Sunday, September 20
Shadow

Breaking News

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 1 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਓਮ ਸ਼ਰਮਾ ਵਾਸੀ ਅੰਮ੍ਰਿਤਸਰ ਰੋਡ, ਝਬਾਲ, ਤਰਨਤਾਰਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਉਸਦੀ ਹੌਂਡਾ ਸਿਟੀ ਕਾਰ(ਪੀਬੀ 46ਏ ਜੇ 6021) ਨੂੰ ਵੀ ਜ਼ਬਤ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰਲੇ ਤਸਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ...
ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ, ਅੰਕੜਾ 10,447 ਕਰੋੜ ਰੁਪਏ ‘ਤੇ ਪੁੱਜਾ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 1 ਅਗਸਤ, 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਬਿਹਤਰ ਟੈਕਸ ਪਾਲਣਾ, ਖੁਫੀਆ ਜਾਣਕਾਰੀ ਅਧਾਰਿਤ ਕਾਰਵਾਈਆਂ ਅਤੇ ਤਕਨਾਲੋਜੀ-ਅਧਾਰਿਤ ਪ੍ਰਸ਼ਾਸਨ ਦੇ ਦਮ 'ਤੇ ਆਬਕਾਰੀ ਅਤੇ ਕਰ ਵਿਭਾਗ ਨੇ ਮੌਜੂਦਾ ਵਿੱਤੀ ਸਾਲ ਦੇ ਪਹਿਲੇ ਚਾਰ ਮਹੀਨਿਆਂ ਦੌਰਾਨ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਸ਼ਾਨਦਾਰ ਵਾਧਾ ਦਰਜ ਕੀਤਾ ਹੈ। ਵਿਭਾਗ ਨੇ ਪਿਛਲੇ ਸਾਲ ਦੇ 8,708.48 ਕਰੋੜ ਰੁਪਏ ਦੇ ਮੁਕਾਬਲੇ 10,447.9 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਇਹ ਜਾਣਕਾਰੀ ਸਾਂਝੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, "ਕੇਵਲ ਜੁਲਾਈ 2026 ਮਹੀਨੇ ਦੌਰਾਨ ਹੀ ਸੂਬੇ ਨੇ 2,614.45 ਕਰੋੜ ਰੁਪਏ ਦਾ ਕੁੱਲ ਜੀ.ਐੱਸ.ਟੀ. ਮਾਲੀਆ ਦਰਜ ਕੀਤਾ ਹੈ, ਜੋ ਕਿ ਸਾਲ-ਦਰ-ਸਾਲ ਦੇ ਅਧਾਰ 'ਤੇ 8.31 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਇਸ ਦੇ ਨਾਲ ਹੀ ਬੋਗਸ ਬਿਲਿੰਗ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਅਤੇ ਪੁਰਾਣੇ ਕਰ ਬਕਾਏ ਦੀ ਵਸੂਲੀ ਦੇ ਦਮ 'ਤੇ ਐੱਸ.ਜੀ.ਐੱਸ.ਟੀ. ਕੈਸ਼ ਵਾਧੇ ਵਿੱਚ 1...
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

