Sunday, September 20
Shadow

Breaking News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

Breaking News
ਕਰਤਾਰਪੁਰ (ਜਲੰਧਰ); 9 ਅਗਸਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਿਆ। ਇਸ ਪਵਿੱਤਰ ਮੌਕੇ ਡੇਰਾ ਸੱਚਖੰਡ ਬੱਲਾਂ ਦੇ ਪਦਮ ਸ੍ਰੀ ਸੰਤ ਨਿਰੰਜਨ ਦਾਸ ਜੀ, ਬਾਲ ਨਾਥ ਆਸ਼ਰਮ ਦੇ ਸੰਤ ਪ੍ਰਗਟ ਨਾਥ ਜੀ, ਕਠਾਰ ਦੇ ਸੰਤ ਪਰਦੀਪ ਦਾਸ ਜੀ, ਸੰਤ ਤੇਜਾ ਸਿੰਘ ਜੀ, ਸੰਤ ਨਿਰਮਲ ਦਾਸ ਜੀ ਜੌੜੇ ਵਾਲੇ, ਸੰਤ ਲੇਖ ਰਾਜ ਜੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਮਹਾਨ ਜੀਵਨ, ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਵੱਕਾਰੀ ਸੰਸਥਾ ਵਜੋਂ ਵਿਕਸਤ ਕੀਤਾ ਜਾ ਰਿਹਾ ਇਹ ਕੇਂਦਰ 10.4 ਏਕੜ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਆਵੇਗੀ, ਜਿਸ ਵਿੱਚੋਂ 11 ਕਰੋੜ ਰੁਪਏ ਜ਼ਮੀਨ 'ਤੇ ਅਤੇ 60 ਲੱਖ ਰੁਪਏ ਜ਼ਰੂਰੀ ਪ੍ਰਵਾਨਗੀਆਂ 'ਤੇ ਖਰਚ ਕੀਤੇ ਗਏ ਹਨ, ਜਦੋਂ ਕਿ ਇਸ ਦੀ ਉਸਾਰੀ ਲਈ ਲੋੜੀਂਦਾ ਸਾਰਾ ਖਰਚਾ...
Priti Sapru On Drugs: ਨਸ਼ਿਆਂ ਖਿਲਾਫ਼ ਜੰਗ ਛੇੜੇਗੀ ਪ੍ਰੀਤੀ ਸਪਰੂ, ਪੰਜਾਬ ਦੀਆਂ ਮਾਵਾਂ ਨੂੰ ਦਿੱਤਾ ਇੱਕਜੁੱਟ ਹੋਣ ਦਾ ਸੱਦਾ

Priti Sapru On Drugs: ਨਸ਼ਿਆਂ ਖਿਲਾਫ਼ ਜੰਗ ਛੇੜੇਗੀ ਪ੍ਰੀਤੀ ਸਪਰੂ, ਪੰਜਾਬ ਦੀਆਂ ਮਾਵਾਂ ਨੂੰ ਦਿੱਤਾ ਇੱਕਜੁੱਟ ਹੋਣ ਦਾ ਸੱਦਾ

