Saturday, October 31
Shadow

Author: Harvinder Singh

ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਕੈਮਿਸਟ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ: ਡੀਐੱਸਪੀ ਡਾ. ਰੁਪਿੰਦਰ ਕੌਰ ਬਾਜਵਾ

ਦਵਾਈਆਂ ਦੀ ਦੁਰਵਰਤੋਂ ਰੋਕਣ ਲਈ ਕੈਮਿਸਟ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ: ਡੀਐੱਸਪੀ ਡਾ. ਰੁਪਿੰਦਰ ਕੌਰ ਬਾਜਵਾ

Local news
ਦਿੜ੍ਹਬਾ, 27 ਅਕਤੂਬਰ:-    ਦਵਾਈਆਂ ਦੀ ਦੁਰਵਰਤੋਂ ਰੋਕਣ ਅਤੇ ਉਨ੍ਹਾਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਉਦੇਸ਼ ਨਾਲ ਡੀਐੱਸਪੀ ਦਿੜ੍ਹਬਾ ਡਾ. ਰੁਪਿੰਦਰ ਕੌਰ ਬਾਜਵਾ ਦੀ ਅਗਵਾਈ ਹੇਠ ਦਿੜ੍ਹਬਾ ਅਤੇ ਆਸ-ਪਾਸ ਦੇ ਪਿੰਡਾਂ ਦੇ ਕੈਮਿਸਟਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡਰੱਗ ਇੰਸਪੈਕਟਰ ਸੰਤੋਸ਼ ਜਿੰਦਲ ਅਤੇ ਐੱਸਐੱਚਓ ਦਿੜ੍ਹਬਾ ਦਵਿੰਦਰ ਸਿੰਘ ਵੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਰੁਪਿੰਦਰ ਕੌਰ ਬਾਜਵਾ ਨੇ ਕਿਹਾ ਕਿ ਦਵਾਈ ਵਿਕਰੇਤਾ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਤੇ ਦਵਾਈਆਂ ਦੀ ਵਿਕਰੀ ਸਬੰਧੀ ਲਾਗੂ ਕਾਨੂੰਨਾਂ ਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦੀ ਸੁਰੱਖਿਆ ਅਤੇ ਦਵਾਈਆਂ ਦੀ ਦੁਰਵਰਤੋਂ ਰੋਕਣ ਵਿੱਚ ਕੈਮਿਸਟਾਂ ਦੀ ਅਹਿਮ ਭੂਮਿਕਾ ਹੈ, ਇਸ ਲਈ ਦਵਾਈਆਂ ਵੇਚਣ ਸਮੇਂ ਪੂਰੀ ਸਾਵਧਾਨੀ ਵਰਤੀ ਜਾਵੇ। ਡੀਐੱਸਪੀ ਬਾਜਵਾ ਨੇ ਹਦਾਇਤ ਕੀਤੀ ਕਿ ਜਿਨ੍ਹਾਂ ਦਵਾਈਆਂ ਦੀ ਵਿਕਰੀ ਲਈ ਡਾਕਟਰੀ ਪਰਚੀ ਲਾਜ਼ਮੀ ਹੈ, ਉਹ ਯੋਗ ਡਾਕਟਰ ਦੀ ਪਰਚੀ ਤੋਂ ਬਿਨਾਂ ਨਾ ਵੇਚੀ...
ਜ਼ਿਲਾ ਪ੍ਰਸ਼ਾਸਨ ਨੇ ਪਟਾਖਿਆਂ ਦੀ ਵਿਕਰੀ ਲਈ 57 ਆਰਜ਼ੀ ਲਾਇਸੰਸ ਕੀਤੇ ਜਾਰੀ

