Sunday, August 2
Shadow

Author: Harvinder Singh

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

Breaking News
ਚੰਡੀਗੜ੍ਹ, 16 ਜੂਨ: ਸੂਬੇ ਵਿੱਚ ਹੁਨਰ ਵਿਕਾਸ, ਨੌਕਰੀਆਂ ਦੇ ਮੌਕਿਆਂ ਅਤੇ ਨਿਰਯਾਤ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ, ਪੰਜਾਬ ਦੇ ਉਦਯੋਗ ਅਤੇ ਵਣਜ ਵਿਭਾਗ ਵੱਲੋਂ ਰਾਸ਼ਟਰੀ ਪੱਧਰ ਦੀ ਇੱਕ ਕੇਂਦਰੀ ਸੰਸਥਾ ਫੁੱਟਵੀਅਰ ਡਿਜ਼ਾਈਨ ਐਂਡ ਡਿਵੈਲਪਮੈਂਟ ਇੰਸਟੀਚਿਊਟ (ਐਫਡੀਡੀਆਈ) ਨਾਲ ਰਣਨੀਤਕ ਸਮਝੌਤਾ (ਐਮਓਯੂ) ਸਹੀਬੱਧ ਕੀਤਾ ਗਿਆ ਹੈ। ਇਸ ਸਮਝੌਤੇ ਨਾਲ ਸੂਬੇ ਵਿੱਚ ਖੇਡਾਂ ਦੇ ਸਮਾਨ, ਜੁੱਤੀਆਂ ਅਤੇ ਚਮੜੇ ਦਾ ਸਾਮਾਨ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਸਮਝੌਤੇ ਲਈ ਵਿਭਾਗ ਨੂੰ ਵਧਾਈ ਦਿੰਦਿਆਂ, ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਮਝੌਤਾ ਸੂਬੇ ਦੀਆਂ ਰਵਾਇਤੀ ਸਮਰੱਥਾਵਾਂ ਨੂੰ ਤਕਨਾਲੋਜੀ-ਅਧਾਰਤ, ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲੀਆਂ ਸੰਸਥਾਵਾਂ ਵਿੱਚ ਬਦਲਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਹੈ। ਉਨ੍ਹਾਂ ਕਿਹਾ, "ਸਾਡਾ ਉਦੇਸ਼ ਇਸ ਖੇਤਰ ਨੂੰ ਆਧੁਨਿਕ ਟੈਸਟਿੰਗ ਬੁਨਿਆਦੀ ਢਾਂਚਾ, ਹੁਨਰਮੰਦ ਕਾਮਿਆਂ, ਡਿਜ਼ਾਈਨ ਅਤੇ ਨਵੀਨਤਾ ਅਤੇ ਬਾਜ਼ਾਰ ਨਾਲ ਮਜ਼ਬੂਤ ਲਿੰਕ ਪ੍ਰਦਾਨ ਕਰਨਾ ਹੈ। ਇਸ ਭਾਈਵਾਲੀ ਨਾਲ ਸਾਡੇ ਐਮਐਸਐਮਈਜ਼ ...
ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ 16 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਐਸੋਸੀਏਸ਼ਨ, ਪੰਜਾਬ ਜੰਗਲਾਤ ਵਿਭਾਗ ਵਰਕਰਜ਼ ਯੂਨੀਅਨ ਅਤੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਖ-ਵੱਖ ਕਰਮਚਾਰੀ ਭਲਾਈ ਐਸੋਸੀਏਸ਼ਨਾਂ ਦੇ ਮੁੱਦਿਆਂ ਦੇ ਸਾਰਥਕ ਹੱਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਐਸੋਸੀਏਸ਼ਨਾਂ ਵੱਲੋਂ ਉਠਾਈਆਂ ਗਈਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ। ਮੰਤਰੀ ਨੇ ਅੱਜ ਆਪਣੇ ਦਫ਼ਤਰ ਵਿੱਚ ਹੋਈ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੌਰਾਨ ਐਸੋਸੀਏਸ਼ਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ। ਮੀਟਿੰਗ ਵਿੱਚ ਗ੍ਰਹਿ ਸਕੱਤਰ ਨੀਲਿਮਾ ਸਮੇਤ ਹੋਰ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਮੀਟਿੰਗਾਂ ਦੌਰਾਨ ਮੰਤਰੀ ਚੀਮਾ ਨੇ ਪ੍ਰਤੀਨਿਧੀਆਂ ਨੂੰ ਭਰੋਸਾ ਦਿੱਤਾ ਕਿ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ) ਨਾਲ ਸਬੰਧਤ ਮਾਮਲਾ ਜਲਦ ਤੋਂ ਜਲਦ ਅੰਤਿਮ ਪ੍ਰਵ...
ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