Breaking News
Priti Sapru Drugs Awareness Campaign: ਪੰਜਾਬ ਵਿੱਚ ਲਗਾਤਾਰ ਵੱਧਦੇ ਜਾ ਰਹੇ ਨਸ਼ਿਆਂ ਦੇ ਰੁਝਾਨ ਕਾਰਨ ਜਿੱਥੇ ਪੰਜਾਬ ਦਾ ਹਰ ਵਰਗ ਚਿੰਤਾ ਵਿੱਚ ਹੈ, ਉਥੇ ਹੀ ਫਿਲਮੀ ਦੁਨੀਆ ਨਾਲ ਜੁੜੇ ਹੋਏ ਪੰਜਾਬੀ ਲੋਕ ਵੀ ਨਸ਼ਿਆਂ ਖਿਲਾਫ਼ ਹੁਣ ਵੱਡੇ ਪੱਧਰ 'ਤੇ ਮੁਹਿੰਮ ਵਿੱਢਣ ਦਾ ਐਲਾਨ ਕਰ ਰਹੇ ਹਨ। ਬਠਿੰਡਾ ਵਿਖੇ ਤੀਆਂ ਦੇ ਤਿਉਹਾਰ ਵਿੱਚ ਸ਼ਿਰਕਤ ਕਰਨ ਪਹੁੰਚੀ ਫਿਲਮੀ ਅਦਾਕਾਰਾ ਪ੍ਰੀਤੀ ਸਪਰੂ ਨੇ ਈਟੀਵੀ ਭਾਰਤ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਨੇ ਉਨਾਂ ਨੂੰ ਬਹੁਤ ਮਾਣ ਸਨਮਾਨ ਦਿੱਤਾ ਹੈ ਅਤੇ ਦੁਨੀਆਂ ਭਰ ਵਿੱਚ ਉਨਾਂ ਦਾ ਨਾਮ ਸਿਰਫ਼ ਪੰਜਾਬ ਕਰਕੇ ਹੀ ਜਾਣਿਆ ਜਾਂਦਾ ਹੈ। ਪਰ ਉਨਾਂ ਨੂੰ ਹੁਣ ਪੰਜਾਬ ਨੂੰ ਦੇਖ ਕੇ ਬਹੁਤ ਦੁੱਖ ਲੱਗਿਆ ਕਿ ਪੰਜਾਬ ਵਿੱਚ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਹਨ, ਉਹ ਪਿਛਲੇ ਦਿਨੀਂ ਬਠਿੰਡਾ ਦੇ ਏਮਜ਼ ਹਸਪਤਾਲ ਜਾ ਕੇ ਆਏ, ਜਿੱਥੋਂ ਉਨਾਂ ਨੂੰ ਨਸ਼ਾ ਦੇ ਆਦੀ ਨੌਜਵਾਨਾਂ ਸੰਬੰਧੀ ਵੱਡੀ ਗਿਣਤੀ ਵਿੱਚ ਰਿਕਾਰਡ ਮਿਲਿਆ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਨਾਂ ਵੱਲੋਂ 'ਮਾਂ ਸੰਸਥ...
ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਵਤਾ ਦੇ ਆਧਾਰ ‘ਤੇ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 8 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਅਪੀਲ ਕੀਤੀ ਕਿ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ।ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਵਡੇਰੀ ਉਮਰ ਹੋਣ ਕਾਰਨ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਰਹੀ ਹੈ, ਜੋ ਕਿ ਹਰ ਕਿਸੇ ਲਈ ਚਿੰਤਾ ਦਾ ਗੰਭੀਰ ਵਿਸ਼ਾ ਹੈ।"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਜਗਤਾਰ ਸਿੰਘ ਹਵਾਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਵੀ ਪੈਰੋਲ 'ਤੇ ਰਿਹਾਈ ਦੇ ਆਦੇਸ਼ ਦੇਣ ਦੀ ਮੰਗ ਕਰਦਿਆਂ ਪਟੀਸ਼ਨ ਸੀ.ਆਰ.ਡਬਲਯੂ.ਪੀ. ਨੰਬਰ-3868/2026 ਦਾਇਰ ਕੀਤੀ ਹੋਈ ਹੈ।"ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਾਈ ਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਉਸ ਦੀ ਪੈਰੋਲ ਦੀ ਅਰਜ਼ੀ 'ਤੇ ਵਿਚਾਰ ਕੀਤਾ ਜਾਵੇ।"ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਰਾਜਪਾਲ ਨੂੰ ਬੇਨਤੀ ਕੀਤੀ...
ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

