Saturday, August 1
Shadow

Author: Harvinder Singh

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, ਰਜਿਸਟਰੀ ਅਤੇ ਇੰਤਕਾਲ ਪ੍ਰਕਿਰਿਆ ਹੋਵੇਗੀ ਪੂਰੀ ਤਰ੍ਹਾਂ ਡਿਜੀਟਲ, ਪਾਰਦਰਸ਼ੀ ਅਤੇ ਸਮਾਂਬੱਧ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੂਬਾ ਵਾਸੀਆਂ ਨੂੰ ਦਿੱਤੀ ਵੱਡੀ ਸੌਗਾਤ, ਰਜਿਸਟਰੀ ਅਤੇ ਇੰਤਕਾਲ ਪ੍ਰਕਿਰਿਆ ਹੋਵੇਗੀ ਪੂਰੀ ਤਰ੍ਹਾਂ ਡਿਜੀਟਲ, ਪਾਰਦਰਸ਼ੀ ਅਤੇ ਸਮਾਂਬੱਧ

Haryana
ਚੰਡੀਗੜ੍ਹ, 23 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਸੂਬੇ ਵਿੱਚ ਸੁਸ਼ਾਸਨ, ਪਾਰਦਰਸ਼ਤਾ ਅਤੇ ਡਿਜੀਟਲ ਪ੍ਰਸ਼ਾਸਨ ਦੀ ਦਿਸ਼ਾ ਵਿੱਚ ਇੱਕ ਹੋਰ ਇਤਿਹਾਸਕ ਕਦਮ ਚੁੱਕਦੇ ਹੋਏ ਆਟੋ ਮਿਊਟੇਸ਼ਨ ਪ੍ਰਣਾਲੀ ਅਤੇ ਪੇਪਰਲੈੱਸ ਰਜਿਸਟ੍ਰੇਸ਼ਨ 2.0 ਦੀ ਸ਼ੁਰੂਆਤ ਕਰ ਦਿੱਤੀ ਹੈ। ਹੁਣ ਹਰਿਆਣਾ ਵਿੱਚ ਇੰਤਕਾਲ ਲਈ ਅਰਜ਼ੀ ਦੇਣ ਦੀ ਲੋੜ ਨਹੀਂ ਹੋਵੇਗੀ। ਇੰਨਾ ਹੀ ਨਹੀਂ, ਘਰ ਬੈਠੇ ਹੀ ਇੰਤਕਾਲ ਨੂੰ ਡਾਊਨਲੋਡ ਵੀ ਕੀਤਾ ਜਾ ਸਕੇਗਾ। ਹਰਿਆਣਾ ਨਿਵਾਸ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਰਿਮੋਟ ਦਾ ਬਟਨ ਦਬਾ ਕੇ ਇਨ੍ਹਾਂ ਪ੍ਰੋਜੈਕਟਾਂ ਦਾ ਆਗਾਜ਼ ਕੀਤਾ। ਇਸ ਦੌਰਾਨ ਮਾਲ ਅਤੇ ਆਪਦਾ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ, ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ, ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਐਫ.ਸੀ.ਆਰ. ਡਾ. ਸੁਮਿਤਾ ਮਿਸ਼ਰਾ ਵੀ ਮੌਜੂਦ ਸਨ। ਪ੍ਰੋਗਰਾਮ ਵਿੱਚ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਤੋ...
1994 ਦੇ ਅੱਪਰ ਯਮੁਨਾ ਰਿਵਰ ਬੋਰਡ ਸਮਝੌਤੇ ਅਨੁਸਾਰ ਰਾਜਸਥਾਨ ਨੂੰ ਉਸਦੇ ਹਿੱਸੇ ਦਾ ਪਾਣੀ ਉਪਲਬਧ ਕਰਾਉਣ ‘ਤੇ ਬਣੀ ਸਹਿਮਤੀ, ਸੋਮਵਾਰ ਨੂੰ ਐਮ.ਓ.ਯੂ. ‘ਤੇ ਹੋਣਗੇ ਹਸਤਾਖਰ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