Breaking News
ਪਠਾਨਕੋਟ, 1 ਅਗਸਤ : ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ। ਪਠਾਨਕੋਟ ਵਿਖੇ ਇਸ ਯੋਜਨਾ ਤਹਿਤ ਕਰਵਾਏ ਗਏ ਵਿੱਤੀ ਸਹਾਇਤਾ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਭਰ ਦੀਆਂ ਔਰਤਾਂ ਨੂੰ ਇਸ ਯੋਜਨਾ ਤਹਿਤ 3000 ਰੁਪਏ ਅਤੇ 4,500 ਰੁਪਏ ਦੇ ਰੂਪ ਵਿੱਚ ਤਿੰਨ ਮਹੀਨਿਆਂ ਦੀਆਂ ਇਕੱਠੀਆਂ ਕਿਸ਼ਤਾਂ ਮਿਲ ਰਹੀਆਂ ਹਨ, ਜਦੋਂ ਕਿ ਵਿਧਵਾ, ਦਿਵਿਆਂਗ ਅਤੇ ਬੁਢਾਪਾ ਪੈਨਸ਼ਨ ਲੈਣ ਵਾਲੀਆਂ ਔਰਤਾਂ ਨੂੰ ਸੂਬੇ ਵਿੱਚ ਪਹਿਲੀ ਵਾਰ ਵੱਖਰੇ ਤੌਰ ‘ਤੇ 1000 ਜਾਂ 1500 ਰੁਪਏ ਦੀ ਇਹ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸੱਤ ਦਿਨਾਂ ਦੌਰਾਨ ਹੋਰ 5 ਲੱਖ ਔਰਤਾਂ ਨੇ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕਰਵਾਈ ਹੈ, ਜਿਸ ਨਾਲ ਕੁੱਲ ਰਜਿਸਟ੍ਰੇਸ਼ਨ 73.5 ਲੱਖ ਹੋ ਗਈ ਹੈ ਅਤੇ ਸੂਬੇ ਭਰ ਵਿੱਚ ਯੋਗ ਲਾਭਪਾਤਰੀਆਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਅਜੇ ਵੀ ਜਾਰੀ...
ਓ.ਟੀ.ਐਸ-2025 ਨੂੰ ਮਿਲਿਆ ਭਰਵਾਂ ਹੁੰਗਾਰਾ; ਹੁਣ ਤੱਕ 167.23 ਕਰੋੜ ਰੁਪਏ ਜਮ੍ਹਾਂ ਹੋਏ ਅਤੇ 534.54 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ: ਹਰਪਾਲ ਸਿੰਘ ਚੀਮਾ

ਓ.ਟੀ.ਐਸ-2025 ਨੂੰ ਮਿਲਿਆ ਭਰਵਾਂ ਹੁੰਗਾਰਾ; ਹੁਣ ਤੱਕ 167.23 ਕਰੋੜ ਰੁਪਏ ਜਮ੍ਹਾਂ ਹੋਏ ਅਤੇ 534.54 ਕਰੋੜ ਰੁਪਏ ਦੀ ਰਾਹਤ ਦਿੱਤੀ ਗਈ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 31 ਜੁਲਾਈ 2026 ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਜੀ.ਐਸ.ਟੀ. (GST) ਤੋਂ ਪਹਿਲਾਂ ਦੇ ਟੈਕਸ ਬਕਾਏ ਲਈ ਪੰਜਾਬ ਯਕਮੁਸ਼ਨਤ ਨਿਪਟਾਰਾ (ਓ.ਟੀ.ਐਸ-2025) ਸਕੀਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ਕਰਦਾਤਿਆਂ ਦੁਆਰਾ ਹੁਣ ਤੱਕ 167.23 ਕਰੋੜ ਰੁਪਏਜਮ੍ਹਾਂ ਕਰਵਾਏ ਗਏ ਹਨ ਅਤੇ ਟੈਕਸ, ਵਿਆਜ ਅਤੇ ਜੁਰਮਾਨੇ ਵਿੱਚ 534.54 ਕਰੋੜ ਰੁਪਏ ਦੀ ਛੋਟ ਦਿੱਤੀ ਗਈ ਹੈ। ਕਰਦਾਤਿਆਂ ਦੀ ਮੰਗ ਦਾ ਹਵਾਲਾ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ, "ਪੰਜਾਬ ਸਰਕਾਰ ਇੱਕ ਆਖਰੀ ਮੌਕਾ ਦੇ ਰਹੀ ਹੈ ਅਤੇ ਬਾਕੀ ਰਹਿੰਦੇ ਯੋਗ ਕਰਦਾਤਿਆਂ ਨੂੰ ਆਪਣੇ ਲੰਬੇ ਸਮੇਂ ਤੋਂ ਲਟਕਦੇ ਵਿਵਾਦਾਂ ਦਾ ਨਿਪਟਾਰਾ ਕਰਨ ਅਤੇ ਵੱਡੀ ਕਾਨੂੰਨੀ ਰਾਹਤ ਦਾ ਲਾਭ ਲੈਣ ਦੇ ਸਮਰੱਥ ਬਣਾਉਣ ਲਈ ਓ.ਟੀ.ਐਸ-2025 ਦੀ ਮਿਆਦ 31 ਜੁਲਾਈ 2026 ਤੋਂ ਵਧਾ ਕੇ 30 ਸਤੰਬਰ 2026 ਕਰਨ ਦਾ ਫੈਸਲਾ ਕੀਤਾ ਹੈ।" ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸਕੀਮ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, ...
ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

