ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਸੇਧ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ
ਚੰਡੀਗੜ੍ਹ, 18 ਜੂਨ : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਸਥਾਪਤ ਕੀਤੀਆਂ ਗਈਆਂ ਲਾਇਬ੍ਰੇਰੀਆਂ ਨਸ਼ੇ ਤੋਂ ਉੱਭਰ ਰਹੇ ਲੋਕਾਂ ਨੂੰ ਨਸ਼ੇ ਦੀ ਤਲਬ ਨਾਲ ਨਜਿੱਠਣ, ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣ ਅਤੇ ਰਿਕਵਰੀ ਦੌਰਾਨ ਸਕਾਰਾਤਮਕ ਰੁਟੀਨ ਵਿਕਸਿਤ ਕਰਨ ਵਿੱਚ ਮਦਦ ਕਰ ਰਹੀਆਂ ਹਨ। ਇਨ੍ਹਾਂ ਲਾਇਬ੍ਰੇਰੀਆਂ ਦੀ ਸਥਾਪਨਾ, ਨਵੀਨੀਕਰਨ ਅਤੇ ਸਾਂਭ-ਸੰਭਾਲ ਪੰਜਾਬ ਦੇ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ’ ਰਾਹੀਂ ਕੀਤੀ ਗਈ ਹੈ। ਇਹ ਅਜਿਹਾ ਫੈਲੋਸ਼ਿਪ ਪ੍ਰੋਗਰਾਮ ਹੈ, ਜੋ ਨੌਜਵਾਨਾਂ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਦਾ ਹੈ। ਹੁਣ ਤੱਕ ਫੈਲੋਜ਼ ਵੱਲੋਂ 10 ਜ਼ਿਲ੍ਹਿਆਂ ਦੇ ਸਰਕਾਰੀ ਕੇਂਦਰਾਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਸਹਿਯੋਗ ਦਿੱਤਾ ਗਿਆ ਹੈ ਅਤੇ ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ...