1994 ਦੇ ਅੱਪਰ ਯਮੁਨਾ ਰਿਵਰ ਬੋਰਡ ਸਮਝੌਤੇ ਅਨੁਸਾਰ ਰਾਜਸਥਾਨ ਨੂੰ ਉਸਦੇ ਹਿੱਸੇ ਦਾ ਪਾਣੀ ਉਪਲਬਧ ਕਰਾਉਣ ‘ਤੇ ਬਣੀ ਸਹਿਮਤੀ, ਸੋਮਵਾਰ ਨੂੰ ਐਮ.ਓ.ਯੂ. ‘ਤੇ ਹੋਣਗੇ ਹਸਤਾਖਰ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 23 ਜੂਨ- ਕੇਂਦਰੀ ਜਲ ਸ਼ਕਤੀ ਮੰਤਰੀ ਸ੍ਰੀ ਸੀ.ਆਰ. ਪਾਟਿਲ ਦੀ ਨਵੀਂ ਦਿੱਲੀ ਸਥਿਤ ਰਿਹਾਇਸ਼ 'ਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਭਜਨ ਲਾਲ ਸ਼ਰਮਾ ਵਿਚਕਾਰ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਦੋਵਾਂ ਰਾਜਾਂ ਨਾਲ ਸਬੰਧਤ ਜਲ ਸਰੋਤਾਂ, ਸਿੰਚਾਈ ਅਤੇ ਪੀਣ ਵਾਲੇ ਪਾਣੀ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਵਿੱਚ ਦੋਵਾਂ ਰਾਜਾਂ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਭਾਗ ਲਿਆ। ਮੀਟਿੰਗ ਦੌਰਾਨ ਸਾਲ 1994 ਵਿੱਚ ਹੋਏ ਅੱਪਰ ਯਮੁਨਾ ਰਿਵਰ ਬੋਰਡ ਸਮਝੌਤੇ ਦੇ ਤਹਿਤ ਰਾਜਸਥਾਨ ਦੇ ਹਿੱਸੇ ਦੇ ਪਾਣੀ ਦੀ ਸਪਲਾਈ ਦੇ ਵਿਸ਼ੇ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਸਬੰਧੀ ਫੈਸਲਾ ਲਿਆ ਗਿਆ ਕਿ ਸਮਝੌਤੇ ਅਨੁਸਾਰ ਰਾਜਸਥਾਨ ਨੂੰ ਉਸਦਾ ਨਿਰਧਾਰਤ ਪਾਣੀ ਪਾਈਪਲਾਈਨ ਰਾਹੀਂ ਉਪਲਬਧ ਕਰਵਾਇਆ ਜਾਵੇਗਾ। ਇਸ ਵਿਸ਼ੇ 'ਤੇ ਸੋਮਵਾਰ ਨੂੰ ਐਮ.ਓ.ਯੂ. 'ਤੇ ਹਸਤਾਖਰ ਕੀਤੇ ਜਾਣਗੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ...
ਸ਼ਾਂਤੀ, ਭਾਈਚਾਰੇ ਅਤੇ ਨਿਸ਼ਕਾਮ ਕਰਮ ਦੇ ਵਿਸ਼ਵਵਿਆਪੀ ਸੰਦੇਸ਼ ਦੇ ਨਾਲ ਕਿਓਟੋ (ਜਾਪਾਨ) ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਦੀ ਸ਼ਾਨਦਾਰ ਸਮਾਪਤੀ

ਸ਼ਾਂਤੀ, ਭਾਈਚਾਰੇ ਅਤੇ ਨਿਸ਼ਕਾਮ ਕਰਮ ਦੇ ਵਿਸ਼ਵਵਿਆਪੀ ਸੰਦੇਸ਼ ਦੇ ਨਾਲ ਕਿਓਟੋ (ਜਾਪਾਨ) ਵਿੱਚ ਅੰਤਰਰਾਸ਼ਟਰੀ ਗੀਤਾ ਮਹੋਤਸਵ ਦੀ ਸ਼ਾਨਦਾਰ ਸਮਾਪਤੀ

