ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ 518.81 ਕਰੋੜ ਰੁਪਏ ਜਾਰੀ; 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਿਹਾ ਲਾਭ: ਡਾ. ਬਲਜੀਤ ਕੌਰ
ਚੰਡੀਗੜ੍ਹ, 23 ਅਗਸਤ: ਕਮਜ਼ੋਰ ਅਤੇ ਲੋੜਵੰਦ ਮਹਿਲਾਵਾਂ ਨੂੰ ਮਜ਼ਬੂਤ ਸਮਾਜਿਕ ਸੁਰੱਖਿਆ ਢਾਂਚੇ ਰਾਹੀਂ ਸਹਾਰਾ ਦੇਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਰਾਹੀਂ ਸੂਬੇ ਦੀਆਂ 7 ਲੱਖ ਤੋਂ ਵੱਧ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਨੂੰ ਵਿੱਤੀ ਸੁਰੱਖਿਆ, ਸਨਮਾਨ ਅਤੇ ਸਮਾਜਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਪੱਕਾ ਇਰਾਦਾ ਹੈ ਕਿ ਕੋਈ ਵੀ ਯੋਗ ਮਹਿਲਾ ਆਰਥਿਕ ਤੰਗੀ ਕਾਰਨ ਸਨਮਾਨਜਨਕ ਜੀਵਨ ਜਿਊਣ ਦੇ ਅਧਿਕਾਰ ਤੋਂ ਵਾਂਝੀ ਨਾ ਰਹੇ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਸਰਕਾਰ ਦੇ ਸਮਾਵੇਸ਼ੀ ਅਤੇ ਲੋਕ-ਕੇਂਦਰਿਤ ਭਲਾਈ ਏਜੰਡੇ ਦਾ ਅਹਿਮ ਹਿੱਸਾ ਹੈ।
ਸਕੀਮ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਵਿੱਤੀ ਸਹਾਇਤਾ ਸਕੀਮ ਤਹਿਤ ਮ...