ਜ਼ਿਲਾ ਪ੍ਰਸ਼ਾਸਨ ਨੇ ਪਟਾਖਿਆਂ ਦੀ ਵਿਕਰੀ ਲਈ 57 ਆਰਜ਼ੀ ਲਾਇਸੰਸ ਕੀਤੇ ਜਾਰੀ

Local news
ਹੁਸ਼ਿਆਰਪੁਰ, 27 ਅਕਤੂਬਰ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ‘ਤੇ ਉਨ੍ਹਾਂ ਦੇ ਵਿਸ਼ੇਸ਼ ਕਾਰਜ ਅਫਸਰ (ਸ਼ਹਿਰੀ ਮਾਮਲੇ) ਓਇਸ਼ੀ ਮੰਡਲ ਨੇ ਇਸ ਸਾਲ ਦੀਵਾਲੀ ਦੇ ਤਿਉਹਾਰ ਦੌਰਾਨ ਪ੍ਰਚੂਨ ਵਿਚ ਪਟਾਖੇ ਵੇਚਣ ਲਈ ਡਰਾਅ ਰਾਹੀਂ ਜ਼ਿਲ੍ਹੇ ਵਿੱਚ 57 ਆਰਜ਼ੀ ਲਾਇਸੰਸ ਜਾਰੀ ਕੀਤੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਵਿਖੇ ਅੱਜ ਵੀਡੀਓਗ੍ਰਾਫੀ ਰਾਹੀਂ ਪੂਰੀ ਡਰਾਅ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਕਰਵਾਈ ਗਈ। ਇਸ ਦੌਰਾਨ ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਗੁਰਪ੍ਰੀਤ ਕੌਰ ਵੀ ਮੌਜੂਦ ਸਨ। ਜਿਕਰਯੋਗ ਹੈ ਕਿ ਪੂਰੇ ਜ਼ਿਲ੍ਹੇ ਤੋਂ 1128 ਅਰਜ਼ੀਆਂ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਹੋਈਆਂ ਸਨ ਅਤੇ ਅੱਜ ਡਰਾਅ ਰਾਹੀਂ 57 ਆਰਜ਼ੀ ਲਾਇਸੰਸ ਜਾਰੀ ਕਰਨ ਦੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਓਇਸ਼ੀ ਮੰਡਲ ਨੇ ਦੱਸਿਆ ਕਿ ਜਿਨ੍ਹਾਂ ਬਿਨੈਕਾਰਾਂ ਦੇ ਡਰਾਅ ਨਿਕਲੇ ਹਨ ਉਨ੍ਹਾਂ ਲਈ ਜ਼ਰੂਰੀ ਹੈ ਕਿ ਉਹ ਜੀ.ਐਸ.ਟੀ ਨਾਲ ਸਬੰਧੀ ਆਮ ਰਜਿਸਟ੍ਰੇਸ਼ਨ ਟੈਕਸ ਵਿਭਾਗ ਵਿਚ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਅਸਥਾਈ ਲਾਇਸੰਸ ਸਿਰਫ਼ ਪ੍ਰਸ਼ਾਸਨ ਵੱਲੋਂ ਨਿਰਧਾਰਤ ਥਾਵਾਂ 'ਤੇ ਪਟਾਖੇ ਵੇਚਣ ਲਈ ਜਾਰੀ ਕੀਤੇ ਗਏ ਹਨ। ਇਸ...
ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

