ਸਾਉਣੀ ਦੀਆਂ ਫ਼ਸਲਾਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਮਲੋਟ/ਸ੍ਰੀ ਮੁਕਤਸਰ ਸਾਹਿਬ, 29 ਜੂਨ- ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਆਤਮਾ ਸਕੀਮ ਅਧੀਨ ਪਿੰਡ ਨੰਦਗੜ੍ਹ ਵਿਖੇ ਖੇਤ ਬਚਾਓ ਅਭਿਆਨ ਤਹਿਤ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ।
ਡਾ. ਸ਼ਵਿੰਦਰ ਸਿੰਘ ਏ ਡੀ ਓ ਵੱਲੋਂ ਨਰਮੇ ਦੀ ਕਾਸ਼ਤ ਸਬੰਧੀ ਜਰੂਰੀ ਨੁਕਤੇ ਸਾਂਝੇ ਕੀਤੇ ਗਏ ਅਤੇ ਪਿਛਲੇ ਸਾਲਾਂ ਦੌਰਾਨ ਆਈਆਂ ਮੁਸ਼ਕਿਲਾਂ ਦੇ ਹੱਲ ਦੱਸੇ ਗਏ। ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਕੇ.ਵੀ.ਕੇ, ਗੋਨੇਆਣਾ ਤੋਂ ਡਾ. ਗੁਰਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਝੋਨੇ/ਬਾਸਮਤੀ ਦੀ ਕਾਸ਼ਤ ਵਿੱਚ ਖੁਰਾਕੀ ਤੱਤਾਂ ਦੀ ਪੂਰਤੀ ਲਈ ਵੱਖ-ਵੱਖ ਖਾਦਾਂ ਦੀ ਵਰਤੋਂ ਬਾਰੇ ਚਾਨਣਾ ਪਾਇਆ ਗਿਆ।
ਡਾ. ਜੋਬਨਦੀਪ ਸਿੰਘ ਏ.ਡੀ.ਓ. ਸੀਡ ਵੱਲੋਂ ਝੋਨੇ ਬਾਸਮਤੀ ਦੀ ਫਸਲ ...




