ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੱਬੇਵਾਲ (ਹੁਸ਼ਿਆਰਪੁਰ); 16 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਰਵਾਇਤੀ ਸਿਆਸੀ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਕੂੜ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਨਾ ਤਾਂ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ-2026' ਦੇ ਪਾਸ ਹੋਣ ਨੂੰ ਹਜ਼ਮ ਕਰ ਪਾ ਰਹੀਆਂ ਹਨ ਅਤੇ ਨਾ ਹੀ ਇਸ ਗੱਲ ਨੂੰ ਕਿ ਇੱਕ ਆਮ ਘਰ ਦਾ ਪੁੱਤਰ ਪੰਜਾਬ ਵਿੱਚ ਸੁਚੱਜੇ ਢੰਗ ਨਾਲ ਸਰਕਾਰ ਚਲਾ ਰਿਹਾ ਹੈ।ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਬਿਹਾਲਾ ਵਿਖੇ 'ਲੋਕ ਮਿਲਣੀ' ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਲੋਕਾਂ ਵੱਲੋਂ ਦਿੱਤੇ ਅਥਾਹ ਪਿਆਰ, ਸਤਿਕਾਰ ਅਤੇ ਅਸੀਸਾਂ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਨਤਾ ਦਾ ਇਹ ਵੱਡਾ ਹੁੰਗਾਰਾ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਉਨ੍ਹਾਂ ਦੇ ਅਟੁੱਟ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਬਿਹਾਲਾ ਵਿਖੇ ਲੋਕ ਮਿਲਣੀ ਨੂੰ ਮਿਲਿਆ ਲੋਕਾਂ ਦਾ ਭਰਵਾਂ ਹੁੰਗਾਰਾਇਸ ਲੋਕ ਮਿਲਣੀ ਨੂੰ ਲੋਕਾਂ ਵੱਲੋਂ ਭ...








