Sunday, September 20
Shadow

Breaking News

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

Breaking News
ਚੰਡੀਗੜ੍ਹ, 17 ਜੁਲਾਈ 2026:* ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ ਅਲਰਟ ਨਹੀਂ ਰਹੀ। ਇਹ ਹਜ਼ਾਰਾਂ ਸੋਸ਼ਲ ਮੀਡੀਆ ਰੀਲਾਂ ਦਾ ਹਿੱਸਾ ਬਣ ਚੁੱਕੀ ਹੈ, ਜੋ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨਾਲ ਜੁੜੀਆਂ ਹੋਈਆਂ ਹਨ। ਪਿੰਡਾਂ ਦੇ ਵਿਹੜਿਆਂ ਤੋਂ ਲੈ ਕੇ ਭੀੜ-ਭੜੱਕੇ ਵਾਲੇ ਸ਼ਹਿਰਾਂ ਤੱਕ, ਔਰਤਾਂ ਗੁਣ-ਗੁਣਾ ਰਹੀਆਂ ਹਨ, ਨੱਚ ਰਹੀਆਂ ਹਨ, ਹਾਸੇ-ਮਜ਼ਾਕ ਕਰ ਰਹੀਆਂ ਹਨ ਅਤੇ ਇਸ ਯੋਜਨਾ ਨਾਲ ਜੁੜੇ ਆਪਣੇ ਤਜਰਬੇ ਸਾਂਝੇ ਕਰ ਰਹੀਆਂ ਹਨ। ਇੱਕ ਭਲਾਈ ਯੋਜਨਾ ਨੂੰ ਉਨ੍ਹਾਂ ਨੇ ਰਾਜ ਦੇ ਇੱਕ ਉਮੀਦ ਤੋਂ ਪਰੇ ਡਿਜੀਟਲ ਟ੍ਰੈਂਡ ਵਿੱਚ ਬਦਲ ਦਿੱਤਾ ਹੈ। ਸਰਕਾਰੀ ਭਲਾਈ ਪ੍ਰੋਗਰਾਮਾਂ ਬਾਰੇ ਆਮ ਤੌਰ ’ਤੇ ਨੀਤੀ ਐਲਾਨਾਂ, ਬਜਟ ਵੰਡ, ਲਾਭਪਾਤਰੀਆਂ ਦੀ ਗਿਣਤੀ ਅਤੇ ਅਧਿਕਾਰਤ ਪ੍ਰਚਾਰ ਮੁਹਿੰਮਾਂ ਰਾਹੀਂ ਗੱਲ ਕੀਤੀ ਜਾਂਦੀ ਹੈ। ਬਹੁਤ ਘੱਟ ਹੀ ਅਜਿਹਾ ਹੁੰਦਾ ਹੈ ਕਿ ਲਾਭਪਾਤਰੀ ਖੁਦ ਕਿਸੇ ਯੋਜਨਾ ਦੀ ਪਛਾਣ ਬਣਾਉਣ ਅਤੇ ਉਸ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਮੁੱਖ ਭੂਮਿਕਾ ਨਿਭਾਉਣ। ਮਾਵਾਂ ਧੀਆਂ ਸਤਿਕਾਰ ਯੋਜਨਾ ਨੇ ਇਸ ਰਵਾਇਤੀ ਤਰੀਕ...
ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

Breaking News
*ਚੰਡੀਗੜ੍ਹ 17 ਜੁਲਾਈ ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ “ਧਰਮ ਯੁੱਧ ਮੋਰਚਾ” ਸ਼ੁਰੂ ਕਰਨ ਦੇ ਐਲਾਨ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਅਕਾਲੀ ਦਲ ਨੇ ਇੱਕ ਵਾਰ ਫਿਰ ਆਪਣੀ ਧੋਖੇਬਾਜ਼ੀ ਦੀ ਰਾਜਨੀਤੀ ਨੂੰ ਜੱਗ ਜ਼ਾਹਰ ਕਰ ਦਿੱਤਾ ਹੈ, ਕਿਉਂਕਿ ਚਰਚਿਤ ਅੰਦੋਲਨ ਹੁਣ ਚੁੱਪ-ਚਾਪ ਖਤਮ ਹੁੰਦਾ ਨਜ਼ਰ ਆ ਰਿਹਾ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਲਗਭਗ ਇੱਕ ਮਹੀਨਾ ਪਹਿਲਾਂ, ਸੁਖਬੀਰ ਸਿੰਘ ਬਾਦਲ ਨੇ ਨਾਟਕੀ ਢੰਗ ਨਾਲ ਐਲਾਨ ਕੀਤਾ ਸੀ ਕਿ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ, ਅਕਾਲੀ ਦਲ 19 ਜੁਲਾਈ ਨੂੰ ਧਰਮ ਯੁੱਧ ਮੋਰਚਾ ਸ਼ੁਰੂ ਕਰੇਗਾ। ਹਾਲਾਂਕਿ, ਸਿਰਫ ਦੋ ਦਿਨ ਬਾਕੀ ਰਹਿਣ ਦੇ ਬਾਵਜੂਦ, ਪਾਰਟੀ ਨੇ ਨਾ ਤਾਂ ਕੋਈ ਤਿਆਰੀ ਕੀਤੀ ਹੈ ਅਤੇ ਨਾ ਹੀ ਕੋਈ ਪ੍ਰੋਗਰਾਮ ਦਾ ਐਲਾਨ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਜੋ ਲੋਕ ਪੀਜ਼ਾ ਅਤੇ ਕੋਕ ਖਾ ਕੇ ਵੱਡੇ ਹੋਏ ਹਨ, ਉਹ ਹੁਣ...
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 19 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਇੱਕ ਰੋਜ਼ਾ ਐੱਸਆਈਆਰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

