Sunday, November 1
Shadow

Author: Harvinder Singh

ਮੁੱਖ ਮੰਤਰੀ ਨੇ ਖਰਖੋਦਾ ਵਿੱਚ ਐਲਾਨਾਂ ਦੀ ਇੱਕ ਝੜੀ ਲਗਾਈ, ਇਹ ਭਰੋਸਾ ਦਿਵਾਇਆ ਕਿ ਇਲਾਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਜਾਵੇਗੀ ਛੱਡੀ

Haryana
ਚੰਡੀਗੜ੍ਹ, 28 ਦਸੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਹਰ ਹਰਿਆਣਵੀ ਦੇ ਵਿਕਾਸ ਲਈ ਸੁਸ਼ਾਸਨ ਅਤੇ ਪਾਰਦਰਸ਼ਤਾ ਦੇ ਨਾਲ ਖੜ੍ਹੀ ਹੈ ਜੋ ਇੱਕ ਮਜ਼ਬੂਤ, ਖੁਸ਼ਹਾਲ ਅਤੇ ਸਵੈ-ਨਿਰਭਰ ਰਾਜ ਬਣਾਉਣ ਵਿੱਚ ਹਿੱਸਾ ਲੈਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਐਤਵਾਰ ਨੂੰ ਖਰਖੋਦਾ ਵਿੱਚ ਇੱਕ ਵਿਕਾਸ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਸੋਨੀਪਤ ਦੇ ਸੋਹਟੀ ਅਤੇ ਠਾਣਾ ਕਲਾਂ ਪਿੰਡਾਂ ਵਿੱਚ ਦੋ ਉਪ-ਸਿਹਤ ਕੇਂਦਰਾਂ ਦਾ ਨੀਂਹ ਪੱਥਰ ਵੀ ਰੱਖਿਆ। ਇਨ੍ਹਾਂ ਦੋ ਵਿਕਾਸ ਪ੍ਰੋਜੈਕਟਾਂ 'ਤੇ ₹11 ਮਿਲੀਅਨ (₹10 ਮਿਲੀਅਨ) ਦੀ ਲਾਗਤ ਆਵੇਗੀ। ਮੁੱਖ ਮੰਤਰੀ ਨੇ ਖਰਖੋਦਾ ਵਿੱਚ ਕਈ ਐਲਾਨ ਕੀਤੇ, ਖਰਖੋਦਾ ਦੇ ਵਿਕਾਸ ਲਈ ₹5 ਕਰੋੜ (₹5 ਕਰੋੜ) ਦੀ ਵੱਖਰੀ ਵੰਡ ਦਾ ਐਲਾਨ ਕੀਤਾ। ਖਰਖੋਦਾ ਸ਼ਹਿਰ ਵਿੱਚ, ਠਾਣਾ ਚੌਕ ਅਤੇ ਦਿੱਲੀ ਚੌਕ ਨੂੰ ਸੁੰਦਰ ਬਣਾਇਆ ਜਾਵੇਗਾ, ਅਤੇ ਉਨ੍ਹਾਂ ਨੇ ਮੁੱਖ ਪਾਰਕ ਲਈ ₹8 ਕਰੋੜ (₹8 ਕਰੋੜ) ਅਤੇ ਸਟੇਡੀਅਮ ਦੇ ਨਵੀਨੀਕਰਨ ਲਈ ₹3.50 ਕਰੋੜ (₹3.5 ਕਰੋੜ) ਦਾ ਐਲਾਨ ਕੀਤਾ। ਸ਼ਹਿਰ...

ਪੰਜਾਬ ਨੇ ਸਾਲ 2025 ਦੌਰਾਨ ਮੁੱਢਲੀਆਂ ਦੇਖਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ ਸਿਹਤ ਸੰਭਾਲ ਵਿੱਚ ਨਵੀਆਂ ਉਚਾਈਆਂ ਛੂਹੀਆਂ

