ਕੈਬਨਿਟ ਮੰਤਰੀ ਖੁੱਡੀਆਂ ਨੇ ਰਿਹਾਇਸ਼ ਯੋਜਨਾ ਤਹਿਤ 42 ਲੱਖ ਰੁਪਏ ਦੇ 35 ਲਾਭਪਾਤਰੀਆਂ ਨੂੰ ਚੈੱਕ ਵੰਡੇ
ਸ੍ਰੀ ਮੁਕਤਸਰ ਸਾਹਿਬ/ਲੰਬੀ, 22 ਮਾਰਚ- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬੀਤੇ ਦਿਨੀਂ ਆਪਣੇ ਨਿਵਾਸ ਸਥਾਨ ਪਿੰਡ ਖੁੱਡੀਆਂ ਗੁਲਾਬ ਸਿੰਘ ਵਿਖੇ, ਜਿਥੇ ਹਲਕੇ ਦੇ ਲੋਕਾਂ ਨਾਲ ਰੋਜ਼ਾਨਾਂ ਦੇ ਘਰੇਲੂ ਕੰਮ ਧੰਦਿਆਂ ਸਬੰਧੀ ਮੁਲਾਕਾਤ ਕੀਤੀ, ਉਥੇ ਉਨ੍ਹਾਂ ਹਲਕੇ ਦੇ ਪਿੰਡ ਮਿੱਠੜੀ ਬੁੱਧਗਿਰ ਦੇ 35 ਲਾਭਪਾਤਰੀਆਂ ਨੂੰ ਰਿਹਾਇਸ਼ ਯੋਜਨਾ ਤਹਿਤ ਚੈੱਕ ਵੰਡੇ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਤੀ ਲਾਭਪਾਤਰੀ ਨੂੰ 1.20 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 35 ਲਾਭਪਾਤਰੀਆਂ ਨੂੰ 42 ਲੱਖ ਰੁਪਏ ਦੇ ਚੈੱਕ ਤਕਸੀਮ ਕੀਤੇ ਗਏ ਹਨ।
ਇਸ ਮੌਕੇ ਉਨ੍ਹਾਂ ਲਾਭਪਾਤਰੀਆਂ ਨੂੰ ਵਧਾਈ ਦਿੱਤੀ ਅਤੇ ਐਲਾਨ ਕੀਤਾ ਕਿ ਅਗਲੇ ਇਕ-ਦੋ ਦਿਨਾਂ ਵਿਚ 50,000 ਰੁਪਏ ਦੀ ਪਹਿਲੀ ਕਿਸ਼ਤ ਉਨ੍ਹਾਂ ਦੇ ਖਾਤਿਆਂ ਵਿਚ ਆ ਜਾਵੇਗੀ ਅਤੇ ਬਾਕੀ ਰਕਮ ਵੀ ਬੈਂਕ ਖਾਤਿਆਂ ਵਿਚ ਜਮਾਂ ਕਰ ਦਿੱਤੀ ਜਾਵੇਗੀ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਲਾਭਪਾਤਰੀ ਪਰਿਵਾਰ ਨੂੰ ਕੁੱਲ 2.5 ਲੱਖ ਰੁਪਏ ਮਿਲਣਗੇ, ਜਿਸ ਦੀ ਵਰਤੋਂ ਉਨ੍ਹਾਂ ਦੇ ਘਰ ਬਣਾਉ...








