ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ–2026 ਦੀ ਸ਼ੁਰੂਆਤ
ਚੰਡੀਗੜ੍ਹ, 1 ਜਨਵਰੀ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ-2026 ਦੀ ਸ਼ੁਰੂਆਤ ਕੀਤੀ ਗਈ ਹੈ।
ਅੱਜ ਇੱਥੇ ਕਿਸਾਨ ਭਵਨ ਵਿਖੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਸਿਰਫ਼ ਅੰਕੜਿਆਂ ਤੱਕ ਸੀਮਿਤ ਨਹੀਂ ਹੁੰਦੇ, ਸਗੋਂ ਇਹ ਅਨੇਕਾਂ ਪਰਿਵਾਰਾਂ ਦੀ ਜ਼ਿੰਦਗੀ ਨੂੰ ਪ੍ਰਭਾਵਿਤ ਕਰਦੇ ਹਨ ਅਤੇ ਕੀਮਤੀ ਮਨੁੱਖੀ ਜਾਨਾਂ ਦੇ ਨੁਕਸਾਨ ਨਾਲ ਜੁੜੇ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸੜਕ ਸੁਰੱਖਿਆ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮਾਜ ਦੇ ਹਰ ਨਾਗਰਿਕ ਦੀ ਵੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ, ਪ੍ਰਸ਼ਾਸਨ ਅਤੇ ਆਮ ਜਨਤਾ ਮਿਲ ਕੇ ਕੰਮ ਨਹੀਂ ਕਰਦੇ, ਤਦ ਤੱਕ ਸੜਕ ਹਾਦਸਿਆਂ ਵਿੱਚ ਕਮੀ ਸੰਭਵ ਨਹੀਂ ਹੈ।
ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ (ਐਨ.ਆਰ.ਐਸ.ਐਮ.26) ਦੌਰਾਨ ਪੰਜਾਬ ਭਰ ਵਿੱਚ ਵਿਸਤ੍ਰਿਤ ਅਤੇ ਬਹੁ-ਪੱਖੀ ਜਾਗਰੂਕਤਾ ਮੁਹਿ...








