ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਸੱਚ, ਹਿੰਮਤ ਅਤੇ ਮਨੁੱਖਤਾ ਦੀ ਰੱਖਿਆ ਦਾ ਅਮਰ ਸੰਦੇਸ਼ – ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਚੰਡੀਗੜ੍ਹ, 18 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਭਾਰਤੀ ਇਤਿਹਾਸ ਵਿੱਚ ਸੱਚ, ਧਰਮ, ਮਨੁੱਖਤਾ ਅਤੇ ਅਧਿਆਤਮਕ ਸ਼ਕਤੀ ਦੀ ਇੱਕ ਵਿਲੱਖਣ ਮਿਸਾਲ ਹੈ। ਉਨ੍ਹਾਂ ਦਾ ਜੀਵਨ ਅਤੇ ਸ਼ਹਾਦਤ ਸਾਨੂੰ ਬੇਇਨਸਾਫ਼ੀ, ਜ਼ੁਲਮ ਅਤੇ ਝੂਠ ਦੇ ਸਾਹਮਣੇ ਕਦੇ ਵੀ ਨਾ ਝੁਕਣ ਦੀ ਪ੍ਰੇਰਣਾ ਦਿੰਦੀ ਹੈ। ਮੁੱਖ ਮੰਤਰੀ ਵੀਰਵਾਰ ਨੂੰ ਪੰਚਕੂਲਾ ਵਿੱਚ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ 420ਵੇਂ ਸ਼ਹੀਦੀ ਦਿਹਾੜੇ ਦੇ ਮੌਕੇ 'ਤੇ ਆਯੋਜਿਤ ਰਾਜ ਪੱਧਰੀ ਸਮਾਗਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ 'ਤੇ ਗੁਰੂ ਅਰਜਨ ਦੇਵ ਜੀ ਦੇ ਜੀਵਨ 'ਤੇ ਅਧਾਰਿਤ ਇੱਕ ਡਾਕੂਮੈਂਟਰੀ ਫ਼ਿਲਮ ਵੀ ਦਿਖਾਈ ਗਈ। ਇਸ ਦੌਰਾਨ ਮੁੱਖ ਮੰਤਰੀ ਨੇ ਛਬੀਲ ਦੀ ਸੇਵਾ ਵੀ ਕੀਤੀ। ਸਮਾਗਮ ਵਿੱਚ ਹਰਿਆਣਾ ਅਤੇ ਪੰਜਾਬ ਤੋਂ ਕਈ ਸੰਤ-ਮਹਾਂਪੁਰਖ ਪਹੁੰਚੇ ਅਤੇ ਹਰਿਆਣਾ ਸਰਕਾਰ ਵੱਲੋਂ ਕਰਵਾਏ ਗਏ ਇਸ ਸਮਾਗਮ ਦੀ ਸ਼ਲਾਘਾ ਕਰਦੇ ਹੋਏ ਇਸ ਦੇ ਲਈ ਮੁੱਖ ...








