ਪੰਜਾਬ ਦੇ ਟੈਕਸਟਾਈਲ ਖੇਤਰ ਵਿੱਚ ਅਥਾਹ ਸੰਭਾਵਨਾਵਾਂ ਮੌਜੂਦ; ਉੱਦਮੀਆਂ ਨੂੰ ਨਿਵੇਸ਼ ਕਰਨਾ ਚਾਹੀਦਾ ਹੈ,: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨਵੀਂ ਦਿੱਲੀ / ਪੰਜਾਬ; 14 ਜੁਲਾਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੈਕਸਟਾਈਲ ਨਿਵੇਸ਼ ਲਈ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਪੰਜਾਬ ਦੀ ਵਕਾਲਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਮੁੱਚੀ ਟੈਕਸਟਾਈਲ ਵੈਲਯੂ ਚੇਨ ਸਬੰਧੀ ਅਥਾਹ ਮੌਕੇ ਉਪਲੱਬਧ ਹਨ ਅਤੇ ਇਹ ਉੱਦਮੀਆਂ ਲਈ ਇੱਕ ਪਾਰਦਰਸ਼ੀ, ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਦਾ ਹੈ। ਨਵੀਂ ਦਿੱਲੀ ਵਿਖੇ ਭਾਰਤ ਟੈਕਸ 2026 ਦੌਰਾਨ ਪੰਜਾਬ ਸਟੇਟ ਪੈਵੇਲੀਅਨ ਦਾ ਉਦਘਾਟਨ ਕਰਦਿਆਂ ਅਤੇ ਪੰਜਾਬ ਸੈਸ਼ਨ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਵੇਸ਼, ਰੋਜ਼ਗਾਰ ਅਤੇ ਬਰਾਮਦ ਨੂੰ ਹੁਲਾਰਾ ਦੇਣ ਲਈ ਇੱਕ ਨਵੀਂ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ ਪੇਸ਼ ਕੀਤੀ ਗਈ ਹੈ ਅਤੇ ਸਿੰਗਲ ਵਿੰਡੋ ਤੇ ਸਿੰਗਲ ਪੈਨ ਪ੍ਰਣਾਲੀਆਂ ਰਾਹੀਂ ਸਮਾਂਬੱਧ ਪ੍ਰਵਾਨਗੀਆਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਪਿਛਲੇ ਚਾਰ ਸਾਲਾਂ ਵਿੱਚ ਦੋ ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ ਅਤੇ ਰੋਜ਼ਗਾਰ ਦੇ ਪੰਜ ਲੱਖ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉੱ...