Punjab News
ਚੰਡੀਗੜ੍ਹ, 28 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2025 ਦੌਰਾਨ ਹਰੇਕ ਨਾਗਰਿਕ ਲਈ ਪਹੁੰਚਯੋਗ, ਕਿਫ਼ਾਇਤੀ ਅਤੇ ਉੱਨਤ ਸਿਹਤ ਸੰਭਾਲ ਸੇਵਾਵਾਂ ਯਕੀਨੀ ਬਣਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਇਸ ਮਿਆਦ ਦੌਰਾਨ ਮੁੱਢਲੀਆਂ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਜਿਗਰ ਟ੍ਰਾਂਸਪਲਾਂਟ ਤੱਕ  ਬੁਨਿਆਦੀ ਢਾਂਚੇ, ਸਿਹਤ ਸੰਭਾਲ ਸੇਵਾਵਾਂ ਅਧੀਨ ਵੱਧ ਤੋਂ ਵੱਧ ਲੋਕਾਂ ਨੂੰ ਕਵਰ ਕਰਨ ਅਤੇ ਮਨੁੱਖੀ ਸਰੋਤ ਢਾਂਚੇ ਦੀ ਮਜ਼ਬੂਤੀ ਵਿੱਚ ਬੇਮਿਸਾਲ ਵਾਧਾ ਦੇਖਿਆ ਗਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਨੇ ਪ੍ਰਾਇਮਰੀ ਸਿਹਤ ਸੰਭਾਲ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ ਅਤੇ ਇਨ੍ਹਾਂ ਕਲੀਨਿਕਾਂ ਦੇ ਸਥਾਪਤ ਹੋਣ ਤੋਂ ਲੈ ਕੇ ਹੁਣ ਤੱਕ 881 ਕਲੀਨਿਕਾਂ ਵਿੱਚ 4.59 ਕਰੋੜ ਤੋਂ ਵੱਧ ਮਰੀਜ਼ਾਂ ਨੇ ਇਲਾਜ ਸੇਵਾਵਾਂ ਲਈਆਂ ਹਨ, ਜਿਸ ਵਿੱਚ 1.59 ਕਰੋੜ ਯੂਨੀਕ ਪੇਸ਼ੈਂਟ ਸ਼ਾਮਲ ਹਨ। ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਮੁਫਤ ਪ੍...

ਸਵਦੇਸ਼ੀ ਦਾ ਨਾਅਰਾ ਦੇਣ ਵਾਲੀ ਕੇਂਦਰ ਸਰਕਾਰ ਈਸਟ ਇੰਡੀਆ ਕੰਪਨੀ ਦੇ ਰਾਹ ਪਈ – ਸਪੀਕਰ ਕੁਲਤਾਰ ਸਿੰਘ ਸੰਧਵਾਂ

Punjab News
ਚੰਡੀਗੜ੍ਹ, 28 ਦਸੰਬਰ 202 5:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਨਿਊਜ਼ੀਲੈਂਡ ਦੇ ਸੇਬਾਂ ’ਤੇ ਆਯਾਤ ਡਿਊਟੀ ਨੂੰ ਮੁਕਤ ਵਪਾਰ ਸਮਝੌਤੇ (FTA) ਦੇ ਤਹਿਤ 50 ਫੀਸਦੀ ਤੋਂ ਘਟਾ ਕੇ 25 ਫੀਸਦੀ ਕਰਨ ਦੇ ਫੈਸਲੇ ਦੀ ਕੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੇਬ ਉਤਪਾਦਕ ਕਿਸਾਨਾਂ ਨਾਲ “ਸਿੱਧਾ ਵਿਸ਼ਵਾਸਘਾਤ” ਹੈ ਅਤੇ ਇਹ ਨੀਤੀ ਸਵਦੇਸ਼ੀ ਦੇ ਨਾਅਰੇ ਨਾਲ ਪੂਰੀ ਤਰ੍ਹਾਂ ਵਿਰੋਧੀ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਹ ਕਦਮ ਈਸਟ ਇੰਡੀਆ ਕੰਪਨੀ ਦੀ ਯਾਦ ਤਾਜ਼ਾ ਕਰਵਾਉਂਦੇ ਹਨ, ਜਿੱਥੇ ਦੇਸੀ ਉਤਪਾਦਕਾਂ ਨੂੰ ਕਮਜ਼ੋਰ ਕਰਕੇ ਵਿਦੇਸ਼ੀ ਵਪਾਰਕ ਹਿੱਤਾਂ ਨੂੰ ਤਰਜੀਹ ਦਿੱਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਅਜਿਹੀਆਂ ਨੀਤੀਆਂ ਦੇਸ਼ ਦੀ ਲਗਭਗ 5,000 ਕਰੋੜ ਰੁਪਏ ਦੀ ਸੇਬ ਆਧਾਰਿਤ ਆਰਥਿਕਤਾ ਲਈ ਗੰਭੀਰ ਖ਼ਤਰਾ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਬਾਗਬਾਨੀ ’ਤੇ ਨਿਰਭਰ ਲੱਖਾਂ ਕਿਸਾਨ ਪਰਿਵਾਰਾਂ ਦੀ ਰੋਜ਼ੀ-ਰੋਟੀ ਇਸ ਫੈਸਲੇ ਨਾਲ ਪ੍ਰਭਾਵਿਤ ਹੋਵੇਗੀ। ਸਪੀਕਰ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਘਰੇਲੂ ਉਤਪਾਦਕਾਂ ਦੀ ...

