ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼
ਚੰਡੀਗੜ੍ਹ, 15 ਦਸੰਬਰ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਨੂੰ ਸ਼ਹੀਦੀ ਸਭਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ।
ਅੱਜ ਇੱਥੇ ਸ਼ਹੀਦੀ ਸਭਾ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਲਈ ਲਗਪਗ 50 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਨ ਧਰਤੀ ’ਤੇ ਸਾਹਿਬਾਜ਼ਾਦਾ ਜ਼ੋਰਾਵਰ ਸਿੰਘ ਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਨੇ ਮਾਤਾ ਗੁਜਰੀ ਜੀ ਨਾਲ ਲਾਸਾਨੀ ਸ਼ਹਾਦਤ ਦਿੱਤੀ ਸੀ। ਉਨ੍ਹਾਂ ਕਿਹਾ ਕਿ ਸੰਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਵਿੱਚ ਸੁਰੱਖਿਆ ਵਿਵਸਥਾ ਅਤੇ ਪਵਿੱਤਰ ਸ਼ਹਿਰ ਦੀ ਸਫਾਈ ਲਈ ਵੱਧ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੜਕਾਂ ਦੀ ਮੁਰੰਮਤ ਲਈ ਪਹਿਲਾਂ ਹੀ ਫੰਡ ਅਲਾਟ ਕਰ ਦਿੱਤੇ ਹਨ ਅਤੇ ਨਿਰਧਾਰਤ ਸਮੇਂ ਵਿੱਚ ਕੰਮ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ...