ਮਹਾਨ ਸ਼ਹੀਦ ਊਧਮ ਸਿੰਘ ਦੇ ‘ਸ਼ਹੀਦੀ ਦਿਹਾੜੇ’ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ

Breaking News
*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*: ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਦੇ ਜਨਮ ਅਸਥਾਨ ਸੁਨਾਮ ਨੂੰ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ। ਇਨ੍ਹਾਂ ਪ੍ਰੋਜੈਕਟਾਂ ਵਿੱਚ ਸੰਤ ਅਤਰ ਸਿੰਘ ਮਹਾਰਾਜ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਟਰੌਮਾ ਸੈਂਟਰ, ਦਵਾਈਆਂ ਦਾ ਵੇਅਰਹਾਊਸ ਅਤੇ ਬਲੱਡ ਬੈਂਕ ਸ਼ਾਮਲ ਹਨ। ਇਸ ਮੌਕੇ ਰਾਜ ਪੱਧਰੀ ਸ਼ਹੀਦੀ ਸਮਾਗਮ ਦੌਰਾਨ ਉਨ੍ਹਾਂ ਨੇ ਮਹਾਨ ਸੁਤੰਤਰਤਾ ਸੰਗਰਾਮੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਅਤੇ ਭਾਰਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਿਆਂ ਮਿਆਰੀ ਸਿੱਖਿਆ, ਸਿਹਤ ਸੰਭਾਲ ਅਤੇ ਰੋਜ਼ਗਾਰ ਮੁਹੱਈਆ ਕਰਵਾਉਣਾ ਹੀ ਦੇਸ਼ ਦੇ ਸੁਤੰਤਰਤਾ ਸੰਗਰਾਮੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕ...
ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

