ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ
ਚੰਡੀਗੜ੍ਹ, 25 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਦਿਆਂ 100 ਹੋਰ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਦੀਸ਼ੁਰੂਆਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਨਾਲ ਕੀਤੀ। ਇਨ੍ਹਾਂ ਕਲੀਨਿਕਾਂ ਦੇ ਸ਼ੁਰੂ ਹੋਣ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵੱਧ ਕੇ 1,090 ਹੋ ਜਾਵੇਗੀ।
ਇਹਨਾਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਵਿੱਚ ਵੱਖ ਵੱਖ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਜਨ-ਪ੍ਰਤੀਨਿਧੀਆਂ ਵੱਲੋਂ ਸੂਬੇ ਭਰ ਵਿੱਚ 71 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ ਜਦਕਿ ਬਾਕੀ 29 ਨਵੇਂ ਆਮ ਆਦਮੀ ਕਲੀਨਿਕ ਹੋਰ ਜਨ-ਪ੍ਰਤੀਨਿਧੀਆਂ ਵੱਲੋਂ ਪੜਾਅਵਾਰ ਵੱਖ ਵੱਖ ਜਿਲ੍ਹਿਆਂ ਵਿੱਚ 31 ਜੁਲਾਈ ਤੱਕ ਲੋਕ ਅਰਪਿਤ ਕੀਤ...








