‘ਪੁਸ਼ਪਾ 2’ ਭਗਦੜ ਮਾਮਲਾ, ਅਦਾਲਤ ਨੇ ਅੱਲੂ ਅਰਜੁਨ ਨੂੰ ਜਾਰੀ ਕੀਤਾ ਸੰਮਨ
ਹੈਦਰਾਬਾਦ: ਸ਼ਹਿਰ ਦੀ ਇੱਕ ਅਦਾਲਤ ਨੇ ਸ਼ੁੱਕਰਵਾਰ ਨੂੰ ਸੰਧਿਆ ਥੀਏਟਰ ਭਗਦੜ ਮਾਮਲੇ ਵਿੱਚ ਪ੍ਰਸਿੱਧ ਟਾਲੀਵੁੱਡ ਅਦਾਕਾਰ ਅੱਲੂ ਅਰਜੁਨ ਨੂੰ ਸੰਮਨ ਜਾਰੀ ਕੀਤੇ ਹਨ। ਅੱਲੂ ਅਰਜੁਨ ਨੂੰ 22 ਜੂਨ ਨੂੰ ਅਦਾਲਤ ਵਿੱਚ ਨਿੱਜੀ ਤੌਰ 'ਤੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਗਿਆ ਹੈ।
4 ਦਸੰਬਰ 2024 ਨੂੰ ਸੰਧਿਆ ਥੀਏਟਰ ਵਿੱਚ ਹੋਈ ਭਗਦੜ ਹੋਈ ਸੀ। 'ਪੁਸ਼ਪਾ 2' ਦੇ ਪ੍ਰੀਮੀਅਰ ਸ਼ੋਅ ਦੌਰਾਨ ਹੋਈ ਭਗਦੜ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਸੀ ਅਤੇ ਉਸਦਾ ਪੁੱਤਰ ਗੰਭੀਰ ਜ਼ਖਮੀ ਹੋ ਗਿਆ ਸੀ।
ਨਾਮਪੱਲੀ ਕ੍ਰਿਮੀਨਲ ਕੋਰਟ ਨੇ ਹੁਣ ਤੱਕ ਇਸ ਮਾਮਲੇ ਵਿੱਚ 19 ਲੋਕਾਂ ਨੂੰ ਸੰਮਨ ਜਾਰੀ ਕੀਤੇ ਹਨ। ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ 23 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਥੀਏਟਰ ਦੇ ਪ੍ਰਬੰਧਨ ਵਿੱਚ ਸ਼ਾਮਲ ਵਿਅਕਤੀਆਂ ਨੂੰ ਇਸ ਮਾਮਲੇ ਵਿੱਚ ਪਹਿਲੇ 10 ਮੁਲਜ਼ਮਾਂ ਵਜੋਂ ਨਾਮਜ਼ਦ ਕੀਤਾ ਗਿਆ ਹੈ। ਅਦਾਕਾਰ ਦੇ ਅੱਠ ਬਾਊਂਸਰਾਂ ਨੂੰ ਵੀ ਮੁਲਜ਼ਮਾਂ ਵਜੋਂ ਸੂਚੀਬੱਧ ਕੀਤਾ ਗਿਆ ਹੈ। ਮੁਲਜ਼ਮਾਂ ਦੇ ਜੱਜ ਸਾਹਮਣੇ ਨਿੱਜੀ ਤੌਰ 'ਤੇ ਪੇਸ਼ ਹੋਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਸ਼ੁਰੂ ਹੋਵੇਗੀ।
4 ਦਸੰਬਰ 2024 ਨੂੰ ਅੱਲੂ ਅਰ...








