ਸੰਤੁਲਿਤ ਪੋਸ਼ਣ ਲਈ ਖੁਰਾਕ ‘ਚ ਮੱਛੀ ਨੂੰ ਬਣਾਓ ਅਹਿਮ ਹਿੱਸਾ: ਸੀਨੀਅਰ ਮੱਛੀ ਪਾਲਣ ਅਫ਼ਸਰ ਤੇਜਿੰਦਰ ਕੌਰ
ਰੂਪਨਗਰ, 23 ਸਤੰਬਰ: ਸੀਨੀਅਰ ਮੱਛੀ ਪਾਲਣ ਅਫ਼ਸਰ ਤੇਜਿੰਦਰ ਕੌਰ ਨੇ ਦੱਸਿਆ ਕਿ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਸਿਹਤਮੰਦ ਜੀਵਨ ਦੀ ਬੁਨਿਆਦ ਹੈ ਅਤੇ ਰੋਜ਼ਾਨਾ ਖੁਰਾਕ ਵਿੱਚ ਪੌਸ਼ਟਿਕ ਤੱਤਾਂ ਨਾਲ ਭਰਪੂਰ ਭੋਜਨ ਪਦਾਰਥਾਂ ਨੂੰ ਸ਼ਾਮਲ ਕਰਨਾ ਸਰੀਰ ਦੀ ਤੰਦਰੁਸਤੀ ਲਈ ਮਹੱਤਵਪੂਰਨ ਹੈ। ਇਸੇ ਕੜੀ ਤਹਿਤ ਮੱਛੀ ਨੂੰ ਇੱਕ ਪੌਸ਼ਟਿਕ ਅਤੇ ਕਿਫਾਇਤੀ ਖੁਰਾਕੀ ਸਰੋਤ ਵਜੋਂ ਅਪਣਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਪੰਜਾਬ ਮੱਛੀ ਪਾਲਣ ਵਿਭਾਗ ਅਨੁਸਾਰ ਮੱਛੀ ਵਿੱਚ ਪ੍ਰੋਟੀਨ, ਵਿਟਾਮਿਨ ਅਤੇ ਖਣਿਜ ਤੱਤ ਮੌਜੂਦ ਹੁੰਦੇ ਹਨ, ਜੋ ਮਨੁੱਖੀ ਸਿਹਤ ਲਈ ਜ਼ਰੂਰੀ ਹਨ।
ਉਨ੍ਹਾਂ ਕਿਹਾ ਕਿ ਮੱਛੀ ਨੂੰ ਰੋਜ਼ਾਨਾ ਖੁਰਾਕ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਜਾਗਰੂਕਤਾ ਸਮੱਗਰੀ ਅਨੁਸਾਰ ਮੱਛੀ ਪ੍ਰੋਟੀਨ ਦੇ ਨਾਲ-ਨਾਲ ਵਿਟਾਮਿਨ ਏ ਅਤੇ ਡੀ, ਆਇਰਨ, ਜ਼ਿੰਕ, ਆਇਓਡੀਨ, ਮੈਗਨੀਸ਼ੀਅਮ ਅਤੇ ਓਮੇਗਾ-3 ਵਰਗੇ ਪੌਸ਼ਟਿਕ ਤੱਤਾਂ ਦਾ ਸਰੋਤ ਹੈ।
ਸੀਨੀਅਰ ਮੱਛੀ ਪਾਲਣ ਅਫ਼ਸਰ ਨੇ ਦੱਸਿਆ ਕਿ ਮੱਛੀ ਨੂੰ ਅਨਾਜ ਅਤੇ ਹੋਰ ਖੁਰਾਕੀ ਪਦਾਰਥਾਂ ਦੇ ਨਾਲ ਸੰਤੁਲਿਤ ਖੁਰਾਕ ਵਿੱਚ ਸ਼ਾਮਲ ਕਰਨ ਨਾਲ ਭੋਜਨ ਵਿੱਚ ਪ...