ਪੰਜਾਬ ਵਿੱਚ ਬਿਜਲੀ ਕਨੈਕਸ਼ਨ ਪ੍ਰਕਿਰਿਆ ਸਰਲ; ‘ਰੋਸ਼ਨ ਪੰਜਾਬ’ ਨਾਲ ਭਵਿੱਖ-ਤਿਆਰ ਪਾਵਰ ਗ੍ਰਿਡ ਦੀ ਨੀਂਹ

Breaking News
ਚੰਡੀਗੜ੍ਹ, 28 ਦਸੰਬਰ 2025:- ਪੰਜਾਬ ਦੇ ਬਿਜਲੀ, ਉਦਯੋਗ ਅਤੇ ਵਪਾਰ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਦੇ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸਾਲ 2025 ਦੌਰਾਨ ਬਿਜਲੀ ਵਿਭਾਗ ਵੱਲੋਂ ਰਾਜ ਵਿੱਚ ਭਰੋਸੇਯੋਗ ਬਿਜਲੀ ਸਪਲਾਈ, ਉਪਭੋਗਤਾ-ਅਨੁਕੂਲ ਸੇਵਾਵਾਂ ਅਤੇ ਆਧੁਨਿਕ ਬਿਜਲੀ ਬੁਨਿਆਦੀ ਢਾਂਚੇ ਲਈ ਵਿਸ਼ਤ੍ਰਿਤ ਸੁਧਾਰ ਕੀਤੇ ਗਏ ਹਨ। *ਬਿਜਲੀ ਕਨੈਕਸ਼ਨਾਂ ਵਿੱਚ ਸਹੂਲਤ ਅਤੇ ਉਪਭੋਗਤਾ-ਮਿੱਤਰ ਸੁਧਾਰ* ਸ਼੍ਰੀ ਅਰੋੜਾ ਨੇ ਦੱਸਿਆ ਕਿ ਹੁਣ ਪੀਐਸਪੀਸੀਐਲ ਵੱਲੋਂ ਬਿਨਾਂ ਕਿਸੇ ਐਨਓਸੀ (NOC) ਦੇ ਬਿਜਲੀ ਕਨੈਕਸ਼ਨ ਜਾਰੀ ਕੀਤੇ ਜਾਣਗੇ, ਬਸ਼ਰਤੇ ਅਰਜ਼ੀਕਾਰ ਵੱਲੋਂ ਲਾਜ਼ਮੀ ਅੰਡਰਟੇਕਿੰਗ ਜਮ੍ਹਾਂ ਕਰਵਾਈ ਜਾਵੇ। ਬਿਜਲੀ ਕਨੈਕਸ਼ਨ ਲਈ ਅਰਜ਼ੀ ਫਾਰਮ ਸਰਲ ਬਣਾਏ ਗਏ ਹਨ ਅਤੇ ਰਿਕਾਰਡਾਂ ਦੀ ਡਿਜ਼ੀਟਲਾਈਜ਼ੇਸ਼ਨ ਪ੍ਰਾਥਮਿਕਤਾ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ। ਈਜ਼ ਆਫ਼ ਡੂਇੰਗ ਬਿਜ਼ਨਸ ਨੂੰ ਹੋਰ ਉਤਸ਼ਾਹਿਤ ਕਰਨ ਲਈ, ਪੀਐਸਪੀਸੀਐਲ ਵੱਲੋਂ ਕ੍ਰਿਸ਼ੀ ਸ਼੍ਰੇਣੀ ਤੋਂ ਇਲਾਵਾ ਸਾਰੇ ਉਪਭੋਗਤਾਵਾਂ ਲਈ ਟੈਸਟ ਰਿਪੋਰਟ ਜਮ੍ਹਾਂ ਕਰਨ ਅਤੇ ਉਸਦੀ ਜਾਂਚ ਦੀ ਸ਼ਰਤ ਖਤਮ ਕਰ ਦਿੱਤੀ ਗਈ ਹ...