Breaking News
ਚੰਡੀਗੜ੍ਹ, 17 ਜੁਲਾਈ : ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ) ਦਾ ਘਰ-ਘਰ ਗਣਨਾ ਪੜਾਅ ਮੌਜੂਦਾ ਸਮੇਂ ਸੂਬੇ ਭਰ ਵਿੱਚ ਚੱਲ ਰਿਹਾ ਹੈ ਅਤੇ ਇਹ 3 ਅਗਸਤ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ, ਸੂਬੇ  ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 19 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਇੱਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰਾਂ ਨੂੰ ਆਪਣੇ ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਦੀ ਸਹੂਲਤ ਮਿਲੇਗੀ। ਸੂਬੇ ਦੇ ਵੋਟਰਾਂ ਨੂੰ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ, ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ ਨੇ ਵੋਟਰਾਂ ਨੂੰ ਅਪੀਲ ਕੀਤੀ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ  ਤੁਰੰਤ ਆਪਣੇ ਬੂਥ ਲੈਵਲ ਅਫ਼ਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। ਹਰੇਕ ਯੋਗ ਵੋਟਰ ਦਾ ਨਾਮ 13 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਮੁੱਢਲੀ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

Breaking News
ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ: ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਸੌਂਪੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਭਰ ਦੇ ਲੋਕਾਂ ਨੂੰ ਰਾਸ਼ਨ ਉਹਨਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਇਆ ਜਾ ਸਕੇ। ਇਸ ਕਦਮ ਨਾਲ ਲਗਭਗ 5.5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਲਾਭ ਹੋਵੇਗਾ, ਜਿਨ੍ਹਾਂ ਨੂੰ ਹੁਣ ਆਪਣਾ ਮਹੀਨਾਵਾਰ ਰਾਸ਼ਨ ਲੈਣ ਲਈ ਲੰਬੀ ਦੂਰੀ ਤੈਅ ਨਹੀਂ ਕਰਨੀ ਪਵੇਗੀ ਜਾਂ ਕੰਮ ਛੱਡਣਾ ਨਹੀਂ ਪਵੇਗਾ। ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇੰਟਰਵਿਊ-ਅਧਾਰਤ ਚੋਣ ਪ੍ਰਕਿਰਿਆ ਰਾਹੀਂ ਨਵੇਂ ਡਿਪੂ ਅਲਾਟ ਕੀਤੇ ਹਨ, ਜਿਸ ਨਾਲ ਸਮਾਜ ਦੇ ਸਾਰੇ ਵਰਗਾਂ, ਜਿਨ੍ਹਾਂ ਵਿੱਚ ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.), ਸਾਬਕਾ ਸੈਨਿਕ, ਆਜ਼ਾਦੀ ਘੁਲਾਟੀਆਂ, ਦਿਵਿਆਂਗ ਵਿਅਕਤੀਆਂ ਅਤੇ ਦੰਗਾ ਪੀੜਤ ਪਰਿਵਾਰ ਸ਼ਾਮਲ ਹਨ, ਲਈ ਪ੍ਰਤੀਨਿਧਤਾ ਯਕੀਨੀ ਬ...
ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 16 ਜੁਲਾਈ- ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਈ-20 ਪੈਟਰੋਲ ਦੀ ਸਪਲਾਈ ਰਾਹੀਂ ਖਪਤਕਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਸ਼ੁਰੂ ਕੀਤੀ ਮੁਹਿੰਮ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਦੇਸ਼ ਭਰ ਦੇ ਨਾਗਰਿਕਾਂ ਨੂੰ stopE20petrol.com 'ਤੇ ਆਨਲਾਈਨ ਪਟੀਸ਼ਨ 'ਤੇ ਦਸਤਖਤ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਮੁੱਦੇ ਤੋਂ ਪ੍ਰਭਾਵਿਤ ਲੋਕਾਂ ਦੀਆਂ ਚਿੰਤਾਵਾਂ ਪ੍ਰਧਾਨ ਮੰਤਰੀ ਤੱਕ ਪਹੁੰਚ ਸਕਣ।ਇੱਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਹਰ ਨਾਗਰਿਕ ਨੂੰ ਪਟੀਸ਼ਨ 'ਤੇ ਦਸਤਖਤ ਕਰਕੇ ਆਪਣੀ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ ਤਾਂ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜਿਸ ਨੇ ਜਾਣਬੁੱਝ ਕੇ ਇਸ ਗੰਭੀਰ ਮੁੱਦੇ ਤੋਂ ਅੱਖਾਂ ਮੀਚ ਲਈਆਂ ਹਨ, ਨੂੰ ਸੁਧਾਰਾਤਮਕ ਕਦਮ ਚੁੱਕਣ ਲਈ ਮਜਬੂਰ ਕੀਤਾ ਜਾ ਸਕੇ।"ਮੁੱ...
ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਲੁਧਿਆਣਾ ਰਿਹਾ ਲਾਭਪਾਤਰੀਆਂ ਦੀ ਸੂਚੀ ਵਿੱਚ ਸਭ ਤੋਂ ਅੱਗੇ

