ਡਿਊਟੀ ਦੌਰਾਨ ਸ਼ਹੀਦ ਹੋਏ ਪਿੰਡ ਬਿੰਦਰਖ ਦੇ ਫੌਜੀ ਜਵਾਨ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਰੂਪਨਗਰ, 17 ਜੂਨ: ਮਾਤ ਭੂਮੀ ਦੀ ਰੱਖਿਆ ਕਰਦਿਆਂ ਸਿਆਚਨ ਗਲੇਸ਼ੀਅਰ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ 24 ਪੰਜਾਬ ਆਰਮਡ ਰੈਜੀਮੈਂਟ ਦੇ ਬਹਾਦਰ ਜਵਾਨ ਸਰਬਜੀਤ ਸਿੰਘ ਬਿੰਦਰਖ (27) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਿੰਦਰਖ ਦੇ ਸ਼ਮਸ਼ਾਨ ਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂ, ਫੌਜੀ ਅਧਿਕਾਰੀਆਂ, ਵੱਖ-ਵੱਖ ਸਮਾਜਿਕ ਆਗੂਆਂ ਸਮੇਤ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਭਾਰਤੀ ਫੌਜ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਗਾਰਡ ਆਫ਼ ਆਨਰ ਦੇ ਕੇ ਸਲਾਮੀ ਵੀ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਪਿੰਡ ਬਿੰਦਰਖ ਦੇ ਵਸਨੀਕ ਸਰਬਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਭਾਰਤੀ ਫੌਜ ਦੀ 24 ਪੰਜਾਬ ਆਰਮਡ ਰੈਜੀਮੈਂਟ ਵਿੱਚ ਸੇਵਾ ਨਿਭਾ ਰਹੇ ਸਨ ਅਤੇ ਪਿਛਲੇ ਕਰੀਬ ਇੱਕ ਸਾਲ ਤੋਂ ਸਿਆਚਨ ਦੇ ਉੱਚੇ ਅਤੇ ਬਹੁਤ ਹੀ ਮੁਸ਼ਕਲ ਇਲਾਕੇ ਵਿੱਚ ਤਾਇਨਾਤ ਸਨ। ਡਿਊਟੀ...








