਰਦੀਆਂ ਹਨ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਇਹ ਪਹਿਲ ਖੁਰਾਕ ਸੁਰੱਖਿਆ, ਕਿਸਾਨਾਂ ਦੀ ਭਲਾਈ ਅਤੇ ਗਰੀਬਾਂ ਦੀ ਭਲਾਈ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ। ਇਸ ਮੌਕੇ 'ਤੇ, ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੁੰਦ ਸ਼ਰਮਾ ਨੇ ਦੱਸਿਆ ਕਿ ਪੰ...
ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਰੰਗੀਨ ਤੇ ਸੱਭਿਆਚਾਰਕ ਸ਼ਾਨ ਨਾਲ ਸ਼ੁਰੂਆਤ

ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਰੰਗੀਨ ਤੇ ਸੱਭਿਆਚਾਰਕ ਸ਼ਾਨ ਨਾਲ ਸ਼ੁਰੂਆਤ

Punjab News
ਸੰਗਰੂਰ: ਡਾਇਟ ਸੰਗਰੂਰ ਵਿਖੇ ਅੰਤਰ-ਡਾਇਟ ਯੁਵਾ ਮੇਲੇ ਦੀ ਸ਼ੁਰੂਆਤ ਬੜੇ ਹੀ ਉਤਸ਼ਾਹ, ਰੰਗਾਂ ਅਤੇ ਸੱਭਿਆਚਾਰਕ ਰੌਣਕ ਨਾਲ ਹੋਈ। ਮੇਲੇ ਦਾ ਉਦਘਾਟਨ ਸ੍ਰੀਮਤੀ ਕਿਰਨ ਸ਼ਰਮਾ, ਡਾਇਰੈਕਟਰ ਐਸ.ਸੀ.ਈ.ਆਰ.ਟੀ., ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਵੱਖ-ਵੱਖ ਡਾਇਟਾਂ ਤੋਂ ਆਏ ਵਿਦਿਆਰਥੀਆਂ ਦੀ ਰਚਨਾਤਮਕਤਾ, ਅਨੁਸ਼ਾਸਨ ਅਤੇ ਸਰਗਰਮ ਭਾਗੀਦਾਰੀ ਦੀ ਭਰਪੂਰ ਪ੍ਰਸ਼ੰਸਾ ਕੀਤੀ।ਉਦਘਾਟਨੀ ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਉਤਸ਼ਾਹ ਭਰਿਆ ਭੰਗੜਾ ਮੇਲੇ ਦੀ ਰੌਣਕ ਦਾ ਕੇਂਦਰ ਬਣਿਆ। ਵੱਖ-ਵੱਖ ਡਾਇਟਾਂ ਤੋਂ ਆਏ ਵਿਦਿਆਰਥੀਆਂ ਨੇ ਕੁਇਜ਼, ਕਵਿਤਾ ਪਾਠ, ਵਾਦ-ਵਿਵਾਦ ਅਤੇ ਰੰਗੋਲੀ ਵਰਗੀਆਂ ਮੁਕਾਬਲਿਆਂ ਵਿੱਚ ਪੂਰੇ ਜੋਸ਼ ਨਾਲ ਭਾਗ ਲਿਆ ਅਤੇ ਆਪਣੀ ਬੁੱਧਿਕ ਅਤੇ ਕਲਾਤਮਕ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਇਸ ਮੌਕੇ ਸ੍ਰੀ ਬੂਟਾ ਸਿੰਘ, ਐਡੀਸ਼ਨਲ ਡਾਇਰੈਕਟਰ ਐਸ.ਸੀ.ਈ.ਆਰ.ਟੀ., ਦੀ ਹਾਜ਼ਰੀ ਨੇ ਸਮਾਰੋਹ ਦੀ ਸ਼ੋਭਾ ਵਧਾਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਅਕਾਦਮਿਕ ਅਤੇ ਸਹ-ਪਾਠਕ੍ਰਮਕ ਗਤੀਵਿਧੀਆਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।ਮੇਲੇ ਦੌਰਾਨ ਸ੍ਰੀਮਤੀ ਤਰਵਿੰਦਰ ਕੌਰ,...
ਆਬਕਾਰੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਅਚਨਚੇਤ ਚੈਕਿੰਗ