ਫਰਜ਼ੀ ਵੀਡੀਓ ਵਿੱਚ ਮੈਂ ਨਹੀਂ ਹਾਂ-ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 16 ਜੂਨਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ ਜਾ ਰਹੀ ਇੱਕ ਫਰਜ਼ੀ ਵੀਡੀਓ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ 'ਤੇ ਉਨ੍ਹਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੀ ਸਰਕਾਰ ਦੇ ਲੋਕ-ਪੱਖੀ ਫੈਸਲਿਆਂ ਨੂੰ ਲੀਹ ਤੋਂ ਲਾਹੁਣ ਲਈ ਕੋਝੀ ਹਰਕਤ ਅਤੇ ਸਿਆਸਤ ਤੋਂ ਪ੍ਰੇਰਿਤ ਸਾਜ਼ਿਸ਼ ਰਚੀ ਜਾ ਰਹੀ ਹੈ।ਇਸ ਘਟਨਾ ਨੂੰ ਸਰਕਾਰ ਦੇ ਸਖ਼ਤ ਬੇਅਦਬੀ ਵਿਰੋਧੀ ਕਾਨੂੰਨ ਅਤੇ ਪੰਜਾਬ ਪੱਖੀ ਫੈਸਲਿਆਂ ਤੋਂ ਘਬਰਾ ਕੇ ਬੁਖਲਾਹਟ ਭਰੀ ਕੋਸ਼ਿਸ਼ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਕੂੜ ਪ੍ਰਚਾਰ ਕਰਨ ਲਈ ਸਿਆਸੀ ਪ੍ਰਭਾਵ ਹੇਠ ਕੰਮ ਕਰ ਰਹੇ ਅਹੁਦੇਦਾਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਰਵਉਚ ਮੰਨਦੇ ਹਨ ਅਤੇ ਸਤਿਕਾਰ ਵਜੋਂ ਇਸ ਦੀ ਅਥਾਰਟੀ ਅੱਗੇ ਪੂਰੀ ਨਿਮਰਤਾ ਨਾਲ ਸਿਰ ਝੁਕਾਉਂਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਝੀਆਂ ਹਰਕਤਾਂ ਦੀ ਪ੍ਰਵਾਹ ਕੀਤੇ ਬਿਨਾਂ...
ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

