ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
ਚੰਡੀਗੜ੍ਹ 10 ਸਤੰਬਰ- ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਘਟਨਾ ਨੇ ਸਿਆਸੀ ਲਾਹਾ ਲੈਣ ਲਈ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ਦਾ ਸ਼ੋਸ਼ਣ ਕਰਨ ਦੀ ਭਾਜਪਾ ਦੀ ਕੋਸ਼ਿਸ਼ ਨੂੰ ਨੰਗਾ ਕਰ ਦਿੱਤਾ ਹੈ।
ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਐਕਸ 'ਤੇ ਲਿਖਿਆ: “ਭਾਜਪਾ ਨੇ ਪੰਜਾਬ ਵਿੱਚ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ 'ਤੇ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ। ਜਦੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੀਆਂ ਝੂਠੀਆਂ ਸਿਆਸੀ ਰੋਟੀਆਂ ਸੇਕਣ ਲਈ ਪਿੰਡ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਘੇਰਾਓ ਕੀਤਾ, 'ਕੇਵਲ ...








