Tuesday, September 15
Shadow

Breaking News

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ  ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

ਰਾਜ ਚੋਣ ਕਮਿਸ਼ਨ ਨੇ IAS / ਸੀਨੀਅਰ PCS ਅਫਸਰਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ  ਸੰਮਤੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਚੋਣ ਅਬਜ਼ਰਵਰ ਨਿਯੁੱਕਤ ਕੀਤੇ

Breaking News
ਚੰਡੀਗੜ੍ਹ, 12 ਦਸੰਬਰ 2025:- ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਮਿਤੀ 14.12.2025 ਨੂੰ ਹੋਣ ਜਾ ਰਹੀਆਂ ਆਮ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਕਮਿਸ਼ਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਮਿਸ਼ਨ ਵੱਲੋਂ ਚੋਣ ਲੜ ਰਹੇ ਉਮੀਦਵਾਰਾਂ ਅਤੇ ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਕਮਿਸ਼ਨ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਆਈ.ਏ.ਐੱਸ./ਸੀਨੀਅਰ ਪੀ.ਸੀ.ਐੱਸ. ਅਧਿਕਾਰੀਆਂ ਨੂੰ ਬਤੌਰ "ਚੋਣ ਅਬਜ਼ਬਰ" ਨਿਯੁਕਤ ਕੀਤਾ ਗਿਆ ਹੈ, ਜੋ ਕਿ ਅੱਜ ਤੋਂ ਲੈਕੇ ਚੋਣ ਅਮਲ ਮੁਕੰਮਲ ਹੋਣ ਤੱਕ (ਭਾਵ ਵੋਟਾਂ ਦੀ ਗਿਣਤੀ ਅਤੇ ਨਤੀਜੇ ਆਉਣ ਤੱਕ) ਆਪਣੇ-ਆਪਣੇ ਜ਼ਿਲ੍ਹੇ ਵਿੱਚ ਮੌਜੂਦ ਰਹਿਣਗੇ ਅਤੇ ਲੋੜ ਅਨੁਸਾਰ ਰਾਜ ਚੋਣ ਕਮਿਸ਼ਨ ਨੂੰ ਇਹਨਾਂ ਚੋਣਾਂ ਸਬੰਧੀ ਸੂਚਿਤ ਕਰਦੇ ਰਹਿਣਗੇ। ਇਹਨਾਂ ਨਿਯੁਕਤ ਕੀਤੇ ਚੋਣ ਅਬਜ਼ਰਬਰਾਂ ਦੇ ਵੇਰਵੇ ਰਾਜ ਚੋਣ ਕਮਿਸ਼ਨ ਦੀ ਵੈਬਸਾਈਟ (https://sec.punjab.gov.in) ਤੇ ਉਪਲੱਬਧ ਹਨ। ਇਸ ਤੋਂ ਇਲਾਵਾ ਕਮਿਸ਼ਨ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Breaking News
ਚੰਡੀਗੜ੍ਹ, 12 ਦਸੰਬਰ 2025:- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਰਾਜਪਾਲ ਸ਼ਿਵਰਾਜ ਪਾਟਿਲ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਵਰਾਜ ਪਾਟਿਲ ਨੇ ਲਗਨ ਅਤੇ ਸਮਰਪਣ ਨਾਲ ਦੇਸ਼ ਦੀ ਸੇਵਾ ਕੀਤੀ ਅਤੇ ਜਨਤਕ ਸੇਵਾ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਰਾਜਪਾਲ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਹਨਾਂ ਨੂੰ ਬੇਹੱਦ ਦੁੱਖ ਹੋਇਆ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਇਸ ਔਖੀ ਘੜੀ ਵਿਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣI...
ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) “ਡਰਾਈ ਡੇ” ਵਜੋਂ ਘੋਸ਼ਿਤ

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) “ਡਰਾਈ ਡੇ” ਵਜੋਂ ਘੋਸ਼ਿਤ

Breaking News
ਚੰਡੀਗੜ੍ਹ 11 ਦਸੰਬਰ 2025: ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਦਿੱਤੇ ਨਿਰਦੇਸ਼ਾਂ ਅਨੁਸਾਰ, ਆਬਕਾਰੀ ਕਮਿਸ਼ਨਰ ਪੰਜਾਬ ਜਤਿੰਦਰ ਜੋਰਵਾਲ (ਆਈ.ਏ.ਐਸ.) ਵੱਲੋਂ ਪੰਜਾਬ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਅਧਿਕਾਰ ਖੇਤਰ ਅਧੀਨ ਪੈਂਦੇ ਪਿੰਡਾਂ ਵਿੱਚ 14.12.2025 ਨੂੰ 00.00 ਵਜੇ ਤੋਂ 15.12.2025 ਨੂੰ ਸਵੇਰੇ 10:00 ਵਜੇ ਤੱਕ ਚੋਣਾਂ ਵਾਲਾ ਦਿਨ "ਡਰਾਈ ਡੇ" ਵਜੋਂ ਘੋਸ਼ਿਤ ਕੀਤਾ ਗਿਆ ਹੈ। ਇਹ ਹੁਕਮ ਪੰਜਾਬ ਰਾਜ ਵਿੱਚ ਇੰਨ ਬਿੰਨ ਲਾਗੂ ਕੀਤੇ ਜਾਣਗੇ।...
‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 285ਵੇਂ ਦਿਨ ਪੰਜਾਬ ਪੁਲਿਸ ਵੱਲੋਂ 2 ਕਿਲੋ ਹੈਰੋਇਨ ਸਮੇਤ 85 ਨਸ਼ਾ ਤਸਕਰ ਕਾਬੂ

