ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 26 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਨਾਬਾਲਗਾਂ ਸਮੇਤ ਚਾਰ ਵਿਅਕਤੀਆਂ ਨੂੰ 16 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਨਮੋਲ ਸਿੰਘ ਉਰਫ਼ ਮੋਹਲਾ (19) ਵਾਸੀ ਪਿੰਡ ਨੌਸ਼ਹਿਰਾ ਢਾਲਾ, ਤਰਨ ਤਾਰਨ, ਹਰਦੀਪ ਸਿੰਘ ਉਰਫ਼ ਸ਼ਿਵ (18) ਵਾਸੀ ਪਿੰਡ ਚੇਲਾ, ਤਰਨ ਤਾਰਨ ਅਤੇ ਦੋ ਨਾਬਾਲਗਾਂ ਵਜੋਂ ਹੋਈ ਹੈ।
ਬਰਾਮਦ ਕੀਤੇ ਗਏ 16 ਪਿਸਤੌਲਾਂ ਵਿੱਚ ਤਿੰਨ 9ਐਮਐਮ ਗਲੋਕ ਪਿਸਤੌਲ, ਇੱਕ .30 ਬੋਰ ਪਿਸਤੌਲ (ਚੀਨ ਦਾ ਬਣਿਆ), ਇੱਕ .30 ਬੋਰ ਐਕਸ-ਸ਼ਾਟ ਪਿਸਤੌਲ, ਇੱਕ .30 ਬੋਰ ਪੀ.ਐਕਸ.-5 ਸਟੋਰਮ ਪਿਸਤੌਲ, ਨੌਂ .30 ਬੋਰ ਪਿਸਤੌਲ ਅਤੇ ਇੱਕ ਦੇਸੀ .32 ਬੋਰ ਪਿਸਤੌਲ ਸ਼ਾਮਲ ਹੈ। ਇਸ...