Breaking News
ਚੰਡੀਗੜ੍ਹ: 16 ਜੁਲਾਈ 2026 : ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ ਵੱਧ ਲਾਭਪਾਤਰੀਆਂ ਵਾਲਾ ਜ਼ਿਲ੍ਹਾ ਬਣ ਕੇ ਉੱਭਰਿਆ ਹੈ। ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ 7.4 ਲੱਖ ਲਾਭਪਾਤਰੀਆਂ ਦਾ ਰਜਿਸਟ੍ਰੇਸ਼ਨ ਕੀਤਾ ਗਿਆ ਹੈ। ਲੁਧਿਆਣਾ ਤੋਂ ਬਾਅਦ ਪਟਿਆਲਾ ਵਿੱਚ 5.3 ਲੱਖ, ਅੰਮ੍ਰਿਤਸਰ ਵਿੱਚ 4.9 ਲੱਖ, ਜਲੰਧਰ ਵਿੱਚ 4.8 ਲੱਖ, ਗੁਰਦਾਸਪੁਰ ਵਿੱਚ 4.4 ਲੱਖ ਅਤੇ ਹੁਸ਼ਿਆਰਪੁਰ ਵਿੱਚ 4.2 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ ਹਨ। ਰਾਜ ਵਿੱਚ ਸਭ ਤੋਂ ਘੱਟ ਰਜਿਸਟ੍ਰੇਸ਼ਨ ਮਲੇਰਕੋਟਲਾ ਜ਼ਿਲ੍ਹੇ ਵਿੱਚ ਦਰਜ ਕੀਤਾ ਗਿਆ ਹੈ, ਜਿੱਥੇ 1.3 ਲੱਖ ਲਾਭਪਾਤਰੀ ਯੋਜਨਾ ਨਾਲ ਜੁੜੇ ਹਨ। ਪੂਰੇ ਪੰਜਾਬ ਵਿੱਚ 14 ਜੁਲਾਈ 2026 ਤੱਕ ਕੁੱਲ 68.9 ਲੱਖ ਲਾਭਪਾਤਰੀਆਂ ਦਾ ਇਸ ਯੋਜਨਾ ਤਹਿਤ ਰਜਿਸਟ੍ਰੇਸ਼ਨ ਕੀਤਾ ਜਾ ਚੁੱਕਾ ਹੈ। ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਲੁਧਿਆਣਾ, ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਰਗੇ ਜ਼ਿਲ੍ਹਿਆਂ ਵਿੱਚ ਵੱਧ ਰਜਿਸਟ੍ਰੇਸ਼ਨਾਂ ਦੇ ਪ...
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