Punjab News
ਚੰਡੀਗੜ੍ਹ, 16 ਜੂਨ: ਪੰਜਾਬ ਪੁਲਿਸ ਵੱਲੋਂ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਪਵਿੱਤਰ ਮੌਕੇ ਮਾਨਵਤਾ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 'ਛਬੀਲ' ਲਗਾਈ ਗਈ। ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਬਾਹਰ ਗੁਰੂ ਸਾਹਿਬ ਵੱਲੋਂ ਦਿੱਤੇ ਨਿਰਸਵਾਰਥ ਸੇਵਾ ਅਤੇ ਸਦਭਾਵਨਾ ਦੇ ਸਿਧਾਂਤ ‘ਤੇ ਚੱਲਦਿਆਂ ਲੋਕਾਂ ਨੂੰ ਛਬੀਲ ਦਾ ਠੰਡਾ-ਮਿੱਠਾ ਜਲ ਛਕਾਇਆ। ਇਸ ਪਵਿੱਤਰ ਮੌਕੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਤਪਦੀ ਗਰਮੀ ਵਿਚ ਰਾਹਤ ਪ੍ਰਦਾਨ ਕਰਨ ਲਈ ਰਾਹਗੀਰਾਂ ਨੂੰ ਠੰਡਾ-ਮਿੱਠਾ ਜਲ ਛਕਾਉਣ ਦੀ ਸੇਵਾ ਵਿਚ ਸਰਗਰਮੀ ਨਾਲ ਹਿੱਸਾ ਲਿਆ। ਇਸ ਦੌਰਾਨ ਡੀ.ਜੀ.ਪੀ. ਨਾਲ ਵੱਡੀ ਗਿਣਤੀ ਵਿੱਚ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਿੱਚ ਵਿਸ਼ੇਸ਼ ਡੀਜੀਪੀ ਹੈੱਡਕੁਆਰਟਰ ਐਸ.ਐਸ. ਸ੍ਰੀਵਾਸਤਵਾ, ਵਿਸ਼ੇਸ਼ ਡੀਜੀਪੀ ਟੈਕਨੀਕਲ ਸਰਵਿਸਿਜ਼ ਰਾਮ ਸਿੰਘ, ਏਡੀਜੀਪੀ ਸੁਰੱਖਿਆ ਕੌਸਤੁਭ ਸ਼ਰਮਾ, ਡੀਆਈਜੀ ਐਡਮਿਨ ਅਲਕਾ ਮੀਨਾ, ਡੀਆਈਜੀ ਪਰਸੋਨਲ ਅਮਨੀਤ ਕੋਂਡਲ, ਡੀਆਈਜੀ ਕਰਾਈਮ ਸਰਬਜੀਤ ਸਿ...
ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

ਹਰਜੋਤ ਸਿੰਘ ਬੈਂਸ ਨੇ ਰਾਤ 1 ਵਜੇ ਅੰਮ੍ਰਿਤਸਰ ਵਿੱਚ ਸਫ਼ਾਈ ਮੁਹਿੰਮ ਦੀ ਕੀਤੀ ਅਗਵਾਈ; ਗੁਰੂ ਨਗਰੀ ਦੀਆਂ ਸੜਕਾਂ ਨੂੰ ਸਾਫ਼-ਸੁਥਰਾ ਰੱਖਣ ਲਈ ਰਾਤ 10 ਵਜੇ ਤੋਂ 2 ਵਜੇ ਤੱਕ ਚੱਲਣ ਵਾਲੀ ਸਫ਼ਾਈ ਮੁਹਿੰਮ ਦਾ ਕੀਤਾ ਆਗ਼ਾਜ਼

