ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਰਣਨੀਤਕ ਨਾਕਿਆਂ ‘ਤੇ ਨਿਗਰਾਨੀ ਹੋਰ ਸਖ਼ਤ, ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਵੱਡੀ ਬਰਾਮਦਗੀ
ਚੰਡੀਗੜ੍ਹ, 22 ਜੂਨ: ਸੂਬੇ ਭਰ ਵਿੱਚ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਪੁਲਿਸ ਨੇ ਸਾਰੇ ਜ਼ਿਲ੍ਹਿਆਂ ਵਿੱਚ ਮਹੱਤਵਪੂਰਨ ਜੰਕਸ਼ਨਾਂ 'ਤੇ ਰਣਨੀਤਕ ਨਾਕੇ ਲਗਾ ਕੇ ਪੁਲਿਸਿੰਗ ਨੂੰ ਹੋਰ ਮਜ਼ਬੂਤ ਕੀਤਾ ਹੈ। ਯਾਤਰੀਆਂ ਅਤੇ ਸੂਬਾ ਵਾਸੀਆਂ ਲਈ ਘੱਟੋ-ਘੱਟ ਪਰੇਸ਼ਾਨੀ ਨੂੰ ਯਕੀਨੀ ਬਣਾਉਂਦਿਆਂ ਪੁਲਿਸਿੰਗ 'ਤੇ ਧਿਆਨ ਕੇਂਦ੍ਰਤ ਕਰਦੇ ਹੋਏ, ਇਸ ਪਹਿਲ ਨਾਲ ਅਨੇਕਾਂ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਮਿਲੀ ਹੈ ਅਤੇ ਇਸ ਦੇ ਨਤੀਜੇ ਵਜੋਂ ਕਈ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀਆਂ ਮਹੱਤਵਪੂਰਨ ਬਰਾਮਦਗੀਆਂ ਕੀਤੀਆਂ ਗਈਆਂ ਹਨ।
'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਅਧੀਨ ਲਗਾਏ ਗਏ ਨਾਕਿਆਂ ਨਾਲ ਪੁਲਿਸ ਦੀ ਮੌਜੂਦਗੀ ਨੂੰ ਵਧਾਉਣ ਅਤੇ ਅਪਾਤਕਾਲੀਨ ਸਥਿਤੀਆਂ ਵਿੱਚ ਤੁਰੰਤ ਪ੍ਰਤੀਕਿਰਿਆ ਨੂੰ ਸਮਰੱਥ ਬਣਾਇਆ ਜਾ ਸਕਿਆ ਹੈ। ਇਹ ਨਾਕੇ ਜ਼ਿਲ੍ਹਿਆਂ ਵਿੱਚ ਸਰਗਰਮ ਅਪਰਾਧੀਆਂ, ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਰੋਕਣ ਲਈ ਇੱਕ ਪ੍ਰਭਾਵੀ ਸਾਧਨ ਸਿੱਧ ਹੋ ਰਹੇ ਹਨ।
ਹਾਲ ਹੀ ਵਿੱਚ ਨਾਕਿਆਂ 'ਤੇ ਕੀਤੇ ਗਏ ...








