ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ, 8 ਸਤੰਬਰ: ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ ਨਿਪਟਾਰੇ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਸੂਬਾ ਪੱਧਰੀ ‘ਸਫ਼ਾਈ ਮੁਹਿੰਮ 2.0’ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਨਾਗਰਿਕ ਭਾਗੀਦਾਰੀ ਨੂੰ ਸੰਸਥਾਗਤ ਬਣਾਉਣ ਲਈ ਚਾਰ ‘ਮੈਗਾ ਸ਼ਨੀਵਾਰ ਸਫਾਈ ਮੁਹਿੰਮਾਂ’ ਦਾ ਵੀ ਐਲਾਨ ਕੀਤਾ।
ਇਹ ਵਿਸ਼ੇਸ਼ ਮੁਹਿੰਮ 29 ਅਗਸਤ ਨੂੰ ਸ਼ੁਰੂ ਕੀਤੀ ਗਈ ਸੀ ਅਤੇ ਇਸ ਦੌਰਾਨ 14 ਨਗਰ ਨਿਗਮਾਂ ਅਤੇ 152 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਸਮੇਤ ਸਾਰੀਆਂ 166 ਸ਼ਹਿਰੀ ਸਥਾਨਕ ਇਕਾਈਆਂ ਨੂੰ ਕਵਰ ਕੀਤਾ ਗਿਆ।
ਅੱਜ ਇੱਥੇ ਐਮ.ਸੀ. ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਮੁਹਿੰਮ ਤਹਿਤ ‘ਐਮ-ਸੇਵਾ’ ਐਪ ਰਾਹੀਂ ਹੁਣ ਤੱਕ 6459 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 5407 (83% ਤੋਂ ਵੱਧ) ਦਾ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ,‘‘ ਆਖਰੀ ਦਿਨ ਤ...