Punjab News
ਚੰਡੀਗੜ੍ਹ/ ਅੰਮ੍ਰਿਤਸਰ, 16 ਜੂਨ- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ “ਮਿਸ਼ਨ ਕਲੀਨ ਪੰਜਾਬ” ਨੂੰ ਜ਼ਮੀਨੀ ਪੱਧਰ ਉਤੇ ਲਿਜਾਂਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੰਗਲਵਾਰ ਅੱਧੀ ਰਾਤ (1 ਵਜੇ) ਨੂੰ ਅੰਮ੍ਰਿਤਸਰ ਦੇ ਅੰਦਰੂਨ ਸ਼ਹਿਰ (ਵਾਲਡ ਸਿਟੀ) ਦੀਆਂ ਗਲੀਆਂ ਵਿੱਚ ਜਾ ਕੇ ਨਵੀਂ ਸ਼ੁਰੂ ਕੀਤੀ ਗਈ ਰਾਤਰੀ ਸਫ਼ਾਈ ਮੁਹਿੰਮ ਦਾ ਜਾਇਜ਼ਾ ਲਿਆ । ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅੰਮ੍ਰਿਤਸਰ ਸਿਰਫ਼ ਇੱਕ ਸ਼ਹਿਰ ਨਹੀਂ, ਸਗੋਂ ਰੂਹਾਨੀਅਤ ਦਾ ਕੇਂਦਰ ਹੈ।” ਉਨ੍ਹਾਂ ਦੱਸਿਆ ਕਿ ਹੁਣ ਪਹਿਲੀ ਵਾਰ ਸਫ਼ਾਈ ਕਾਰਜ ਦਿਨ ਦੇ ਸਮੇਂ ਤੱਕ ਸੀਮਿਤ ਨਹੀਂ ਰਹੇਗਾ। ਰੋਜ਼ਾਨਾ ਰਾਤ 10 ਵਜੇ ਤੋਂ ਸਵੇਰੇ 2 ਵਜੇ ਤੱਕ ਵਿਸ਼ੇਸ਼ ਸਫ਼ਾਈ ਸ਼ਿਫ਼ਟ ਚਲਾਈ ਜਾ ਰਹੀ ਹੈ ਤਾਂ ਜੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਸਾਫ਼-ਸੁਥਰੀਆਂ ਸੜਕਾਂ ਮਿਲ ਸਕਣ। ਸਫ਼ਾਈ ਮੁਹਿੰਮ ਦਾ ਜਾਇਜ਼ਾ ਲੈਣ ਉਪਰੰਤ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਇਹ ਇੱਕ ਰਾਤ ਦਾ ਪ੍ਰੋਗਰਾਮ ਨਹੀਂ ਹੈ। ਉਹ ਕਿਸੇ ਵੀ ਰਾਤ ਅਚਨਚੇਤ ਨਿਰੀਖਣ ਕਰਨਗੇ ਤਾਂ...
ਸਾਡੇ ਬਜ਼ੁਰਗ ਸਾਡਾ ਮਾਣ”—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਸਾਡੇ ਬਜ਼ੁਰਗ ਸਾਡਾ ਮਾਣ”—ਬਜ਼ੁਰਗਾਂ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਅਹਿਮ ਪਹਿਲ; ਬਿਰਧ ਘਰਾਂ ਲਈ 4.10 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Punjab News
ਚੰਡੀਗੜ੍ਹ, 16 ਜੂਨ : ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਬਿਰਧ ਘਰਾਂ ਨੂੰ ਮਜ਼ਬੂਤ ਕਰਨ ਅਤੇ ਸੁਰੱਖਿਆ ਤੰਤਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰ ਬਜ਼ੁਰਗ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਖੁਸ਼ਹਾਲ ਜੀਵਨ ਮਿਲ ਸਕੇ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਸਾਡੇ ਪਰਿਵਾਰਾਂ ਦੀਆਂ ਜੜ੍ਹਾਂ, ਸਮਾਜ ਦਾ ਤਜਰਬਾ ਅਤੇ ਸਾਡੀ ਅਨਮੋਲ ਵਿਰਾਸਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਬਜ਼ੁਰਗ ਆਪਣੇ ਆਪ ਨੂੰ ਇਕੱਲਾ ਜਾਂ ਬੇਸਹਾਰਾ ਮਹਿਸੂਸ ਨਾ ਕਰੇ। ਡਾ. ਬਲਜੀਤ ਕੌਰ ਨੇ ਕਿਹਾ, "ਜਿਨ੍ਹਾਂ ਮਾਪਿਆਂ ਅਤੇ ਬਜ਼ੁਰਗਾਂ ਨੇ ਆਪਣੀ ਸਾਰੀ ਉਮਰ ਪਰਿਵਾਰਾਂ ਨੂੰ ਸੰਵਾਰਨ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕੀਤੀ, ਉਨ੍ਹਾਂ ਨੂੰ ਬੁਢਾਪੇ ਵਿੱਚ ਸਨਮਾਨ, ਸੁਰੱਖਿਆ ਅਤੇ ਸਹਾਰਾ ਦੇਣਾ...
ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