Haryana
ਚੰਡੀਗੜ੍ਹ, 23 ਜੂਨ - ਜਾਪਾਨ ਦੇ ਇਤਿਹਾਸਕ ਸ਼ਹਿਰ ਕਿਓਟੋ ਵਿੱਚ ਬਹੁਤ ਹੀ ਅਧਿਆਤਮਿਕ ਉਤਸ਼ਾਹ ਅਤੇ ਸੱਭਿਆਚਾਰਕ ਸਦਭਾਵਨਾ ਨਾਲ ਅੰਤਰਰਾਸ਼ਟਰੀ ਗੀਤਾ ਮਹੋਤਸਵ ਦੇ ਜਾਪਾਨ ਐਡੀਸ਼ਨ ਦਾ ਸ਼ਾਨਦਾਰ ਸਮਾਪਤੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸ਼ਾਨਦਾਰ ਆਯੋਜਨ ਵਿੱਚ ਭਗਵਦ ਗੀਤਾ ਦੇ ਸਦੀਵੀ ਉਪਦੇਸ਼ਾਂ ਨੂੰ ਦੁਹਰਾਉਂਦੇ ਹੋਏ ਵਿਸ਼ਵ ਸ਼ਾਂਤੀ, ਆਪਸੀ ਭਾਈਚਾਰੇ ਅਤੇ ਨਿਸ਼ਕਾਮ ਕਰਮ ਦੇ ਸਰਵਵਿਆਪੀ ਸੰਦੇਸ਼ 'ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਦੇ ਤਹਿਤ ਟੋਕੀਓ ਯੂਨੀਵਰਸਿਟੀ ਵਿੱਚ ਇੱਕ ਬਹੁਤ ਹੀ ਵੱਕਾਰੀ ਵਿਦਿਅਕ ਸੈਮੀਨਾਰ ਦਾ ਸ਼ਾਨਦਾਰ ਆਯੋਜਨ ਹੋਇਆ ਅਤੇ ਏਦੋਗਾਵਾ ਦੀਆਂ ਸੜਕਾਂ 'ਤੇ ਭਵੱਯ ਗੀਤਾ ਸਦਭਾਵਨਾ ਯਾਤਰਾ ਕੱਢੀ ਗਈ, ਜਿਸ ਨੇ ਭਾਰਤੀ ਪ੍ਰਵਾਸੀਆਂ ਅਤੇ ਜਾਪਾਨੀ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਨੂੰ ਇੱਕਜੁੱਟ ਕਰ ਦਿੱਤਾ। ਓਸਾਕਾ ਪ੍ਰਾਂਤ ਵਿਧਾਨ ਸਭਾ ਵਿੱਚ ਪਵਿੱਤਰ ਗੀਤਾ ਭੇਟ ਕੀਤੀ ਗਈ। ਓਸਾਕਾ ਅਸੈਂਬਲੀ ਵਿੱਚ ਕੁੱਲ 50 ਵਿਧਾਇਕ ਹਨ, ਹੈਰਾਨੀ ਦੀ ਗੱਲ ਹੈ ਕਿ ਜਿਸ ਵਿੱਚ 49 ਵਿਧਾਇਕਾਂ ਦਾ ਇੱਕ ਵਿਸ਼ਿਸ਼ਟ ਸੰਗਠਨ 'ਇੰਡੋ ਜਾਪਾਨ ...
ਸ਼੍ਰੀਮਦ ਭਗਵਦ ਗੀਤਾ ਸਿਰਫ਼ ਇੱਕ ਧਾਰਮਿਕ ਗ੍ਰੰਥ ਨਹੀਂ, ਸਗੋਂ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੀ ਇੱਕ ਅਮੁੱਲ ਵਿਰਾਸਤ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਸ਼੍ਰੀਮਦ ਭਗਵਦ ਗੀਤਾ ਸਿਰਫ਼ ਇੱਕ ਧਾਰਮਿਕ ਗ੍ਰੰਥ ਨਹੀਂ, ਸਗੋਂ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੀ ਇੱਕ ਅਮੁੱਲ ਵਿਰਾਸਤ ਹੈ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