ਆਬਕਾਰੀ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਕੀਤੀ ਗਈ ਅਚਨਚੇਤ ਚੈਕਿੰਗ

Punjab News
ਰੂਪਨਗਰ, 08 ਜਨਵਰੀ: ਆਬਕਾਰੀ ਕਮਿਸ਼ਨਰ ਪੰਜਾਬ ਸ਼੍ਰੀ ਜਤਿੰਦਰ ਜੋਰਵਾਲ, ਉਪ-ਕਮਿਸ਼ਨਰ (ਆਬਕਾਰੀ) ਪਟਿਆਲਾ ਜੋਨ ਸ਼੍ਰੀ ਤਰਸੇਮ ਚੰਦ ਅਤੇ ਸਹਾਇਕ ਕਮਿਸ਼ਨਰ (ਆਬਕਾਰੀ) ਰੋਪੜ ਰੇਂਜ ਸ਼੍ਰੀ ਅਸ਼ੋਕ ਕੁਮਾਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਆਬਕਾਰੀ ਵਿਭਾਗ ਰੋਪੜ ਦੇ ਆਬਕਾਰੀ ਅਫਸਰ ਸ਼੍ਰੀ ਸ਼ੇਖਰ, ਆਬਕਾਰੀ ਨਿਰੀਖਕ ਸਰਕਲ ਰੋਪੜ ਸ. ਜੋਰਾਵਰ ਸਿੰਘ, ਆਬਕਾਰੀ ਨਿਰੀਖਕ ਸਰਕਲ ਨੰਗਲ ਸ. ਮਨਪ੍ਰੀਤ ਸਿੰਘ ਅਤੇ ਆਬਕਾਰੀ ਨਿਰੀਖਕ ਸਰਕਲ ਮੋਰਿੰਡਾ ਸ਼੍ਰੀ ਸੌਰਵ ਗੁਪਤਾ ਵਲੋਂ ਅੱਜ ਜ਼ਿਲ੍ਹਾ ਰੋਪੜ ਵਿੱਚ ਵੱਖ-ਵੱਖ ਥਾਵਾਂ ਤੇ ਚੱਲ ਰਹੇ ਚਿਕਨ ਕਾਰਨਰਾਂ ਤੇ ਨਜਾਇਜ ਸ਼ਰਾਬ ਪਿਲਾਉਣ ਸਬੰਧੀ ਅਤੇ ਬਾਹਰਲੇ ਰਾਜਾਂ ਦੀ ਸ਼ਰਾਬ ਨੂੰ ਗੈਰ-ਕਾਨੂੰਨੀ ਢੰਗ ਨਾਲ ਪਰੋਸਨ ਸਬੰਧੀ ਚੈਕਿੰਗ ਕੀਤੀ ਗਈ। ਐਕਸਾਈਜ ਵਿਭਾਗ ਦੀ ਟੀਮ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਜਿਲ੍ਹੇ ਵਿੱਚ ਖਾਣ ਪੀਣ ਵਾਲੀਆਂ ਥਾਵਾਂ ਦੀ ਆੜ ਵਿੱਚ ਨਜਾਇਜ ਸ਼ਰਾਬ ਪਿਲਾਉਣ ਦਾ ਕੰਮ ਨਹੀ ਚੱਲਣ ਦਿੱਤਾ ਜਾਵੇਗਾ। ਇਸ ਚੈਕਿੰਗ ਦੌਰਾਨ ਚਿਕਨ ਕਾਰਨਰਾਂ ਦੇ ਮਾਲਕਾ ਨੂੰ ਬਿਨਾਂ ਲਾਇਸੰਸ ਸ਼ਰਾਬ ਨਾ ਪਿਲਾਉਣ ਸਬੰਧੀ ਸਖਤ ਹਦਾਇਤਾਂ ਕੀਤੀਆਂ ਗਈਆਂ ਅਤੇ ਦੱਸਿਆ ਗਿਆ ਕਿ ਜੇਕਰ ਭਵ...
ਐਸ.ਸੀ.ਕਮਿਸ਼ਨ ਵਲੋਂ ਰੂਪਨਗਰ ਦੇ ਐਸ.ਪੀ.  ਤਲਬ