Punjab News, Punjab Politics
ਨਵੀਂ ਦਿੱਲੀ/ਪੰਜਾਬ, 15 ਜੂਨ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਈਡੀ ਪਾਰਟੀ ਦੇ ਅਹੁਦੇਦਾਰ ਖੁਦ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ ਹਨ। ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ? ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿੱਚ 70 ਫੀਸਦੀ ਡਰੱਗਜ਼ ਗੁਜਰਾਤ ਦੇ ਰਸਤੇ ਆ ਰਹੀਆਂ ਹਨ। ਈਡੀ ਪਾਰਟੀ ਦੀ ਗੱਠਜੋੜ ਸਰਕਾਰ ਵੇਲੇ ਪੰਜਾਬ ਦੇ ਘਰ-ਘਰ ਵਿੱਚ ਚਿੱਟਾ ਪਹੁੰਚਾਇਆ ਗਿਆ। ਬਾਕਾਇਦਾ ਸਰਕਾਰੀ ਸਰਪ੍ਰਸਤੀ ਹੇਠ ਸਰਕਾਰੀ ਗੱਡੀਆਂ ਵਿੱਚ ਚਿੱਟਾ ਘਰ-ਘਰ ਵੰਡਿਆ ਜਾਂਦਾ ਸੀ। ਈਡੀ ਪਾਰਟੀ ਅਤੇ ਚਿੱਟਾ ਪਾਰਟੀ ਪੰਜਾਬ ਦੀ ਜਵਾਨੀ ਬਰਬਾਦ ਕਰਨ ਲਈ ਜ਼ਿੰਮੇਵਾਰ ਹਨ। ਭਗਵੰਤ ਮਾਨ ਨੇ ਚਿੱਟੇ 'ਤੇ ਵਾਰ ਕਰਕੇ ਪੰਜਾਬ ਦੀ ਜਵਾਨੀ ਨੂੰ ਮੁੜ ਇੱਕ ਸੁਨਹਿਰੇ ...
ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ

Breaking News, Punjab Politics
ਚੰਡੀਗੜ੍ਹ, 15 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਿਆਸਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਖੁੱਲ੍ਹੇਆਮ ਇੱਕ ਖਾਸ ਸਿਆਸੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਹੋ ਕੇ ਰਾਜਨੀਤੀ ਕਰ ਰਹੇ ਹਨ। ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆ ਭਰ ਦੇ ਸਿੱਖਾਂ ਦਾ ਸਰਵਉੱਚ ਅਤੇ ਪੂਜਣਯੋਗ ਅਸਥਾਨ ਹੈ, ਨਾ ਕਿ ਸੁਖਬੀਰ ਸਿੰਘ ਬਾਦਲ ਜਾਂ ਅਕਾਲੀ ਦਲ ਦੀ ਨਿੱਜੀ ਜਾਗੀਰ। ਉਹਨਾਂ ਕਿਹਾ ਕਿ ਜੱਥੇਦਾਰ ਸਾਹਿਬ ਨੂੰ ਅੱਧੀ ਰਾਤ ਨੂੰ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ, ਬਿਨਾਂ ਕਿਸੇ ਸਿੱਖ ਸੰਪਰਦਾ ਜਾਂ ਜਥੇਬੰਦੀ ਦੀ ਰਾਇ ਲਏ, ਇੱਕ ਅਜਿਹੀ ਜਗ੍ਹਾ 'ਤੇ ਜੱਥੇਦਾਰ ਥਾਪ ਦਿੱਤਾ ਗਿਆ ਸੀ ਜਿੱਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਤੱਕ ਨਹੀਂ ਸੀ। ਅਜਿਹੇ ਵਿੱਚ ਉਹਨਾਂ ਦਾ ਬਾਦਲ ਪਰਿਵਾਰ ਪ੍ਰਤੀ ਵਫ਼ਾਦਾਰੀ ਨਿਭਾਉਣਾ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ...
ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਭਾਜਪਾ ਦਾ ਕਾਨੂੰਨੀ ਸਲਾਹਕਾਰ ਨਸ਼ਿਆਂ ਸਮੇਤ ਫੜਿਆ ਗਿਆ, ਭਾਜਪਾ ਆਗੂਆਂ ਨੇ ਪੰਜਾਬ ਵਿੱਚ ਸਿੱਧੇ ਤੌਰ ‘ਤੇ ਨਸ਼ੇ ਵੇਚਣੇ ਸ਼ੁਰੂ ਕਰ ਦਿੱਤੇ ਹਨ: ਹਰਪਾਲ ਸਿੰਘ ਚੀਮਾ