Haryana
ਚੰਡੀਗੜ੍ਹ, 23 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸ਼੍ਰੀਮਦ ਭਗਵਦ ਗੀਤਾ ਸਿਰਫ਼ ਇੱਕ ਧਾਰਮਿਕ ਗ੍ਰੰਥ ਨਹੀਂ, ਸਗੋਂ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੀ ਇੱਕ ਅਮੁੱਲ ਵਿਰਾਸਤ ਹੈ। ਕੁਰੂਕਸ਼ੇਤਰ ਦੀ ਪਵਿੱਤਰ ਧਰਤੀ 'ਤੇ ਭਗਵਾਨ ਸ਼੍ਰੀ ਕ੍ਰਿਸ਼ਨ ਵੱਲੋਂ ਦਿੱਤਾ ਗਿਆ ਕਰਮਯੋਗ ਦਾ ਸੰਦੇਸ਼ ਅੱਜ ਵੀ ਪੂਰੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹੈ। ਗੀਤਾ ਸਾਨੂੰ ਜਿਮੇਵਾਰੀ, ਆਤਮ-ਵਿਸ਼ਵਾਸ, ਧੀਰਜ ਅਤੇ ਮਨੁੱਖੀ ਭਲਾਈ ਦਾ ਰਾਹ ਦਿਖਾਉਂਦੀ ਹੈ। ਮੁੱਖ ਮੰਤਰੀ ਅੱਜ ਜਪਾਨ ਵਿੱਚ ਆਯੋਜਿਤ ਅੰਤਰਰਾਸ਼ਟਰੀ ਗੀਤਾ ਮਹੋਤਸਵ ਦੇ ਸਮਾਪਤੀ ਸਮਾਰੋਹ ਮੌਕੇ ਮੌਜੂਦ ਲੋਕਾਂ ਨੂੰ ਚੰਡੀਗੜ੍ਹ ਤੋਂ ਵੀਡੀਓ ਸੰਦੇਸ਼ ਰਾਹੀਂ ਸੰਬੋਧਿਤ ਕਰ ਰਹੇ ਸਨ। ਸ੍ਰੀ ਨਾਇਬ ਸਿੰਘ ਸੈਣੀ ਨੇ ਅੱਗੇ ਕਿਹਾ ਕਿ ਅੱਜ ਜਦੋਂ ਵਿਸ਼ਵ ਕਈ ਚੁਣੌਤੀਆਂ ਅਤੇ ਤਣਾਅ ਦਾ ਸਾਹਮਣਾ ਕਰ ਰਿਹਾ ਹੈ, ਉਦੋਂ ਗੀਤਾ ਦਾ ਸੰਦੇਸ਼ ਸ਼ਾਂਤੀ, ਸਦਭਾਵਨਾ ਅਤੇ ਹਾਂਪੱਖੀ ਸੋਚ ਦੀ ਪ੍ਰੇਰਨਾ ਦਿੰਦਾ ਹੈ। ਇਹੀ ਕਾਰਨ ਹ...
ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਬਠਿੰਡਾ; 23 ਜੂਨ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋ ਕੇ ਉਭਰਨੇ ਚਾਹੀਦੇ ਹਨ। ਰਾਮਪੁਰਾ ਫੂਲ ਅਤੇ ਤਲਵੰਡੀ ਸਾਬੋ ਦੇ ਸਰਪੰਚਾਂ ਅਤੇ ਪੰਚਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਕਾਰਜ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਫੰਡਾਂ ਦੀ ਵਰਤੋਂ ਇਸ ਤਰੀਕੇ ਨਾਲ ਕਰਨ, ਜਿਸ ਨਾਲ ਸਮਾਜ ਦੇ ਹਰ ਵਰਗ ਨੂੰ ਲਾਭ ਮਿਲੇ, ਜਦਕਿ ਸਿੱਖਿਆ, ਪੇਂਡੂ ਬੁਨਿਆਦੀ ਢਾਂਚੇ ਅਤੇ ਟਿਕਾਊ ਵਿਕਾਸ ਨੂੰ ਪਹਿਲ ਦਿੱਤੀ ਜਾਵੇ। ਮੁੱਖ ਮੰਤਰੀ ਨੇ ਪਿੰਡਾਂ ਦੇ ਵਿਕਾਸ ਅਤੇ ਸਿੰਚਾਈ ਨਾਲ ਸਬੰਧਤ ਮੁੱਦਿਆਂ ਦੀ ਵੀ ਸਮੀਖਿਆ ਕੀਤੀ ਅਤੇ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ...
ਪੰਜਾਬ ਰਾਜ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ 86.02 ਫੀਸਦ ਵੋਟਰਾਂ ਦੀ ਮੈਪਿੰਗ ਹੋਈ: ਸੀ.ਈ.ਓ. ਅਨਿੰਦਿਤਾ ਮਿਤਰਾ

