ਨਸ਼ਿਆਂ ਤੇ ਹੋਰਨਾਂ ਅਲਾਮਤਾਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਬਣੀ ਲੋਕ ਲਹਿਰ – ਨੀਰਜ ਗੋਇਲ
ਹੁਸ਼ਿਆਰਪੁਰ, 30 ਦਸੰਬਰ :- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਨੌਜਵਾਨਾਂ ਨੂੰ ਨਸ਼ਿਆਂ ਅਤੇ ਹੋਰਨਾਂ ਅਲਾਮਤਾਂ ਤੋਂ ਦੂਰ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਸਬ-ਡਵੀਜ਼ਨਾਂ ਦੇ ਵੱਖ-ਵੱਖ ਪਿੰਡਾਂ ਵਿੱਚ ਸ਼ੁਰੂ ਕੀਤੀ ਗਈ ਜਾਗਰੂਕਤਾ ਮੁਹਿੰਮ ਨੂੰ ਭਰਪੂਰ ਹੁੰਗਾਰਾ ਮਿਲ ਰਿਹਾ ਹੈ ਅਤੇ ਇਹ ਮੁਹਿੰਮ ਇਕ ਲੋਕ ਲਹਿਰ ਬਣ ਗਈ ਹੈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਅੱਜ ਵੱਖ-ਵੱਖ ਪਿੰਡਾਂ ਜਿਵੇਂ ਕਿ ਮਹਿਮੋਵਾਲ, ਮਹਿਤਾਬਪੁਰ, ਨਾਰਾ, ਨੌਗਰਾਂਵਾ, ਸੰਘਵਾਲ, ਦੀਨੋਵਾਲ ਖੁਰਦ, ਮੌਲੀ , ਮਹਿਮੂਦਪੁਰ ਅਤੇ ਨਗਰ ਨਿਗਮ ...