Breaking News
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026: ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 69,094 ਹੋ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਨੇ ਪੁਰਾਣੀਆਂ ਰਵਾਇਤਾਂ, ਜਦੋਂ ਸਰਕਾਰੀ ਨੌਕਰੀ ਲੈਣ ਲਈ ਪੈਸੇ ਅਤੇ ਸਿਫ਼ਾਰਸ਼ ਨੂੰ ਅਸਲ ਯੋਗਤਾ ਮੰਨਿਆ ਜਾਂਦਾ ਸੀ, ਨੂੰ ਪੂਰੀ ਤਰ੍ਹਾਂ ਬਦਲ ਕੇ ਰੱਖ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਿਸਟਮ ਵਿੱਚ ਨੌਜਵਾਨਾਂ ਦਾ ਵਧ ਰਿਹਾ ਭਰੋਸਾ ਅਤੇ ਵਿਦੇਸ਼ਾਂ ਵੱਲ ਪਰਵਾਸ ਦਾ ਘਟਦਾ ਰੁਝਾਨ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਨੌਜਵਾਨਾਂ ਨੂੰ ਸੂਬੇ ਵਿੱਚ ਪੂਰੀ ਪਾਰਦਰਸ਼ਤਾ, ਨਿਰਪੱਖਤਾ ਅਤੇ ਮੈਰਿਟ ਅਧਾਰਤ ਭਰਤੀ ਪ੍ਰਕਿਰਿਆਵਾਂ ਰਾਹੀਂ 'ਤੇ ਨੌਕਰੀਆਂ ਮਿਲ ਰਹੀਆਂ ਹਨ। ਸਿੱਖਿਆਂ ਵਿੱਚ ਪੰਜਾਬ ਦੀ ਪ੍ਰਗਤੀ ...
ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ  ਦੋ ਗ੍ਰਿਫ਼ਤਾਰ

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ  ਦੋ ਗ੍ਰਿਫ਼ਤਾਰ

Breaking News, Crime News
ਚੰਡੀਗੜ੍ਹ/ਫਿਰੋਜ਼ਪੁਰ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਫਿਰੋਜ਼ਪੁਰ ਨੇ ਬਾਰਡਰ ਸਿਕਿਉਰਿਟੀ ਫੋਰਸ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ 30.200 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਇੱਕ ਵੱਡੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਵੱਲੇ ਸ਼ਾਹ ਉਤਾੜ, ਫ਼ਾਜ਼ਿਲਕਾ ਅਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਨਵਾਂ ਹਸਤਾ, ਫ਼ਾਜ਼ਿਲਕਾ ਵਜੋਂ ਹੋਈ ਹੈ। ਹੈਰੋਇਨ ਦੀ ਇਹ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਤਸਕਰੀ ਲਈ ਵਰਤਿਆ ਜਾ ਰਿਹਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ-05-ਏਐਸ-9856) ਵੀ ਜ਼ਬਤ ਕਰ ਲਿਆ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਸਰਹੱਦ ਪਾਰ ਦੇ ਤਸਕ...
ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਚੰਡੀਗੜ੍ਹ, 8 ਅਗਸਤ 2026: * ਪੰਜਾਬ ਨੂੰ ਆਈ.ਪੀ.ਐਲ. ਦੀ ਤਰਜ਼ 'ਤੇ ਟਵੰਟੀ-20 ਲੀਗ ਮਿਲਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 'ਸ਼ੇਰ-ਏ-ਪੰਜਾਬ ਟਵੰਟੀ-20 ਲੀਗ' ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਵਿੱਚ ਛੇ ਫ਼੍ਰੈਂਚਾਇਜ਼ੀ ਟੀਮਾਂ ਸ਼ਾਮਲ ਹਨ। ਇਨ੍ਹਾਂ ਟੀਮਾਂ ਵਿੱਚ ਸ਼ੁਭਮਨ ਗਿੱਲ, ਅਰਸ਼ਦੀਪ ਸਿੰਘ, ਅਭਿਸ਼ੇਕ ਸ਼ਰਮਾ, ਪ੍ਰਭਸਿਮਰਨ ਸਿੰਘ, ਰਮਨਦੀਪ ਸਿੰਘ ਅਤੇ ਗੁਰਨੂਰ ਬਰਾੜ ਸਮੇਤ ਪੰਜਾਬ ਦੇ ਸਟਾਰ ਕ੍ਰਿਕਟਰ ਖੇਡਣਗੇ। ਇਹ ਲੀਗ 30 ਅਗਸਤ ਤੋਂ 13 ਸਤੰਬਰ ਤੱਕ ਮੋਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਸਟੇਡੀਅਮ ਵਿੱਚ ਖੇਡੀ ਜਾਵੇਗੀ। 9 ਅਗਸਤ ਨੂੰ ਹੋਣ ਵਾਲੀ ਨਿਲਾਮੀ ਵਿੱਚ ਪੰਜਾਬ ਦੇ 450 ਤੋਂ ਵੱਧ ਖਿਡਾਰੀ ਹਿੱਸਾ ਲੈਣਗੇ, ਜਿਸ ਨਾਲ ਉੱਭਰਦੀ ਪ੍ਰਤਿਭਾ ਨੂੰ ਸਥਾਪਤ ਖਿਡਾਰੀਆਂ ਨਾਲ ਖੇਡਣ ਦਾ ਇੱਕ ਵੱਡਾ ਮੌਕਾ ਤੇ ਮੰਚ ਮਿਲੇਗਾ।ਅੱਜ ਦੇ ਇਸ ਮੌਕੇ ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ, ਪ੍ਰਭਸਿਮਰਨ ਸਿੰਘ ਅਤੇ ਰਮਨਦੀਪ ਸਿੰਘ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਦੇਸ਼ ਨੂੰ ਪ੍ਰਤਿਭਾਸ਼ਾਲੀ ਖਿਡਾਰੀ ਦਿੱਤੇ ਹਨ ...
ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 7 ਅਗਸਤ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ। ਇਹ ਸ਼ੋਅ ਸੂਬਾ ਪੱਧਰੀ ਸੱਭਿਆਚਾਰਕ ਮੁਹਿੰਮ ਦੀ ਸ਼ੁਰੂਆਤ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਮਹੀਨੇ ਦੌਰਾਨ 12 ਸ਼ਹਿਰਾਂ ਵਿੱਚ 41 ਮੁਫ਼ਤ ਸ਼ੋਅ ਕਰਵਾਏ ਜਾਣਗੇ। ਇਸ ਉਪਰਾਲੇ ਨੂੰ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਥੀਏਟਰ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਸੱਚ, ਧਰਮ, ਦਇਆ ਅਤੇ ਏਕਤਾ ਦਾ ਸੰਦੇਸ਼ ਫੈਲਾਉਣ ਦੇ ਨਾਲ-ਨਾਲ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਹੈ। ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼ੋਅ ਬਿਲਕੁਲ ...
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

Breaking News, Crime News
ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗਗਨ ਉਰਫ਼ ਡਿਸ਼ਕਾ (23) ਅਤੇ ਜਸਪਿੰਦਰ ਸਿੰਘ (25) ਦੋਵੇਂ ਵਾਸੀ ਪਿੰਡ ਨਿਕੋਸਰਨ, ਗੁਰਦਾਸਪੁਰ; ਸੁਖਪ੍ਰੀਤ ਸਿੰਘ ਉਰਫ਼ ਸੁੱਖ (30) ਵਾਸੀ ਅੱਡਾ ਜੈਂਤੀਪੁਰ, ਅੰਮ੍ਰਿਤਸਰ ਦਿਹਾਤੀ; ਅਭਿਸ਼ੇਕ ਸਭਰਵਾਲ ਉਰਫ਼ ਅਭੀ (25) ਵਾਸੀ ਸ਼ਰਮਾ ਕਾਲੋਨੀ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ (26) ਵਾਸੀ ਪਿੰਡ ਚੰਨਣਕੇ, ਅੰਮ੍ਰਿਤਸਰ ਦਿਹਾਤੀ ਵਜੋ...
ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ “ਦੀ ਗ੍ਰੇਟ ਪੰਜਾਬ ਰੌਬਰੀ” ਦੀ ਟੀਮ ਦੀ ਮੇਜ਼ਬਾਨੀ; ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ ‘ਤੇ ਕੀਤੀ ਚਰਚਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ “ਦੀ ਗ੍ਰੇਟ ਪੰਜਾਬ ਰੌਬਰੀ” ਦੀ ਟੀਮ ਦੀ ਮੇਜ਼ਬਾਨੀ; ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ ‘ਤੇ ਕੀਤੀ ਚਰਚਾ