Punjab News
ਚੰਡੀਗੜ੍ਹ, 23 ਜੂਨ: ਪੰਜਾਬ ਰਾਜ ਵਿੱਚ 25 ਜੂਨ 2026 ਤੋਂ ਸ਼ੁਰੂ ਹੋ ਰਹੀ ਵਿਸ਼ੇਸ਼ ਗਹਿਰੀ ਸੁਧਾਈ ਅਧੀਨ ਘਰ-ਘਰ ਗਣਨਾ ਪੜਾਅ ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਅਤੇ ਇਸ ਪੜਾਅ ਦੌਰਾਨ ਬੀ.ਐਲ.ਓ. ਦੇ ਘਰ-ਘਰ ਦੌਰੇ ਦੌਰਾਨ ਗਣਨਾ ਫਾਰਮਾਂ ਦੀ ਵੰਡ, ਭਰਨ ਅਤੇ ਇਕੱਤਰ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਫ਼ਸਰ ਪੰਜਾਬ ਨੇਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ 25 ਜੂਨ, 2026 ਤੋਂ ਘਰੋਂ-ਘਰੀਂ ਗਣਨਾ ਦਾ ਕੰਮ ਆਰੰਭ ਹੋਵੇਗਾ ਜੋ ਕਿ 24 ਜੁਲਾਈ, 2026 ਤੱਕ ਚੱਲੇਗਾ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਗਹਿਨ ਸੁਧਾਈ ਦੇ ਇਸ ਕਾਰਜ਼ ਵਿਚ 24453 ਬੀ.ਐਲ.ਓਜ਼. ਵਲੋਂ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਸੂਬੇ ਦੇ 2 ਕਰੋੜ 14 ਲੱਖ 61 ਹਜ਼ਾਰ 43 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ। ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦਕਿ ਵੋਟ...
ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

Crime News, Punjab News
ਚੰਡੀਗੜ੍ਹ 23 ਜੂਨ :ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਇਨ੍ਹਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਵਿੱਚ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਕੋਲੋਂ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਬਰਾਮਦ ਕਰਨ ਸਫ਼ਲਤਾ ਹਾਸਲ ਕੀਤੀ ਗਈ ਹੈ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਐਂਟੀ- ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਨੇ ਪੰਜਾਬ ਭਰ ਵਿੱਚ ਮੁਹਿੰਮ ਦੇ ਕੁੱਲ 152 ਦਿਨਾਂ ਦੌਰਾਨ 713 ਗੈਰ-ਕਾਨੂੰਨੀ ਹਥਿਆਰ, 218 ਮੈਗਜ਼ੀਨਾਂ ਸਮੇਤ 2009 ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਕਿਹਾ ਕਿ ਗੈਂਗਸਟਰ ਨੌਜਵਾਨਾਂ ਨੂੰ ਵੱਡੇ ਲਾਲਚ ਦੇ ਕੇ ਆਪਣੇ ਗ਼ੈਰ-ਕਾਨੂੰਨੀ ਕੰਮਾਂ ਲਈ ਪ੍ਰੇਰਦੇ ਹਨ ਅਤੇ ਉਨ੍ਹਾਂ ਨੂੰ ਗੈਰਕਾਨੂੰਨੀ ਹਥਿਆਰ ਮੁਹੱਈਆ ਕਰਵਾਉਣਾ ਇਸਦਾ ਇੱਕ ਹਿੱਸਾ ਹੈ। ਪੰਜਾਬ ਪੁਲਿਸ ਨੇ ਸਮੇਂ-ਸਮੇਂ ‘ਤੇ ਵੱਡੀ ਮਾਤਰਾ ਵਿੱਚ ...
ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