ਐਸ.ਸੀ.ਕਮਿਸ਼ਨ ਵਲੋਂ ਰੂਪਨਗਰ ਦੇ ਐਸ.ਪੀ.  ਤਲਬ

Punjab News
ਚੰਡੀਗੜ੍ਹ, 08 ਜਨਵਰੀ: - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਰੂਪ ਨਗਰ ਨਾਲ ਸਬੰਧਤ  ਨਾਲ ਸਬੰਧਿਤ ਇਕ ਮਾਮਲੇ ਵਿਚ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣਾ ਨਾ ਕਰਨ ਦੇ ਮਾਮਲੇ ਵਿਚ  ਰੂਪਨਗਰ ਦੇ ਐਸ.ਪੀ.ਨੂੰ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਜਿਲ੍ਹਾ ਹੁਸ਼ਿਆਰਪੁਰ  ਦੀ ਤਹਿ. ਗੜ੍ਹਸ਼ੰਕਰ  ਨਜ਼ਦੀਕ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸਥਿਤ  ਚਰਨ ਛੋਹ ਗੰਗਾ, ਅੰਮ੍ਰਿਤ ਕੁੰਡ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਵਲੋਂ ਡੀ.ਐਸ.ਪੀ.ਨੰਗਲ ਅਮਨਦੀਪ ਸਿੰਘ ਖਿਲਾਫ਼ ਕੀਤੀ ਗਈ ਸ਼ਿਕਾਇਤ ਸਬੰਧੀ ਪੜਤਾਲ ਕਰਵਾ ਕੇ ਤੱਥ ਅਤੇ ਸੂਚਨਾ  ਦੀ ਰਿਪੋਰਟ ਦੋ ਪੜਤਾਂ (ਇੱਕ ਅਸਲ ਅਤੇ ਇੱਕ ਫੋਟੋ ਕਾਪੀ) ਵਿੱਚ ਮਿਤੀ 14-01-2026 ਐਸ.ਪੀ.(ਡੀ) ਸ੍ਰੀ ਗੁਰਦੀਪ ਸਿੰਘ ਗੋਸਲ  ਕਮਿਸ਼ਨ ਦਫਤਰ ਵਿਖੇ ਨਿੱਜੀ ਪੱਧਰ ਤੇ ਹਾਜਰ ਹੋ ਕੇ ਪੇਸ਼ ਹੋਣ।...
‘ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 8 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 313ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 313 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,691 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.04 ਕਿਲੋਗ੍ਰਾਮ ਹੈਰੋਇਨ, 7 ਕਿਲੋ ਗਾਂਜਾ, 105 ਕੁਇੰਟਲ ਭੁੱਕੀ, 20,900 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ...
ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਖ਼ਿਲਾਫ਼ ਜੰਗ ਵਿੱਢੀ ਜਾਵੇਗੀl ਪੰਜਾਬ ਵਿੱਚੋਂ ਸਾਰੇ ਗੈਂਗਸਟਰਾਂ ਤੇ ਉਨ੍ਹਾਂ ਦੇ ਨੈੱਟਵਰਕ ਦਾ ਹੋਵੇਗਾ ਸਫ਼ਾਇਆ: ਅਰਵਿੰਦ ਕੇਜਰੀਵਾਲ

Breaking News
ਲੁਧਿਆਣਾ, 8 ਜਨਵਰੀ:- ਇਕ ਮਜ਼ਬੂਤ ਸਿਆਸੀ ਸੰਦੇਸ਼ ਦਿੰਦੇ ਹੋਏ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਡਰ, ਗੁੰਡਾਗਰਦੀ ਅਤੇ ਹੇਰਾਫੇਰੀ ਵਾਲੀਆਂ ਚੋਣਾਂ ਦੇ ਯੁੱਗ ਤੋਂ ਫੈਸਲਾਕੁੰਨ ਤੌਰ ਉੱਤੇ ਬਾਹਰ ਆ ਗਿਆ ਹੈ। ਉਨ੍ਹਾਂ ਨਾਲ ਹੀ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਦੀ ਤਰਜ਼ ਉੱਤੇ ਗੈਂਗਸਟਰਾਂ ਵਿWੱਧ ਵੱਡੇ ਪੱਧਰ ਉੱਤੇ ਜੰਗ ਸ਼ੁਰੂ ਕਰੇਗੀ। ਪੰਚਾਇਤ ਚੋਣਾਂ ਵਿੱਚ ‘ਆਪ’ ਦੀ 70 ਪ੍ਰਤੀਸ਼ਤ ਤੋਂ ਵੱਧ ਸੀਟਾਂ ਉੱਤੇ ਸ਼ਾਨਦਾਰ ਜਿੱਤ ਨੂੰ ਸਾਫ਼—ਸੁਥਰੀ ਰਾਜਨੀਤੀ ਅਤੇ ਇਮਾਨਦਾਰ ਸ਼ਾਸਨ ਲਈ ਫਤਵਾ ਦੱਸਦਿਆਂ ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ ਨੇ ਆਪਣੇ ਇਤਿਹਾਸ ਵਿੱਚ ਸਥਾਨਕ ਇਕਾਈਆਂ ਦੀਆਂ ਚੋਣਾਂ ਸਭ ਤੋਂ ਸਾਫ਼ਗੋਈ ਨਾਲ ਹੁੰਦੀਆਂ ਦੇਖੀਆਂ ਹਨ, ਜਿਨ੍ਹਾਂ ਵਿੱਚ ਇਕ ਵੀ ਵੋਟ ਤਬਦੀਲ ਨਹੀਂ ਹੋਈ, ਜਦੋਂ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਪੱਖੀ ਸ਼ਾਸਨ...
2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Breaking News, Crime News
ਚੰਡੀਗੜ੍ਹ 8 ਜਨਵਰੀ :- ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ  ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ  ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ  ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰ...
ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ‘ਤੇ ਰੱਖਿਆ ਜਾਵੇਗਾ