Breaking News
ਚੰਡੀਗੜ੍ਹ, 15 ਜੁਲਾਈ: ਪੰਜਾਬ ਕਲਾ ਪਰਿਸ਼ਦ ਵੱਲੋਂ ਪਦਮ ਸ੍ਰੀ ਡਾ. ਰਤਨ ਸਿੰਘ ਜੱਗੀ ਮੈਮੋਰੀਅਲ ਚੈਰਿਟੇਬਲ ਫਾਉਂਡੇਸ਼ਨ ਦੇ ਸਹਿਯੋਗ ਨਾਲ ਪਹਿਲਾ ਯਾਦਗਾਰੀ 'ਗੁਰਮਤਿ ਰਤਨ' ਐਵਾਰਡ ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਨੂੰ ਦਿੱਤਾ ਜਾ ਰਿਹਾ ਹੈ।  ਉਨ੍ਹਾਂ ਨੂੰ 51000/- ਰੁਪਏ, ਦੁਸ਼ਾਲਾ ਤੇ ਯਾਦਗਾਰੀ ਚਿੰਨ ਪ੍ਰਦਾਨ ਕੀਤਾ ਜਾਵੇਗਾ । ਇਨਾਮ ਸਬੰਧੀ ਜਿਊਰੀ ਮੈਂਬਰ ਡਾ. ਬਲਕਾਰ ਸਿੰਘ, ਡਾ ਨਿਵੇਦਤਾ ਸਿੰਘ, ਡਾ. ਆਤਮ ਰੰਧਾਵਾ ਅਤੇ ਸ੍ਰੀ ਮਲਵਿੰਦਰ ਸਿੰਘ ਜੱਗੀ ਸਨ। ਸਰਦਾਰ ਤਰਲੋਚਨ ਸਿੰਘ ਸਾਬਕਾ ਐਮ ਪੀ ਜਿਨ੍ਹਾਂ ਨੇ ਹਰ ਮੰਚ ਉੱਤੇ ਗੁਰਮਤਿ ਸਿਧਾਂਤ ਲੋਕਾਂ ਤੱਕ ਪਹੁੰਚਾਉਣ ਲਈ ਅਤੇ ਸਾਰੀ ਦੁਨੀਆਂ ਵਿਚ ਗੁਰਮਤਿ ਸਿਧਾਂਤ ਦਾ ਸੁਨੇਹਾ ਪਹੁੰਚਾਉਣ ਲਈ ਉਨ੍ਹਾਂ ਨੇ ਵੱਡੀ ਭੂਮਿਕਾ ਨਿਭਾਈ ਹੈ। ਪੰਜਾਬ ਕਲਾ ਪਰਿਸ਼ਦ ਦੇ ਓਪਨ ਏਅਰ ਥੀਏਟਰ ਦਾ ਰੈਨੋਵੇਸ਼ਨ ਦਾ ਕੰਮ ਵੀ ਇਸ ਟਰਸਟ ਵੱਲੋਂ ਡਾ. ਰਤਨ ਸਿੰਘ ਜੱਗੀ ਦੇ ਬੇਟੇ  ਮਲਵਿੰਦਰ ਸਿੰਘ ਜੱਗੀ ਵੱਲੋਂ ਕਰਵਾਇਆ ਜਾ ਰਿਹਾ ਹੈ। ਇਹ ਐਵਾਰਡ ਹਰ ਸਾਲ ਗੁਰਮਤਿ ਸਿਧਾਂਤ ਦੇ ਖੇਤਰ ਵਿਚ ਕਿਸੇ ਉੱਘੀ ਸ਼ਖਸੀਅਤ ਨੂੰ ਦਿੱਤਾ ਜਾਇਆ ਕਰੇਗਾ। ਸਾਬਕਾ ਸੰਸਦ ...
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸੋਧਿਆ ਹੋਇਆ ਸ਼ਡਿਊਲ ਜਾਰੀ: ਸੀ.ਈ.ਓ. ਅਨਿੰਦਿਤਾ ਮਿਤਰਾ