ਪੰਜਾਬ ਪੁਲਿਸ ਵੱਲੋਂ ਨਕਲ ਕਰਵਾਉਣ ਵਾਲੇ ਹਰਿਆਣਾ ਅਧਾਰਤ ਗਿਰੋਹ ਦਾ ਪਰਦਾਫਾਸ਼, ਅਸੀਂ ਕਿਸੇ ਨੂੰ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਨਹੀਂ ਕਰਨ ਦੇਵਾਂਗੇ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ; 31 ਜੁਲਾਈ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ ਪੁਲਿਸ ਨੇ ਭਿਵਾਨੀ ਦੇ ਇੱਕ ਮਾਸਟਰਮਾਈਂਡ ਦੀ ਅਗਵਾਈ ਵਾਲੇ ਹਰਿਆਣਾ ਸਥਿਤ ਅੰਤਰਰਾਜੀ ਨਕਲ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ ਜਿਸਨੇ ਕਥਿਤ ਤੌਰ 'ਤੇ ਬੀ.ਐਫ.ਯੂ.ਐਚ.ਐਸ. ਫਰੀਦਕੋਟ ਫਾਰਮੇਸੀ ਭਰਤੀ ਪ੍ਰੀਖਿਆ ਵਿੱਚ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਨਕਲ ਕਰਵਾਈ ਸੀ। ਇਸ ਨਾਲ ਹਰਿਆਣਾ ਦੇ ਸੰਗਠਿਤ ਨਕਲ ਨੈੱਟਵਰਕ ਦਾ ਪਰਦਾਫਾਸ਼ ਕੀਤਾ ਗਿਆ ਹੈ ਅਤੇ ਪੰਜਾਬ ‘ਤੇ ਲੱਗੇ ਪੇਪਰ ਲੀਕ ਦੇ ਦੋਸ਼ਾਂ ਨੂੰ ਨਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਇਸ ਰੈਕੇਟ ਨੂੰ ਸਾਲਾਂ ਤੋਂ ਵਧਣ-ਫੁੱਲਣ ਦਿੱਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸੇ ਨੂੰ ਵੀ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਬਦਨਾਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸੂਬਾ ਸਰਕਾਰ ਨੇ "ਉੱਡਦਾ ਪੰਜਾਬ" ਨੂੰ "ਪੜ੍ਹਦਾ ਪੰਜਾਬ" ਵਿੱਚ ਬਦਲ ਦਿੱਤਾ ਹੈ। ਅੱਜ ਇੱਥੇ ਪੇਡਾ ਕੰਪਲੈਕਸ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਪਾਰਦਰਸ...
ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਉਸ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਇਆ, ਜਿਸ ਤਹਿਤ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਜੂਲੇ ਤੋਂ ਆਜ਼ਾਦ ਕਰਵਾਉਣ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਰਿਹਾ ਹੈ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਇਨਕਲਾਬੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਅਦੁੱਤੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਸ਼ਕਾਮ ਭਾਵਨਾ ਨਾਲ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਰਹੇਗੀ ਅਤੇ ਦੇਸ਼ ਇਸ ਮਹਾਨ ਸ਼ਹੀਦ ਦਾ ਹਮੇਸ਼ਾ ਰਿਣੀ ਰਹੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਦਿੱਤੀ। ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ 'ਤੇ ਲਿਖਿਆ, “ਜਲ੍ਹਿਆਂਵਾਲਾ ਬਾਗ਼ ਸਾਕੇ ਦਾ ਬਦਲਾ ਲੈਣ ਵਾਲੇ ਮਹਾਨ ਇਨਕਲਾਬੀ ਸ਼...
ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮੁਹਾਲੀ (ਐਸ.ਏ.ਐਸ. ਨਗਰ), 30 ਜੁਲਾਈ- ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ "ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ" ਭਜਨ ਸੰਧਿਆ ਵਿੱਚ ਹਜ਼ਾਰਾਂ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਪੰਜਾਬ ਨੂੰ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਭਾਈਚਾਰਕ ਸਦਭਾਵਨਾ, ਸਾਂਝ ਅਤੇ ਆਪਸੀ ਸਤਿਕਾਰ ਦੀਆਂ ਸਦੀਵੀ ਰਵਾਇਤਾਂ ਹੀ ਇਸ ਦੀ ਸਭ ਤੋਂ ਵੱਡੀ ਤਾਕਤ ਹਨ। 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੇ ਵਿਸਥਾਰ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ ਜੀ, ਸਾਲਾਸਰ ਜੀ, ਵ੍ਰਿੰਦਾਵਨ ਧਾਮ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇਵੇਗੀ, ਜਿਸ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਚੁੱਕੇਗੀ। ਇਸ ਵਿੱਚ ਸ਼ਰਧਾਲੂਆਂ ਨੂੰ ਘਰੋਂ ਲੈ ਕੇ ਜਾਣ, ਰਹਿਣ, ਖਾਣ-ਪੀਣ ਅਤੇ ਵਾਪਸੀ ਦੀ ਯਾਤਰਾ ਦਾ ਖ਼ਰਚਾ ਸ਼ਾਮਲ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੱਥੇ ਪੰਜਾਬ ਵਿੱਚ ਪਿਆਰ ਅਤੇ ਏਕਤਾ ਹੈ, ਉੱਥੇ ਹੀ ਫੁੱਟਪਾਊ ਤਾਕਤਾਂ ਵੱਲੋਂ ਨਫ਼ਰਤ ਦ...
ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਮਾਲਵਿੰਦਰ ਕੰਗ ਨੇ ਕਿਹਾ- ਐਕਟ ਦਾ ਮਕਸਦ ਸਿਰਫ਼ ਸ਼ਰਾਰਤੀ ਅਨਸਰਾਂ ਨੂੰ ਸਜ਼ਾ ਦੇਣਾ ਹੈ, ਸ਼ਰਧਾਲੂਆਂ ਨੂੰ ਪਰੇਸ਼ਾਨ ਕਰਨਾ ਜਾਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣਾ ਨਹੀਂ

ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਮਾਲਵਿੰਦਰ ਕੰਗ ਨੇ ਕਿਹਾ- ਐਕਟ ਦਾ ਮਕਸਦ ਸਿਰਫ਼ ਸ਼ਰਾਰਤੀ ਅਨਸਰਾਂ ਨੂੰ ਸਜ਼ਾ ਦੇਣਾ ਹੈ, ਸ਼ਰਧਾਲੂਆਂ ਨੂੰ ਪਰੇਸ਼ਾਨ ਕਰਨਾ ਜਾਂ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣਾ ਨਹੀਂ

