ਪੰਜਾਬ ਦੇ ਸਕੂਲਾਂ ਵਿੱਚ ਸਾਲ ਭਰ ਚੱਲਣ ਵਾਲੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ
ਚੰਡੀਗੜ੍ਹ, 21 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਜੋਖਮਾਂ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਉਸਾਰੂ ਗਤੀਵਿਧੀਆਂ ਦੀ ਲੜੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ, ਨਸ਼ਾ ਮੁਕਤ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ ।
ਸਟੇਟ ਕਾਊਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ ਜਾਰੀ ਕੀਤੇ ਗਏ ਗਤੀਵਿਧੀ ਕੈਲੰਡਰ ਅਨੁਸਾਰ ਸਕੂਲ ਵੱਲੋਂ ਪੂਰੇ ਅਕਾਦਮਿਕ ਸਾਲ ਦੌਰਾਨ ਵਿਦਿਆਰਥੀਆਂ, ਅਧਿਆਪਕਾਂ ਅਤੇ ਸਾਰੇ ਸਥਾਨਕ ਭਾਈਚਾਰੇ ਦੀ ਸ਼ਮੂਲੀਅਤ ਵਾਲੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਅਗਸਤ ਮਹੀਨੇ ਵਿੱਚ ਵਿਦਿਆਰਥੀਆਂ ਵੱਲੋਂ ‘ਨਸ਼ਾ ਵਿਰੋਧੀ’ ਸੁਨੇਹੇ ਵਾਲੇ ਪੋਸਟਰ ਬਣਾਏ ਜਾਣਗੇ।
ਇਸ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਤੰਬਰ ਮਹੀਨਾ ਮਾਪਿਆਂ ਨੂੰ ਸ਼ਾਮਲ ਕਰਨ ਲਈ ਸਮਰਪਿਤ ਹੋਵੇਗਾ। ਸਕੂਲਾਂ ਦੇ ਪ੍ਰਬੰਧਕਾਂ ਨੂੰ ਨਸ਼ੀਲੇ ਪਦਾਰਥਾਂ ਕਾਰਨ ਪੈਦਾ ਹੋਣ ਵਾਲੇ ਖਤਰਿਆਂ ਅਤੇ ਨਸ਼ਾਖੋਰੀ ਦੀ...