ਨਾਇਕ ਸਮਾਜ ਨੂੰ ਐਸ.ਸੀ. ਦਰਜੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਕਿਰਿਆ ਤੇਜ਼: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਅਕਤੂਬਰ : ਪੰਜਾਬ ਵਿਧਾਨ ਸਭਾ ਵਿੱਚ ਫਾਜ਼ਿਲਕਾ ਹਲਕੇ ਦੇ ਵਿਧਾਇਕ ਸ. ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨਾਇਕ ਸਮਾਜ ਨੂੰ ਅਨੁਸੂਚਿਤ ਜਾਤੀ (ਐੱਸ.ਸੀ.) ਦਾ ਦਰਜਾ ਦਿਵਾਉਣ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਨਿਰਧਾਰਤ ਪ੍ਰਕਿਰਿਆ ਪੂਰੀ ਕਰਕੇ ਜਲਦ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ। ਡਾ. ਬਲਜੀਤ ਕੌਰ ਨੇ ਸਦਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਸਮਾਜ ਨੂੰ ਅਨੁਸੂਚਿਤ ਜਾਤੀ ਦਾ ਦਰਜਾ ਦੇਣ ਲਈ ਉਸ ਦੀ ਸਮਾਜਿਕ, ਆਰਥਿਕ, ਇਤਿਹਾਸਕ ਅਤੇ ਭੂਗੋਲਿਕ ਸਥਿਤੀ ਦਾ ਵਿਸਤ੍ਰਿਤ ਅਧਿਐਨ ਕੀਤਾ ਜਾਂਦਾ ਹੈ। ਇਸ ਦੌਰਾਨ ਸਬੰਧਤ ਸਮਾਜ ਨਾਲ ਜੁੜੇ ਸਮਾਜਿਕ ਪੱਖਾਂ, ਰਵਾਇਤੀ ਸਥਿਤੀ ਅਤੇ ਸਮਾਜਿਕ ਭੇਦਭਾਵ ਜਾਂ ਛੂਤ-ਛਾਤ ਵਰਗੇ ਮੁੱਦਿਆਂ ਦਾ ਵੀ ਮੁਲਾਂਕਣ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਪੱਧਰ ’ਤੇ ਤਿਆਰ ਕੀਤੀਆਂ ਵਿਸਤ੍ਰਿਤ ਰਿਪੋਰਟਾਂ ਅਤੇ ਸਹਾਇਕ ਦਸਤਾਵੇਜ਼ਾਂ ਦੇ ਆਧਾਰ ’ਤੇ ਰਾਜ ਸਰਕਾਰ ਵੱਲੋਂ ਮਾਮਲੇ ਨੂੰ ...
ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 27 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 14 ਅਤਿ-ਆਧੁਨਿਕ ਪਿਸਤੌਲਾਂ ਅਤੇ 20.130 ਕਿਲੋ ਹੈਰੋਇਨ ਨਾਲ ਫ਼ੌਜੀ ਜਵਾਨ ਸਮੇਤ ਸੱਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਕਰਨ ਵਾਲੇ ਚਾਰ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉਦੈ (19) ਅਤੇ ਪਤਰਸ (19) ਦੋਵੇਂ ਵਾਸੀ ਮਸਤਗੜ੍ਹ, ਤਰਨ ਤਾਰਨ; ਫ਼ੌਜੀ ਜਵਾਨ ਯੁੱਧਵੀਰ ਸਿੰਘ (22) ਵਾਸੀ ਪਿੰਡ ਰਾਣੀਕੇ; ਸਾਜਨ ਸਿੰਘ (19) ਅਤੇ ਸਾਹਿਲਪ੍ਰੀਤ (20) ਦੋਵੇਂ ਵਾਸੀ ਨਾਰਾਇਣਗੜ੍ਹ; ਜਰਮਨਜੋਤ ਸਿੰਘ (20) ਵਾਸੀ ਪਿੰਡ ਸਿਆਲਕਾ ਅਤੇ ਸਾਹਿਬਨੂਰ ਸਿੰਘ (21) ਵਾਸੀ ਜੁਝਾਰ ਸਿੰਘ ਨਗਰ, ਬਟਾਲਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਤੋਂ ਪਤਾ...
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ. ਦੇ ਵਫ਼ਦ ਨੇ ਐਫ.ਐਲ.ਸੀ. ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ. ਦੇ ਵਫ਼ਦ ਨੇ ਐਫ.ਐਲ.ਸੀ. ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

Punjab News
*ਚੰਡੀਗੜ੍ਹ, 27 ਅਕਤੂਬਰ:* ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ, ਡਾਇਰੈਕਟਰ ਜਨਰਲਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਸਟੇਟ ਪੁਲਿਸ ਨੋਡਲ ਅਫ਼ਸਰ ਅਤੇ ਵੱਖ-ਵੱਖ ਕੇਂਦਰੀ ਤੇ ਸੂਬਾਈ ਲਾਗੂਕਰਨ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। ਇਸੇ ਦਿਨ 'ਫਸਟ ਲੈਵਲ ਚੈਕਿੰਗ' (ਐਫਐਲਸੀ) ਵਰਕਸ਼ਾਪ ਵੀ ਕਰਵਾਈ ਗਈ, ਜਿਸ ਦਾ ਉਦੇਸ਼ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਈ.ਵੀ.ਐਮਜ਼ ਅਤੇ ਵੀ.ਵੀ.ਪੀ.ਏ.ਟੀਜ਼ ਦੀ 'ਫਸਟ ਲੈਵਲ ਚੈਕਿੰਗ' ਨਾਲ ਸਬੰਧਤ ਤਕਨੀਕੀ ਅਤੇ ਪ੍ਰਸ਼ਾਸਕੀ ਅਮਲਾਂ ਬਾਰੇ ਸਿਖਲਾਈ ਵੀ ਦਿੱਤੀ ਗਈ । ਸੀਈਓ, ਪੰਜਾਬ ਨੇ ਦੱਸਿਆ ਕਿ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਸ਼ੁਰੂ ਹੋਣ ਵਾਲੀ ਐਫ.ਐਲ.ਸੀ. ਦੀ ਮੁਕੰਮਲ ਪ੍ਰਕਿਰਿਆ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਦੀ ਸਖ਼ਤ ਨਿਗਰਾਨੀ ਹੇਠ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ।   ਇਸ ਦੌਰਾਨ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਮਾਹਰ ਇੰਜੀਨੀਅਰਾਂ ਵਲੋਂ ਅਮਲੀ ਸਿਖਲਾਈ ਵੀ ਦਿੱਤੀ ਗਈ, ਜਿਸ ਤ...
ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਕੇਂਦਰ ਸਰਕਾਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਅਪੀਲ

Breaking News
ਚੰਡੀਗੜ੍ਹ, 27 ਅਕਤੂਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਸਰਬੱਤ ਦੇ ਭਲੇ' ਦੇ ਸੰਦੇਸ਼ ਨੂੰ ਉਜਾਗਰ ਰੱਖਦਿਆਂ, ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ, ਜਿਸ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਸਾਂਝ ਨਾਲ ਜੁੜਿਆ ਹੋਇਆ ਮਾਮਲਾ ਹੈ। ਇਸ ਮਤੇ ਵਿੱਚ ਮੰਗ ਕੀਤੀ ਗਈ ਹੈ ਕਿ ਕੇਂਦਰ ਸਰਕਾਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਚਾਲੂ ਰੱਖਣ ਲਈ ਤੁਰੰਤ ਕਦਮ ਚੁੱਕੇ, ਤੀਰਥ ਯਾਤਰਾ ਦੀਆਂ ਪ੍ਰਕਿਰਿਆਵਾਂ ਨੂੰ ਸਰਲ ਬਣਾਵੇ ਅਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਸ. ਹਰਜੋਤ ਸਿੰਘ ਬੈਂ...
ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

Punjab News, Punjab Politics
ਚੰਡੀਗੜ੍ਹ, 26 ਅਕਤੂਬਰ/- 77 ਓਲੰਪੀਅਨ ਪੈਦਾ ਕਰਨ ਤੋਂ ਲੈ ਕੇ ਦੇਸ਼ ਦੀਆਂ ਓਲੰਪਿਕ ਮੈਡਲ ਜੇਤੂ ਟੀਮਾਂ ਨੂੰ ਖਿਡਾਰੀ ਦੇਣ ਤੱਕ, ਭਾਰਤੀ ਹਾਕੀ ਵਿੱਚ ਪੰਜਾਬ ਦੇ ਯੋਗਦਾਨ ਨੂੰ ਹੁਣ ਉਦੋਂ ਨਵਾਂ ਮੰਚ ਮਿਲੇਗਾ ਜਦੋਂ ਸੂਬਾ ਇੱਕ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬੀਆਂ ਨੂੰ ਜਲੰਧਰ ਅਤੇ ਮੋਹਾਲੀ ਵਿੱਚ ਹੋਣ ਵਾਲੇ ਮੈਚਾਂ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ, ਜਿੱਥੇ ਦਰਸ਼ਕਾਂ ਲਈ ਐਂਟਰੀ ਮੁਫ਼ਤ ਹੋਵੇਗੀ, ਅਤੇ  ਭਾਗ ਲੈਣ ਵਾਲੀਆਂ ਸਾਰੀਆਂ 6 ਟੀਮਾਂ ਦਾ ਨਿੱਘਾ ਸਵਾਗਤ ਕਰਨ ਦੀ ਅਪੀਲ ਕੀਤੀ। ਭਗਵੰਤ ਮਾਨ ਸਰਕਾਰ ਵੱਲੋਂ ਖੇਡਾਂ 'ਤੇ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਉਜਾਗਰ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਨੇ ₹1,700 ਕਰੋੜ ਤੋਂ ਵੱਧ ਦੇ ਖੇਡ ਬਜਟ, ਲਗਭਗ 3,100 ਖੇਡ ਮੈਦਾਨਾਂ ਦੇ ਵਿਕਾਸ ਅਤੇ ਖਿਡਾਰੀਆਂ ਨੂੰ ਐਲਾਨੀ ਗਈ ਇਨਾਮੀ ਰਾਸ਼ੀ ਦੇ ਸਮੇਂ ਸਿਰ ਭੁਗਤਾਨ ਸਮੇਤ ਹੋਰ ਸਹਾਇਤਾ ਵੱਲ ਇਸ਼ਾਰਾ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਹੇ...
ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

ਗੈਂਗਸਟਰਾਂ ’ਤੇ ਵਾਰ’ ਦਾ 279ਵਾਂ ਦਿਨ: ਪੰਜਾਬ ਪੁਲਿਸ ਵੱਲੋਂ 543 ਥਾਵਾਂ ’ਤੇ ਛਾਪੇਮਾਰੀ; 231 ਕਾਬੂ