‘ਯੁੱਧ ਨਸ਼ਿਆਂ ਵਿਰੁੱਧ’ ਦੇ 302ਵੇਂ ਦਿਨ ਪੰਜਾਬ ਪੁਲਿਸ ਵੱਲੋਂ 3 ਕਿਲੋ ਹੈਰੋਇਨ ਸਮੇਤ 97 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 28 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 351 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 81 ਐਫਆਈਆਰਜ਼ ਦਰਜ ਕਰਕੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 302 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 42,203 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ 'ਚੋਂ 3 ਕਿਲੋ ਹੈਰੋਇਨ, 1 ਕਿਲੋ ਅਫੀਮ, 1.4 ਕਿਲੋ ਗਾਂਜਾ, 21 ਕਿੱਲੋ ਭੁੱਕੀ, 557 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 16,910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ...

ਵਨ ਸਟਾਪ ਸੈਂਟਰ ਰਾਹੀਂ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਸਹਾਇਤਾ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 28 ਦਸੰਬਰ:- ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਸਥਾਪਿਤ ਵਨ ਸਟਾਪ ਸੈਂਟਰਾਂ ਰਾਹੀਂ ਚਾਲੂ ਵਿੱਤੀ ਸਾਲ ਦੌਰਾਨ ਨਵੰਬਰ ਮਹੀਨੇ ਤੱਕ 5121 ਹਿੰਸਾ ਪੀੜਤ ਔਰਤਾਂ ਨੂੰ ਮੁਫ਼ਤ ਮੈਡੀਕਲ ਅਤੇ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਮਹਿਲਾ ਨੂੰ ਸਮਾਜ ਵਿੱਚ ਮਾਣ, ਇੱਜ਼ਤ ਅਤੇ ਸੁਰੱਖਿਅਤ ਜ਼ਿੰਦਗੀ ਬਤੀਤ ਕਰਨ ਯੋਗ ਹੋਵੇ। ਇਸ ਮਕਸਦ ਤਹਿਤ ਸਟਾਪ ਸੈਂਟਰਾਂ ਰਾਹੀਂ ਹਿੰਸਾ ਪੀੜਤ ਮਹਿਲਾਵਾਂ ਨੂੰ ਇੱਕ ਹੀ ਥਾਂ ’ਤੇ ਮੁਫ਼ਤ ਮੈਡੀਕਲ ਇਲਾਜ, ਕਾਨੂੰਨੀ ਸਹਾਇਤਾ, ਪੁਲਿਸ ਸਹਿਯੋਗ, ਕੌਂਸਲਿੰਗ ਅਤੇ ਅਸਥਾਈ ਰਿਹਾਇਸ਼ ਵਰਗੀਆਂ ਅਹਿਮ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਹਿੰਸਾ ਪੀੜਤ ਹਰ ਮਹਿਲਾ ਨੂੰ ਸਿਰਫ਼ ਅੰਕੜਿਆਂ ਤੱਕ ਸੀਮਿਤ ਕਰ ਕੇ ਨਹੀਂ ਵੇਖਿਆ ਜਾ ਸਕਦਾ, ਕਿਉਂ...