Breaking News, Punjab Politics
ਚੰਡੀਗੜ੍ਹ 15 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਕਿਹਾ ਕਿ ਨਸ਼ਿਆਂ ਸਮੇਤ ਭਾਜਪਾ ਦੇ ਇੱਕ ਅਹੁਦੇਦਾਰ ਦੀ ਗ੍ਰਿਫ਼ਤਾਰੀ ਨੇ ਪਾਰਟੀ ਦੇ ਨਸ਼ਾ ਤਸਕਰੀ ਨਾਲ ਡੂੰਘੇ ਸਬੰਧਾਂ ਨੂੰ ਬੇਨਕਾਬ ਕਰ ਦਿੱਤਾ ਹੈ, ਜਿਸ ਨਾਲ ਪੰਜਾਬ ਨੂੰ ਸਾਲਾਂ ਤੋਂ ਲੱਗੇ ਨਸ਼ਿਆਂ ਦੇ ਕੋਹੜ ਵਿੱਚ ਇਸਦੀ ਭੂਮਿਕਾ 'ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜਿੱਥੇ ਪਹਿਲਾਂ ਨਸ਼ਾ ਤਸਕਰ ਭਾਜਪਾ ਦੀ ਸਿਆਸੀ ਸਰਪ੍ਰਸਤੀ ਹੇਠ ਕੰਮ ਕਰਦੇ ਸਨ, ਉੱਥੇ ਹੀ ਹੁਣ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਭਾਜਪਾ ਦੇ ਆਗੂ ਅਤੇ ਅਹੁਦੇਦਾਰ ਖੁਦ ਫੜੇ ਜਾ ਰਹੇ ਹਨ। ਸੀਨੀਅਰ ਆਪ ਆਗੂ ਨੇ ਕਿਹਾ ਕਿ ਭਾਜਪਾ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਗੁਜਰਾਤ ਦੇ ਰਸਤੇ ਵਾਰ-ਵਾਰ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਕਿਉਂ ਬਰਾਮਦ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਯਾਦ ਦਿਵਾਇਆ ਕਿ ਇਹ ਅਕਾਲੀ-ਭਾਜਪਾ ਦੇ ਸ਼ਾਸਨਕਾਲ ਦੌਰਾਨ ਹੀ ਸੀ ਜਦੋਂ ਪੰਜਾਬ ਭਰ ਵਿੱਚ ਚਿੱਟਾ ਫੈਲਿਆ ਅਤੇ ਸੂਬੇ ਨੂੰ ਹਨੇਰੇ ਵਿੱਚ ਧੱਕ ਦਿੱਤਾ ਗਿਆ। ਉਨ੍ਹਾਂ ਇਸ...
ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਮਾਮਲੇ ਵਿਚ ਪੰਜਾਬ ਪੁਲਿਸ ਤੋਂ 2 ਜੁਲਾਈ ਨੂੰ ਰਿਪੋਰਟ ਤਲਬ

Breaking News, Punjab Politics
ਚੰਡੀਗੜ੍ਹ,15 ਜੂਨ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਦਿੱਤੀ ਗਈ ਸ਼ਿਕਾਇਤ ਉਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ 2 ਜੁਲਾਈ 2026 ਨੂੰ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਲਿਖਤੀ ਸ਼ਿਕਾਇਤ ਦਿੱਤੀ ਗਈ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਫਰਵਰੀ 2026 ਦੌਰਾਨ ਤਰਨਤਾਰਨ ਚੋਣਾਂ ਦੌਰਾਨ ਮੇਰੇ ਖ਼ਿਲਾਫ਼ ਲੋਕਾਂ ਨੂੰ ਭੜਕਾਉਣ ਲਈ ਬਿਆਨਬਾਜ਼ੀ ਕੀਤੀ ਅਤੇ ਕਿਹਾ ਕਿ ਇਸ ਦੀ ਗਰਦਨ ਮਰੋੜਨ ਵਿਚ ਤਿੰਨ ਮਿੰਟ ਲੱਗਣੇ ਹਨ।ਸ੍ਰੀ ਗੜ੍ਹੀ ਨੇ ਦੱਸਿਆ ਕਿ ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਤੋਂ ਰਿਪੋਰਟ ਮੰਗੀ ਗਈ ਸੀ ਜਿਸ 'ਤੇ ਪੁਲਿਸ ਵੱਲੋਂ ਰਿਪੋਰਟ ਪੇਸ਼ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਗਈ।ਉਨ੍ਹਾਂ ਕਿਹਾ ਇਸ ਮੰਗ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਸੂਬਾ...