ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ‘ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 6 ਅਗਸਤ ਸੂਬੇ ਵਿੱਚ ਸਿੱਖਿਆ ਇਤਿਹਾਸਕ ਤਬਦੀਲੀ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਨੇ ਕੇਰਲ ਨੂੰ ਪਛਾੜ ਕੇ 'ਨੀਤੀ ਆਯੋਗ ਸਕੂਲ ਐਜੂਕੇਸ਼ਨ ਕਵਾਲਿਟੀ ਇੰਡੈਕਸ 2026' ਵਿੱਚ ਚੋਟੀ ਦਾ ਸਥਾਨ ਹਾਸਲ ਕੀਤਾ ਹੈ। ਜਿੱਥੇ ਸਾਲ 2022 ਵਿੱਚ 8,000 ਸਕੂਲਾਂ ‘ਚ ਚਾਰਦਿਵਾਰੀ ਨਹੀਂ ਸਨ ਅਤੇ ਤਕਰੀਬਨ 4 ਲੱਖ ਵਿਦਿਆਰਥੀ ਤੱਪੜਾਂ 'ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ, ਉੱਥੇ ਹੀ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ ਅਤੇ ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ 'ਆਰਟੀਫਿਸ਼ੀਅਲ ਇੰਟੈਲੀਜੈਂਸ' ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਇਹ ਉਹ ਬਦਲਾਅ ਹੈ ਜਿਸਦਾ ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ।
ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਲਿਆਂਦੇ ਗਏ ਸਿੱਖਿਆ ਸਬੰਧੀ ਮਤੇ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ, ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਜੁਲਾਈ 2022 ਵਿੱਚ ਅਹੁਦਾ ਸੰਭਾਲਣ ਸਮੇਂ ਦੀ ਸਕੂਲ...