ਸਪੀਕਰ ਵਲੋਂ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ

Punjab News
ਕੋਟਕਪੂਰਾ 28 ਦਸੰਬਰ  (  )- ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ  ਅੱਜ ਆਪਣੇ ਹਲਕੇ ਦੇ ਵੱਖ -ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕੀਤੀ।ਉਨ੍ਹਾਂ ਜੈਤੋ ਰੋਡ, ਸਾਹਮਣੇ ਰਿਸ਼ੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਸ਼੍ਰੀ ਬਲਵਿੰਦਰ ਸਿੰਘ ਦੇ ਗ੍ਰਹਿ ਵਿਖੇ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਗਿਆਨੀ ਜੈਲ ਸਿੰਘ ਮਾਰਕਿਟ ਨੇੜੇ ਬਾਬਾ ਜੀਵਨ ਸਿੰਘ ਗੇਟ ਕੋਟਕਪੂਰਾ ਵਿਖੇ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਯਾਦ ਵਿਚ ਲਗਾਏ ਲੰਗਰ ਵਿਚ ਸ਼ਿਰਕਤ ਕੀਤੀ। ਇਸ ਤੋਂ ਤੁਰੰਤ ਬਾਅਦ ਉਹ ਕੋਠੇ ਗੱਜਣ ਸਿੰਘ ਦੇ ਕਮਿਊਨਿਟੀ ਸੈਂਟਰ ਵਿਚ ਰੱਖੇ ਪਾਠ ਦੇ ਭੋਗ ਵਿਚ ਸ਼ਾਮਿਲ ਹੋਏ ਅਤੇ ਆਈਆਂ ਸੰਗਤਾਂ ਨੂੰ ਰੱਬ ਦੇ ਨਾਮ ਨਾਲ ਜੁੜਨ ਲਈ ਕਿਹਾ ਅਤੇ ਰਾਗੀ ਸਿੰਘਾ ਵਲੋਂ ਕੀਤੇ ਗਏ ਕੀਰਤਨ ਦਾ ਆਨੰਦ ਮਾਣਿਆ।ਸਪੀਕਰ ਸੰਧਵਾ ਵਲੋਂ ਕਰ ਭਲਾ ਹੋ ਭਲਾ ਪ੍ਰੈਸ ਕਲੱਬ ਕੋਟਕਪੂਰਾ ਅਤੇ ਅਲਾਇੰਸ ਕਲੱਬ ਕੋਟਕਪੂਰਾ ਵੱਲੋਂ ਦਸਮੇਸ਼ ਪਿਤਾ ਦੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਲਗਾਏ ਗਏ ਲੰਗਰ ਵਿੱਚ ਵੀ ਸ਼ਮੂਲੀਅਤ ਕੀਤੀ ਅਤੇ ਲੰਗਰ ਵਿਚ ਸੇਵਾ ਨਿਭਾਈ। ਇਸੇ ਤਰ੍ਹਾਂ ਉਨ੍ਹਾਂ ਨੇ ਵਾਰਡ ਨੰ...

ਧੂਰੀ ਦਾ ਸਰਬਪੱਖੀ ਵਿਕਾਸ ਕਰਕੇ ਮਾਡਲ ਸ਼ਹਿਰ ਵਜੋਂ ਕੀਤਾ ਗਿਆ ਤਿਆਰ

Punjab News
ਧੂਰੀ, 28 ਦਸੰਬਰ:- ਸਾਲ 2025 ਹਲਕਾ ਧੂਰੀ ਲਈ ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਲੋਕ-ਹਿਤਕਾਰੀ ਪਹਿਲਕਦਮੀਆਂ ਦੇ ਰੂਪ ਵਿੱਚ ਇੱਕ ਮਹੱਤਵਪੂਰਨ ਸਾਲ ਸਾਬਤ ਹੋਇਆ ਹੈ। ਇਸ ਦੌਰਾਨ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਧੂਰੀ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਯੋਜਨਾਬੱਧ ਢੰਗ ਨਾਲ 329 ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ, ਜਿਸ ਨਾਲ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਸੁਧਾਰ ਸਪਸ਼ਟ ਤੌਰ ’ਤੇ ਨਜ਼ਰ ਆਇਆ। ਹਲਕਾ ਧੂਰੀ ਜੋ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੇ ਵਿਧਾਨ ਸਭਾ ਹਲਕੇ ਵਜੋਂ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ ਅਤੇ ਇਥੇ ਮਈ 2025 ਵਿੱਚ ਸਥਾਪਤ ਕੀਤਾ ਗਿਆ ਮੁੱਖ ਮੰਤਰੀ ਸਹਾਇਤਾ ਕੇਂਦਰ ਹਲਕਾ ਵਾਸੀਆਂ ਨੂੰ ਨਾਗਰਿਕ-ਕੇਂਦ੍ਰਿਤ ਸ਼ਾਸਨ ਪ੍ਰਦਾਨ ਕਰਨ ਵਿੱਚ ਅਤੇ ਆਪਣੇ ਹਲਕੇ ਦੇ ਵਿਧਾਇਕ ਤੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨਾਲ ਸਿੱਧਾ ਰਾਬਤਾ ਬਣਾਉਣ ਵਿੱਚ ਸਹਾਈ ਹੋਇਆ। ਦਫ਼ਤਰ ਵਿੱਚ ਲੋਕ ਨੁਮਾਇੰਦੇ ਅਤੇ ਸਰਕਾਰੀ ਅਧਿਕਾਰੀ ਆਪਣੀ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕਰਦੇ ਹੋਏ ਇਕ ...