ਸਤਿੰਦਰ ਸਿੰਘ ਸਰਬਸੰਮਤੀ ਨਾਲ ਬਣੇ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ

Local news
ਜੰਡਿਆਲਾ ਗੁਰੂ/ਅੰਮ੍ਰਿਤਸਰ, 23 ਜੂਨ(            ) - ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਅੱਜ ਹੋਈ ਜਨਰਲ ਹਾਊਸ ਮੀਟਿੰਗ ਦੌਰਾਨ ਵਾਰਡ ਨੰਬਰ 1 ਤੋਂ ਚੁਣੇ ਗਏ ਕੌਂਸਲਰ ਸ੍ਰੀ ਸਤਿੰਦਰ ਸਿੰਘ ਨੂੰ ਸਰਬਸੰਮਤੀ ਨਾਲ ਨਗਰ ਕੌਂਸਲ ਦਾ ਪ੍ਰਧਾਨ ਅਤੇ ਵਾਰਡ ਨੰਬਰ 15 ਤੋਂ ਚੁਣੇ ਗਏ ਕੌਂਸਲਰ ਸ੍ਰੀ ਅਮਨਦੀਪ ਸਿੰਘ ਵਿਰਕ ਨੂੰ ਵਾਈਸ ਪ੍ਰਧਾਨ ਚੁਣ ਲਿਆ ਗਿਆ। 15 ਵਾਰਡਾਂ ਵਾਲੀ ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਅਤੇ ਵਾਈਸ ਪ੍ਰਧਾਨ ਦੀ ਚੋਣ ਲਈ ਹੋਈ ਇਸ ਮੀਟਿੰਗ ਦੀ ਪ੍ਰਧਾਨਗੀ ਐੱਸ.ਡੀ.ਐੱਮ. ਅੰਮ੍ਰਿਤਸਰ-1 ਸ੍ਰੀਮਤੀ ਅਲਕਾ ਕਾਲੀਆ ਨੇ ਕੀਤੀ। ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਨਵ-ਚੁਣੇ ਕੌਂਸਲਰਾਂ ਨੂੰ ਅਹੁਦੇ ਅਤੇ ਗੋਪਨੀਯਤਾ ਦੀ ਸਹੁੰ ਚੁਕਾਈ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਨਗਰ ਕੌਂ...
 ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

 ਮੁਕਤਸਰ ਸਾਹਿਬ ਵਿਖੇ ‘ਬ੍ਰਾਈਟ ਮਾਈਂਡਜ਼ ਪੰਜਾਬ’ ਤਹਿਤ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ

Breaking News
ਚੰਡੀਗੜ੍ਹ/ ਸ੍ਰੀ ਮੁਕਤਸਰ ਸਾਹਿਬ, 23 ਜੂਨ: ਅਕਾਦਮਿਕ ਉੱਤਮਤਾ ਦੇ ਇਤਿਹਾਸਕ ਤੇ ਮਾਣਮੱਤੇ ਜਸ਼ਨ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਆਮ ਆਦਮੀ ਪਾਰਟੀ, ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸੋਦੀਆ ਨੇ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ  ਕਰਨ ਵਾਲੇ 1050 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ।   ਸ੍ਰੀ ਮੁਕਤਸਰ ਸਾਹਿਬ ਵਿਖੇ ’ਬ੍ਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਤਹਿਤ ਕਰਵਾਏ ਗਏ ਇਸ ਸਮਾਰੋਹ ਦੌਰਾਨ ਸ. ਬੈਂਸ ਨੇ ਕਿਹਾ ਕਿ ਸਿੱਖਿਆ ਸਾਰੀਆਂ ਸਮਾਜਿਕ ਚੁਣੌਤੀਆਂ ਦਾ ਸਭ ਤੋਂ ਢੁਕਵਾਂ ਇਲਾਜ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਸਿੱਖਿਆ ਨੂੰ ਤਰਜੀਹ ਦੇਣ ਤਾਂ ਜੋ ਉਹ ਪੇਸ਼ੇਵਰ ਬੁਲੰਦੀਆਂ ਨੂੰ ਛੋਹ ਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਇਕੱਠ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ‘ ਨਸ਼ਾ ਮੁਕਤੀ ਮੋਰਚਾ ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਪ੍ਰਧਾਨਗੀ ਹੇਠ ‘ ਨਸ਼ਾ ਮੁਕਤੀ ਮੋਰਚਾ ’ ਦੀ ਜ਼ਿਲ੍ਹਾ ਪੱਧਰੀ ਰਿਵੀਊ ਮੀਟਿੰਗ

Punjab News
ਦੀਨਾਨਗਰ/ਗੁਰਦਾਸਪੁਰ, 23 ਜੂਨ (   )  ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆ ਵਿਰੁੱਧ' ਮੁਹਿੰਮ ਤਹਿਤ ਕਾਰਗਰ ਸਫਲ ਯਤਨ ਕੀਤੇ ਗਏ ਹਨ ਅਤੇ ਨਸ਼ਾ ਮੁਕਤੀ ਮੋਰਚਾ ਦੀ ਟੀਮ ਵਲੋਂ ਗਰਾਊਂਡ ਪੱਧਰ 'ਤੇ ਨਸ਼ਿਆ ਖਿਲਾਫ ਸਫਲਤਾਪੂਰਵਕ ਕੰਮ ਕੀਤਾ ਜਾ ਰਿਹਾ ਹੈ, ਜੋ ਸ਼ਲਾਘਾਯੋਗ ਹੈ। ਇਹ ਪ੍ਰਗਟਾਵਾ ਸ਼੍ਰੀ ਲਾਲ ਚੰਦ ਕਟਾਰੂਚੱਕ, ਕੈਬਨਿਟ ਮੰਤਰੀ ਪੰਜਾਬ ਨੇ ਦੀਨਾਨਗਰ ਦੇ ਐੱਸ.ਐੱਸ.ਐੱਮ. ਕਾਲਜ ਵਿੱਚ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਵਿੱਚ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ਼੍ਰੀ ਆਦਿੱਤਿਆ ਉੱਪਲ, ਐੱਸ.ਐੱਸ.ਪੀ. ਗੁਰਦਾਸਪੁਰ ਸ਼੍ਰੀ ਅਦਿੱਤਿਆ, ਐੱਸ.ਐੱਸ.ਪੀ. ਬਟਾਲਾ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਦੀਨਾਨਗਰ  ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜੋਨ ਇੰਚਾਰਜ ਨਸ਼ਾ ਮੁਕਤੀ ਮੋਰਚਾ ਰੋਹਿਤ ਸਿਆਲ, ਜ਼ਿਲ੍ਹਾ ਪ੍ਰਧਾਨ ਜੋਬਨ ਰੰਧਾਵਾ, ਆਰ.ਟੀ.ਏ. ਜੋਬਨਜੀਤ ਕੌਰ, ਜ਼ਿਲ੍ਹਾ ਕੁਆਰਡੀਨੇਟਰ-1 ਡਾ. ਅਰਸ਼ਦੀਪ ਸਿੰਘ, ਜ਼ਿਲ੍...