Punjab News
ਚੰਡੀਗੜ੍ਹ, 26 ਅਕਤੂਬਰ:ਗੈਂਗਸਟਰਾਂ ਵਿਰੁੱਧ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 279ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 543 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ  ਮੁਹਿੰਮ—‘ਗੈਂਗਸਟਰਾਂ ’ਤੇ ਵਾਰ’—ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਸ਼ੁਰੂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 279ਵੇਂ ਦਿਨ, ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ 2 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 80,898 ਹੋ ਗਈ ਹੈ। ਇਸ ਤੋਂ ਇਲਾਵਾ 184 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਕਾਰਵਾਈ ਦ...
ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

Punjab News
ਚੰਡੀਗੜ੍ਹ/ਅੰਮ੍ਰਿਤਸਰ, 26 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ 16 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਨਮੋਲ ਸਿੰਘ ਉਰਫ਼ ਮੋਹਲਾ (19) ਵਾਸੀ ਪਿੰਡ ਨੌਸ਼ਹਿਰਾ ਢਾਲਾ, ਤਰਨ ਤਾਰਨ, ਹਰਦੀਪ ਸਿੰਘ ਉਰਫ਼ ਸ਼ਿਵ (18) ਵਾਸੀ ਪਿੰਡ ਚੇਲਾ, ਤਰਨ ਤਾਰਨ ਅਤੇ ਦੋ ਨਾਬਾਲਗਾਂ ਵਜੋਂ ਹੋਈ ਹੈ। ਬਰਾਮਦ ਕੀਤੇ ਗਏ 16 ਪਿਸਤੌਲਾਂ ਵਿੱਚ ਤਿੰਨ 9ਐਮਐਮ ਗਲੋਕ ਪਿਸਤੌਲ, ਇੱਕ .30 ਬੋਰ ਪਿਸਤੌਲ (ਚੀਨ ਦਾ ਬਣਿਆ), ਇੱਕ .30 ਬੋਰ ਐਕਸ-ਸ਼ਾਟ ਪਿਸਤੌਲ, ਇੱਕ .30 ਬੋਰ ਪੀ.ਐਕਸ.-5 ਸਟੋਰਮ ਪਿਸਤੌਲ, ਨੌਂ .30 ਬੋਰ ਪਿਸਤੌਲ ਅਤੇ ਇੱਕ ਦੇਸੀ .32 ਬੋਰ ਪਿਸਤੌਲ ਸ਼ਾਮਲ ਹੈ। ਇਸ...
ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਮਹਾਰਿਸ਼ੀ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਅੰਮ੍ਰਿਤਸਰ; 26 ਅਕਤੂਬਰ 2026: ਮਹਾਰਿਸ਼ੀ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਮਹਾਨ ਵਿਰਾਸਤ ਦੀ ਸਾਂਭ-ਸੰਭਾਲ ਅਤੇ ਸਮਾਨਤਾ, ਮਾਨਵਤਾ ਤੇ ਧਰਮ ਬਾਰੇ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਸਾਰ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਤੀਰਥ ਸਥਲ ਨੂੰ ਵਿਸ਼ਵ ਪੱਧਰੀ ਸੈਲਾਨੀ ਸਥਾਨ ਵਜੋਂ ਵਿਕਸਤ ਕਰਨ ਅਤੇ ਇਸ ਦੇ ਸੁੰਦਰੀਕਰਨ ਲਈ 17.72 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਸ ਰਾਹੀਂ ਉਨ੍ਹਾਂ ਦੀ ਸਰਕਾਰ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਦਿਆਂ ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾ ਰਹੀ ਹੈ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਧਾਰਮਿਕ ਅਸਥਾਨਾਂ ਦਾ ਪ੍ਰਬੰਧ ਧਾਰਮਿਕ ਸ਼ਖਸੀਅਤਾਂ ਅਤੇ ਵਿਦਵਾਨ ਵੱਲੋਂ ਕੀਤਾ ਜਾਣਾ ਚਾਹੀਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਰ ਬੀਜ ਪੁੰਗਰ ਸਕਦਾ ਹੈ, ਪਰ ਨਫ਼ਰਤ ਦਾ ਬੀਜ ਇਸ ਪਵਿੱਤਰ ਧਰਤੀ 'ਤੇ ਕਦੇ ਨਹੀਂ ਉੱਗ ਸਕਦਾ। ਇਸ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ, ਮੁ...