ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਨੂੰ 90 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦਾ ਤੋਹਫ਼ਾ, ਮੁਲਤਾਨੀਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ, ਜਨਤਾ ਨਗਰ ਆਰ.ਓ.ਬੀ. ਨੂੰ ਦਿੱਤੀ ਪ੍ਰਵਾਨਗੀ
ਬਠਿੰਡਾ, 10 ਜਨਵਰੀ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਦੇ ਵਸਨੀਕਾਂ ਲਈ ਲਗਭਗ 90 ਕਰੋੜ ਰੁਪਏ ਦੇ ਵੱਡੇ ਬੁਨਿਆਦੀ ਢਾਂਚੇ ਦਾ ਤੋਹਫ਼ੇ ਦਿੱਤਾ ਹੈ, ਜਿਸ ਤਹਿਤ ਮੁੜ ਨਿਰਮਾਣ ਕੀਤਾ ਮੁਲਤਾਨੀਆ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਜਨਤਾ ਨੂੰ ਸਮਰਪਿਤ ਕੀਤਾ ਗਿਆ ਅਤੇ ਜਨਤਾ ਨਗਰ ਵਿਖੇ ਇੱਕ ਨਵੇਂ ਰੇਲਵੇ ਓਵਰ ਬ੍ਰਿਜ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ। ਦੋਵਾਂ ਪ੍ਰੋਜੈਕਟਾਂ ਦਾ ਉਦੇਸ਼ ਸ਼ਹਿਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਟ੍ਰੈਫਿਕ ਸਮੱਸਿਆਵਾਂ ਨੂੰ ਹੱਲ ਕਰਨਾ ਹੈ।
ਮੁਲਤਾਨੀਆ ਆਰ.ਓ.ਬੀ. ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਦਘਾਟਨ ਵਿੱਚ ਸ਼ਾਮਲ ਹੋਏ ਨਿਵਾਸੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਾਬ ਦਾ ਇੱਕ ਮਹੱਤਵਪੂਰਨ ਰੇਲਵੇ ਜੰਕਸ਼ਨ ਹੋਣ ਕਰਕੇ, ਬਠਿੰਡਾ ਵਿੱਚੋਂ ਕਈ ਰੇਲਵੇ ਲਾਈਨਾਂ ਲੰਘਦੀਆਂ ਹਨ ਅਤੇ ਇਹ ਲਾਈਨਾਂ ਸ਼ਹਿਰ ਨੂੰ ਵੱਖ-ਵੱਖ ਹਿੱਸਿਆਂ ਵਿੱਚ ਵੰਡਦੀਆਂ ਹਨ। ਉਨ੍ਹਾਂ ਕਿਹਾ, "ਅੰਬਾਲਾ, ਦਿੱਲੀ, ਸਿਰਸਾ ਅਤੇ ਬੀਕਾਨੇਰ ਰੇਲਵੇ ਲਾਈਨਾਂ ਉੱਤੇ ਬਣਿਆ ਮੁਲਤਾਨੀਆ ਪੁਲ, ਬਠਿ...








