ਸਨਾਤਨ ਦੂਜਿਆਂ ਦੀ ਸਹਾਇਤਾ, ਦਇਆ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਖੜ੍ਹਾ ਹੋਣ ਦਾ ਸੰਦੇਸ਼ ਦਿੰਦੈ : ਮੋਹਿੰਦਰ ਭਗਤ
ਜਲੰਧਰ, 27 ਦਸੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਲੋਕਾਂ ਨੂੰ ਸਨਾਤਨ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।
ਇਥੇ ਰੈੱਡ ਕਰਾਸ ਭਵਨ ਵਿਖੇ ਸਨਾਤਨ ਸੇਵਾ ਸਮਿਤੀ ਪੰਜਾਬ ਵੱਲੋਂ ਕਰਵਾਏ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ, ਜਿਨ੍ਹਾਂ ਨਾਲ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵੀ ਮੌਜੂਦ ਸਨ, ਨੇ ਕਿਹਾ ਕਿ ਸਨਾਤਨ ਇੱਕ ਪੂਰਨ ਜੀਵਨ ਸ਼ੈਲੀ ਹੈ, ਜੋ ਮਨੁੱਖ ਨੂੰ ਸੱਚ, ਸੇਵਾ ਅਤੇ ਕਰਤੱਵ ਦੇ ਰਾਹ ’ਤੇ ਅੱਗੇ ਵਧਣ ਦੀ ਪ੍ਰੇਰਨਾ ਦਿੰਦੀ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਸਨਾਤਨ ਵੱਲੋਂ ਦਿਖਾਏ ਰਾਹ ’ਤੇ ਚੱਲਦਿਆਂ ਅਸੀਂ ਸਮਾਜਿਕ ਬੁਰਾਈਆਂ ਨੂੰ ਦੂਰ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਨਾਤਨ ਸਾਨੂੰ ਜੀਵਨ ਜਾਚ ਸਿਖਾਉਂਦਾ ਹੈ ਅਤੇ ਹਰ ਮਨੁੱਖ ਨੂੰ ਮਾਤਾ-ਪਿਤਾ ਦੀ ਸੇਵਾ, ਪਰਿਵਾਰਕ ਮੁੱਲਾਂ ਦੀ ਸੰਭਾਲ ਅਤੇ ਸਮਾਜ ਪ੍ਰਤੀ ਆਪਣੇ ਕਰਤੱਵ ਨਿਭਾਉਣ ਲਈ ਪ੍ਰ...