Breaking News
ਚੰਡੀਗੜ੍ਹ, 15 ਜੁਲਾਈ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਪਹਿਲਾ ਐਲਾਨੇ ਗਏ ਸ਼ਡਿਊਲ ਵਿੱਚ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਘਰੋਂ-ਘਰੀਂ ਗਣਨਾ ਫਾਰਮਾਂ ਦੀ ਵੰਡ ਦਾ ਕਾਰਜ 3 ਅਗਸਤ, 2026 ਤੱਕ ਜਾਰੀ ਰਹੇਗਾ। ਇਸੇ ਤਰ੍ਹਾਂ ਪੋਲਿੰਗ ਬੂਥਾਂ ਨੂੰ ਤਰਕਸੰਗਤ ਕਰਨ ਦਾ ਕੰਮ ਵੀ 3 ਅਗਸਤ, 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਵੋਟਰ ਸੂਚੀਆਂ ਦਾ ਖਰੜਾ 13 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 13 ਅਗਸਤ,2026 ਤੋਂ 12 ਸਤੰਬਰ, 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ ਜਦਕਿ ਇਹਨਾਂ ਇਤਰਾਜ਼ਾਂ ਅਤੇ ਦਾਅਵਿਆਂ ਦਾ ਨਿਪਟਾਰਾ 13 ਅਗਸਤ, 2026 ਤੋਂ 08 ਅਕਤੂਬਰ, 2026 ਤੱਕ ਕੀਤਾ ਜਾਵੇਗਾ। ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 12 ਅਕਤੂਬਰ, 2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤ...
ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

ਭਗਵੰਤ ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 5 ਯੂਨੀਅਨਾਂ ਨਾਲ ਗੱਲਬਾਤ

Breaking News
ਚੰਡੀਗੜ੍ਹ; 15 ਜੁਲਾਈ 2026: ਸੂਬੇ ਭਰ ਦੇ ਸਿੱਖਿਆ ਅਮਲੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ ਦੇ ਵਫ਼ਦਾਂ ਨਾਲ ਮੀਟਿੰਗਾਂ ਕੀਤੀਆਂ। ਸੂਬਾ ਸਰਕਾਰ ਦੀ ਪਹਿਲਕਦਮੀ ਵਾਲੀ ਪਹੁੰਚ ਦੀ ਵਿਆਪਕ ਝਲਕ ਪੇਸ਼ ਕਰਦਿਆਂ, ਇਹ ਵਿਚਾਰ-ਵਟਾਂਦਰਾ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਨੂੰ ਹਮਦਰਦੀ ਨਾਲ ਹੱਲ ਕਰਨ 'ਤੇ ਕੇਂਦਰਿਤ ਰਿਹਾ। ਯੂਨੀਅਨਾਂ ਦੇ ਮੰਗ ਪੱਤਰਾਂ 'ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨੁਮਾਇੰਦਿਆਂ ਨੂੰ ਕਿਹਾ, "ਸੂਬਾ ਸਰਕਾਰ ਤੁਹਾਡੀਆਂ ਚਿੰਤਾਵਾਂ ਪ੍ਰਤੀ ਬਹੁਤ ਸੁਹਿਰਦ ਹੈ, ਅਤੇ ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ 'ਤੇ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ। ਬਾਕੀ ਰਹਿੰਦੀਆਂ ਸਾਰੀਆਂ ਵਾਜਬ ਮੰਗਾਂ ਨੂੰ ਵੀ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ। ਮੈਂ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਇਨ੍ਹਾਂ ਫਾਈਲਾਂ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਇਨ੍ਹਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕੀਤਾ ਜਾ ਸਕੇ।" ...
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮੁਕੇਰੀਆਂ (ਹੁਸ਼ਿਆਰਪੁਰ), 15 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸਫ਼ਰ ਇੱਥੋਂ ਦੇ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਨਿਰੰਤਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ ਸਿੱਖਿਆ, ਸਿਹਤ, ਬਿਜਲੀ ਅਤੇ ਸਮਾਜ ਭਲਾਈ ਦੇ ਖੇਤਰਾਂ ਵਿੱਚ ਕ੍ਰਾਂਤੀਕਾਰੀ ਪਹਿਲਕਦਮੀਆਂ ਰਾਹੀਂ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਮੁਕੇਰੀਆਂ ਹਲਕੇ ਵਿੱਚ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਿਆਸਤ ਸੱਤਾ ਦਾ ਸੁੱਖ ਭੋਗਣ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਉਨ੍ਹਾਂ ਦੀ ਸਰਕਾਰ ਲੋਕਾਂ ਨੂੰ ਵੱਧ ਅਖ਼ਤਿਆਰ ਦੇ ਕੇ ਆਪਣੇ ਵਾਅਦੇ ਪੂਰਾ ਕਰਨ `ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਉੱਥੇ ਕਾਂਗਰਸ ਸੱਤਾ ਦੀ ਲੜਾਈ ਵਿੱਚ ਰੁੱਝੀ ਹੋਈ ਹੈ ਅਤੇ ਉਸ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਹੈ ਕਿ ਜੇ ਉਹ ਸੱਤਾ ਵਿੱਚ ਆਈ ਤਾਂ ਭਲਾਈ ਸਕੀਮਾਂ ਬੰਦ ਕਰੇਗੀ। ਭ...