ਕਿਸਾਨ ਨਵੇਂ ਬਾਗ ਲਗਾਉਣ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ: ਮੋਹਿੰਦਰ ਭਗਤ

Breaking News
ਚੰਡੀਗੜ੍ਹ, 28 ਦਸੰਬਰ- ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਕਰਸ਼ਕ ਸਬਸਿਡੀ ਸਕੀਮਾਂ ਰਾਹੀਂ ਕਿਸਾਨਾਂ ਨੂੰ ਬਾਗਬਾਨੀ ਦਾ ਕਿੱਤਾ ਅਪਣਾਉਣ ਲਈ ਉਤਸ਼ਾਹਿਤ ਕਰਕੇ ਫਸਲੀ ਵਿਭਿੰਨਤਾ ਨੂੰ ਸਰਗਰਮੀ ਨਾਲ ਹੁਲਾਰਾ ਦੇ ਰਹੀ ਹੈ। ਮੰਤਰੀ ਨੇ ਦੱਸਿਆ ਕਿ ਰਾਸ਼ਟਰੀ ਬਾਗਬਾਨੀ ਮਿਸ਼ਨ (ਐਨ.ਐਚ.ਐਮ.) ਤਹਿਤ, ਕਿਸਾਨ ਨਵੇਂ ਬਾਗ ਲਗਾਉਣ ਦੇ ਨਾਲ-ਨਾਲ ਹੋਰ ਬਾਗਬਾਨੀ ਗਤੀਵਿਧੀਆਂ ਲਈ 40 ਫੀਸਦ ਤੱਕ ਸਬਸਿਡੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਦਾ ਉਦੇਸ਼ ਰਵਾਇਤੀ ਕਣਕ-ਝੋਨੇ ਦੇ ਚੱਕਰ 'ਤੇ ਨਿਰਭਰਤਾ ਘਟਾਉਣਾ, ਭੂਮੀਗਤ ਪਾਣੀ ਦੀ ਸੰਭਾਲ ਕਰਨਾ ਅਤੇ ਉੱਚ-ਮੁੱਲ ਵਾਲੀਆਂ ਫਸਲਾਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਇਸ ਸਬੰਧੀ ਅਰਜ਼ੀ ਪ੍ਰਕਿਰਿਆ ਬਾਰੇ ਦੱਸਦਿਆਂ, ਬਾਗਬਾਨੀ ਮੰਤਰੀ ਨੇ ਕਿਹਾ ਕਿ ਚਾਹਵਾਨ  ਕਿਸਾਨ ਆਪਣੇ ਸਬੰਧਤ ਜ਼ਿਲ੍ਹਾ ਬਾਗਬਾਨੀ ਦਫਤਰਾਂ ਰਾਹੀਂ ਸਬਸਿਡੀ ਲਈ ਅਰਜ਼ੀ ਦੇ ਸਕਦੇ ਹਨ।  ਕਿਸਾਨ ਵਿਭਾਗ ਦੇ ਫੀਲਡ ਸਟਾਫ ਤੋਂ ਵੀ ਮਾਰਗਦਰਸ਼ਨ ਲੈ ਸਕਦੇ ਹਨ, ਜੋ ਉਨ੍ਹਾਂ ਨੂੰ...

ਸਪੀਕਰ ਸੰਧਵਾਂ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ

Punjab News
ਕੋਟਕਪੂਰਾ, 28 ਦਸੰਬਰ 2025 – ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਅਤੇ ਸਮੂਹ ਸਾਧ ਸੰਗਤ ਕੋਟਕਪੂਰਾ ਵੱਲੋਂ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ, ਮੋਗਾ ਰੋਡ ਕੋਟਕਪੂਰਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਕਰਵਾਏ ਗਏ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਕੀਤੀ ਜਾ ਰਹੀ ਸੇਵਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਸਮਾਜ ਵਿੱਚ ਸਾਂਝ, ਸ਼ਾਂਤੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਨੇ ਸਮੂਹ ਸਾਧ ਸੰਗਤ ਦੀ ਚੜ੍ਹਦੀਕਲਾ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਵੀ ਕੀਤੀ। ਇਸ ਦੌਰਾਨ ਸਪੀਕਰ ਸੰਧਵਾਂ ਵੱਲੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਲਈ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਗੁਰਦੁਆਰਾ ਪ੍ਰਬੰਧਕਾਂ ਨੂੰ ਭੇਟ ਕੀਤਾ ਗਿਆ। ਇਸ ਮੌਕੇ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ.) ਕੋਟਕਪੂਰਾ ਦੇ ਪ੍ਰਧਾਨ ਸ. ਸ...