Breaking News
ਚੰਡੀਗੜ੍ਹ, 11 ਦਸੰਬਰ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 285ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 338 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 74 ਐਫਆਈਆਰਜ਼ ਦਰਜ ਕਰਕੇ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 285 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,109 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 2 ਕਿਲੋ ਹੈਰੋਇਨ, 335 ਨਸ਼ੀਲੀਆਂ ਗੋਲੀਆਂ ਅਤੇ 800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ਇਸ ਆਪ੍ਰੇਸ਼ਨ ਦੌਰਾਨ 75 ਗਜ਼ਟਿਡ ਅ...
ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਨਿਰਮਾਣ ਅਧੀਨ ਸੜਕਾਂ ਦੀ ਅਚਨਚੇਤ ਜਾਂਚ, ਸੜਕ ਵਿੱਚ ਖਾਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਅਤੇ ਅਦਾਇਗੀ ਰੋਕਣ ਦੇ ਹੁਕਮ

Breaking News
ਪਟਿਆਲਾ/ਫਤਿਹਗੜ੍ਹ ਸਾਹਿਬ, 11 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ। ਨਿਰਮਾਣ ਅਧੀਨ ਸੜਕ ਦਾ ਅਚਨਚੇਤ ਨਿਰੀਖਣ ਕਰਨ ਪੁੱਜੇ ਮੁੱਖ ਮੰਤਰੀ ਨੇ ਸੜਕ ਦੇ ਨਮੂਨੇ ਲੈਣ ਤੋਂ ਬਾਅਦ ਸੜਕ ਦੇ ਨਿਰਮਾਣ ਵਿੱਚ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਨਾ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਤੁਰੰਤ ਰੋਕਣ ਲਈ ਕਿਹਾ। ਭਗਵੰਤ ਸਿੰਘ ਮਾਨ ਨੇ ਪਟਿਆਲਾ ਜ਼ਿਲ੍ਹੇ ਵਿੱਚ ਨਿਰਮਾਣ ਅਧੀਨ ਪਟਿਆਲਾ ਸਰਹਿੰਦ ਸੜਕ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਸੜਕ ਦੇ ਨਮੂਨ...
ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ

ਟੀਕਾਕਰਨ ਤੋਂ ਵਾਂਝੇ ਬੱਚਿਆਂ ਲਈ ਖਾਸ ਹਫ਼ਤਾ 15 ਤੋਂ 22 ਦਸੰਬਰ ਤੱਕ : ਸਿਵਲ ਸਰਜਨ

Breaking News
ਬਰਨਾਲਾ, 11 ਦਸੰਬਰ  - ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਟੀਕਾਕਰਨ ਸਪੈਸ਼ਲ ਕੈਂਪਾਂ ਰਾਹੀਂ 15 ਤੋਂ 22 ਦਸੰਬਰ 2025 ਤੱਕ ਸਪੈਸ਼ਲ ਟੀਕਾਕਰਨ ਹਫ਼ਤਾ ਮਨਾਇਆ ਜਾ ਰਿਹਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਇੰਚਾ. ਸਿਵਲ ਸਰਜਨ ਬਰਨਾਲਾ ਡਾ. ਗੁਰਮਿੰਦਰ ਕੌਰ ਔਜਲਾ ਡਿਪਟੀ ਮੈਡੀਕਲ ਕਮਿਸ਼ਨਰ ਵੱਲੋਂ ਕੀਤਾ ਗਿਆ ।ਇਹ ਮੁਹਿੰਮ ਬਰਨਾਲਾ ਜ਼ਿਲ੍ਹੇ ਦੇ ਝੁੱਗੀ ਝੌਂਪੜੀ, ਸਲੱਮ ਅਤੇ ਅਰਬਨ ਏਰੀਏ ਵਿੱਚ ਚਲਾਈ ਜਾ ਰਹੀ ਹੈ।                                                    ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਜੀਤ ਸਿੰਘ ਨੇ ਦੱਸਿਆ ਕਿ ਟੀਕਾਕਰਨ ਨਾਲ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਕਿ ਪੋਲਿਓ ਆਦਿ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੱਚਿਆਂ ਦੀਆਂ ਮਾਰੂ ਬਿਮਾਰੀਆਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਵਿਸ਼ੇਸ਼ ਟੀਕਾਕਰਨ ਹਫ਼ਤੇ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੋ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਇਸ ਤੋਂ ਇਲਾਵਾ ਪ੍ਰਵਾਸੀ ਅਬਾਦੀ ਦੇ ਵਾਂਝੇ ਰਹਿ ...
12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ

12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ

Breaking News
ਤਰਨ ਤਾਰਨ, 11 ਦਸੰਬਰ (         ) - ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ।  ਇਹਨਾਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਲੋਕ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਪ੍ਰਾਪਤ ਹੋਏ ਹਨ। ਇਹਨਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਰਾਹੁਲ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹਨਾਂ ਚੋਣਾਂ ਦੇ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਰਾਜ ਚੋਣ ਕਮਿਸ਼ਨ ਪੰਜਾਬ ਦੇ ਨਿਰਦੇਸ਼ਾਂ ਅਤੇ ਨਿਯਮਾਂ ਦੀ ਸਖਤੀ ਨਾਲ ਪਾਲਣਾ...
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ  ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ  ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

Breaking News
ਚੰਡੀਗੜ੍ਹ, 10 ਦਸੰਬਰ:- ਸੂਬੇ ਵਿੱਚ ਆਉਣ ਵਾਲੇ ਦਿਨਾਂ ’ਚ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ, ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 14 ਦਸੰਬਰ ਨੂੰ ਹੋਣਗੀਆਂ ਅਤੇ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜੇ ਐਲਾਨੇ ਜਾਣਗੇ। ਸੂਬੇ ਵਿੱਚ ਸਕਾਰਾਤਮਕ ਮਾਹੌਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਪੇਸ਼ੇਵਰ ਪੁਲਿਸਿੰਗ ਅਤੇ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਸੂਬੇ ਦੇ ਸੀ.ਪੀਜ਼/ਐਸ.ਐਸ.ਪੀਜ਼. ਅਤੇ ਰੇਂਜ ਡੀ.ਆਈ.ਜੀਜ਼. ਨਾਲ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਨ ਉਪਰੰਤ ਕਿਹਾ ਕਿ ਸੂਬੇ ਭਰ ...
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

Breaking News
ਚੰਡੀਗੜ੍ਹ/ਅੰਮ੍ਰਿਤਸਰ, 10 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਹੁ-ਪੱਧਰੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ, ਸਰਹੱਦ ਪਾਰ ਦੇ ਸੰਗਠਿਤ ਡਰੱਗ ਕਾਰਟੈਲਾਂ ਦੇ ਤਿੰਨ ਕਾਰਕੁਨਾਂ ਨੂੰ, 4.083 ਕਿਲੋਗ੍ਰਾਮ ਮੈਥਾਮਫੇਟਾਮਾਈਨ (ਆਈਸੀਈ),  ਅਤੇ 1.032 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਨ੍ਹਾਂ ਗਿਰੋਹਾਂ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਿੰਦਰ (25) ਵਾਸੀ ਪਿੰਡ ਦਾਓਕੇ (ਅੰਮ੍ਰਿਤਸਰ), ਨਵਤੇਜ ਸਿੰਘ (33) ਵਾਸੀ ਪਿੰਡ ਮਾਹਵਾ (ਅੰਮ੍ਰਿਤਸਰ) ਜੋ ਮੌਜੂਦਾ ਸਮੇਂ ਤਰਨਤਾਰਨ ਦੇ ਪਿੰਡ ਵਿਖੇ ਰਹਿ ਰਿਹਾ ਹੈ ਅਤੇ ਮਹਾਂਬੀਰ ਸਿੰਘ (32) ਵਾਸੀ ਪਿੰਡ ਕਾਲੀਆ ਸਕਾਤਰਾਂ (ਤਰਨਤਾਰਨ) ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਤੋਂ 2500 ਰੁਪਏ...
ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

Breaking News
ਚੰਡੀਗੜ੍ਹ, 10 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਦੌਰਾਨ ਨਿਵੇਸ਼ਕਾਂ ਦਾ ਮਿਲਿਆ ਭਰਵਾਂ ਹੁੰਗਾਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰਨ ਵਿੱਚ ਹੋਰ ਤੇਜ਼ੀ ਆਏਗੀ। ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰਿਆਂ ਦੇ ਆਪਣੇ ਤਜਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਦੁਨੀਆ ਭਰ ਵਿੱਚ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕਰਨਾ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਦੌਰਾ ਉਦਯੋਗਿਕ ਵਿਕਾਸ ਨੂੰ ਤੇਜ਼ੀ ਵਾਲੇ ਪਾਸੇ ਲੈ ਜਾ ਕੇ ਇਸ ਨੂੰ ਜ਼ਰੂਰੀ ਹੁਲਾਰਾ ਦੇਣ ਵਿੱਚ ਸਹਾਇਕ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਮੀਟਿੰਗ ਦੌਰਾਨ ਜਾਪਾਨ ਬੈਂਕ ਫਾਰ ਇੰਟਰਨੈਸ਼ਨਲ ਕੋਆਪਰੇਸ਼ਨ (ਜੇ.ਬੀ.ਆਈ....