Punjab News
ਚੰਡੀਗੜ੍ਹ, ਜਨਵਰੀ 8:- ਪੰਜਾਬ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਨੇ ਅੱਜ ਇਤਿਹਾਸਕ ਫੈਸਲਾ ਲੈਂਦਿਆਂ ਰੂਪਨਗਰ ਜ਼ਿਲ੍ਹੇ ਦੀ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਬਾਅਦ ਇਸ ਸੈਂਚੁਰੀ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੰਗਲੀ ਜੀਵ ਸੈਂਚੁਰੀ ਵਜੋਂ ਜਾਣਿਆ ਜਾਵੇਗਾ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ 350ਵਾਂ ਸ਼ਹੀਦੀ ਦਿਵਸ ਪਿਛਲੇ ਸਾਲ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਧਾਰਮਿਕ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ ਸੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਝੱਜਰ-ਬਚੌਲੀ ਜੰਗਲੀ ਜੀਵ ਸੈਂਚੁਰੀ ਦਾ ਨਾਂ ਬਦਲ ਕੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨਾਂ 'ਤੇ ਰੱਖਣ ਦੀ ਸਿਫਾਰਸ਼ ਭੇਜੀ ਗਈ ਸੀ। ਜ਼ਿਕਰਯੋਗ ਹੈ ਕਿ ਇਹ ਜੰਗਲੀ ਜੀਵ ਸੈਂਚੁਰੀ ਤਿੰਨ ਪਿੰਡਾਂ ਝੱਜਰ, ਬਚੌਲੀ ਅਤੇ ਲਮਲੇਹਰੀ ਵਿੱਚ 289 ਏਕੜ ਖੇਤਰ ‘ਚ ਫੈ...
852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ

Punjab News
ਚੰਡੀਗੜ੍ਹ, 8 ਜਨਵਰੀ:- ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਉਪਲਬਧ ਕਰਵਾਉਣਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਨੇ ਰਾਜ ਭਰ ਵਿੱਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ। ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਬਰਨਾਲਾ ਨੂੰ 44.64 ਲੱਖ ਰੁਪਏ, ਬਠਿੰਡਾ ਨੂੰ 76.02 ਲੱਖ, ਫਰੀਦਕੋਟ ਨੂੰ 50.31 ਲੱਖ, ਫਤਿਹਗੜ੍ਹ ਸਾਹਿਬ ਨੂੰ 23.22 ਲੱਖ, ਫਾਜ਼ਿਲਕਾ ਨੂੰ 1.13 ਕਰੋੜ ਰੁਪਏ, ਫਿਰੋਜ਼ਪੁਰ ਨੂੰ 40.41 ਲੱਖ, ਗੁਰਦਾਸਪੁਰ ਨੂੰ 1.18 ਕਰੋੜ ਤੋਂ ਵੱਧ, ਹੁਸ਼ਿਆਰਪੁਰ ਨੂੰ 97.44 ਲੱਖ, ਜਲੰਧਰ ਨੂੰ 97.41 ਲੱਖ, ਕਪੂਰਥਲਾ ਨੂੰ 20.52 ਲੱਖ, ਲੁਧਿਆਣਾ ਨੂੰ 1.50 ਕਰੋੜ, ਮਾਲੇਰਕੋਟਲਾ ਨੂੰ 15.75 ਲੱਖ, ਮਾਨ...