ਗੈਂਗਸਟਰਾਂ ‘ਤੇ ਵਾਰ ਦਾ 146ਵਾਂ ਦਿਨ: ਪੰਜਾਬ ਪੁਲਿਸ ਵੱਲੋਂ 515 ਥਾਈਂ ਛਾਪੇਮਾਰੀ; 284 ਗ੍ਰਿਫ਼ਤਾਰ
ਚੰਡੀਗੜ੍ਹ, 15 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 146ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 515 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
146ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 284 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,216 ਹੋ ਗਈਆਂ।
ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ...