Breaking News
*ਚੰਡੀਗੜ੍ਹ, 30 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦਾ ਬੇਅਦਬੀ ਵਿਰੋਧੀ ਕਾਨੂੰਨ ਸਿਰਫ਼ ਉਨ੍ਹਾਂ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਹੈ ਜੋ ਜਾਣਬੁੱਝ ਕੇ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦਾ ਸਿੱਖ ਧਾਰਮਿਕ ਮਾਮਲਿਆਂ, ਸਿੱਖ ਰਹਿਤ ਮਰਿਆਦਾ, ਜਾਂ ਧਾਰਮਿਕ ਸੰਸਥਾਵਾਂ ਦੇ ਅਧਿਕਾਰਾਂ ਵਿੱਚ ਦਖਲ ਦੇਣ ਦਾ ਕੋਈ ਇਰਾਦਾ ਨਹੀਂ ਹੈ। ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਇਹ ਕਾਨੂੰਨ ਸਿੱਖ ਸੰਗਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦੇ ਜਵਾਬ ਵਿੱਚ ਲੈ ਕੇ ਆਈ ਹੈ, ਤਾਂ ਜੋ ਬੇਅਦਬੀ ਦੀਆਂ ਬਾਰ-ਬਾਰ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਮਜ਼ਬੂਤ ਕਾਨੂੰਨੀ ਢਾਂਚਾ ਤਿਆਰ ਕੀਤਾ ਜਾ ਸਕੇ ਅਤੇ ਦੋਸ਼ੀ ਸਜ਼ਾ ਤੋਂ ਬਚ ਨਾ ਸਕਣ। ਉਨ੍ਹਾਂ ਦੱਸਿਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਬਿੱਲ ਨੂੰ ਸਰਬਸੰਮਤੀ ਨਾਲ ਪਾਸ ਕੀਤੇ ਜਾਣ ਤੋਂ ਬਾਅਦ, ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਕੁ...
ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ ਚ ਸਿਹਤਮੰਦ ਭੋਜਨ ‘ ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ‘ ਚ ਸਿਹਤਮੰਦ ਭੋਜਨ ‘ ਤੇ ਜ਼ੋਰ

Breaking News
ਚੰਡੀਗੜ੍ਹ/ਪਟਿਆਲਾ, 30 ਜੁਲਾਈ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਹੋਟਲ ਸ਼ੌਰਿਆ ਵਿਖੇ "ਰੰਗਲਾ ਪੰਜਾਬ ਸਾਡੀ ਸਾਂਝੀ ਜ਼ਿੰਮੇਵਾਰੀ—ਸੁਰੱਖਿਅਤ ਅਤੇ ਪੌਸ਼ਟਿਕ ਖੁਰਾਕ, ਚੰਗੀ ਸਿਹਤ ਦਾ ਆਧਾਰ" ਵਿਸ਼ੇ 'ਤੇ ਕਰਵਾਏ ਗਏ ਫੂਡ ਸੇਫਟੀ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸੈਮੀਨਾਰ ਡਿਪਟੀ ਕਮਿਸ਼ਨਰ ਪਟਿਆਲਾ, ਸਿਵਲ ਸਰਜਨ ਦਫ਼ਤਰ ਅਤੇ ਫੂਡ ਸੇਫਟੀ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ "ਜੈਸਾ ਅੰਨ, ਵੈਸਾ ਮਨ" ਸਿਰਫ਼ ਇੱਕ ਕਹਾਵਤ ਨਹੀਂ, ਸਗੋਂ ਸਿਹਤਮੰਦ ਜੀਵਨ ਦਾ ਮੂਲ ਮੰਤਰ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸ਼ੁੱਧ ਹਵਾ ਅਤੇ ਸਾਫ਼ ਪਾਣੀ ਮਨੁੱਖੀ ਸਿਹਤ ਲਈ ਜ਼ਰੂਰੀ ਹਨ, ਉਸੇ ਤਰ੍ਹਾਂ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕ ਵੀ ਤੰਦਰੁਸਤ ਜੀਵਨ ਦਾ ਅਹਿਮ ਆਧਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸਿਰਜੇ ਜਾ ਰਹੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਲੋਕਾਂ ਵਿੱਚ ਸਿਹਤਮੰਦ ਖਾਣ-ਪੀਣ ਪ੍ਰਤੀ ਜਾਗਰੂਕਤਾ ...