Breaking News
ਚੰਡੀਗੜ੍ਹ, 7 ਅਗਸਤ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੇ ਸਟਾਰ ਕਾਸਟ ਅਤੇ ਕਰੂ ਮੈਂਬਰਾਂ ਨਾਲ ਮੁਲਾਕਾਤ ਕੀਤੀ। ਫਿਲਮ ਦੇਖਣ ਤੋਂ ਬਾਅਦ ਸਪੀਕਰ ਨੇ ਇਸ ਫਿਲਮ ਦੀ ਕਹਾਣੀ, ਮੁੱਖ ਸੰਦੇਸ਼ ਅਤੇ ਇਸ ਵਿੱਚ ਦਿਖਾਏ ਪੰਜਾਬ ਰਾਜ ਦੇ ਸਾਰਥਕ ਚਿਤਰਣ ਦੀ ਭਰਪੂਰ ਸ਼ਲਾਘਾ ਕੀਤੀ। ਇਸ ਵਫ਼ਦ ਵਿੱਚ ਫਿਲਮ ਜਗਤ ਦੀਆਂ ਪ੍ਰਮੁੱਖ ਸ਼ਖਸੀਅਤਾਂ ਸ੍ਰੀ ਰਾਜ ਕੁੰਦਰਾ, ਸ੍ਰੀਮਤੀ ਪਾਇਲ ਰਾਜਪੂਤ, ਸ੍ਰੀ ਪਰਮਵੀਰ ਸਿੰਘ, ਫਿਲਮ ਨਿਰਦੇਸ਼ਕ ਸ੍ਰੀ ਸੌਰਭ ਵਰਮਾ ਅਤੇ ਸ੍ਰੀਮਤੀ ਗੁਰਪ੍ਰੀਤ ਕੌਰ ਚੱਢਾ ਸ਼ਾਮਲ ਸਨ। ਗੱਲਬਾਤ ਦੌਰਾਨ ਸਪੀਕਰ ਸੰਧਵਾਂ ਅਤੇ ਫਿਲਮ ਟੀਮ ਦਰਮਿਆਨ ਪੰਜਾਬ, ਪੰਜਾਬੀਅਤ, ਖੇਤਰੀ ਸਿਨੇਮਾ ਅਤੇ ਰਾਜ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਬਾਰੇ ਵਿਸਥਾਰਪੂਰਵਕ ਚਰਚਾ ਅਤੇ ਅਹਿਮ ਸੁਝਾਵਾਂ ਦਾ ਆਦਾਨ-ਪ੍ਰਦਾਨ ਹੋਇਆ। ਫਿਲਮ ਟੀਮ ਨੇ ਸਪੀਕਰ ਅੱਗੇ ਕੁਝ ਮੁੱਖ ਪ੍ਰਸਤਾਵ ਰੱਖੇ, ਜਿਨ੍ਹਾਂ ਵਿੱਚ ਨਿਰਮਾਤਾਵਾਂ ਨੂੰ ਮੁੰਬਈ ਅਤੇ ਦਿੱਲੀ ਵਿੱਚ ਸੈਂਸਰਸ਼ਿਪ ਨਾਲ ਸਬੰਧਤ ਆਉਂਦੀਆਂ ਚੁਣੌਤੀਆਂ ਅਤੇ ਦੇਰ...
ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ

Breaking News, Punjab News
ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਧਿਆਨ ਰੱਖ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਜਾ ਸਕੇ ਅਤੇ ਉਨ੍ਹਾਂ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਣ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਖ ਕੇ ਤੁਰੰਤ ਮੁਲਾਕਾਤ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪੱਤਰ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਕੂਟਨੀਤਕ ਪੱਧਰ ’ਤੇ ਜ਼ੋ...